ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਹਰਜੋਤ ਬੈਂਸ ਵੱਲੋਂ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ  ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਜਾਣ ਵਾਲੇ  80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ  ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਜਾਣ ਵਾਲੇ  80 ਅਧਿਆਪਕਾਂ ਦੀ ਸੂਚੀ ਨੂੰ ਅੱਜ ਸਕੂਲ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ।

ਸਕੂਲ ਸਿੱਖਿਆ ਮੰਤਰੀ ਵਲੋਂ ਪ੍ਰਵਾਨ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ  5  ਅਧਿਆਪਕਾਂ  ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ।

ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਸਰੇ ਅਧਿਆਪਕਾਂ ਲਈ ਚਾਨਣ ਮੁਨਾਰਾ ਬਨਣਗੇ।

ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਆਪਕ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ  ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ਤੇ ਜਿਊਰੀ ਵੱਲੋਂ ਕੀਤੀ ਗਈ। ਜਿਸ ਨੂੰ ਅੱਜ ਉਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ।

Leave a Reply

Your email address will not be published. Required fields are marked *