ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ 13 ਲੋਕਸਭਾ ਸੀਟਾਂ ਤੇ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਭਾਰੀ ਗਿਣਤੀ ਚ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ।
ਇਸੇ ਦੌਰਾਨ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਦੇ ਪੋਲਿੰਗ ਬੂਥ ਆਪਣੀ ਵੋਟ ਪਾਈ। ਕ੍ਰਿਕਟਰ ਹਰਭਜਨ ਸਿੰਘ ਚ ਵੋਟਿੰਗ ਦੇ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਨਾਲ ਹੀ ਲੋਕ ਲੰਬੀਆਂ ਲੰਬੀਆਂ ਕਤਾਰਾਂ ਲਾ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਲੋਕਸਭਾ ਸੀਟਾਂ ਦੇ ਲਈ ਕਰੀਬ 278 ਉਮੀਦਵਾਰ ਚੋਣ ਮੈਦਾਨ ਚ ਉਤਰੇ ਹੋਏ ਹਨ।



