ਪੂਰੀ ਮਰਿਆਦਾ ਸਹਿਤ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਪਵਿੱਤਰ ਸਰੂਪ’

ਨਵੀਂ ਦਿੱਲੀ- ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਦੇ ਜਵਾਨ ਜਾਨ ਜ਼ੋਖਮ ਵਿਚ…

ਨਵੀਂ ਦਿੱਲੀ- ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਦੇ ਜਵਾਨ ਜਾਨ ਜ਼ੋਖਮ ਵਿਚ ਪਾ ਕੇ ਅਫ਼ਗਾਨਿਸਤਾਨ ਤੋਂ ਲੋਕਾਂ ਨੂੰ ਏਅਰਲਿਫਟ ਕਰਨ ਵਿਚ ਲੱਗੇ ਹਨ। ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਜੰਗ ਪ੍ਰਭਾਵਿਤ ਅਫ਼ਗਾਨਿਸਤਾਨ ਤੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ 78 ਲੋਕਾਂ ਨੂੰ ਲੈ ਕੇ ਭਾਰਤ ਪੁੱਜਾ ਹੈ। ਇਸ ’ਚ 25 ਭਾਰਤੀ ਨਾਗਰਿਕਾਂ ਸਮੇਤ 78 ਯਾਤਰੀ ਸਵਾਰ ਸਨ। ਇਹ ਸਾਰੇ ਅੱਜ ਯਾਨੀ ਕਿ ਮੰਗਲਵਾਰ ਦੀ ਸਵੇਰ ਨੂੰ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ। 

ਪੜੋ ਹੋਰ ਖਬਰਾਂ: ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ

ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਨੂੰ ਸਿਰ ’ਤੇ ਰੱਖ ਕੇ ਲਿਆਂਦਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਅਤੇ ਭਾਜਪਾ ਆਗੂ ਆਰ. ਪੀ. ਸਿੰਘ ਅੱਜ ਦਿੱਲੀ ਹਵਾਈ ਅੱਡੇ ’ਤੇ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਰਿਸੀਵ ਕਰਨ ਪੁੱਜੇ। ਪੁਰੀ ਪੂਰੀ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ ’ਤੇ ਲੈ ਕੇ ਹਵਾਈ ਅੱਡੇ ਤੋਂ ਬਾਹਰ ਨਿਕਲੇ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੁਰੀ ਵਾਹਿਗੁਰੂ ਦਾ ਜਾਪ ਕਰ ਕਰਦੇ ਰਹੇ। 

Leave a Reply

Your email address will not be published. Required fields are marked *