ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘CM ਨੂੰ ਦੱਸ ਦਿੱਤੀ ਮੰਤਰੀਆਂ ਦੀ ਨਾਰਾਜ਼ਗੀ’

ਚੰਡੀਗੜ੍ਹ: ਸੂਬੇ ਵਿਚ ਕਾਂਗਰਸ ਕਲੇਸ਼ ਵਿਚਾਲੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਖਤਮ ਹੋ ਗਈ ਹੈ। ਹਰੀਸ਼ ਰਾਵਤ ਨੇ ਮੀਟਿੰਗ ਤੋਂ ਬਾਅਦ…

ਚੰਡੀਗੜ੍ਹ: ਸੂਬੇ ਵਿਚ ਕਾਂਗਰਸ ਕਲੇਸ਼ ਵਿਚਾਲੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਖਤਮ ਹੋ ਗਈ ਹੈ। ਹਰੀਸ਼ ਰਾਵਤ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਮੰਤਰੀਆਂ ਦੀ ਨਾਰਾਜ਼ਗੀ ਬਾਰੇ ਜਾਣੂ ਕਰਵਾ ਦਿੱਤਾ ਹੈ।

ਪੜੋ ਹੋਰ ਖਬਰਾਂ: ਮੀਂਹ ਨਾਲ ਬੇਹਾਲ ਦਿੱਲੀ, ਟੁੱਟਿਆ 19 ਸਾਲ ਦਾ ਰਿਕਾਰਡ, ਅਲਰਟ ਜਾਰੀ

ਇਸ ਦੌਰਾਨ ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਹੈ ਤੇ ਸੂਬੇ ਦੇ ਮੰਤਰੀਆਂ ਦੀ ਨਾਰਾਜ਼ਗੀ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਦਿੱਤਾ ਹੈ। ਇਸ ਨਾਰਾਜ਼ਗੀ ਨੂੰ ਦੂਰ ਕਰਨਾ ਹੁਣ ਮੁੱਖ ਮੰਤਰੀ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ 18 ਨੁਕਾਤੀ ਏਜੰਡਿਆਂ ਉੱਤੇ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਦੇ ਖੇਤੀ ਕਾਨੂੰਨਾਂ ਉੱਤੇ ਬੋਲਦਿਆਂ ਕਿਹਾ ਕਿ ਇਹ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ।

ਪੜੋ ਹੋਰ ਖਬਰਾਂ: ਸਾਬਕਾ DGP ਸੁਮੇਧ ਸੈਣੀ ਨਾਲ ਜੁੜੀ ਵੱਡੀ ਖਬਰ, ਵਿਜੀਲੈਂਸ ਨੇ ਦਿੱਤਾ ਨਵਾਂ ਨੋਟਿਸ

ਇਸ ਤੋਂ ਇਲਾਵਾ ਹਰੀਸ਼ ਰਾਵਤ ਨੇ ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਉੱਤੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਨੂੰ ਪੰਜਾਬ ਵਾਸੀਆਂ ਨੂੰ ਰਾਹਤ ਦੇਣੀ ਚਾਹੀਦੀ ਹੈ। ਬੇਲੋੜੇ ਬਿਜਲੀ ਸਮਝੌਤਿਆਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਪੜੋ ਹੋਰ ਖਬਰਾਂ: ਤਾਲਿਬਾਨ ਬੰਦੂਕ ਦੇ ਜ਼ੋਰ ‘ਤੇ ਪੱਤਰਕਾਰਾਂ ਤੋਂ ਕਰਵਾ ਰਿਹੈ ਤਾਰੀਫ, ਵੀਡੀਓ ਵਾਇਰਲ

Leave a Reply

Your email address will not be published. Required fields are marked *