ਇੰਡੀਅਨ ਪ੍ਰੀਮੀਅਰ ਲੀਗ (IPL) ਨੂੰ ਨਵਾਂ ਚੈਂਪੀਅਨ ਮਿਲ ਗਿਆ ਹੈ। 17ਵੇਂ ਸੀਜ਼ਨ 'ਚ ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾ ਕੇ ਤੀਜੀ ਵਾਰ ਟਰਾਫੀ 'ਤੇ ਕਬਜ਼ਾ ਕੀਤਾ। ਵੈਂਕਟੇਸ਼ ਅਈਅਰ ਨੇ 11ਵੇਂ ਓਵਰ ਦੀ ਗੇਂਦਬਾਜ਼ੀ ਕਰ ਰਹੇ ਸ਼ਾਹਬਾਜ਼ ਅਹਿਮਦ ਦੀ ਤੀਜੀ ਗੇਂਦ 'ਤੇ ਇਕ ਦੌੜ ਬਣਾ ਕੇ ਟੀਮ ਨੂੰ ਜਿੱਤ ਦਿਵਾਈ।ਖਿਤਾਬ ਜਿੱਤਣ ਉਤੇ KKR ਨੂੰ 20 ਕਰੋੜ ਰੁਪਏ ਦੀ ਪ੍ਰਾਈਜ਼ ਮਨੀ ਮਿਲੀ। ਰਨਰਅਪ SRH ਨੇ 12.50 ਕਰੋੜ ਰੁਪਏ ਜਿੱਤੇ। ਤੀਜੇ ਸਥਾਨ ਉਤੇ ਰਹੀ ਰਾਜਸਥਾਨ ਰਾਇਲਜ਼ ਨੂੰ 7 ਤੇ ਚੌਥੇ ਨੰਬਰ ਦੀ ਟੀਮ ਰਾਇਲ ਚੈਲੇਂਜਰਜ਼ ਬੈਂਗਲੁਰੂ ਨੂੰ 6.50 ਕਰੋੜ ਰੁਪਏ ਮਿਲੇ। 9 ਵਿਚੋਂ 6 ਨਿੱਜੀ ਐਵਾਰਡ ਕੋਲਕਾਤਾ ਤੇ ਹੈਦਰਾਬਾਦ ਦੇ ਨਾਂ ਰਹੇ-ਫਾਈਨਲ ਖੇਡਣ ਵਾਲੀ ਕੋਲਕਾਤਾ ਤੇ ਹੈਦਰਾਬਾਦ ਦੇ ਪਲੇਅਰਜ਼ ਨੇ 9 ਵਿਚੋਂ 6 ਨਿੱਜੀ ਐਵਾਰਡ ਜਿੱਤੇ। ਸਭ ਤੋਂ ਜ਼ਿਆਦਾ 2 ਐਵਾਰਡ ਸੁਨੀਲ ਨਰੇਨ ਨੂੰ ਮਿਲੇ।-ਵਿਰਾਟ ਕੋਹਲੀ ਨੂੰ ਆਰੇਂਜ ਕੈਪ 10 ਲੱਖ ਰੁਪਏ, ਹਰਸ਼ਲ ਪਟੇਲ ਨੂੰ ਪਰਪਲ ਕੈਪ (10 ਲੱਖ ਰੁਪਏ) ਮਿਲੀ, ਜਦਕਿ ਨਰੇਨ ਪਲੇਅਰ ਆਫ ਦਿ ਟੂਰਨਾਮੈਂਟ (10 ਲੱਖ ਰੁਪਏ) ਰਹੇ।-ਇਸ ਤੋਂ ਇਲਾਵਾ, ਫਾਈਨਲ ਪ੍ਰੈਜ਼ੈਂਟੇਸ਼ਨ ਸੈਰੇਮਨੀ ਵਿਚ ਅਮੇਜ਼ਿੰਗ ਪਲੇਅਰ ਆਫ ਦਿ ਈਅਰ ਨੀਤੀਸ਼ ਕੁਮਾਰ ਰੈਡੀ, ਕੈਚ ਆਫ ਦਿ ਸੀਜ਼ਨ ਰਮਨਦੀਪ ਸਿੰਘ, ਮੋਸਟ 4s ਆਫ ਦਿ ਸੀਜ਼ਨ ਟ੍ਰੈਵਿਸ ਹੇਡ, ਮੋਸਟ 6s ਆਫ ਦਿ ਸੀਜ਼ਨ ਅਭਿਸ਼ੇਕ ਸ਼ਰਮਾ, ਅਲਟੀਮੇਟ ਫੈਨਟੇਸੀ ਪਲੇਅਰ ਆਫ ਦਿ ਸੀਜ਼ਨ ਸੁਨੀਲ ਨਰੇਨ, ਇਲੈਕਟ੍ਰਿਕ ਸਟ੍ਰਾਈਕਰ ਆਫ ਦਿ ਸੀਜ਼ਨ ਜੈਕ ਫਰੇਜ਼ਰ ਮੈਗਰਕ ਨੂੰ ਚੁਣਿਆ ਗਿਆ ਤੇ ਸਾਰਿਆਂ ਨੂੰ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ...
ਤਰਨਤਾਰਨ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਵੱਡੀ ਵਾਰਦਾਤ ਹੋ ਗਈ ਹੈ। ਪਿੰਡ ਵਰਪਾਲ ਦੇ ਰਹਿਣ ਵਾਲੇ ਇੱਕ ਪਾਠੀ ਵੱਲੋਂ ਦੂਜੇ ਨਾਬਾਲਿਗ ਪਾਠੀ ਸਿੰਘ ਦਾ ਕਤਲ ਕਰ ਦਿੱਤਾ ਗਿਆ। ਭੇਟਾਂ ਦੇ ਪੈਸੇ ਲੈਣ ਗਏ 2 ਭਰਾਵਾਂ ਉਤੇ ਮੁਲਜ਼ਮ ਪਾਠੀ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਵਿਚ ਛੋਟੇ ਭਰਾ ਦੀ ਮੌਤ ਹੋ ਗਈ ਤੇ ਵੱਡਾ ਭਰਾ ਗੰਭੀਰ ਜ਼ਖਮੀ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ, ਜੋ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਪਾਠੀ ਸਿੰਘ ਦੀ ਡਿਊਟੀ ਵੀ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੀ ਟੀਮ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਦਿੱਤੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਦੋਵਾਂ ਭਰਾਵਾਂ ਨੇ ਪਾਠ ਕਰਨ ਦੀ ਦੋ ਹਜ਼ਾਰ ਰੁਪਏ ਭੇਟਾ ਲੈਣੀ ਸੀ, ਇਸ ਲਈ ਉਹ ਪਿੰਡ ਗੋਹਲਵੜ ਸ਼ੁਭਕਰਨ ਸਿੰਘ ਕੋਲ ਗਏ। ਸ਼ੁਭਕਰਨ ਸਿੰਘ ਪਾਠੀ ਹੈ ਅਤੇ ਅੱਡੇ ਉਤੇ ਹੀ ਸ਼ਰਦਾਈ ਲਾਉਂਦਾ ਹੈ। ਜਦੋਂ ਦੋਵਾਂ ਭਰਾਵਾਂ ਨੇ ਉਸ ਕੋਲ ਪੈਸਿਆਂ ਦੀ ਮੰਗ ਕੀਤੀ ਤਾਂ ਉਨ੍ਹਾਂ ਵਿਚਕਾਰ ਕਿਸੇ ਕਾਰਨ ਝਗੜਾ ਹੋ ਗਿਆ। ਪਾਠੀ ਸ਼ੁਭਕਰਨ ਨੇ ਛੋਟੇ ਭਰਾ ਦੇ ਸੀਨੇ ਵਿੱਚ ਕਿਰਚ ਮਾਰ ਦਿੱਤਾ, ਜਦਕਿ ਵੱਢੇ ਭਰਾ ਦੇ ਸਿਰ ਵਿਚ ਸ਼ਰਦਾਈ ਰਗੜਨ ਵਾਲ਼ਾ ਘੋਟਨਾ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹੋਏ ਨੌਜਵਾਨ ਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀ ਦਾ ਨਾਮ ਜਸ਼ਨਪ੍ਰੀਤ ਸਿੰਘ ਹੈ ਤੇ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ਉਤੇ ਪਹੁੰਚੀ। SHO ਸੁਨੀਲ ਕੁਮਾਰ ਨੇ ਦੱਸਿਆ ਕਿ ਪਰਿਵਾਰ ਵੱਲੋ ਜੋਂ ਵੀ ਬਿਆਨ ਦਿੱਤਾ ਜਾਵੇਗਾ, ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫ਼ਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹੈ, ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Viral Video : ਪੰਜਾਬ ਵਿਚ ਵਿਦੇਸ਼ ਜਾਣ ਦਾ ਖੁਮਾਰ ਤਾਂ ਨੌਜਵਾਨਾਂ ਸਿਰ ਚੜ੍ਹ ਬੋਲ ਰਿਹਾ ਹੈ ਪਰ ਕਈ ਪੰਜਾਬੀ ਹੁਣ ਇੱਥੇ ਹੀ ਵਿਦੇਸ਼ਾਂ ਜਿਹਾ ਮਾਹੌਲ ਤੇ ਦਿਖ ਬਣਾਉਣ ਵਿਚ ਜੁਟੇ ਹੋਏ ਹਨ। ਦਰਅਸਲ, ਪੰਜਾਬ ਦੇ ਇਸ ਇਲਾਕੇ ਵਿਚ ਸਟੈਚੂ ਆਫ ਲਿਬਰਟੀ ਲਾ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ਇਸ ਦੀ ਇਕ ਵੀਡੀਓ ਬੇਹੱਦ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ੍ ਦੀ ਦੱਸੀ ਜਾ ਰਹੀ ਹੈ। ਵੀਡੀਓ 'ਚ ਇਕ ਪਿੰਡ 'ਚ ਇਕ ਨਿਰਮਾਣ ਅਧੀਨ ਇਮਾਰਤ 'ਤੇ ਸਟੈਚੂ ਆਫ ਲਿਬਰਟੀ ਦਾ ਬੁੱਤ ਰੱਖਿਆ ਗਿਆ ਹੈ। ਸੋਸ਼ਲ ਮੀਡੀਆ ਉਪਭੋਗਤਾ ਆਲੋਕ ਜੈਨ ਵੱਲੋਂ ਪੋਸਟ ਕੀਤੇ ਗਏ ਇਸ ਵੀਡੀਓ ਨੂੰ ਐਕਸ (ਪਹਿਲਾਂ ਟਵਿੱਟਰ) 'ਤੇ 120,000 ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਸਥਾਨਕ ਲੋਕਾਂ ਨੂੰ ਇਮਾਰਤ ਦੀ ਛੱਤ 'ਤੇ ਪ੍ਰਸਿੱਧ ਅਮਰੀਕੀ ਸਮਾਰਕ ਦੀ ਨਕਲ ਲਗਾਉਂਦੇ ਹੋਏ ਦੇਖਿਆ ਗਿਆ ਹੈ, ਜਿਸ ਵਿਚ ਨਿਰਮਾਣ ਸਥਾਨ ਦੇ ਨੇੜੇ ਇਕ ਕਰੇਨ ਦਿਖਾਈ ਦੇ ਰਹੀ ਹੈ, ਜਿਸ ਦੀ ਵਰਤੋਂ ਸ਼ਾਇਦ ਇਸ ਸਟੈਚੂ ਨੂੰ ਚੁੱਕਣ ਲਈ ਕੀਤੀ ਗਈ ਸੀ। ਸੋਸ਼ਲ ਮੀਡੀਆ 'ਤੇ ਲੋਕ ਇਸ ਨੂੰ ਲੈ ਕੇ ਕਾਫ਼ੀ ਮਜ਼ਾਕ ਕਰ ਰਹੇ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, "ਪਾਣੀ ਦੀ ਟੈਂਕੀ ਹੋਣੀ ਚਾਹੀਦੀ ਹੈ। ਤੁਹਾਨੂੰ ਪੰਜਾਬ ਵਿਚ ਹਵਾਈ ਜਹਾਜ਼, ਐਸਯੂਵੀ ਅਤੇ ਹਰ ਤਰ੍ਹਾਂ ਦੇ ਆਕਾਰ ਦੀਆਂ ਪਾਣੀ ਦੀਆਂ ਟੈਂਕੀਆਂ ਮਿਲਣਗੀਆਂ। ਇਕ ਹੋਰ ਯੂਜ਼ਰ ਨੇ ਕੈਨੇਡਾ 'ਚ ਪੰਜਾਬ ਦੇ ਮਹੱਤਵਪੂਰਨ ਪ੍ਰਵਾਸੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ, 'ਆਦਰਸ਼ਕ ਤੌਰ 'ਤੇ ਉਨ੍ਹਾਂ ਨੂੰ ਨਿਆਗਰਾ ਫਾਲਜ਼ ਬਣਾਉਣਾ ਚਾਹੀਦਾ ਸੀ ਤਾਂ ਜੋ ਕੈਨੇਡਾ ਨੂੰ ਯਾਦ ਨਾ ਕੀਤਾ ਜਾਵੇ। Statue of Liberty in Punjab !!Man from Punjab installs Statue of Liberty on his rooftop after his US visa application gets rejected !! pic.twitter.com/JOIJEotBkn — Ramandeep Singh Mann (@ramanmann1974) May 26, 2024 ...
ਕਰਨਾਲ-ਹਰਿਆਣਾ ਦੇ ਹਿਸਾਰ 'ਚ ਐਤਵਾਰ ਨੂੰ ਕਾਰ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਸੈਕਟਰ 27-28 ਮੋੜ 'ਤੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਕਾਰ 'ਚ ਸਵਾਰ ਲੋਕ ਹਾਂਸੀ 'ਚ ਰਿਸ਼ਤਾ ਦੇਖ ਕੇ ਪੰਜਾਬ ਪਰਤ ਰਹੇ ਸਨ। ਮ੍ਰਿਤਕਾਂ ਦੀ ਪਛਾਣ ਸਤਪਾਲ ਵਾਸੀ ਸਿਰਸਾ, ਰਵੀ ਸਿੰਘ ਵਾਸੀ ਕਾਲਾਂਵਾਲੀ, ਬੱਗਾ ਸਿੰਘ ਵਾਸੀ ਮਧੂ ਅਤੇ ਰਣਜੀਤ ਸਿੰਘ ਵਾਸੀ ਮੌੜ ਮੰਡੀ ਬਠਿੰਡਾ ਵਜੋਂ ਹੋਈ ਹੈ। ਰਣਜੀਤ ਸਿੰਘ ਅਤੇ ਬੱਗਾ ਸਿੰਘ ਅਸਲੀ ਭਰਾ ਹਨ। ਮਧੂ ਬੱਗਾ ਸਿੰਘ ਦੀ ਪਤਨੀ ਹੈ। ਸਤਪਾਲ ਬੱਗਾ ਸਿੰਘ ਦਾ ਜੀਜਾ ਹੈ ਅਤੇ ਰਵੀ ਸਤਪਾਲ ਦਾ ਰਿਸ਼ਤੇਦਾਰ ਹੈ। ਜ਼ਖ਼ਮੀਆਂ ਵਿੱਚ ਬੱਗਾ ਸਿੰਘ ਪੁੱਤਰ ਤਰਸੇਮ, ਉਸ ਦੀ ਪਤਨੀ ਗੀਤੂ ਅਤੇ ਡਿੰਪਲ ਸ਼ਾਮਲ ਹਨ। ਉਸ ਦਾ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਐਤਵਾਰ ਨੂੰ ਬਠਿੰਡਾ ਤੋਂ ਬੱਗਾ ਸਿੰਘ ਆਪਣੀ ਧੀ ਲਈ ਲੜਕਾ ਵੇਖਣ ਲਈ ਪਰਿਵਾਰ ਸਮੇਤ ਹਾਂਸੀ ਆਇਆ ਸੀ। ਸਿਰਸਾ ਦੇ ਰਸਤੇ ਵਿੱਚ ਬੱਗਾ ਸਿੰਘ ਨੇ ਰਵੀ ਨੂੰ ਸਤਪਾਲ ਅਤੇ ਕਾਲਾਂਵਾਲੀ ਦੇ ਨਾਲ ਕਾਰ ਵਿਚ ਬਿਠਾ ਦਿੱਤਾ। ਸ਼ਾਮ ਨੂੰ ਲੜਕੇ ਨੂੰ ਦੇਖ ਕੇ ਸਾਰੇ ਵਾਪਸ ਪਰਤ ਰਹੇ ਸਨ। ਡੀਐਸਪੀ ਵਿਜੇਪਾਲ ਨੇ ਦੱਸਿਆ ਕਿ ਟਰੱਕ ਯੂ-ਟਰਨ ਲੈ ਰਿਹਾ ਸੀ। ਅਚਾਨਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ। ਕਾਰ ਪੁਲ ਤੋਂ ਡਿੱਗ ਗਈ।ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਬਾਕੀ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲੇ ਸਾਰੇ ਪਰਿਵਾਰਕ ਮੈਂਬਰ ਹਨ। ਡਰਾਈਵਰ ਸੁਰੱਖਿਅਤ ਹੈ। ਉਸ ਦੇ ਬਿਆਨ ਦਰਜ ਕਰ ਲਏ ਗਏ ਹਨ। ਜਾਂਚ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।...
Weather Update : ਪੰਜਾਬ ਵਿੱਚ ਨੌਤਪਾ ਦੇ ਦੂਜੇ ਦਿਨ ਤਾਪਮਾਨ ਵਿੱਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ। ਅੱਜ ਨੌਤਪਾ ਦਾ ਤੀਜਾ ਦਿਨ ਹੈ ਤੇ ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਸਕਦਾ ਹੈ, ਜਿਸ ਨਾਲ 46 ਸਾਲ ਪੁਰਾਣਾ ਰਿਕਾਰਡ ਅੱਜ ਟੁੱਟਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਬੀਤੀ ਸ਼ਾਮ ਪੰਜਾਬ ਦੇ ਫਰੀਦਕੋਟ ਵਿਚ ਤਾਪਮਾਨ 47.4 ਡਿਗਰੀ ਦਰਜ ਕੀਤਾ ਗਿਆ ਜੋ 21 ਮਈ 1978 ਦੇ ਤਾਪਮਾਨ ਤੋਂ 0.3 ਡਿਗਰੀ ਹੀ ਘੱਟ ਹੈ। ਉਕਤ ਤਰੀਕ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿਚ 47.7 ਡਿਗਰੀ ਦਰਜ ਕੀਤਾ ਗਿਆ ਸੀ। ਨੌਤਪਾ ਦੇ ਤੀਜੇ ਦਿਨ ਜੇ ਗਰਮੀ ਤੇ ਹੀਟ ਵੇਵ ਨੇ ਜ਼ੋਰ ਫੜਿਆ ਤਾਂ ਅੱਜ 46 ਸਾਲ ਪੁਰਾਣਾ ਰਿਕਾਰਡ ਟੁੱਟ ਜਾਵੇਗਾ।ਉਥੇ ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦਾ ਤਾਪਮਾਨ 45.7, ਅੰਮ੍ਰਿਤਸਰ ਦਾ 45.2 ਤੇ ਲੁਧਿਆਣਾ ਦਾ ਤਾਪਮਾਨ 44.8 ਡਿਗਰੀ ਦਰਜ ਕੀਤਾ ਗਿਆ।ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਭਾਵੇਂ ਗਰਮੀ ਵੱਧ ਰਹੀ ਹੈ ਪਰ ਆਉਣ ਵਾਲੇ ਦਿਨਾਂ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਮਾਝੇ ਦੇ ਇਲਾਕਿਆਂ ਵਿਚ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਦਾ ਤਾਪਮਾਨ ਜੋ ਅੱਜ 45.2 ਡਿਗਰੀ ਦਰਜ ਕੀਤਾ ਗਿਆ, 30 ਮਈ ਤੋਂ ਬਾਅਦ ਇਕ ਤੋਂ ਦੋ ਡਿਗਰੀ ਤਕ ਡਿਗਣ ਦੀ ਸੰਭਾਵਨਾ ਹੈ। ਇਹੀ ਬਦਲਾਅ ਪਠਾਨਕੋਟ ਵਿਚ ਵੀ ਦੇਖਣ ਨੂੰ ਮਿਲੇਗਾ।
ਜਗਰਾਓਂ ਵਿੱਚ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਜਗਰਾਉਂ ਵਿਖੇ ਰੈਲੀ ਸੀ। ਇਸ ਰੈਲੀ ਵਿਚ ਅਮਿਤ ਸ਼ਾਹ ਦੇ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਗੁੱਸੇ ਵਿੱਚ ਆਏ ਕਿਸਾਨਾਂ ਨੇ ਲੁਧਿਆਣਾ ਵੱਲ ਰੁਖ਼ ਕਰ ਲਿਆ। ਉਧਰ, ਕਿਸਾਨਾਂ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ 'ਚ ਹਫੜਾ-ਦਫੜੀ ਮਚ ਗਈ।ਜਾਣਕਾਰੀ ਅਨੁਸਾਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਲੁਧਿਆਣਾ ਜਾਣ ਲਈ ਰਵਾਨਾ ਹੋ ਗਏ। ਬੀਕੇਯੂ ਯੂਨੀਅਨ ਦੇ ਆਗੂ ਮਨਜੀਤ ਧਨੇਰ ਦੀ ਅਗਵਾਈ ਹੇਠ 200 ਦੇ ਕਰੀਬ ਕਿਸਾਨਾਂ ਨੇ ਪੰਜਾਬ ਵਿੱਚ ਭਾਜਪਾ ਦੀ ਰੈਲੀ ਅਤੇ ਭਾਜਪਾ ਆਗੂਆਂ ਵੱਲੋਂ ਵਿਰੋਧ ਦੇ ਐਲਾਨ ਨੂੰ ਲੈ ਕੇ ਲੁਧਿਆਣਾ ਵੱਲ ਰੁਖ਼ ਕੀਤਾ, ਜਿਸ ਨੂੰ ਜਗਰਾਉਂ ਪੁਲਿਸ ਨੇ ਚੌਕੀਮਾਨ ਵਿੱਚ ਘੇਰ ਲਿਆ। ਪੁਲਿਸ ਨੇ ਜਗਰਾਉਂ ਦੇ ਚੌਕੀਮਾਨ ਟੋਲ ਪਲਾਜ਼ਾ ਨੂੰ ਛਾਉਣੀ ਵਿੱਚ ਤਬਦੀਲ ਕਰ ਕੇ ਸੀਲ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਨੂੰ ਰੋਕਿਆ ਗਿਆ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਭਾਜਪਾ ਵਿਰੁੱਧ ਆਪਣਾ ਗੁੱਸਾ ਕੱਢਿਆ ਅਤੇ ਅਮਿਤ ਸ਼ਾਹ, ਵਾਪਸ ਜਾਓ, ਵਾਪਸ ਜਾਓ ਦੇ ਨਾਅਰੇ ਲਗਾਉਂਦੇ ਰਹੇ।ਇਸ ਦੌਰਾਨ ਕਿਸਾਨ ਲੁਧਿਆਣਾ ਵੱਲ ਜਾਣਾ ਚਾਹੁੰਦੇ ਸਨ। ਪੁਲਿਸ ਨੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਅੱਗੇ ਵਧਣ ਲਈ ਕਿਸਾਨਾਂ ਅਤੇ ਪੁਲਿਸ ਵਿਚਾਲੇ ਕਾਫੀ ਧੱਕਾ-ਮੁੱਕੀ ਵੀ ਹੋਈ। ਪੁਲਿਸ ਨੂੰ ਅਗਾਊਂ ਸੂਚਨਾ ਹੋਣ ਕਾਰਨ ਪੁਲਿਸ ਨੇ ਪੂਰੇ ਪ੍ਰਬੰਧ ਕੀਤੇ ਹੋਏ ਸਨ।
Punjab Holiday : ਪੰਜਾਬ ਵਿੱਚ 1 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਛੁੱਟੀ ਕੀਤੀ ਗਈ ਹੈ।ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਤਨਖ਼ਾਹ ਵਾਲੀ ਛੁੱਟੀ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਲੋਕ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾ ਸਕਣ।ਇਸ ਵਾਰ ਚੋਣ ਕਮਿਸ਼ਨ ਨੇ 70 ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਮੱਦੇਨਜ਼ਰ 30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਵੋਟਿੰਗ ਤੋਂ ਪਹਿਲਾਂ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ।ਇਸ ਸਮੇਂ ਦੌਰਾਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਭੰਡਾਰ ਉਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਮਹਿੰਦਰਾ ਐਂਡ ਮਹਿੰਦਰਾ ਕੰਪਨੀ ਥਾਰ 5-ਡੋਰ, ਆਫ-ਰੋਡ SUV 15 ਅਗਸਤ, 2024 ਨੂੰ ਵਿਸ਼ਵ ਪੱਧਰ ‘ਤੇ ਲਾਂਚ ਕਰਨ ਜਾ ਰਹੀ ਹੈ। ਹਾਲੇ ਇਸ ਦੀ ਅਧਿਕਾਰਤ ਸ਼ੁਰੂਆਤ ਕੁਝ ਮਹੀਨੇ ਦੂਰ ਹੈ। ਮਹਿੰਦਰਾ ਦੇ ਕੁਝ ਚੋਣਵੇਂ ਡੀਲਰਾਂ ਨੇ ਇਸ ਮਾਡਲ ਲਈ ਪ੍ਰੀ-ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। 5-ਡੋਰ ਵਾਲੀ ਥਾਰ ਦੇ ਉਤਪਾਦਨ ਲਈ ਤਿਆਰ ਮਾਡਲ ਦਾ ਨਾਂ ‘ਮਹਿੰਦਰਾ ਥਾਰ ਆਰਮਾਡਾ’ ਹੋਣ ਦੀ ਸੰਭਾਵਨਾ ਹੈ। ਇੰਜਣ ਵਿਚ ਮਿਲਣਗੇ ਤਿੰਨ ਵੇਰੀਐਂਟਇੱਕ ਰਿਪੋਰਟ ਮੁਤਾਬਕ ਮਹਿੰਦਰਾ ਥਾਰ 5-ਡੋਰ ਨੂੰ ਤਿੰਨ ਇੰਜਣ ਵਿਕਲਪਾਂ ਦੇ ਨਾਲ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਇੱਕ 203bhp, 2.0L ਟਰਬੋ ਪੈਟਰੋਲ, ਇੱਕ 175bhp, 2.2L ਡੀਜ਼ਲ ਅਤੇ ਇੱਕ 117bhp, 1.5L ਡੀਜ਼ਲ ਇੰਜਣ ਸ਼ਾਮਲ ਹਨ। ਇਹ ਸਾਰੀਆਂ ਪਾਵਰਟ੍ਰੇਨਾਂ ਪਹਿਲਾਂ ਹੀ 3-ਡੋਰ ਵਾਲੀ ਥਾਰ ਵਿੱਚ ਦਿਖਾਈ ਦੇ ਰਹੀਆਂ ਹਨ। ਗਾਹਕ ਇਸਨੂੰ ਮੈਨੂਅਲ ਅਤੇ ਆਟੋਮੈਟਿਕ ਗਿਅਰਬਾਕਸ ਦੇ ਨਾਲ 2WD ਅਤੇ 4WD ਡ੍ਰਾਈਵਟ੍ਰੇਨ ਸਿਸਟਮ ਦੇ ਵਿਕਲਪ ਵਿੱਚ ਖਰੀਦ ਸਕਣਗੇ। ਇਹ SUV ਪੌੜੀ ਫ੍ਰੇਮ ਚੈਸੀ ਉਤੇ ਆਧਾਰਿਤ ਹੋਵੇਗੀ ਅਤੇ ਇਸ ਦੇ ਸਸਪੈਂਸ਼ਨ ਸੈਟਅਪ ਨੂੰ ਸਕਾਰਪੀਓ N ਨਾਲ ਸਾਂਝਾ ਕਰੇਗੀ। ਇਸ ਵਿੱਚ ਬਾਰੰਬਾਰਤਾ-ਨਿਰਭਰ ਡੈਂਪਰਾਂ ਵਾਲਾ 5-ਲਿੰਕ ਸਿਸਟਮ ਵੀ ਮਿਲੇਗਾ, ਜੋ ਇਸ ਦੀ ਆਫ-ਰੋਡ ਸਮਰੱਥਾ ਨੂੰ ਵਧਾਉਂਦਾ ਹੈ। ਹੋਣਗੀਆਂ ਇਹ ਵਿਸ਼ੇਸ਼ਤਾਵਾਂ !ਇ...
Punjab Politics : 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ, ਕਿਉਂਕਿ ਉਨ੍ਹਾਂ ਨੂੰ ਖੁਫੀਆ ਰਿਪਰੋਟ ਮਿਲ ਗਈ।' ਇਹ ਪ੍ਰਗਟਾਵਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੇ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਤੇ ਯੋਗੀ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਬਿੱਟੂ ਬੁਰੀ ਤਰ੍ਹਾਂ ਹਾਰ ਰਿਹਾ ਹੈ।ਇਸੇ ਕਰ ਕੇ ਉਨ੍ਹਾਂ ਨੇ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਉਹ ਆਪਣੇ 'ਦੋਸਤ' ਰਵਨੀਤ ਸਿੰਘ ਬਿੱਟੂ ਲਈ ਬਹੁਤ ਬੁਰਾ ਮਹਿਸੂਸ ਕਰਦੇ ਹਨ, ਕਿਉਂਕਿ ਉਨ੍ਹਾਂ ਦੀ ਨਵੀਂ ਪਾਰਟੀ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਇਕੱਲਿਆ ਛੱਡ ਕੇ ਕਿਨਾਰਾ ਕਰ ਲਿਆ ਹੈ। ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਕਿ ਭਾਜਪਾ ਆਪਣੇ ਉਮੀਦਵਾਰ ਬਿੱਟੂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ ਕਿਉਂਕਿ ਉਹ ਦੌੜ ਵਿੱਚ ਮਾੜਾ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹੀ ਕਾਰਨ ਸੀ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਲੁਧਿਆਣਾ ਵਿੱਚ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ।ਮੋਦੀ ਯੋਗੀ ਨੂੰ ਸੂਚਨਾ ਮਿਲੀ ਸੀ ਕਿ ਬਿੱਟੂ ਨਾ ਸਿਰਫ ਦੌੜ ਹਾਰ ਰਿਹਾ ਹੈ, ਸਗੋਂ ਆਪਣੀ ਜ਼ਮਾਨਤ ਵੀ ਜ਼ਬਤ ਕਰਵਾ ਰਿਹਾ ਹੈ। ਉਨ੍ਹਾਂ ਕਿਹਾ, “ਕੁਦਰਤੀ ਤੌਰ ‘ਤੇ ਕੋਈ ਵੀ ਪ੍ਰਧਾਨ ਮੰਤਰੀ ਕਿਸੇ ਅਜਿਹੇ ਉਮੀਦਵਾਰ ਦੇ ਸਮਰਥਨ ਵਿੱਚ ਰੈਲੀ ਨੂੰ ਸੰਬੋਧਿਤ ਨਹੀਂ ਕਰਨਾ ਚਾਹੇਗਾ, ਜਿਸ ਬਾਰੇ ਉਹ ਜਾਣਦੇ ਹੋਣ ਕਿ ਉਸਦੀ ਜ਼ਮਾਨਤ ਵੀ ਜ਼ਬਤ ਹੋ ਜਾਵੇਗੀ।'
ਹੈਦਰਾਬਾਦ-ਇੰਡੀਗੋ ਦੀ ਫਲਾਈਟ ਵਿਚ ਉਡਾਣ ਦੌਰਾਨ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਹੈਦਰਾਬਾਦ ਦੇ ਹਵਾਈ ਅੱਡੇ 'ਤੇ ਉਤਰਣ ਤੋਂ ਪਹਿਲਾਂ ਇੰਡੀਗੋ ਦੀ ਫਲਾਈਟ ਦਾ ਦਰਵਾਜ਼ਾ ਅੱਧ-ਹਵਾ 'ਚ ਖੋਲ੍ਹਣ ਦੀ ਕੋਸ਼ਿਸ਼ ਕਰਨ 'ਤੇ ਇਕ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ 29 ਸਾਲਾ ਯਾਤਰੀ ਨੇ ਫਲਾਈਟ 'ਚ ਸਵਾਰ ਹੋਣ ਤੋਂ ਪਹਿਲਾਂ ਕਥਿਤ ਤੌਰ 'ਤੇ 'ਭੰਗ' ਦਾ ਨਸ਼ਾ ਕੀਤਾ ਹੋਇਆ ਸੀ। ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਰਜੀਆਈਏ) 'ਤੇ ਫਲਾਈਟ ਦੇ ਉਤਰਣ ਤੋਂ ਕੁਝ ਮਿੰਟ ਪਹਿਲਾਂ ਉਸ ਨੇ ਏਅਰਲਾਈਨ ਸਟਾਫ਼ ਨਾਲ ਬਹਿਸ ਵੀ ਕੀਤੀ।ਏਅਰਲਾਈਨ ਸਟਾਫ਼ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ 21 ਮਈ ਨੂੰ ਵਾਪਰੀ ਸੀ, ਪਰ ਇਹ 24 ਮਈ ਨੂੰ ਸਾਹਮਣੇ ਆਇਆ। ਜਦੋਂ ਫਲਾਈਟ ਨੇ ਇੰਦੌਰ ਤੋਂ ਉਡਾਣ ਭਰੀ ਤਾਂ ਚਾਲਕ ਦਲ ਨੇ ਵਿਅਕਤੀ ਦੇ ਅਸਾਧਾਰਨ ਵਿਹਾਰ ਨੂੰ ਦੇਖਿਆ ਅਤੇ ਉਸ ਨੂੰ ਦੂਜੀ ਸੀਟ 'ਤੇ ਸ਼ਿਫਟ ਕਰ ਦਿੱਤਾ। ਥੋੜ੍ਹੀ ਦੇਰ ਬਾਅਦ, ਉਸ ਨੇ ਆਪਣੇ ਦੋ ਦੋਸਤਾਂ ਦੇ ਕੋਲ ਬੈਠਣ ਦੀ ਜ਼ਿੱਦ ਕੀਤੀ, ਜਿਨ੍ਹਾਂ ਨਾਲ ਉਹ ਤੀਰਥ ਯਾਤਰਾ 'ਤੇ ਇੰਦੌਰ ਗਿਆ ਸੀ।TOI ਦੀ ਰਿਪੋਰਟ ਦੇ ਅਨੁਸਾਰ, ਚਾਲਕ ਦਲ ਦੇ ਦਬਕੇ ਤੋਂ ਬਾਅਦ ਉਸ ਨੇ ਕੁਝ ਸਮੇਂ ਲਈ ਆਮ ਤੌਰ 'ਤੇ ਵਿਹਾਰ ਕੀਤਾ, ਪਰ ਬਾਅਦ ਵਿੱਚ ਇੱਕ ਯਾਤਰੀ ਨਾਲ ਦੁਰਵਿਹਾਰ ਕੀਤਾ। ਇਸ ਤੋਂ ਬਾਅਦ ਜਦ...
ਖੰਨਾ : ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿਖੇ ਭਿਆਨਕ ਹਾਦਸਾ ਵਾਪਰਿਆ ਹੈ। ਜੀਟੀ ਰੋਡ ਉਤੇ ਗਣੇਸ਼ ਮਿੱਲ ਨੇੜੇ ਖੜ੍ਹੇ ਕੈਂਟਰ ਨਾਲ ਫਾਰਚੂਨਰ ਕਾਰ ਦੀ ਟੱਕਰ ਹੋ ਗਈ ਤੇ ਟੱਕਰ ਤੋਂ ਬਾਅਦ ਤੇਜ਼ ਰਫ਼ਤਾਰ ਹੋਣ ਕਾਰਨ ਗੱਡੀ ਪਲਟ ਗਈ। ਲੋਕਾਂ ਨੇ 32 ਸਾਲਾ ਡਾਕਟਰ ਹਰਪ੍ਰੀਤ ਸਿੰਘ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ। ਕਾਰ ਚਲਾ ਰਹੇ ਡਾਕਟਰ ਦੀ ਇਕ ਬਾਂਹ ਉਸ ਦੇ ਸਰੀਰ ਤੋਂ ਵੱਖ ਹੋ ਚੁੱਕੀ ਸੀ।ਜਾਣਕਾਰੀ ਅਨੁਸਾਰ ਡਾ. ਹਰਪ੍ਰੀਤ ਸਿੰਘ ਦਾ ਖੰਨਾ ਦਾਣਾ ਮੰਡੀ ਨੇੜੇ ਓਂਕਾਰ ਕਲੀਨਿਕ ਹੈ। ਉਹ ਸ਼ਾਮ ਨੂੰ 5 ਵਜੇ ਆਪਣੇ ਕਲੀਨਿਕ ਤੋਂ ਸਰਹਿੰਦ ਘਰ ਜਾ ਰਿਹਾ ਸੀ। ਗਣੇਸ਼ ਮਿੱਲ ਨੇੜੇ ਗੱਡੀ ਸੜਕ ਕੰਢੇ ਖੜ੍ਹੇ ਕੈਂਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ਤੇ ਪੂਰੀ ਤਰ੍ਹਾਂ ਨੁਕਸਾਨੀ ਗਈ।ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ। ਰਾਹਗੀਰਾਂ ਦੀ ਮਦਦ ਨਾਲ ਕਰੇਨ ਬੁਲਾ ਕੇ ਕਾਰ ਨੂੰ ਕੱਟ ਕੇ ਅੰਦਰ ਫਸੇ ਡਾਕਟਰ ਨੂੰ ਬਾਹਰ ਕੱਢਿਆ ਗਿਆ। ਹਰਪ੍ਰੀਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਨੇੜਲੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉੱਥੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਿਸੇ ਹੋਰ ਵੱਡੇ ਹਸਪਤਾਲ ਵਿਚ ਰੈਫਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਪੁਲਸ ਨੇ ਵੀ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Sidhu Moose Wala Death Anniversary: 29 ਮਈ ਦਾ ਕਾਲਾ ਦਿਨ ਇੱਕ ਵਾਰ ਫਿਰ ਤੋਂ ਆਉਣ ਵਾਲਾ ਹੈ। ਇਸੇ ਦਿਨ ਪੂਰੀ ਦੁਨੀਆ ਦੇ ਚਹੇਤੇ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਨਾਲ ਭੁੰਨ ਕਤਲ ਕਰ ਦਿੱਤਾ ਗਿਆ ਸੀ। ਜਿਵੇਂ ਜਿਵੇਂ ਇਹ ਦਿਨ ਨੇੜੇ ਆ ਰਿਹਾ ਹੈ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਇੱਕ ਵਾਰ ਫਿਰ ਤੋਂ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਰਹੀਆਂ ਹਨ। ਅੱਜ ਵੀ ਇਹ ਦਿਨ ਯਾਦ ਕਰ ਲੋਕਾਂ ਦੀ ਰੂਹ ਕੰਬ ਜਾਂਦੀ ਹੈ। ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਪੋਸਟ ਇੰਸਾਟਾਗ੍ਰਾਮ ਉੱਪਰ ਸ਼ੇਅਰ ਕਰਦਿਆਂ ਲਿਖਿਆ, ''ਸ਼ੁੱਭ ਪੁੱਤ ਜਿਵੇਂ ਜਿਵੇ ਦਿਨਾਂ ਦੀ ਚਾਲ ਪੂਰੀ ਕਰਦਾ ਉਹ 29 ਮਈ ਦਾ ਕਾਲਾ ਦਿਨ ਆਉਣ ਵਾਲਾ ਏ, ਉਵੇਂ ਉਵੇਂ ਹੀ ਤੁਹਾਨੂੰ ਪਿਆਰ ਕਰਨ ਵਾਲੇ ਸਾਰੇ ਭੈਣ ਭਰਾ ਤੁਹਾਡੀ ਰੂਹ ਦੀ ਸ਼ਾਂਤੀ ਲਈ ਕਿੰਨੇ ਸਮਾਰੋਹ ਦੇਸ਼ ਵਿਦੇਸ਼ਾਂ ਵਿੱਚ ਕਰਵਾ ਰਹੇ ਨੇ। ਮੈਨੂੰ ਇਹ ਦੇਖ ਤੁਹਾਡੇ ਉੱਪਰ ਤੇ ਤੁਹਾਨੂੰ ਪਿਆਰ ਕਰਨ ਵਾਲੇ ਸਾਡੇ ਤਮਾਮ ਵੀਰਾਂ ਭੈਣਾਂ ਤੇ ਮਾਣ ਮਹਿਸੂਸ ਹੁੰਦਾ ਏ ਕਿ ਉਹ ਤੁਹਾਨੂੰ ਕਿੰਨਾ ਪਿਆਰ ਕਰਦੇ ਨੇ ਤੁਹਾਡੀ ਕਮੀ ਮਹਿਸੂਸ ਕਰਦਿਆਂ ਮੇਰੀਆਂ ਅੱਖਾਂ ਵਿੱਚੋਂ ਨਿਕਲਦੇ ਅੱਥਰੂ ਸ਼ੁਰੂਆਤ ਵਿੱਚ ਦੁੱਖ ਭਰੇ ਹੁੰਦੇ ਨੇ ਪਰ ਜਮੀ ਤੱਕ ਪਹੰਚਣ ਦੇ ਮਾਣ ਵਾਲੇ ਬਣ ਜਾਂਦੇ ਨੇ ਬੇਟਾ...।'' View this post on Instagram A post shared by Charan Kaur (@charan_kaur5911) 29 ਮਈ ਨੂੰ ਮਨਾਈ ਜਾਵੇਗੀ ਦੂਜੀ ਬਰਸੀ29 ਮਈ 2024 ਨੂੰ ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ ਮਨਾਈ ਜਾਏਗੀ। ਇਸ ਵਾਰ ਫਿਰ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਪਹੁੰਚਣਗੇ। ਸਿੱਧੂ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਰਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੂਸਰੀ ਬਰਸੀ ਵਾਹਿਗੁਰੂ ਦੇ ਘਰੋ ਇਨਸਾਫ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024 ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਆਪ ਜੀ ਨੂੰ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਦੀ ਹੈ।...
IPL ਦੇ 17ਵੇਂ ਸੀਜ਼ਨ ਦਾ ਅੱਜ ਅੰਤ ਹੋ ਜਾਵੇਗਾ। ਲਗਪਗ 66 ਦਿਨਾਂ ਦੇ ਰਿਕਾਰਡ ਬ੍ਰੇਕਿੰਗ ਟੂਰਨਾਮੈਂਟ ਦਾ ਸਭ ਤੋਂ ਮਹੱਤਵਪੂਰਨ ਦਿਨ ਆ ਚੁੱਕਾ ਹੈ। ਅੱਜ ਹੋਣ ਵਾਲੇ ਫਾਈਨਲ ਵਿਚ ਦੋ ਵਾਰ (2012, 2014) ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਸ ਦਾ ਸਾਹਮਣਾ 2016 ਦੀ ਚੈਂਪੀਅਨ ਸਨਰਾਈਜਰਸ ਹੈਦਰਾਬਾਦ ਤੋਂ ਚੇਨਈ ਦੇ ਚੇਪਾਕ ਸਟੇਡੀਅਮ ਵਿਚ ਹੋਵੇਗਾ। IPL 2024 ਦਾ ਇਹ 74ਵਾਂ ਤੇ ਆਖਰੀ ਮੁਕਾਬਲਾ ਹੋਵੇਗਾ। ਇਸ ਤੋਂ ਪਹਿਲਾਂ, KKR ਤੇ SRH ਟੀਮਾਂ ਦੇ ਕਪਤਾਨਾਂ ਸ਼੍ਰੇਅਸ ਅਈਅਰ ਤੇ ਪੈਟ ਕਮਿਨਜ਼ ਨੇ ਟਰਾਫੀ ਨਾਲ ਫੋਟੋ ਤੇ ਵੀਡੀਓ ਸ਼ੂਟ ਕਰਵਾਇਆ ਹੈ। ਇਹ ਫੋਟੋਜ਼ ਤੇ ਵੀਡੀਓ ਸ਼ੂਟ ਵੱਖ-ਵੱਖ ਸਥਾਨਾਂ ਉਤੇ ਕੀਤਾ ਗਿਆ ਹੈ। View this post on Instagram A post shared by IPL (@iplt20) ਕਿਹੜੇ ਸਾਲ ਕਿਸ ਨੇ ਜਿੱਤਿਆ IPL ਸੀਜ਼ਨਸਾਲ 2022 ਨੂੰ ਛੱਡ ਦਿੱਤਾ ਜਾਵੇ ਤਾਂ IPL 2017 ਤੋਂ ਲੈ ਕੇ 2023 ਤੱਕ ਜਾਂ ਤਾਂ ਮੁੰਬਈ ਦੀ ਟੀਮ ਚੈਂਪੀਅਨ ਬਣੀ ਹੈ ਜਾਂ ਫਿਰ ਚੇਨਈ ਸੁਪਰ ਕਿੰਗਸ। 2022 ਵਿਚ ਗੁਜਰਾਤ ਦੀ ਟੀਮ ਨੇ ਬਾਜ਼ੀ ਮਾਰੀ ਸੀ। 2016 ਤੋਂ ਬਾਅਦ ਦੂਜੀ ਵਾਰ ਅਜਿਹਾ ਹੋਵੇਗਾ ਜਦੋਂ ਸਾਨੂੰ ਮੁੰਬਈ ਤੇ ਚੇਨਈ ਦੇ ਬਾਅਦ ਕੋਈ ਨਵਾਂ ਚੈਂਪੀਅਨ ਮਿਲੇਗਾ। ਫਾਈਨਲ ਮੈਚ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਇਸ ਲਈ ਇਕ ਰਿਜ਼ਰਵ ਡੇ 27 ਮਈ ਵੀ ਰੱਖਿਆ ਗਿਆ ਹੈ। ਪਿਛਲੀ ਵਾਰ ਚੈਂਪੀਅਨ ਦਾ ਫੈਸਲਾ ਰਿਜ਼ਰਵ ਡੇ ਦੇ ਦਿਨ ਹੀ ਹੋਇਆ ਸੀ। ਹਾਲਾਂਕਿ ਇਸ ਸਾਲ ਚੇਨਈ ਵਿਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਦਿਖ ਰਹੀ ਹੈ। ਅਜਿਹੇ ਵਿਚ ਅੱਜ ਕੋਲਕਾਤਾ ਤੇ ਸਨਰਾਈਜਰਜ਼...
Political News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਕੈਰੋਂ ਰਿਸ਼ਤੇ ਵਿਚ ਸੁਖਬੀਰ ਬਾਦਲ ਦੇ ਜੀਜਾ ਹਨ। ਇਹ ਕਾਰਵਾਈ ਕੈਰੋਂ ਉਤੇ ਲੱਗੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਕਾਰਨ ਕੀਤੀ ਗਈ ਹੈ। ਦਰਅਸਲ, ਖਡੂਰ ਸਾਹਿਬ ਦੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਇਸ ਬਾਰੇ ਪਾਰਟੀ ਪ੍ਰਧਾਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ।ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਲੰਬੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ। ਪਾਰਟੀ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਹਟੇ। ਸੁਖਬੀਰ ਬਾਦਲ ਨੇ ਖੁਦ ਇਸ ਲਈ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕੇ। ਇਸੇ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਕਾਰਵਾਈ ਕੀਤੀ ਗਈ। ਸੁਖਬੀਰ ਬਾਦਲ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਟਵੀਟ ਕੀਤਾ ਤੇ ਕਿਹਾ, 'ਸਰਦਾਰਾ! ਅੱਜ ਦਿਲ ਜਿੱਤ ਲਿਆ ਈ। ਮੇਰੀ ਜਾਨ ਵੀ ਹਾਜ਼ਰ ਹੈ ਤੇਰੀ ਲਈ। ਤੇਰੇ ਇਸ ਵੱਡੇ ਫੈਸਲੇ ਕਰਕੇ ਮੈਂ ਅੱਜ ਹੀ ਚੋਣ ਜਿੱਤ ਗਿਆ ਹਾਂ। ਧੰਨਵਾਦ ਪ੍ਰਧਾਨ ਜੀ।'
Canada News : ਕੈਨੇਡਾ ਦੀ ਸਰਕਾਰ ਨਾਗਰਿਕਤਾ ਸਬੰਧੀ ਕਾਨੂੰਨ ਵਿਚ ਵੱਡੇ ਬਦਲਾਅ ਕਰਨ ਜਾ ਰਹੀ ਹੈ। ਭਾਵੇਂ ਕੈਨੇਡੀਅਨ ਨਾਗਰਿਕਾਂ ਦੇ ਬੱਚੇ ਕੈਨੇਡਾ ਤੋਂ ਬਾਹਰ ਪੈਦਾ ਹੋਏ ਹੋਣ, ਫਿਰ ਵੀ ਉਹ ਕੈਨੇਡਾ ਦੀ ਨਾਗਰਿਕਤਾ ਦੇ ਹੱਕਦਾਰ ਹੋਣਗੇ। ਸਰਕਾਰ ਦੇ ਪ੍ਰਸਤਾਵਿਤ ਸੋਧ ਮੁਤਾਬਕ 2009 ਤੋਂ ਬਾਅਦ ਵਿਦੇਸ਼ਾਂ ਵਿੱਚ ਆਪਣੇ ਬੱਚਿਆਂ ਨੂੰ ਜਨਮ ਦੇਣ ਵਾਲੇ ਕੈਨੇਡੀਅਨਾਂ ਨੂੰ ਕੈਨੇਡੀਅਨ ਨਾਗਰਿਕਤਾ ਮਿਲੇਗੀ।ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਪੇਸ਼ ਕੀਤੇ ਗਏ ਕਾਨੂੰਨ ਮੁਤਾਬਕ ਇਹ ਕਾਨੂੰਨ ਵੰਸ਼ ਦੇ ਆਧਾਰ 'ਤੇ ਪਹਿਲੀ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਲਾਗੂ ਹੋਵੇਗਾ। ਇਸ ਖ਼ਬਰ ਦਾ ਭਾਰਤੀ ਪਰਵਾਸੀਆਂ ਸਮੇਤ ਬਹੁਤ ਸਾਰੇ ਪ੍ਰਵਾਸੀਆਂ ਨੇ ਸਵਾਗਤ ਕੀਤਾ ਹੈ।ਨਾਗਰਿਕਤਾ ਕਾਨੂੰਨ ਵਿੱਚ 2009 ਵਿੱਚ ਸੋਧ ਕੀਤੀ ਗਈ ਸੀ ਤਾਂ ਜੋ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਵਿੱਚ 'ਪਹਿਲੀ ਪੀੜ੍ਹੀ ਦੀ ਸੀਮਾ' ਸ਼ਾਮਲ ਕੀਤੀ ਜਾ ਸਕੇ। ਇਸਦਾ ਮਤਲਬ ਇਹ ਸੀ ਕਿ ਇੱਕ ਕੈਨੇਡੀਅਨ ਮਾਤਾ-ਪਿਤਾ ਕੈਨੇਡਾ ਤੋਂ ਬਾਹਰ ਪੈਦਾ ਹੋਏ ਬੱਚੇ ਨੂੰ ਤਾਂ ਹੀ ਨਾਗਰਿਕਤਾ ਦੇ ਸਕਦੇ ਹਨ ਜੇਕਰ ਮਾਤਾ ਜਾਂ ਪਿਤਾ ਜਾਂ ਤਾਂ ਕੈਨੇਡਾ ਵਿਚ ਪੈਦਾ ਹੋਇਆ ਹੋਵੇ ਜਾਂ ਬੱਚੇ ਦੇ ਜਨਮ ਤੋਂ ਪਹਿਲਾਂ ਉਨ੍ਹਾਂ ਦਾ ਉਥੇ ਜਨਮ ਹੋਇਆ ਹੋਵੇ।
Jalandhar : ਜਲੰਧਰ ਦੇ ਕਰਤਾਰਪੁਰ 'ਚ ਰਸਤਾ ਨੇ ਦੇਣ 'ਤੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਵੱਡੀ ਘਟਨਾ ਵਾਪਰੀ ਹੈ। ਵਾਰਦਾਤ 'ਚ ਮ੍ਰਿਤਕ ਦਾ ਇਕ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ। ਉਸ ਦਾ ਇਲਾਜ ਜਾਰੀ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਵਿੱਚ ਕਰਤਾਰਪੁਰ ਦੇ ਰਹਿਣ ਵਾਲੇ ਜਸਕਰਨ ਸਿੰਘ ਸਮੇਤ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਣ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਪਰ ਕੁਝ ਹੱਥ ਨਹੀਂ ਲੱਗਾ। ਕਰਤਾਰਪੁਰ ਥਾਣੇ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਾਡੀਆਂ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੀ.ਆਈ.ਏ ਸਟਾਫ਼ ਜਲੰਧਰ ਦੇਹਾਤ ਪੁਲਿਸ ਦੀਆਂ ਟੀਮਾਂ ਵੀ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ।ਥਾਣਾ ਕਰਤਾਰਪੁਰ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਭੁਲੱਥ ਰੋਡ ’ਤੇ ਸਥਿਤ ਪਿੰਡ ਮੱਲੀਆਂ ਵਿੱਚ ਵਾਪਰੀ। ਦੇਰ ਸ਼ਾਮ ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇਸੀਬੀ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਵੱਲ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ ਅਤੇ ਉਥੇ ਬੀਅਰ ਪੀ ਰਿਹਾ ਸੀ। ਗੁਰਪ੍ਰੀਤ ਸਿੰਘ ਨੇ ਟਰੈਕਟਰ ਕੱਢਣ ਲਈ ਜਸਕਰਨ ਨੂੰ ਕਾਰ ਸਾਈਡ 'ਤੇ ਲਿਜਾਣ ਲਈ ਕਿਹਾ। ਸ਼ਰਾਬੀ ਜਸਕਰਨ ਨੇ ਗੁਰਪ੍ਰੀਤ ਨਾਲ ਦੁਰਵਿਹਾਰ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧ ਕਰਨ ਉਤੇ ਉਨ੍ਹਾਂ ਗੁਰਪ੍ਰੀਤ ਤੇ ਉਸ ਦੇ ਸਾਥੀਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮਨਜਿੰਦਰ ਸਿੰਘ ਆਪਣੇ ਭਰਾ ਗੁਰਪ੍ਰੀਤ ਨੂੰ ਛੁਡਾਉਣ ਆਇਆ ਤਾਂ ਮੁਲਜ਼ਮਾਂ ਨੇ ਉਸ ਉਤੇ ਨਾਜਾਇਜ਼ ਪਿਸਤੌਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਮਨਜਿੰਦਰ ਸਿੰਘ ਦੀ ਛਾਤੀ ’ਤੇ ਕਈ ਗੋਲੀਆਂ ਮਾਰੀਆਂ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਰਾਹਗੀਰਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਰਾਤ ਸਮੇਂ ਮਨਜਿੰਦਰ ਦੀ ਮੌਤ ਹੋ ਗਈ।ਕਤਲ ਦਾ ਮੁਲਜ਼ਮ ਆਪਣੇ ਆਪ ਨੂੰ ਭੀਖਣ ਨੰਗਲ ਵਾਸੀ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ। ਗੁਰਪ੍ਰੀਤ ਸਿੰਘ ਅਤੇ ਮਨਜਿੰਦਰ ਚਚੇਰੇ ਭਰਾ ਹਨ।...
Weather Update : ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ 'ਚ 24 ਘੰਟਿਆਂ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਇੱਕ ਵਾਰ ਫਿਰ ਪੰਜਾਬ ਦਾ ਤਾਪਮਾਨ 45 ਡਿਗਰੀ ਪਾਰ ਕਰ ਜਾਵੇਗਾ। ਉਥੇ ਪੰਜਾਬ ਨੇ ਕੇਰਲ ਦੇ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜੋ ਹਲਕੀ ਰਾਹਤ ਦੇਵੇਗਾ।ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਨੌਤਪਾ ਦੇ ਦੂਜੇ ਦਿਨ ਪੰਜਾਬ ਦੇ ਸਾਰਿਆਂ 23 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਉਥੇ, ਸੋਮਵਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਤੇ ਮਾਨਸਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਥੇ ਤਾਪਮਾਨ ਐਤਵਾਰ 46 ਡਿਗਰੀ ਨੂੰ ਪਾਰ ਕਰ ਸਕਦਾ ਹੈ। ਪੰਜਾਬ ਵਿਚ ਰੈਡ ਅਲਰਟ ਜਾਰੀ ਕੀਤਾ ਗਿਆ ਹੈ ਜੇ ਪਾਰਾ ਵੱਧਦਾ ਹੈ ਤਾਂ ਇਸ ਸਾਲ ਬੀਤੇ ਸਾਰੇ ਰਿਕਾਰਡ ਟੁੱਟ ਸਕਦੇ ਹਨ। ਕੇਰਲ ਦੇਵੇਗਾ ਪੰਜਾਬ ਨੂੰ ਰਾਹਤਗਰਮੀਆਂ ਵਿਚ ਭਾਰੀ ਬਾਰਿਸ਼ ਕਾਰਨ ਕੇਰਲ ਵਿਚ ਬਿਜਲੀ ਦੀ ਖਪਤ ਵਿਚ ਕਮੀ ਆਈ ਹੈ। ਕੇਰਲ ਰਾਜ ਬਿਜਲੀ ਬੋਰਡ (KSEB) ਟੈਂਡਰ ਦੇ ਮਾਧਿਅਮ ਨਾਲ ਖਰੀਦੀ ਗਈ ਸਰਪਲਸ ਬਿਜਲੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਵਾਪਸ ਦੇਵੇਗਾ। ਕੇਰਲ ਦੇ ਬਿਜਲੀ ਮੰਤਰੀ ਕੇ. ਕ੍ਰਿਸ਼ਨਨਕੁੱਟੀ ਦੇ ਦਫਤਰ ਤੋਂ ਬੀਤੇ ਸ਼ੁਕਰਵਾਰ 24 ਮਈ ਨੂੰ ਕਿਹਾ ਗਿਆ ਕਿ ਪੰਜਾਬ 2025 ਦੀਆਂ ਗਰਮੀਆਂ ਦੇ ਮੌਸਮ ਦੌਰਾਨ ਕੇਰਲ ਨੂੰ ਬਿਜਲੀ ਵਾਪਸ ਦੇਵੇਗਾ।
Petrol-diesel Price : ਦੇਸ਼ ਵਿਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਇਸ ਵਿਚਾਲੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਇਸ ਮੁਤਾਬਕ ਪੰਜਾਬ ਵਿਚ ਪੈਟਰੋਲ 21 ਪੈਸੇ ਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਤੋਂ ਇਲਾਵਾ ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 23 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਪੈਟਰੋਲ ਦੀ ਕੀਮਤ ਵਿੱਚ 54 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 51 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕਰਨਾਟਕ, ਕੇਰਲ, ਤੇਲੰਗਾਨਾ ਅਤੇ ਉੜੀਸਾ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 77.72 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.12 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
National News : ਸੜਕ ਉਤੇ ਚਲਦਿਆਂ ਵਾਹਨਾਂ ਦੇ ਹਾਦਸੇ ਬਹੁਤ ਦੇਖਣ ਨੂੰ ਮਿਲਦੇ ਹਨ ਪਰ ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਢਾਬੇ ਉਤੇ ਖੜ੍ਹੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ ਗਿਆ। ਧਾਰਮਿਕ ਥਾਂ ਦੇ ਦਰਸ਼ਨ ਕਰਨ ਜਾਂਦਿਆਂ ਇਕ ਢਾਬੇ ਉਤੇ ਬੱਸ ਰੋਕੀ ਗਈ ਸੀ। ਕੁਝ ਸਵਾਰੀਆਂ ਰੋਟੀ ਖਾਣ ਲਈ ਉਤਰ ਗਈਆਂ ਤੇ ਕੁਝ ਵਿਚੇ ਹੀ ਬੈਠੀਆਂ ਰਹੀਆਂ। ਇਸ ਦੌਰਾਨ ਇਕ ਬੇਕਾਬੂ ਹੋਇਆ ਟਰੱਕ ਖੜ੍ਹੀ ਬੱਸ ਉਤੇ ਆ ਪਲਟਿਆ। ਇਸ ਭਿਆਨਕ ਹਾਦਸੇ ਵਿਚ 11 ਯਾਤਰੀਆਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ।ਇਹ ਦਰਦਨਾਕ ਹਾਦਸਾ ਯੂਪੀ ਦੇ ਜ਼ਿਲ੍ਹਾ ਸ਼ਾਹਜਹਾਂਪੁਰ ਵਿੱਚ ਵਾਪਰਿਆ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਡੀਐਮ, ਐਸਪੀ ਅਤੇ ਹੋਰ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਸ਼ਾਹਜਹਾਂਪੁਰ ਦੇ ਐੱਸਪੀ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ, 'ਰਾਤ ਕਰੀਬ 11 ਵਜੇ ਸੂਚਨਾ ਮਿਲੀ ਕਿ ਖੁਟਾਰ ਥਾਣਾ ਖੇਤਰ ਦੇ ਅਧੀਨ ਗੋਲਾ ਵੱਲ ਜਾਣ ਵਾਲੀ ਸੜਕ 'ਤੇ ਢਾਬੇ ਦੇ ਕੋਲ ਇੱਕ ਬੱਸ ਖੜ੍ਹੀ ਹੋਈ ਸੀ। ਬੱਸ ਵਿੱਚ ਸਵਾਰ ਯਾਤਰੀ ਪੁਰਣਾਗਿਰੀ ਦਰਸ਼ਨਾਂ ਲਈ ਜਾ ਰਹੇ ਸਨ। ਬੱਸ ਢਾਬੇ 'ਤੇ ਸਵਾਰੀਆਂ ਦੇ ਖਾਣ-ਪੀਣ ਲਈ ਰੁਕੀ ਹੋਈ ਸੀ। ਕੁਝ ਲੋਕ ਢਾਬੇ 'ਤੇ ਖਾਣਾ ਖਾ ਰਹੇ ਸਨ ਜਦਕਿ ਕੁਝ ਲੋਕ ਬੱਸ 'ਚ ਬੈਠੇ ਸਨ। ਇਸ ਦੌਰਾਨ ਇਕ ਟਰੱਕ ਬੇਕਾਬੂ ਹੋ ਕੇ ਉਸ 'ਤੇ ਪਲਟ ਗਿਆ।ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਮ, ਅਸੀਂ ਅਤੇ ਸਾਰੇ ਅਧਿਕਾਰੀ ਮੌਕੇ 'ਤੇ ਪਹੁੰਚੇ। ਹੁਣ ਤੱਕ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸੀਐਮਓ ਅਤੇ ਹੋਰ ਅਧਿਕਾਰੀ ਜ਼ਖ਼ਮੀਆਂ ਦੇ ਇਲਾਜ ਲਈ ਕੰਮ ਕਰ ਰਹੇ ਹਨ। ਇਹ ਸਾਰੇ ਲੋਕ ਸੀਤਾਪੁਰ ਜ਼ਿਲ੍ਹੇ ਦੇ ਕਮਲਾਪੁਰ ਥਾਣਾ ਖੇਤਰ ਦੇ ਪਿੰਡ ਬੜਾਜੇਠਾ ਦੇ ਰਹਿਣ ਵਾਲੇ ਹਨ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸ ਦਈਏ ਕਿ ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ 'ਚ ਹੜਕੰਪ ਮਚ ਗਿਆ। ਮੌਕੇ 'ਤੇ ਸਥਾਨਕ ਲੋਕ ਵੀ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।...
National News : ਤੜਕੇ ਤੜਕੇ ਇਕ ਮੰਦਭਾਗੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਕ ਬੇਬੀ ਕੇਅਰ ਸੈਂਟਰ ਵਿਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਸ ਅੱਗ ਦੇ ਹਾਦਸੇ ਵਿਚ 7 ਮਾਸੂਮਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਤੋਂ ਬਾਹਰ ਕੱਢੇ ਗਏ 12 ਨਵਜੰਮੇ ਬੱਚਿਆਂ ਵਿੱਚੋਂ ਸੱਤ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ। ਇਹ ਹਾਦਸਾ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਵਿਚ ਵਾਪਰਿਆ। ਇਹਜਾਣਕਾਰੀ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਫਿਲਹਾਲ ਹਾਦਸੇ ਦੇ ਕਾਰਨ ਦਾ ਪਤਾ ਨਹੀਂ ਚਲ ਸਕਿਆ ਹੈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਨੇ ਕਾਫੀ ਮੁਸ਼ੱਕਤ ਦੇ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ ਸਮੇਂ 12 ਬੱਚੇ ਹਸਪਤਾਲ ਵਿਚ ਮੌਜੂਦ ਸਨ। ਇਕ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹਦਰਾ ਦੇ ਬੱਚਿਆਂ ਦੇ ਹਸਪਤਾਲ ਵਿੱਚ ਸ਼ਨਿਚਰਵਾਰ ਰਾਤ ਨੂੰ ਅੱਗ ਲੱਗ ਗਈ। ਡੀਐਫਐਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ 12 ਨਵਜੰਮੇ ਬੱਚਿਆਂ ਨੂੰ ਹਸਪਤਾਲ ਤੋਂ ਬਾਹਰ ਕੱਢਿਆ ਗਿਆ ਪਰ ਇਨ੍ਹਾਂ ਵਿੱਚੋਂ ਸੱਤ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੰਜ ਬੱਚਿਆਂ ਦਾ ਇਲਾਜ ਦੂਜੇ ਹਸਪਤਾਲ ਵਿੱਚ ਚੱਲ ਰਿਹਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Donald Trump News: डोनलड ट्रंप का बदलता रुख; 18,000 अवैध प्रवासियों को वापस भेजने की तैयारी
Dry Day: चार दिनों तक बंद रहेंगी शराब की दुकानें
Delhi Crime News: लुटेरों ने तोड़ा कार का शीशा, 1 करोड़ रुपये के जेवर लूटकर हुए फरार