ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਪੰਜਾਬ ਕਾਂਗਰਸ ਕਲੇਸ਼ ਉੱਤੇ ਸੌਂਪੀ ਰਿਪੋਰਟ

ਨਵੀਂ ਦਿੱਲੀ- ਪੰਜਾਬ ਵਿਚ ਕਾਂਗਰਸ ਦਾ ਕਲੇਸ਼ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।…

ਨਵੀਂ ਦਿੱਲੀ- ਪੰਜਾਬ ਵਿਚ ਕਾਂਗਰਸ ਦਾ ਕਲੇਸ਼ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਇਹ ਮੁਲਾਕਾਤ ਤਕਰੀਬਨ ਡੇਢ ਘੰਟਾ ਚੱਲੀ। ਇਸ ਦੌਰਾਨ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨੂੰ ਪੰਜਾਬ ਵਿਚ ਕਾਂਗਰਸ ਦੇ ਕਲੇਸ਼ ਉੱਤੇ ਰਿਪੋਰਟ ਸੌਂਪ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਸ ਮੀਟਿੰਗ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ ਸਾਹਮਣੇ ਨਹੀਂ ਆਇਆ ਹੈ। 

ਪੜੋ ਹੋਰ ਖਬਰਾਂ: ਭਾਰਤ ’ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, ਰੋਜ਼ਾਨਾ ਦੇ ਮਾਮਲਿਆਂ ‘ਚ ਹੋ ਰਿਹਾ ਵਾਧਾ

ਦੱਸਣਯੋਗ ਹੈ ਕਿ ਬੀਤੇ ਦਿਨ ਸੂਬਾ ਕਾਂਗਰਸ ਇੰਚਾਰਜ ਹਰੀਸ਼ ਰਾਵਤ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕਿਹਾ ਹੈ ਕਿ ਸਾਰੀਆਂ ਪਾਰਟੀਆਂ ਉਸਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੀਆਂ। ਇੱਥੇ ਕੁਝ ਸਮੱਸਿਆਵਾਂ ਆਈਆਂ ਹਨ ਪਰ ਅਸੀਂ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਥਿਤੀ ਕੰਟਰੋਲ ਵਿਚ ਹਨ। ਇਸ ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨੇ ਵੀ ਕਾਂਗਰਸੀ ਆਗੂਆਂ ਨੂੰ ਝਾੜ ਪਾਉਂਦਿਆਂ ਕਿਹਾ ਕਿ ਸਾਰੇ ਕਾਂਗਰਸੀ ਨੇਤਾਵਾਂ ਨੂੰ ਮਿਲ ਕੇ ਚੱਲਣਾ ਚਾਹੀਦਾ ਹੈ।

ਪੜੋ ਹੋਰ ਖਬਰਾਂ: NCB ਵਲੋਂ ਟੀਵੀ ਅਭਿਨੇਤਾ ਗੌਰਵ ਦੀਕਸ਼ਿਤ ਗ੍ਰਿਫਤਾਰ, ਘਰੋਂ ਡਰੱਗਸ ਤੇ ਚਰਸ ਬਰਾਮਦ

ਇਥੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਚਾਲੇ ਬੀਤੇ ਕੁਝ ਦਿਨਾਂ ਤੋਂ ਸਿਆਸੀ ਕਲੇਸ਼ ਚੱਲ ਰਿਹਾ ਹੈ। ਕੈਬਨਿਟ ਮੰਤਰੀਆਂ ਸਣੇ ਕੁਝ ਵਿਧਾਇਕ ਪੰਜਾਬ ਮੁੱਖ ਮੰਤਰੀ ਤੋਂ ਨਾਰਾਜ਼ ਚੱਲ ਰਹੇ ਹਨ। ਇਸ ਦੌਰਾਨ ਇਨ੍ਹਾਂ ਮੰਤਰੀਆਂ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਪਰ ਇਸ ਦੌਰਾਨ ਹਰੀਸ਼ ਰਾਵਤ ਵਲੋਂ ਸਾਫ ਕਰ ਦਿੱਤਾ ਗਿਆ ਕਿ 2022 ਦੀਆਂ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ।

ਪੜੋ ਹੋਰ ਖਬਰਾਂ: ਅਮਰੀਕਾ ਨੇ ਡਰੋਨ ਹਮਲੇ ਨਾਲ ਦਿੱਤਾ ISIS ਨੂੰ ਜਵਾਬ, ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜ਼ਰੀ

Leave a Reply

Your email address will not be published. Required fields are marked *