National News : ਹਰਿਆਣੇ ਦੇ ਜ਼ਿਲ੍ਹੇ ਕੈਥਲ ਵਿਖੇ ਇਕ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਚਿੜ੍ਹਾਉਣ ਮਗਰੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਹਾਲੇ ਇਹ ਮਾਮਲਾ ਠੰਢਾ ਨਹੀਂ ਹੋਇਆ ਸੀ ਕਿ ਹੁਣ ਬਿਹਾਰ ਦੇ ਬਕਸਰ ਜ਼ਿਲ੍ਹੇ ਵਿਚ ਇਕ ਹੋਰ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਸਿੱਖ ਨੌਜਵਾਨ ਦੇਪੇਂਦਰ ਸਿੰਘ ਕਾਕਾ ਵਾਸੀ ਪੰਜਾਬੀ ਮੁਹੱਲਾ ਸਿਵਲ ਲਾਈਨਜ਼ ਬਕਸਰ (ਬਿਹਾਰ) ਦਾ ਪੱਥਰ ਮਾਰ-ਮਾਰ ਕੇ ਸਿਰ ਪਾੜ ਦਿੱਤਾ ਤੇ ਉਸ ਦੇ ਸਿਰ ਵਿਚ ਪੰਜ ਟਾਂਕੇ ਲੱਗੇ। ਹਮਲਾਵਰਾਂ ਉਪਰ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਹੋ ਗਿਆ।ਪੀੜਤ ਦੇਪੇਂਦਰ ਸਿੰਘ ਕਾਕਾ ਮੁਤਾਬਕ ਉਸ ਨੂੰ ਸ਼ਾਮ ਸਮੇਂ ਤਿੰਨ ਲੜਕਿਆਂ ਨੇ ਲੁੱਟਣ ਦੀ ਕੋਸ਼ਿਸ਼ ਕਰਨ ਮੌਕੇ ਧਮਕੀ ਦਿੱਤੀ। ਵਿਰੋਧ ਕਰਨ ’ਤੇ ਉਨ੍ਹਾਂ ਹਮਲਾ ਕਰ ਦਿੱਤਾ ਗਿਆ। ਪੀੜਤ ਮੁਤਾਬਕ ਉਸ ਨੇ ਤਿੰਨਾਂ ਹਮਲਾਵਰਾਂ ਦਾ ਨਾਮ ਲਿਖ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਮਾਮਲਾ ਦਰਜ ਹੋ ਗਿਆ। ਪੀੜਤ ਕਾਕਾ ਨੇ ਦੱਸਿਆ ਕਿ ਉਕਤ ਲੜਕੇ ਪਹਿਲਾਂ ਵੀ ਉਸ ਉਪਰ ਹਮਲਾ ਕਰ ਚੁੱਕੇ ਹਨ ਤੇ ਫਿਰ ਰਾਜ਼ੀਨਾਮੇ ਦਾ ਦਬਾਅ ਬਣਾ ਕੇ ਜਬਰੀ ਸਮਝੌਤਾ ਕਰਵਾ ਦਿੱਤਾ ਜਾਂਦਾ ਹੈ ਪਰ ਇਸ ਵਾਰ ਉਸ ਨੇ ਸਮਝੌਤੇ ਤੋਂ ਇਨਕਾਰ ਕਰਦਿਆਂ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਇਸ ਮਾਮਲੇ ਵਿਚ ਹੀ ਬਕਸਰ ਜ਼ਿਲ੍ਹੇ ਦੇ ਐਸਐਸਪੀ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿਵਾਇਆ।
Weather Update : ਫਿਲਹਾਲ ਗਰਮੀ ਤੇ ਲੂ ਤੋਂ ਪੰਜਾਬੀਆਂ ਨੂੰ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਹਾਲੇ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਪਾਰ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਉਧਰ, ਗਰਮੀ ਵਿਚ ਵਧਿਆ ਤਾਪਮਾਨ ਤਾਂ ਵੱਟ ਕੱਢ ਹੀ ਰਿਹਾ ਹੈ, ਇਸ ਤੋਂ ਇਲਾਵਾ, ਗਰਮੀਆਂ ਕਾਰਨ ਮਹਿੰਗਾਈ ਨੇ ਵੀ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਗਰਮੀ ਕਾਰਨ ਸਬਜ਼ੀਆਂ ਤੇ ਫਲਾਂ ਦੇ ਭਾਅ ਅਸਮਾਨੀਂ ਚੜ੍ਹ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਯੈਲੋ ਹੀਟ ਅਤੇ ਲੂ ਦਾ ਅਲਰਟ ਜਾਰੀ ਕੀਤਾ ਹੈ।
ਜਲੰਧਰ ਤੋਂ ਬੇਹੱਦ ਮੰਦਭਾਗੀ ਤੇ ਰੂਹ ਨੂੰ ਕਬਾਅ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਤੜਕੇ ਵਾਪਰੇ ਦਰਦਨਾਕ ਹਾਦਸੇ ਇਕ ਪਰਿਵਾਰ ਘਰ ਧਰੇ ਵਿਆਹ ਦੀਆਂ ਖੁਸ਼ੀਆਂ ਨੂੰ ਗ੍ਰਹਿਣ ਲਾ ਦਿੱਤਾ ਹੈ। ਇਕ ਟਿੱਪਰ ਨੇ ਮੋਟਰਸਾਈਕਲ ਸਵਾਰ ਪਿਓ ਪੁੱਤ ਨੂੰ ਕੁਚਲ ਦਿੱਤਾ, ਜਿਨ੍ਹਾਂ ਦੀ ਮੌਕੇ ਉਤੇ ਮੌਤ ਹੋ ਗਈ। ਘਰ ਵਿਚ ਧੀ ਦੇ ਵਿਆਹ ਲਈ ਪਿਤਾ ਆਪਣੇ ਪੁੱਤ ਨੂੰ ਨਾਲ ਲੈ ਕੇ ਮਕਸੂਦਾਂ ਦੀ ਸਬਜ਼ੀ ਮੰਡੀ ਵਿਚ ਸਬਜ਼ੀ ਲੈਣ ਗਿਆ ਸੀ ਕਿ ਪਰਤਦਿਆਂ ਇਹ ਭਿਆਨਕ ਹਾਦਸਾ ਵਾਪਰ ਗਿਆ। ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ। ਹਾਦਸਾ ਨਕੋਦਰ ਰੋਡ ਉਤੇ ਖਾਲਸਾ ਸਕੂਲ ਕੋਲ ਵਾਪਰਿਆ। ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਤੇ ਕ੍ਰਮਣ ਸਿੰਘ (16) ਵਜੋਂ ਹੋਈ ਹੈ। ਜਸਵੀਰ ਦੇ ਜੀਜਾ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਘਰ ਵਿਚ ਧੀ ਦਾ ਵਿਆਹ ਧਰਿਆ ਹੋਇਆ ਸੀ। ਉਹ ਸਬਜ਼ੀ ਲੈਣ ਗਏ ਸੀ। ਵਾਪਸ ਪਰਤਦਿਆਂ ਦੂਜੀ ਬਾਈਕ ਉਤੇ ਸਵਾਰ ਜਸਵੀਰ ਤੇ ਕ੍ਰਮਣ ਨੂੰ ਟਿੱਪਰ ਨੇ ਕੁਚਲ ਦਿੱਤਾ। ਅੱਜ ਜਸਵੀਰ ਦੀ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਅੰਗ ਸੜਕ 'ਤੇ ਖਿੱਲਰ ਗਏ। ਉਧਰ, ਟਿੱਪਰ ਚਾਲਕ ਟਿੱਪਰ ਮੌਕੇ ਉਤੇ ਛੱਡ ਕੇ ਫਰਾਰ ਹੋ ਗਿਆ। ਜਿਸ ਨੂੰ ਕੁਝ ਕਿਲੋਮੀਟਰ ਦੀ ਦੂਰੀ ਉਤੇ ਕਾਬੂ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੁਸ਼ਿਆਰਪੁਰ ਦੇ ਮਹੇਟੀਆਣਾ ਇਲਾਕੇ ਵਿਚ ਢਾਈ ਸਾਲ ਪਹਿਲਾਂ 9ਵੀਂ ਦੀ ਵਿਦਿਆਰਥਣ ਵੱਲੋਂ ਕੀਤੀ ਗਈ ਖੁਦਕੁਸ਼ੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਵਿਦਿਆਰਥਣ ਜੈਸਮੀਨ ਦੀਆਂ ਕਿਤਾਬਾਂ ਨੇ ਖੁਦਕੁਸ਼ੀ ਮਾਮਲੇ ਦਾ ਭੇਤ ਖੋਲ੍ਹ ਦਿੱਤਾ ਹੈ। ਢਾਈ ਸਾਲ ਬਾਅਦ ਧੀ ਨੂੰ ਯਾਦ ਕਰਦਿਆਂ ਉਸ ਦੀਆਂ ਕਿਤਾਬਾਂ ਫਰੋਲੀਆਂ ਤਾਂ ਮਾਂ ਨੂੰ ਵਿਚੋਂ ਸੁਸਾਈਡ ਨੋਟ ਬਰਾਮਦ ਹੋਇਆ। ਇਸ ਨੋਟ ਵਿਚ ਵਿਦਿਆਰਥਣ ਨੇ ਖੁਦਕੁਸ਼ੀ ਦਾ ਕਾਰਨ ਦੱਸਿਆ ਹੈ। ਮ੍ਰਿਤਕ ਵਿਦਿਆਰਥਣ ਜੈਸਮੀਨ ਦੀ ਮਾਂ ਨੇ ਹੁਣ ਮੁੜ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਸ ਨੋਟ ਨੂੰ ਪੜ੍ਹ ਕੇ ਸਕੂਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਸ਼ ਉਡ ਗਏ ਹਨ। ਮ੍ਰਿਤਕ ਜੈਸਮੀਨ ਕੌਰ ਦੀ ਮਾਂ ਜਗਦੀਸ਼ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਜਦੋਂ ਉਸ ਨੂੰ ਆਪਣੀ ਧੀ ਦੀ ਯਾਦ ਆਈ ਤਾਂ ਉਸ ਦੀਆਂ ਕਿਤਾਬਾਂ ਦੇਖੀਆਂ। ਇੱਕ ਕਿਤਾਬ ਵਿੱਚੋਂ ਜੈਸਮੀਨ ਦਾ ਹੱਥ ਲਿਖਤ ਸੁਸਾਈਡ ਨੋਟ ਸੀ। ਜਿਸ ‘ਚ ਉਸ ਨੇ ਆਪਣੇ ਸਕੂਲ ਅਧਿਆਪਕ ਅਮਨਦੀਪ ਕੌਰ ‘ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਥਾਣਾ ਮੇਹਟੀਆਣਾ ਦੀ ਇੰਚਾਰਜ ਊਸ਼ਾ ਰਾਣੀ ਨੇ ਦੱਸਿਆ ਕਿ ਜੈਸਮੀਨ ਕੌਰ ਦੇ ਮਾਤਾ ਨੇ ਆਪਣੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦੀ ਧੀ ਇੱਕ ਨਿੱਜੀ ਸਕੂਲ ‘ਚ ਨੌਵੀਂ ਜਮਾਤ ਵਿੱਚ ਪੜ੍ਹਦੀ ਸੀ। ਇਸੇ ਦੌਰਾਨ ਸਕੂਲ ਅਧਿਆਪਕ ਅਮਨਦੀਪ ਕੌਰ ਉਰਫ਼ ਅਮਨ ਉਸ ਦੀ ਧੀ ਜੈਸਮੀਨ ਨੂੰ ਪਰੇਸ਼ਾਨ ਕਰਦੀ ਸੀ। ਇਸ ਤੋਂ ਦੁਖੀ ਹੋ ਕੇ ਜੈਸਮੀਨ ਨੇ 2022 ‘ਚ ਖੁਦਕੁਸ਼ੀ ਕਰ ਲਈ ਸੀ। ਉਸ ਸਮੇਂ ਪੁਲਿਸ ਨੇ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਸੀ ਪਰ ਸੁਸਾਈਡ ਨੋਟ ਮਿਲਣ ਤੋਂ ਬਾਅਦ ਪੁਲਿਸ ਨੇ ਅਧਿਆਪਕਾ ਅਮਨਦੀਪ ਕੌਰ ਖਿਲਾਫ ਧਾਰਾ 305 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮਹਾਰਾਸ਼ਟਰ ਦੇ ਨਾਗਪੁਰ 'ਚ ਮੋਬਾਈਲ 'ਤੇ PUBG ਗੇਮ ਖੇਡਦੇ ਹੋਏ ਪੰਪ ਹਾਊਸ 'ਚ ਡਿੱਗੇ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। 16 ਸਾਲਾ ਪੁਲਕਿਤ ਰਾਜ ਸ਼ਾਹਦਾਦਪੁਰੀ ਆਪਣਾ ਜਨਮ ਦਿਨ ਮਨਾਉਣ ਤੋਂ ਬਾਅਦ ਸਵੇਰੇ ਆਪਣੇ ਦੋਸਤ ਰਿਸ਼ੀ ਖੇਮਾਨੀ ਨਾਲ ਨਾਸ਼ਤਾ ਕਰਨ ਗਿਆ ਸੀ। ਦਰਅਸਲ, 11 ਜੂਨ ਨੂੰ ਪੁਲਕਿਤ ਨੇ ਆਪਣਾ 16ਵਾਂ ਜਨਮ ਦਿਨ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਮਨਾਇਆ ਸੀ। ਰਾਤ 12 ਵਜੇ ਕੇਕ ਕੱਟਣ ਤੋਂ ਬਾਅਦ ਉਹ ਸਵੇਰੇ 4 ਵਜੇ ਆਪਣੇ ਦੋਸਤ ਨਾਲ ਛੱਪੜ ਨੇੜੇ ਪਹੁੰਚ ਗਿਆ। ਉਹ ਮੋਬਾਈਲ 'ਤੇ ਗੇਮ ਖੇਡਣ 'ਚ ਇੰਨਾ ਮਗਨ ਹੋ ਗਿਆ ਕਿ ਸੈਰ ਕਰਦੇ ਹੋਏ ਅੰਬਾਜ਼ਰੀ ਦੇ ਛੱਪੜ ਦੇ ਪੰਪ ਹਾਊਸ 'ਚ ਜਾ ਡਿੱਗਾ। ਇਹ ਦੇਖ ਕੇ ਦੋਸਤ ਨੇ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਬਚਾਅ ਟੀਮ ਨੇ ਮੌਕੇ 'ਤੇ ਪਹੁੰਚ ਕੇ ਪੁਲਕਿਤ ਦੀ ਲਾਸ਼ ਨੂੰ ਬਾਹਰ ਕੱਢਿਆ।ਪੁਲਕਿਤ ਨੇ ਹਾਲ ਹੀ ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਸੀ। ਉਨ੍ਹਾਂ ਦੇ ਜਨਮ ਦਿਨ ਵਾਲੇ ਦਿਨ ਜਦੋਂ ਅਜਿਹੀ ਘਟਨਾ ਵਾਪਰਦੀ ਹੈ ਤਾਂ ਪਰਿਵਾਰ ਅਤੇ ਦੋਸਤ ਹੈਰਾਨ ਹਨ। ਇਸ ਪੂਰੇ ਮਾਮਲੇ 'ਚ ਨਾਗਪੁਰ ਦੇ ਅੰਬਾਜ਼ਾਰੀ ਥਾਣੇ 'ਚ ਅਚਾਨਕ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਦਰ ਦੇ ਸੀਨੀਅਰ ਇੰਸਪੈਕਟਰ ਵਿਨਾਇਕ ਗੋਲ੍ਹੇ ਅਨੁਸਾਰ ਇਹ ਘਟਨਾ 12 ਤਰੀਕ ਨੂੰ ਸਵੇਰੇ ਚਾਰ ਵਜੇ ਵਾਪਰੀ। ਦੱਸ ਦੇਈਏ ਕਿ ਪੰਪ ਹਾਊਸ 150 ਫੁੱਟ ਡੂੰਘਾ ਸੀ ਅਤੇ ਪਾਣੀ ਨਾਲ ਭਰਿਆ ਹੋਣ ਕਾਰਨ ਡੁੱਬਣ ਕਾਰਨ ਪੁਲਕਿਤ ਦੀ ਮੌਤ ਹੋ ਗਈ। ਪੁਲਿਸ ਨੇ ਅਚਨਚੇਤ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ...
National News : ਜੇ ਤੁਸੀਂ ਵੀ ਆਨਲਾਈਨ ਫੂਡ ਆਰਡਰ ਕਰ ਕੇ ਖਾਣ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ। ਇਸ ਮਹਿਲਾ ਦੀ ਹਡ ਬੀਤੀ ਸੁਣ ਕੇ ਤੁਸੀਂ ਆਨਲਾਈਨ ਫੂਡ ਆਰਡਰ ਕਰਨ ਤੋਂ ਤੋਬਾ ਕਰ ਲਵੋਗੇ। ਦਰਅਸਲ, ਮਾਮਲਾ ਮੁੰਬਈ ਦਾ ਹੈ। ਇੱਥੋਂ ਦੇ ਮਲਾਡ 'ਚ ਇਕ ਮਹਿਲਾ ਵੱਲੋਂ ਆਰਡਰ ਕੀਤੀ ਗਈ ਆਈਸਕ੍ਰੀਮ ਵਿਚੋਂ ਕੱਟੀ ਹੋਈ ਮਨੁੱਖੀ ਉਂਗਲ ਨਿਕਲੀ। ਇਹ ਵੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮਹਿਲਾ ਨੇ ਤੁਰੰਤ ਨਜ਼ਦੀਕੀ ਮਲਾਡ ਪੁਲਿਸ ਸਟੇਸ਼ਨ ਪਹੁੰਚ ਕੇ ਇਸ ਦੀ ਸੂਚਨਾ ਦਿੱਤੀ।ਐਮਬੀਬੀਐਸ ਮਹਿਲਾ ਡਾਕਟਰ ਬ੍ਰੈਂਡਨ ਫੇਰਾਓ ਨੇ ਦੱਸਿਆ ਕਿ ਉਸ ਨੇ ਇਹ ਆਈਸਕ੍ਰੀਮ ਯਮੋ ਆਈਸਕ੍ਰੀਮ ਤੋਂ ਆਨਲਾਈਨ ਆਰਡਰ ਕੀਤੀ ਸੀ। ਉਸ ਨੇ ਅੱਧੇ ਤੋਂ ਵੱਧ ਆਈਸਕ੍ਰੀਮ ਖਾ ਵੀ ਲਈ ਸੀ। ਅਚਾਨਕ ਉਸ ਦੇ ਮੂੰਹ ਵਿਚ ਕੁੱਝ ਆਇਆ। ਉਸ ਨੇ ਮੂੰਹ ਵਿਚੋਂ ਟੁੱਕੜਾ ਕੱਢਿਆ ਜੋ ਕਿਸੇ ਦੀ ਕੱਟੀ ਹੋਈ ਉਂਗਲੀ ਸੀ। ਇਹ ਦੇਖ ਕੇ ਉਹ ਹੈਰਾਨ ਰਹਿ ਗਈ। ਪੇਸ਼ੇ ਤੋਂ ਐੱਮਬੀਬੀਐੱਸ ਡਾਕਟਰ ਹੋਣ ਕਾਰਨ ਉਸ ਨੂੰ ਪਤਾ ਸੀ ਕਿ ਇਹ ਕਿਸੇ ਦਾ ਅੰਗੂਠਾ ਹੈ। ਉਹ ਅੰਗੂਠੇ 'ਤੇ ਨਹੁੰ ਅਤੇ ਉਂਗਲਾਂ ਦੇ ਨਿਸ਼ਾਨ ਵੀ ਦੇਖ ਸਕਦਾ ਸੀ। ਇਸ ਤੋਂ ਬਾਅਦ ਉਸ ਨੇ ਪਹਿਲਾਂ ਉਂਗਲ ਨੂੰ ਬਰਫ਼ 'ਚ ਰੱਖਿਆ ਅਤੇ ਫਿਰ ਤੁਰੰਤ ਥਾਣੇ 'ਚ ਰਿਪੋਰਟ ਦਰਜ ਕਰਵਾਈ। ਪੁਲਿਸ ਨੇ ਯਮੋ ਆਈਸਕ੍ਰੀਮ ਕੰਪਨੀ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਪੁਲਿਸ ਨੇ ਆਈਸਕ੍ਰੀਮ ਵਿਚ ਮਿਲੀ ਮਨੁੱਖੀ ਉਂਗਲੀ ਨੂੰ ਫਾਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫ਼ਿਰੋਜ਼ਪੁਰ : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਫਸਵੇਂ ਮੁਕਾਬਲੇ ਮਗਰੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਹਾਸਲ ਕੀਤੀ ਹੈ। ਅਕਾਲੀ ਦਲ ਦਾ ਕਿਲ੍ਹਾ ਮੰਨੇ ਜਾਂਦੇ ਫਿਰੋਜ਼ਪੁਰ ਨੂੰ ਫਤਹਿ ਕਰ ਲਿਆ ਹੈ। ਉਹ ਆਪਣੇ ਕਰੀਬੀ ਉਮੀਦਵਾਰ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਮਹਿਜ਼ 3242 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਤੀਜੀ ਵਾਰ ਮੈਂਬਰ ਪਾਰਲੀਮੈਂਟ ਬਣ ਗਏ ਹਨ। ਲੰਮਾ ਸਮਾਂ ਚਾਰੇ ਮੁੱਖ ਪਾਰਟੀਆਂ ਦੇ ਉਮੀਦਵਾਰ ਮਹਿਜ਼ ਚਾਰ ਹਜ਼ਾਰ ਦੇ ਫ਼ਰਕ ਨਾਲ ਅੱਗੇ-ਪਿੱਛੇ ਚੱਲ ਰਹੇ ਸਨ। ਸ਼ੇਰ ਸਿੰਘ ਘੁਬਾਇਆ ਨੂੰ 266626 ਵੋਟਾਂ ਮਿਲੀਆਂ, ਦੂਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ 263384, ਜਦੋਂਕਿ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ 255097 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਅਕਾਲੀ ਦਲ ਬਾਦਲ ਦੇ ਨਰਦੇਵ ਸਿੰਘ ਬੌਬੀ ਮਾਨ 253645 ਵੋਟਾਂ ਨਾਲ ਚੌਥੇ ਨੰਬਰ ' ਤੇ ਰਹੇ।ਜ਼ਿਕਰਯੋਗ ਹੈ ਕਿ ਪਿਛਲੇ ਢਾਈ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਸੀਟ ’ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼ ਹੈ। ਹਾਲਾਂਕਿ ਇਸ ਵਾਰ ਸੁਖਬੀਰ ਬਾਦਲ ਮੈਦਾਨ ਵਿਚ ਨਹੀਂ ਹਨ। ਉਨ੍ਹਾਂ ਦੀ ਥਾਂ ਅਕਾਲੀ ਦਲ ਵੱਲੋਂ ਨਰਦੇਵ ਬੌਬੀ ਮਾਨ ਚੋਣ ਮੈਦਾਨ ਵਿਚ ਹਨ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਉਨ੍ਹਾਂ ਨੂੰ ਚੁਣੌਤੀ ਦੇ ਰਹੇ ਹਨ, ਜੋ ਪਹਿਲਾਂ ਹੀ ਅਕਾਲੀ ਦਲ ਦੀ ਟਿਕਟ 'ਤੇ ਇਹ ਸੀਟ ਜਿੱਤ ਚੁੱਕੇ ਹਨ। ਭਾਜਪਾ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ‘ਆਪ’ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਚੋਣ ਮੈਦਾਨ ਵਿਚ ਹਨ।
ਲੁਧਿਆਣਾ-ਮਹਾਨਗਰ ਲੁਧਿਆਣਾ ਸੀਟ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਬਾਜ਼ੀ ਮਾਰ ਲਈ ਹੈ। ਜੇਤੂ ਹੋਣ ਨਾਲ ਲੁਧਿਆਣੇ ਦੇ ਕਾਂਗਰਸੀਆਂ ਦਾ ਪਾਰਲੀਮੈਂਟ ’ਚ ਜਾਣ ਦਾ ਇਕ ਵਾਰ ਫਿਰ ਡੰਕਾ ਵੱਜ ਗਿਆ ਹੈ। ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਨੇ 322224 ਵੋਟਾਂ ਹਾਸਲ ਕੀਤੀਆਂ ਤੇ 20942 ਵੋਟਾਂ ਦੇ ਫਰਕ ਨਾਲ ਆਪਣੇ ਵਿਰੋਧੀ ਬੀਜੇਪੀ ਉਮੀਦਵਾਰ ਰਵਨੀਤ ਬਿੱਟੂ ਨੂੰ ਹਰਾਇਆ। ਦੂਜੇ ਨੰਬਰ ਉਤੇ ਰਵਨੀਤ ਬਿੱਟੂ ਰਹੇ। ਉਨ੍ਹਾਂ ਨੂੰ 301282 ਵੋਟਾਂ ਪਈਆਂ। ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ ਉਤੇ ਰਹੇ। ਉਨ੍ਹਾਂ ਨੇ 237077 ਵੋਟਾਂ ਹਾਸਲ ਕੀਤੀਆਂ। ਉਧਰ, ਭਾਜਪਾ ਦੀਆਂ ਉਮੀਦਾਂ ਉਤੇ ਪਾਣੀ ਫਿਰ ਗਿਆ ਹੈ। ਭਾਜਪਾ ਨੂੰ ਆਸ ਸੀ ਕਿ ਕਾਂਗਰਸ ਛੱਡ ਕੇ ਭਾਜਪਾ ’ਚ ਆਏ ਰਵਨੀਤ ਬਿੱਟੂ ਜਿੱਤ ਦੀ ਬਾਜ਼ੀ ਮਾਰ ਜਾਣਗੇ ਪਰ ਅੱਜ ਆਏ ਨਤੀਜੇ ’ਚ ਚੌਥੀ ਵਾਰ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 25 ਦਿਨ ਪਹਿਲਾਂ ਆ ਕੇ ਬਾਜ਼ੀ ਮਾਰ ਗਏ ਹਨ। ਰਵਨੀਤ ਬਿੱਟੂ ਦੇ ਸਿਆਸੀ ਜੁਮਲੇ ਫੋਕੇ ਸਾਬਿਤ ਹੋਏ। ਲੁਧਿਆਣੇ ’ਚੋਂ ਅਕਾਲੀ-ਭਾਜਪਾ 20 ਸਾਲਾਂ ਤੋਂ ਲੋਕ ਸਭਾ ’ਚ ਜਾਣ ਦਾ ਸੁਪਨਾ ਫਿਰ ਟੁੱਟ ਗਿਆ।
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਆਏ ਨਤੀਜਿਆਂ ਨੇ ਹੈਰਾਨ ਕਰ ਦਿੱਤਾ ਹੈ। ਬੀਜੇਪੀ ਦੀ ਮੰਨੀ ਜਾਂਦੀ ਹੁਸ਼ਿਆਰਪੁਰ ਸੀਟ ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਨੇ ਜਿੱਤ ਲਈ ਹੈ।। ਉਨ੍ਹਾਂ ਦਾ ਮੁਕਾਬਲਾ ਬੀਜੇਪੀ ਉਮੀਦਵਾਰ ਯਾਮਿਨੀ ਗੌਤਮ ਦੇ ਨਾਲ ਸੀ। ਡਾ. ਰਾਜਕੁਮਾਰ ਚੱਬੇਵਾਲ ਨੇ ਯਾਮਿਨੀ ਗੌਤ ਨੂੰ 44111 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਡਾ. ਚੱਬੇਵਾਲ ਨੂੰ 303859 ਵੋਟਾਂ ਮਿਲੀਆਂ। ਡਾ. ਰਾਜਕੁਮਾਰ ਨੇ ਆਪਣੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਹੁਸ਼ਿਆਰਪੁਰ ਲੋਕ ਸਭਾ ਖੇਤਰ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ।ਆਮ ਆਦਮੀ ਪਾਰਟੀ ਦੇ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਦੇ ਬਾਅਦ ‘ਆਪ’ ਵਰਕਰਾਂ ਨੇ ਉਨ੍ਹਾਂ ਨੂੰ ਫੁੱਲ ਦੀਆਂ ਮਾਲਾਵਾਂ ਪਾ ਕੇ ਉੁਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਰਕਰਾਂ ਦੀ ਭਾਰੀ ਭੀੜ ਰਹੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਡਾਂਸ ਵੀ ਕੀਤਾ।
ਫਰੀਦਕੋਟ-ਲੋਕ ਸਭਾ ਚੋਣਾਂ 2024 ਤਹਿਤ ਪੰਜਾਬ ਦੇ ਫਰੀਦਕੋਟ ਤੋਂ ਨਤੀਜਾ ਆ ਚੁੱਕਿਆ ਹੈ। ਆਜ਼ਾਦ ਉਮੀਦਵਾਰ ਸਰਬਜੀਤ ਖਾਲਸਾ ਇੱਥੋਂ ਜਿੱਤ ਚੁੱਕੇ ਹਨ। ਹਾਰ ਦਾ ਸਾਹਮਣਾ ਕਰਨ ਵਾਲੇ ਆਪ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਭਾਵੁਕ ਹੋ ਗਏ। ਇਸੇ ਦੌਰਾਨ ਕਰਮਜੀਤ ਅਨਮੋਲ ਨੇ ਕਿਹਾ ਹੈ ਕਿ ਮੈਂ ਫਰੀਦਕੋਟ ਦੇ ਵਾਸੀਆਂ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇੰਨਾ ਜ਼ਿਆਦਾ ਪਿਆਰ ਦਿੱਤਾ। ਕਰਮਜੀਤ ਅਨਮੋਲ ਨੇ ਸਰਬਜੀਤ ਸਿੰਘ ਖ਼ਾਲਸਾ ਨੂੰ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, 'ਮੈਨੂੰ ਉਮੀਦ ਹੈ ਕਿ ਉਹ ਲੋਕਾਂ ਦੀ ਸੇਵਾ ਜ਼ਰੂਰ ਕਰਨਗੇ। ਮੇਰੇ ਖ਼ਾਸ ਦੋਸਤਾਂ ਤੇ ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ। ਅਖਾੜੇ 'ਚ ਇਕ ਜਿੱਤ ਤੇ ਇਕ ਹਾਰ ਹੁੰਦੀ ਹੈ। ਮੈਂ ਇਸ ਨੂੰ ਕਾਬੂਲ ਕਰਦਾ ਹਾਂ ਅਤੇ ਆਪਣੀ ਹਾਰ ਦੀ ਕਮੀਪੇਸ਼ੀ ਨੂੰ ਦੂਰ ਕਰਾਂਗਾ। ਮੈਂ ਹਮੇਸ਼ਾ ਫਰੀਦਕੋਟ ਦੀ ਧਰਤੀ ਨਾਲ ਜੁੜਿਆ ਰਹਾਂਗਾ।'
ਅੰਮ੍ਰਿਤਸਰ ਵਿਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਮੋਹਰੀ ਰਹੇ ਹਨ। ਉਹ ਲਗਾਤਾਰ ਤੀਜੀ ਵਾਰ ਜਿੱਤੇ ਤੇ ਸੰਸਦ ਮੈਂਬਰ ਚੁਣੇ ਗਏ ਹਨ। ਔਜਲਾ ਦੇ ਘਰ ਵਿਚ ਵਰਕਰਾਂ ਤੇ ਸਮੱਰਥਕਾਂ ਦੀਆਂ ਭਾਰੀ ਰੋਣਕਾਂ ਹਨ। ਔਜਲਾ ਨੇ ਆਪਣੇ ਮਾਤਾ-ਪਿਤਾ ਦਾ ਆਸ਼ੀਰਵਾਦ ਹਾਸਲ ਕੀਤਾ। ਔਜਲਾ ਨੂੰ 125847 ਵੋਟਾਂ ਪਈਆਂ ਹਨ, ਜਦੋਂ ਕਿ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 109843, ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਰੀਵਾਲ ਨੂੰ 105462 ਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 76766 ਵੋਟਾਂ ਮਿਲੀਆਂ ਹਨ।ਅੰਮ੍ਰਿਤਸਰ ਵਿਖੇ ਕੁੱਲ ਵੋਟਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ, ਜਿਨ੍ਹਾਂ ਵਿਚੋਂ 56.06 ਫੀਸਦੀ ਵੋਟਰਾਂ ਨੇ ਲੋਕ ਸਭਾ ਚੋਣਾਂ ਲਈ ਵੋਟ ਕੀਤਾ। ਇਨ੍ਹਾਂ ਵਿਚ 4,87,101 ਪੁਰਸ਼, 4,160,86 ਮਹਿਲਾਵਾਂ ਤੇ 19 ਟ੍ਰਾਸਜੈਂਡਰਸ ਨੇ ਵੋਟ ਕੀਤੀ।
ਕਾਂਗਰਸ ਦੇ ਗੜ੍ਹ ਪਟਿਆਲਾ ਸੰਸਦੀ ਸੀਟ ਤੋਂ ਮੁੜ ਕਾਂਗਰਸ ਪਾਰਟੀ ਨੇ ਆਪਣੀ ਬਾਦਸ਼ਾਹਤ ਬਰਕਰਾਰ ਰੱਖੀ ਹੈ। ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ 305616 ਵੋਟਾਂ ਲੈ ਕੇ ਜੇਤੂ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੂੰ 14831 ਵੋਟਾਂ ਦੇ ਫਰਕ ਨਾਲ ਹਰਾਇਆ ਹੈ।ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਨੂੰ 290785 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ 'ਤੇ ਰਹੀ, ਉਨ੍ਹਾਂ ਨੂੰ 288998 ਵੋਟਾਂ ਮਿਲੀਆਂ ਹਨ।ਦੱਸ ਦੇਈਏ ਕਿ ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਪੁਰਸ਼ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ , ਜਦਕਿ ਪਟਿਆਲਾ ਵਿੱਚ 63.63 ਫ਼ੀਸਦੀ ਵੋਟਿੰਗ ਹੋਈ ਸੀ।
ਪੰਥਕ ਹਲਕੇ ਉਤੇ ਆਜ਼ਾਦ ਉਮੀਦਵਾਰ ਦਾ ਡੰਕਾ ਵੱਜਿਆ ਹੈ। ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਉਧਰ, ਫਰੀਦਕੋਟ ਸੀਟ ਤੋਂ ਵੀ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ. ਅਮਰ ਸਿੰਘ ਜੇਤੂ ਰਹੇ ਹਨ। ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਲਗਾਤਾਰ ਤੀਜੀ ਵਾਰ ਜਿੱਤੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 37587 ਵੋਟਾਂ ਨਾਲ ਹਰਾਇਆ। ਔਜਲਾ ਨੂੰ 247385 ਵੋਟਾਂ ਮਿਲੀਆਂ। ਜਦਕਿ ਧਾਲੀਵਾਲ ਨੂੰ 209798 ਵੋਟਾਂ ਮਿਲੀਆਂ।ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਵੀ ਜੇਤੂ ਰਹੇ।
ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਬੁਰੀ ਤਰ੍ਹਾਂ ਪੱਛੜ ਗਈ ਹੈ। 13 ਲੋਕ ਸਭਾ ਸੀਟਾਂ ਤੋਂ ਉਨ੍ਹਾਂ ਹੱਥ ਸਿਰਫ ਇਕ ਸੀਟ ਹੀ ਲੱਗਦੀ ਨਜ਼ਰ ਆ ਰਹੀ ਹੈ। ਹਾਲਾਂਕਿ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਪਾਰਟੀ ਦੀ ਲਾਜ ਬਚਾਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਖਾਤਾ ਖੋਲ੍ਹ ਲਿਆ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਡੀ ਲੀਡ 45494 ਵੋਟਾਂ ਨਾਲ ਜਿੱਤ ਗਏ ਹਨ। ਉਹ ਬਠਿੰਡਾ ਤੋਂ ਚੌਥੀ ਵਾਰ ਸੰਸਦ ਮੈਂਬਰ ਬਣ ਗਏ ਹਨ। ‘ਆਪ’ ਦੇ ਗੁਰਮੀਤ ਦੂਜੇ ਸਥਾਨ ਉਤੇ ਰਹੇ ਹਨ। ਹਰਸਿਮਰਤ ਕੌਰ ਬਾਦਲ ਨੂੰ 274514, ਮੋਹਿੰਦਰ ਸਿੰਘ ਸਿੱਧੂ, ਕਾਂਗਰਸ ਨੂੰ 144003, ਗੁਰਮੀਤ ਸਿੰਘ ਖੁੱਡੀਆਂ ‘ਆਪ’ ਨੂੰ 231020 ਤੇ ਭਾਜਪਾ ਦੀ ਪਰਮਪਾਲ ਕੌਰ ਸਿੱਧੂ ਨੂੰ 79512 ਵੋਟਾਂ ਮਿਲੀਆਂ ਹਨ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੋ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਵਿਧਾਨ ਸਭਾ ਸ਼ਾਮਲ ਹੈ।
ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਦੇ ਬੀਜੇਪੀ ਦਾ ਰਾਜ ਰਿਹਾ ਪਰ ਇਸ ਵੇਲੇ ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੇ ਇੱਥੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੇ 33030 ਵੋਟਾਂ ਦੀ ਲੀਡ ਹਾਸਲ ਕਰ ਕੇ ਬੀਜੇਪੀ ਦੇ ਉਮੀਦਵਾਰ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਸੁਖਜਿੰਦਰ ਰੰਧਾਵਾ ਨੂੰ 146806, ਭਾਜਪਾ ਦੇ ਦਿਨੇਸ਼ ਬੱਬੂ ਨੂੰ 116403, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ‘ਆਪ’ ਨੂੰ 109121, ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਨੂੰ 32156 ਵੋਟਾਂ ਪਈਆਂ ਹਨ।ਜਿੱਤ ਹਾਸਲ ਕਰਨ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਜਿਹੜਾ ਲੋਕਾਂ ਨੇ ਅੱਜ ਮੈਨੂੰ ਮਾਣ ਬਖਸ਼ਿਆ ਜ਼ਿੰਦਗੀ ‘ਚ ਨਹੀਂ ਭੁਲਾਂਗਾ। ਲੋਕਾਂ ਨੂੰ ਮਜ਼ਾਕ ਕਰਨ ਵਾਲੀ ਨਹੀਂ ਸਗੋਂ ਕੰਮ ਕਰਨ ਵਾਲੀ ਸਰਕਾਰ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਵਿਚ ਵਰਕਰਾਂ ਤੇ ਸਥਾਨਕ ਨੇਤਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੰਸਦ ਵਿਚ ਚੁੱਕਣਗੇ ਤੇ ਉਨ੍ਹਾਂ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।
ਮੰਡੀ-ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਉਮੀਦਵਾਰ ਤੇ ਅਦਾਕਾਰਾ ਕੰਗਨਾ ਰਣੌਤ ਨੇ ਜਿੱਤ ਦਰਜ ਕਰ ਲਈ ਹੈ। ਉਹ ਲਗਾਤਾਰ ਬੜ੍ਹਤ ਬਣਾਏ ਹੋਏ ਸੀ। ਜਿੱਤ ਮਗਰੋਂ ਕੰਗਨਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਸਾਂਝੀ ਕੀਤੀ ਹੈ, ਇਹ ਪੋਸਟ ਖੂਬ ਵਾਇਰਲ ਹੋ ਰਹੀ ਹੈ। ਕੰਗਨਾ ਨੇ ਪੋਸਟ ਵਿਚ ਲਿਖਿਆ, ''ਸਾਰੇ ਮੰਡੀ ਵਾਸੀਆਂ ਦਾ ਇਸ ਪਿਆਰ ਅਤੇ ਭਰੋਸੇ ਲਈ ਦਿਲੋਂ ਧੰਨਵਾਦ। ਇਹ ਜਿੱਤ ਤੁਹਾਡੇ ਸਾਰਿਆਂ ਦੀ ਹੈ, ਇਹ ਜਿੱਤ ਪ੍ਰਧਾਨ ਮੰਤਰੀ ਮੋਦੀ ਜੀ ਅਤੇ ਭਾਜਪਾ 'ਤੇ ਵਿਸ਼ਵਾਸ ਦੀ, ਇਹ ਜਿੱਤ ਹੈ ਸਨਾਤਨ ਹੀ, ਇਹ ਜਿੱਤ ਹੈ ਮੰਡੀ ਦੇ ਸਨਮਾਨ ਦੀ।'' ਦੱਸਣਯੋਗ ਹੈ ਕਿ ਵੋਟਿੰਗ ਤੋਂ ਪਹਿਲੇ ਪ੍ਰਚਾਰ ਦੌਰਾਨ ਕੰਗਨਾ ਨੇ ਕਿਹਾ ਸੀ ਕਿ ਜੇਕਰ ਉਹ ਚੋਣਾਂ ਜਿੱਤਦੀ ਹੈ ਤਾਂ ਬਾਲੀਵੁੱਡ ਛੱਡ ਦੇਵੇਗੀ। ਅਦਾਕਾਰਾ ਦੇ ਇਸ ਬਿਆਨ ਨਾਲ ਉਨ੍ਹਾਂ ਦੇ ਫੈਨਜ਼ ਵੀ ਹੈਰਾਨ ਹੋਏ ਸਨ। ਉੱਥੇ ਹੀ ਜਦੋਂ ਕੰਗਨਾ ਇਹ ਚੋਣਾਂ ਜਿੱਤ ਗਈ ਹੈ ਤਾਂ ਦੇਖਣਾ ਹੋਵੇਗਾ ਬਾਲੀਵੁੱਡ ਇੰਡਸਟਰੀ ਅਤੇ ਰਾਜਨੀਤੀ ਨੂੰ ਲੈ ਕੇ ਉਨ੍ਹਾਂ ਦਾ ਅੱਗੇ ਦਾ ਫ਼ੈਸਲਾ ਕੀ ਹੋਵੇਗਾ। समस्त मंडीवासियों का इस जनाधार, इस प्यार और विश्वास के लिए दिल से आभार
ਚੰਡੀਗੜ੍ਹ ਲੋਕ ਸਭਾ ਸੀਟ ਉਤੇ ਵੀ ਫੈਸਲਾ ਆ ਚੁੱਕਿਆ ਹੈ। ਚੰਡੀਗੜ੍ਹ ਦੀ ਜਨਤਾ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾਰੀ ਨੂੰ ਆਪਣਾ ਐਮਪੀ ਚੁਣ ਲਿਆ ਹੈ। ਮਨੀਸ਼ ਤਿਵਾਰੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਮਾਤ ਦਿੱਤੀ ਹੈ। ਹਾਲਾਂਕਿ ਦੋਵਾਂ ਵਿਚਾਲੇ ਟੱਕਰ ਸਖਤ ਰਹੀ ਹੈ। ਪੰਜਾਬ ਵਿਚ ਵੀ ਕਾਂਗਰਸ ਦੀ ਝੋਲੀ ਵਿਚ ਸੀਟਾਂ ਪੈਂਦੀਆਂ ਨਜ਼ਰ ਆ ਰਹੀਆਂ ਹਨ। ਅੰਮ੍ਰਿਤਸਰ, ਜਲੰਧਰ, ਫਤਹਿਗੜ੍ਹ ਸਾਹਿਬ ਵਿਚ ਕਾਂਗਰਸ ਦੀ ਜਿੱਤ ਪੱਕੀ ਹੋ ਚੁੱਕੀ ਹੈ। ਹਾਲਾਂਕਿ, ਸੰਗਰੂਰ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਨੇ ਵੱਡੀ ਜਿੱਤ ਦਰਜ ਕੀਤੀ ਹੈ।
ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਉਤੇ ਕਾਂਗਰਸ ਨੇ ਜਿੱਤ ਦਰਜ ਕਰ ਲਈ ਹੈ। ਉਮੀਦਵਾਰ ਡਾ. ਅਮਰ ਸਿੰਘ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਸੀਟ ਫਤਹਿ ਕਰ ਲਈ ਹੈ। ਇਸ ਸੀਟ ਤੇ ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਰਹੇ। ਅਕਾਲੀ ਦਲ ਦੇ MP ਉਮੀਦਵਾਰ ਬਿਕਰਮ ਸਿੰਘ ਖਾਲਸਾ ਅਤੇ ਭਾਜਪਾ ਦੇ MP ਉਮੀਦਵਾਰ ਗੇਜਾ ਰਾਮ ਵਾਲਮੀਕਿ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।ਫਤਹਿਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਇੱਥੇ ਕੁੱਲ 15 ਲੱਖ 52 ਹਜ਼ਾਰ 567 ਵੋਟਰਾਂ ਵਿੱਚੋਂ 9 ਲੱਖ 70 ਹਜ਼ਾਰ 783 ਵੋਟਰਾਂ ਨੇ ਵੋਟ ਪਾਈ। ਪੂਰੇ ਹਲਕੇ ਵਿੱਚ 62.53 ਫੀਸਦੀ ਵੋਟਿੰਗ ਹੋਈ। ਜਦੋਂ ਕਿ 2019 ਵਿੱਚ 65.68 ਫੀਸਦੀ ਵੋਟਿੰਗ ਹੋਈ ਸੀ। ਇੱਥੇ 14 ਉਮੀਦਵਾਰ ਮੈਦਾਨ ਵਿੱਚ ਹਨ।ਇਹ ਹਲਕਾ ਅਨੁਸੂਚਿਤ ਜਾਤੀ (SC) ਲਈ ਰਾਖਵਾਂ ਹੈ ਅਤੇ ਇਸ ਵਿੱਚ ਪੂਰਾ ਫਤਿਹਗੜ੍ਹ ਸਾਹਿਬ ਜ਼ਿਲ੍ਹਾ, ਲੁਧਿਆਣਾ ਜ਼ਿਲ੍ਹੇ ਦਾ ਕੁਝ ਹਿੱਸਾ ਅਤੇ ਸੰਗਰੂਰ ਜ਼ਿਲ੍ਹੇ ਦਾ ਕੁਝ ਹਿੱਸਾ ਸ਼ਾਮਲ ਹੈ। ਫਤਹਿਗੜ੍ਹ ਸਾਹਿਬ ਸੀਟ ਵਿੱਚ ਨੌਂ ਵਿਧਾਨ ਸਭਾ ਹਲਕੇ ਫਤਹਿਗੜ੍ਹ ਸਾਹਿਬ, ਬੱਸੀ ਪਠਾਣਾ, ਅਮਲੋਹ, ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ, ਰਾਏਕੋਟ ਅਤੇ ਅਮਰਗੜ੍ਹ ਸ਼ਾਮਲ ਹਨ।
ਸ੍ਰੀ ਆਨੰਦਪੁਰ ਸਾਹਿਬ : ਸੰਗਰੂਰ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਉਤੇ ਵੀ ਵੱਡੀ ਜਿੱਤ ਹਾਸਲ ਕੀਤੀ ਹੈ। ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਸੀ ਇਸ ਵਿਚਾਲੇ ਸ੍ਰੀ ਆਨੰਦਪੁਰ ਸਾਹਿਬ ਸੀਟ ‘ਤੇ ਮਾਲਵਿੰਦਰ ਕੰਗ ਵੱਡੀ ਲੀਡ ਨਾਲ ਜਿੱਤੇ ਹਨ। ਉਨ੍ਹਾਂ ਨੇ 8288 ਵੋਟਾਂ ਦੀ ਬੜ੍ਹਤ ਬਣਾਈ ਹੈ। ‘ਆਪ’ ਦੇ ਮਾਲਵਿੰਦਰ ਕੰਗ ਨੂੰ 204910, ਕਾਂਗਰਸ ਦੇ ਵਿਜੈਇੰਦਰ ਸਿੰਗਲਾ ਨੂੰ 196622, ਭਾਜਪਾ ਦੇ ਡਾ. ਸੁਭਾਸ਼ ਸ਼ਰਮਾ ਨੂੰ 127211, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ 78795 ਤੇ ਬਸਪਾ ਤੇ ਜਸਵੀਰ ਸਿੰਘ ਗੜ੍ਹੀ ਨੂੰ 66788 ਵੋਟਾਂ ਮਿਲੀਆਂ ਹਨ।ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ ਵਿਚ ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੋਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ ਵਿਧਾਨ ਸਭਾ ਸ਼ਾਮਲ ਹੈ। ਗਿਣਤੀ ਲਈ ਹਰੇਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਤਿੰਨ ਕਾਊਂਟਿੰਗ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿਚ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ, ਕਿਸ ਵੀ ਤਰ੍ਹਾਂ ਦੀ ਗੜਬੜੀ ਰੋਕਣ ਲਈ 2400 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਲੋਕ ਸਭਾ ਚੋਣ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪੰਜਾਬ ਦੀਆਂ 13 ਸੀਟਾਂ ਉਤੇ ਦੋ ਜੇਤੂ ਐਲਾਨ ਕਰ ਦਿੱਤੇ ਗਏ ਹਨ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਚੋਣ ਕਮਿਸ਼ਨ ਨੇ ਜੇਤੂ ਐਲਾਨ ਦਿੱਤਾ ਹੈ। ਉਹ 1,50,000 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਵਿਚ ਆਮ ਆਦਮੀ ਪਾਰਟੀ ਨੇ ਸੀਟ ਫਤਹਿ ਕਰ ਲਈ ਹੈ। ਸੰਗਰੂਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਮੌਜੂਦਾ ਮੈਂਬਰ ਪਾਰਲੀਮੈਂਟ ਸਨ, ਜਿਨ੍ਹਾਂ ਨੇ 2022 'ਚ ਜ਼ਿਮਨੀ ਵਿਚ ਚੋਣ 'ਚ ਆਮ ਆਦਮੀ ਪਾਰਟੀ ਨੂੰ ਹਰਾ ਕੇ ਸੰਸਦ 'ਚ ਮੁੜ ਕਦਮ ਰੱਖਿਆ ਸੀ। ਇਸ ਵਾਰ ਦੇ ਚੋਣ ਨਤੀਜਿਆਂ ਦੇ ਪਹਿਲੇ ਰੁਝਾਨਾਂ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੀਡ ਬਣਾ ਲਈ ਸੀ ਤੇ ਇਹ ਲੀਡ ਹਰ ਰੁਝਾਨ ਨਾਲ ਵੱਧਦੀ ਹੀ ਗਈ। ਦੂਜੇ ਨੰਬਰ 'ਤੇ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਤੀਜੇ ਨੰਬਰ 'ਤੇ ਰਹੇ। ਗੁਰਮੀਤ ਸਿੰਘ ਮੀਤ ਹੇਅਰ ਦੀ ਲੀਡ ਡੇਢ ਲੱਖ ਤੋਂ ਪਾਰ ਗੁਰਮੀਤ ਸਿੰਘ ਮੀਤ ਹੇਅਰ (AAP) - 307046 ਸਿਮਰਨਜੀਤ ਸਿੰਘ ਮਾਨ SAD (A) - 156770 ਸੁਖਪਾਲ ਸਿੰਘ ਖਹਿਰਾ CONG - 154222 ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Women's Under-19 T-20 World Cup 2025: अंडर-19 टी-20 वर्ल्ड कप में टीम इंडिया ने मलेशिया को 10 विकेट से हराया
Benefits of Ajwain in winters: सर्दियों में रोजाना खाएं अजवाइन; इन खतरनाक बीमारियों से होगा बचाव
Health Tips: एलर्जी के कारण आती हैं छींके ? आज ही अपनाएं ये देसी नुस्खा, तुरंत मिलेगा आराम