ਪੰਜਾਬ 'ਚ 'ਲੂ' ਦੇ ਕਹਿਰ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਹੁਣ ਬਠਿੰਡਾ ਮਾਨਸਾ ਰੋਡ 'ਤੇ ਪਿੰਡ ਜੱਸੀ ਪੌ ਵਾਲੀ ਦੇ ਕੋਲ ਇੱਕ ਵਿਅਕਤੀ ਗਰਮੀ ਕਾਰਨ ਬੇਹੋਸ਼ ਹੋ ਗਿਆ। ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵਿਅਕਤੀ ਦੇ ਬੇਹੋਸ਼ ਹੋਣ ਦੀ ਸੂਚਨਾ ਸਹਾਰਾ ਜਨਸੇਵਾ ਨੂੰ ਦਿੱਤੀ। ਸੂਚਨਾ ਮਿਲਣ 'ਤੇ ਸੰਸਥਾ ਦੇ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਬੇਹੋਸ਼ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਅਤੇ ਇਲਾਜ ਸ਼ੁਰੂ ਕੀਤਾ ਪਰ ਇਲਾਜ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਕੋਲੋਂ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਰਾਹੀਂ ਉਸ ਦੀ ਪਛਾਣ ਹੋ ਸਕੇ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।ਬਠਿੰਡਾ ਸਭ ਤੋਂ ਗਰਮ, ਇਨ੍ਹਾਂ 10 ਜ਼ਿਲ੍ਹਿਆਂ ਵਿਚ ਗਰਮੀ ਦਾ ਰੈਡ ਅਲਰਟਉਧਰ, ਪੰਜਾਬ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਤੇਜ਼ ਹਵਾਵਾਂ ਦੇ ਚੱਲਦਿਆਂ ਬਠਿੰਡਾ ਦਾ ਤਾਪਮਾਨ ਲਗਾਤਾਰ ਚਾਰ ਦਿਨਾਂ ਤੋਂ ਸਭ ਤੋਂ ਗਰਮ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਰਾਹਤ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਮੌਸਮ ਵਿਭਾਗ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 46.6 ਡਿਗਰੀ ਰਿਹਾ।ਮੌਸਮ ਵਿਭਾਗ ਅਨੁਸਾਰ ਵੀਰਵਾਰ (23 ਮਈ) ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਅੱਜ ਇੱਥੇ ਤਾਪਮਾਨ 45 ਡਿਗਰੀ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਇਸ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਤੋਂ ਇਲਾਵਾ ਬਰਨਾਲਾ, ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ-ਹਰਿਆਣਾ ‘ਤੇ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਇੱਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਇਹ ਗਿਰਾਵਟ ਬਹੁਤ ਆਮ ਸੀ। ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਦਾ ਤਾਪਮਾਨ ਸਥਿਰ ਨਜ਼ਰ ਆਇਆ। ਪਰ ਹੁਣ ਜਦੋਂ ਵੈਸਟਰਨ ਡਿਸਟਰਬੈਂਸ ਦਾ ਅਸਰ ਘੱਟ ਹੋ ਗਿਆ ਹੈ ਤਾਂ ਗਰਮੀ ਜ਼ੋਰ ਫੜਨੀ ਸ਼ੁਰੂ ਹੋ ਜਾਵੇਗੀ। ਅੱਜ ਤੋਂ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਹਰ ਰੋਜ਼ 1 ਤੋਂ 2 ਡਿਗਰੀ ਤੱਕ ਵਧੇਗਾ।
Jalandhar News : ਜਲੰਧਰ ਜ਼ਿਲ੍ਹੇ ਵਿਖੇ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ 'ਤੇ ਭਿਆਨਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਥੇ ਇਕ ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋਈ ਸੀ। ਇਸ ਘਟਨਾ 'ਚ ਕਰੀਬ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਪਵਨ ਕੁਮਾਰ ਵਾਸੀ ਗੋਪਾਲ ਨਗਰ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਰੋਡਵੇਜ਼ ਦੇ ਬਟਾਲਾ ਡਿਪੂ ਦੀ ਬੱਸ ਚਲਾ ਰਿਹਾ ਸੀ। ਦੂਜੇ ਪਾਸੇ ਸਵਾਰੀਆਂ ਨਾਲ ਭਰਿਆ ਟੈਂਪੂ ਪਿੰਡ ਪਰਜੀਆਂ ਕਲਾਂ ਤੋਂ ਸ਼ਾਹਕੋਟ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਟੈਂਪੂ ਤੇ ਬੱਸ ਪਰਜੀਆਂ ਕਲਾਂ ਮੋੜ ਨੇੜੇ ਸਥਿਤ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਰਵਿਸ ਲੇਨ 'ਤੇ ਦੋਵੇਂ ਵਾਹਨ ਆਪਸ ਵਿਚ ਟਕਰਾ ਗਏ।ਘਟਨਾ ਦੇ ਸਮੇਂ ਟੈਂਪੂ ਨੂੰ ਚੇਤ ਰਾਮ (60) ਵਾਸੀ ਪਿੰਡ ਨਰੰਗਪੁਰ, ਹਾਂਸੀ ਚਲਾ ਰਿਹਾ ਸੀ। ਇਸ ਵਿਚ ਕ੍ਰਿਸ਼ਨਾ ਦੇਵੀ (34), ਲੜਕੀ ਅਮਨ (11), ਬਾਨੋ (65), ਕਸ਼ਮੀਰ ਸਿੰਘ (75), ਹਰਦੀਸ਼ ਕੌਰ (65), ਲਖਵਿੰਦਰ ਕੌਰ (55), ਅਮਰਜੀਤ ਕੌਰ (65) ਅਤੇ ਕਮਲਜੀਤ ਵਾਸੀ ਪਿੰਡ ਪਰਜੀਆਂ ਕਲਾਂ ਸਵਾਰ ਸਨ।ਟੈਂਪੂ ਚਾਲਕ ਚੇਤ ਰਾਮ ਤੇ ਔਰਤ ਕਮਲਜੀਤ ਕੌਰ ਨੂੰ ਨਿੱਜੀ ਵਾਹਨਾਂ ਵਿਚ ਸਰਕਾਰੀ ਹਸਪਤਾਲ ਨਕੋਦਰ ਲਿਜਾਇਆ ਗਿਆ, ਜਿਥੇ ਬੀਤੀ ਦੇਰ ਸ਼ਾਮ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਸ਼ਾਹਕੋਟ ਲਿਜਾਇਆ ਗਿਆ ਤਾਂ ਸਾਰਿਆਂ ਨੂੰ ਜਲੰਧਰ ਰੈਫਰ ਕਰ ਦਿਤਾ ਗਿਆ। ਮਾਮਲੇ ਦੀ ਕਾਰਵਾਈ ਏਐਸਆਈ ਸਰਵਣ ਸਿੰਘ ਕਰ ਰਹੇ ਹਨ। ਅੱਜ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਜਲੰਧਰ-ਪੰਜਾਬ ਦੇ ਜਲੰਧਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਦੀ ਮੌਤ ਹੋ ਗਈ। ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਾਕਰ ਸਿੰਘ ਦੇ ਕਰੀਬੀ ਆਗੂ ਸਨ।ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਆਪਣੀ ਕਾਰ ਵਿਚ ਜਲੰਧਰ ਤੋਂ ਕਰਤਾਰਪੁਰ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਲਿੱਧੜਾਂ ਨੇੜੇ ਪਹੁੰਚੀ ਤਾਂ ਖੜ੍ਹੇ ਟਿੱਪਰ ਦੇ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਮਹਿੰਦਰ ਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਮਹਿੰਦਰ ਜੀਤ ਸਿੰਘ ਕਰਤਾਰਪੁਰ ਵਿਚ ਚੋਣਾਵੀ ਜਲਸੇ ਵਿਚ ਜਾ ਰਹੇ ਸਨ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਗਿਆ ਹੈ। ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਪੰਜਾਬ ਦੇ ਡਾਕਟਰ ਵਿੰਗ ਜਨਰਲ ਸਕੱਤਰ ਸਨ।
Viral Video : ਉਤਰਪ੍ਰਦੇਸ਼ ਦੇ ਫਾਰੂਖਾਬਾਦ ਲੋਕ ਸਭਾ ਸੀਟ (Farrukhabad Lok Sabha) ਅਧੀਨ ਇੱਕ ਪੋਲਿੰਗ ਬੂਥ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਜ਼ਰੀਏ ਵੋਟ ਪਾਉਣ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇਥੇ 13 ਮਈ ਨੂੰ ਪਈਆਂ Lok Sabha Election 2024 ਲਈ ਚੌਥੇ ਗੇੜ ਦੀਆਂ ਵੋਟਾਂ ਦੌਰਾਨ ਇੱਕ 17 ਸਾਲਾ ਨੌਜਵਾਨ ਨੇ 8 ਵਾਰੀ ਵੋਟ ਪਾਈ। ਵਾਇਰਲ ਵੀਡੀਓ ਵਿੱਚ ਨੌਜਵਾਨ ਭਾਰਤੀ ਜਨਤਾ ਪਾਰਟੀ (BJP) ਨੂੰ ਵੋਟ ਪਾਉਂਦਾ ਵਿਖਾਈ ਦੇ ਰਿਹਾ ਹੈ। ਵਾਇਰਲ ਵੀਡੀਓ ਵਿੱਚ ਮੁਲਜ਼ਮ ਵੱਖ-ਵੱਖ ਸਮੇਂ ਦੇ ਫਰਕ 'ਚ ਵੱਖ-ਵੱਖ ਆਈਡੀ ਕਾਰਡਾਂ ਨੂੰ ਵਿਖਾਉਂਦੇ ਹੋਏ ਭਾਜਪਾ ਉਮੀਦਵਾਰ ਮੁਕੇਸ਼ ਰਾਜਪੂਤ ਦੀ ਫੋਟੋ ਅਤੇ ਕਮਲ ਦੇ ਚਿੰਨ੍ਹ ਦੇ ਸਾਹਮਣੇ ਈਵੀਐਮ ਬਟਨ ਦਬਾਉਂਦੇ ਹੋਏ ਦਿਖਾਈ ਦੇ ਰਿਹਾ ਹੈ।ਜਾਣਕਾਰੀ ਦਿੰਦੇ ਹੋਏ ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਦੱਸਿਆ ਕਿ ਘਟਨਾ ਦੀ ਐਫਆਈਆਰ ਆਈਪੀਸੀ ਦੀ ਧਾਰਾ 171-ਐਫ ਅਤੇ 419, ਆਰਪੀ ਐਕਟ 951 ਦੀਆਂ ਧਾਰਾਵਾਂ 128, 132 ਅਤੇ 136 ਤਹਿਤ ਈਟਾ ਜ਼ਿਲ੍ਹੇ ਦੇ ਨਯਾਗਾਓਂ ਥਾਣੇ ਵਿੱਚ ਦਰਜ ਕੀਤੀ ਗਈ ਹੈ। ਵੀਡੀਓ 'ਚ ਕਈ ਵਾਰ ਵੋਟ ਪਾਉਂਦੇ ਨਜ਼ਰ ਆਏ ਨੌਜਵਾਨ ਦੀ ਪਛਾਣ ਰਾਜਨ ਸਿੰਘ ਪੁੱਤਰ ਅਨਿਲ ਸਿੰਘ ਵਾਸੀ ਪਿੰਡ ਖੀਰੀਆ ਪਮਾਰਾਂ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕ...
ਗੁਰੂਹਰਸਹਾਏ : ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਤਿੰਨ ਭਾਜਪਾ ਵਰਕਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂਹਰਸਹਾਏ ਦੇ ਸੀ.ਐੱਚ.ਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜ਼ਖਮੀ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ। ਇਹ ਘਟਨਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਵਾਪਰੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਕੋਈ ਸੁਰਾਗ ਹਾਸਲ ਕਰਨ ਲਈ ਬਾਜ਼ਾਰ ਵਿੱਚ ਦੁਕਾਨਾਂ ’ਤੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਭਾਜਪਾ ਫਿਰੋਜ਼ਪੁਰ ਯੁਵਾ ਮੋਰਚਾ ਦੇ ਜਨਰਲ ਸਕੱਤਰ ਅਵੀਸ਼ ਕੁਮਾਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਜਾਨਲੇਵਾ ਹਮਲੇ ਵਿੱਚ ਕੁਲਦੀਪ ਕੁਮਾਰ (ਟੋਨੀ ਬਾਬਾ) ਸੁਨੀਲ ਕੁਮਾਰ ਵੀ ਜ਼ਖਮੀ ਹੋ ਗਿਆ ਹੈ। ਇਸੇ ਦੌਰਾਨ ਪਿਛਲੇ ਕਈ ਦਿਨਾਂ ਤੋਂ ਬੀਐਸਐਫ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚ ਸਮੇਂ-ਸਮੇਂ ’ਤੇ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ। ਪਰ ਇਸ ਦੇ ਬਾਵਜੂਦ ਪਿਛਲੇ ਦਿਨੀਂ ਸ਼ਹਿਰ ਵਿੱਚ ਵਾਪਰੀ ਗੁੰਡਾਗਰਦੀ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ-ਕਿਸਾਨ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਖਤਮ ਕਰਨ ਜਾ ਰਹੇ ਹਨ। ਇਹ ਜਾਣਕਾਰੀ ਐਸਕੇਐਮ ਗੈਰ-ਸਿਆਸੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਰੇਲਵੇ ਟਰੈਕ 'ਤੇ ਲਗਾਇਆ ਗਿਆ ਧਰਨਾ ਅੱਜ ਹੀ ਚੁੱਕ ਲਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਸਮੇਤ ਭਾਜਪਾ ਆਗੂਆਂ ਨੇ ਕਿਸਾਨ ਜਥੇਬੰਦੀਆਂ ਨੂੰ ਧਮਕੀ ਦਿੱਤੀ ਸੀ ਤੇ ਕਿਸਾਨ ਆਗੂਆਂ ਦੇ ਚਰਿੱਤਰ ਨੂੰ ਢਾਹ ਲਾਉਣ ਲਈ ਕਿਹਾ ਜਾ ਰਿਹਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ੰਭੂ ਦੀ ਸੜਕ ਉਤੇ ਧਰਨਾ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਚਾਰੋਂ ਅੰਦੋਲਨਕਾਰੀ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਣਗੇ ਅਤੇ ਇਹ ਐਲਾਨ ਕੀਤਾ ਜਾਵੇਗਾ ਕਿ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਿਵੇਂ ਕਰਨਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿਸਾਨ ਸ਼ੰਭੂ ਬਾਰਡਰ, ਖਨੌਰੀ ਬਾਰਡਰ ਅਤੇ ਦਾਤਾਰਵਾਲੀ ਬਾਰਡਰ ‘ਤੇ ਇਕੱਠੇ ਹੋਣਗੇ ਅਤੇ ਅਗਲੀ ਰਣਨੀਤੀ ਬਣਾਉਣਗੇ।
ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਦਰਅਸਲ, ਪਹਿਲਾਂ ਪੰਜਾਬ ਸਰਕਾਰ ਵੱਲੋਂ ਇਕ ਜੂਨ ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਪੈ ਰਹੀ ਅੱਤ ਦੀ ਗਰਮੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ 21 ਮਈ ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Canada News : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਵਾਸੀਆਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਟਰੂਡੋ ਸਰਕਾਰ ਕੈਨੇਡਾ ਵਿਚ ਮੌਜੂਦ ਪਰਵਾਸੀਆਂ ਨੂੰ ਪੱਕਾ ਕਰਨ ਜਾ ਰਹੀ ਹੈ। ਦਰਅਸਲ ਉਨ੍ਹਾਂ ਕਿਹਾ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਵਿਦੇਸ਼ੀਆਂ ਨੂੰ ਪੱਕੇ ਹੋਣ ਦਾ ਮੌਕਾ ਮਿਲਣਾ ਚਾਹੀਦਾ ਹੈ। ਟਰੂਡੋ ਨੇ ਕਿਹਾ ਕਿ ਆਖਿਆ ਕਿ ਜਿਨ੍ਹਾਂ ਲੋਕਾਂ ਨੂੰ ਦੇਸ਼ ਵਿਚੋਂ ਕੱਢ ਉਨ੍ਹਾਂ ਦੇ ਆਪੋ-ਆਪਣੇ ਦੇਸ਼ਾਂ 'ਚ ਭੇਜਣਾ ਜ਼ਰੂਰੀ ਹੈ, ਉਨ੍ਹਾਂ ਲਈ ਪ੍ਰਕਿਰਿਆ ਹੋਰ ਵੀ ਤੇਜ਼ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਨੇ ਕਿਹਾ ਕਿ ਇਮੀਗ੍ਰੇਸ਼ਨ ਨੀਤੀ ਉੱਪਰ ਵਿਚਾਰ ਕਰ ਰਹੇ ਹਨ, ਜਿਸ ਨੂੰ ਸੰਸਦ ਦੇ ਮੌਜੂਦ ਸੈਸ਼ਨ ਦੌਰਾਨ ਕੈਬਨਿਟ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਕੈਨੇਡਾ ਦੀ ਸਰਕਾਰ ਵੱਲੋਂ ਵਿਦੇਸ਼ੀਆਂ ਨੂੰ ਇਮੀਗ੍ਰੇਸ਼ਨ ਰਾਹਤ ਦੇਣ ਲਈ 2021 ਤੋਂ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਹੁਣ ਪੂਰੇ ਹੋਣ ਦੀ ਸੰਭਾਵਨਾ ਹੈ। ਕੈਨੇਡਾ ਵਿਚ ਇਸ ਸਮੇਂ ਵੀਜ਼ੇ ਤੋਂ ਬਿਨਾਂ ਰਹਿ ਰਹੇ ਵਿਦੇਸ਼ੀਆਂ ਦੀ ਗਿਣਤੀ 500000 ਕਰੀਬ ਦੱਸੀ ਜਾ ਰਹੀ ਹੈ, ਜਿਨ੍ਹਾਂ ਦੇ ਲੁਕ-ਲੁਕ ਕੇ ਕੰਮ ਕਰਦਿਆਂ ਸ਼ੋਸ਼ਣ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਹਨ। ਇਹ ਵੀ ਕਿ ਉਹ ਲੋਕ ਸਿਹਤ ਸੇਵਾਵਾਂ ਅਤੇ ਸਰਕਾਰੀ ਸਹੂਲਤਾਂ ਤੋਂ ਵੀ ਵਾਂਝੇ ਰਹਿੰਦੇ ਹਨ ਅਤੇ ਉਨ੍ਹਾਂ ਤੋਂ ਪੱਕੇ ਹੋ ਚੁੱਕੇ ਲੋਕਾਂ ਨਾਲੋਂ ਵੱਧ ਕੰਮ ਕਰਵਾਇਆ ਜਾਂਦਾ ਅਤੇ ਤਨਖਾਹ ਘੱਟ ਦਿੱਤੀ ਜਾਂਦੀ ਹੈ।ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਮੰਤਰੀ ਮਿੱਲਰ ਵਿਦੇਸ਼ੀਆਂ ਨੂੰ ਪੱਕੇ ਹੋਣ ਅਤੇ ਨਾਗਰਿਕਤਾ ਲੈਣ ਦਾ ਮੌਕਾ ਦੇਣ ਦੀ ਯੋਜਨਾ ਉੱਪਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੇ ਇਸ ਬਾਰੇ ਕੋਈ ਸਮਾਂ ਸਾਰਣੀ ਨਹੀਂ ਦੱਸੀ। ਕੈਨੇਡਾ ਵਿਚ ਵੀਜ਼ਾ/ਸਟੇਅ ਦੀ ਮਿਆਦ ਖ਼ਤਮ ਹੋਣ ਮਗਰੋਂ ਰਹਿ ਰਹੇ ਜਾਂ ਸ਼ਰਨਾਰਥੀ ਕੇਸ ਕਰ ਕੇ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਨੂੰ ਗ਼ੈਰ-ਦਸਤਾਵੇਜ਼ੀ ਜਾਂ ‘ਕੱਚੇ’ ਮੰਨਿਆ ਜਾਂਦਾ ਹੈ।...
International News-ਕੁਝ ਘੰਟਿਆਂ ਪਹਿਲਾਂ ਹੈਲੀਕਾਪਟਰ ਕਰੈਸ਼ ਹਾਦਸਾ ਵਾਪਰਿਆ ਸੀ। ਇਸ ਹਾਦਸੇ ਵਿਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਦੀ ਵੀ ਜਾਨ ਚਲੀ ਗਈ। ਈਰਾਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਦੋਵਾਂ ਦੀ ਮੌਤ ਹੈਲੀਕਾਪਟਰ ਹਾਦਸੇ ਵਿੱਚ ਹੋਈ ਹੈ। ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਹੈਲੀਕਾਪਟਰ ਦਾ ਮਲਬਾ ਮਿਲ ਗਿਆ।ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਰਾਇਸੀ ਪੂਰਬੀ ਅਜ਼ਰਬਾਈਜਾਨ ਦੇ ਦੌਰੇ ਉਤੇ ਗਏ ਸਨ। ਮੌਸਮ ਖਰਾਬ ਹੋਣ ਕਾਰਨ ਐਤਵਾਰ ਨੂੰ ਹੈਲੀਕਾਪਟਰ ਕਰੈਸ਼ ਹੋ ਗਿਆ ਸੀ। ਇਸ ਹੈਲੀਕਾਪਟਰ ਵਿੱਚ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਅਤੇ ਹੋਰ ਅਧਿਕਾਰੀ ਸਵਾਰ ਸਨ।ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰਪਤੀ ਇਬਰਾਹਿਮ ਰਾਇਸੀ ਈਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਵਿੱਚ ਯਾਤਰਾ ਕਰ ਰਹੇ ਸਨ। ਫਿਰ ਹੈਲੀਕਾਪਟਰ ਦੀ ਹਾਰਡ ਲੈਂਡਿੰਗ ਦੀ ਇਹ ਘਟਨਾ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 600 ਕਿਲੋਮੀਟਰ (375 ਮੀਲ) ਉੱਤਰ-ਪੱਛਮ ਵਿਚ ਅਜ਼ਰਬਾਈਜਾਨ ਦੀ ਸਰਹੱਦ ਨਾਲ ਲੱਗਦੇ ਜੁਲਫਾ ਸ਼ਹਿਰ ਦੇ ਨੇੜੇ ਵਾਪਰੀ।
ਜਲੰਧਰ : ਜਲੰਧਰ 'ਚ ਤੜਕੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲਾ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਜਾਣਕਾਰੀ ਅਨੁਸਾਰ ਉਕਤ ਬੱਚਾ ਸਾਈਂ ਕਾਲੋਨੀ ਤੋਂ ਐਕਟਿਵਾ 'ਤੇ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਨੇੜਿਓਂ ਲੰਘ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦਾ ਸਿਰ ਕੁਚਲ ਗਿਆ। ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ 5 ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
Lok Sabha Elections 2024 : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਖਾਤਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਪੰਜਾਬ ਆ ਰਹੇ ਹਨ। ਉਹ 24 ਮਈ ਨੂੰ ਜਲੰਧਰ ਵਿਚ ਰੈਲੀ ਨੂੰ ਸੰਬੋਧਨ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਚੌਕਸ ਹਨ ਤੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਪੀਐਮ ਮੋਦੀ ਦੇ ਪ੍ਰੋਗਰਾਮ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ ਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿੱਤਾ ਹੈ। ਸੂਤਰਾਂ ਮੁਤਾਬਕ ਪੀਐਮ ਮੋਦੀ ਦੀ ਰੈਲੀ ਦੀ ਪੂਰੀ ਨਿਗਰਾਨੀ ਗੁਜਰਾਤ ਪੁਲਿਸ ਦੇ ਹੱਥ ਵਿਚ ਹੋਵੇਗੀ। ਪੀਐਮ ਦੇ ਦੌਰੇ ਦੇ ਮੱਦੇਨਜ਼ਰ ਐਤਵਾਰ ਨੂੰ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਪਹੁੰਚੀਆਂ। ਹਥਿਆਰਾਂ ਨਾਲ ਲੈਸ ਗੁਜਰਾਤ ਪੁਲਿਸ ਦੀਆਂ ਦੋ ਕੰਪਨੀਆਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਕੰਮ ਕਰਨ ਲਈ ਐਤਵਾਰ ਨੂੰ ਰੇਲ ਗੱਡੀ ਰਾਹੀਂ ਸਿਟੀ ਰੇਲਵੇ ਸਟੇਸ਼ਨ 'ਤੇ ਪਹੁੰਚੀਆਂ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਣਾਂ ਲਈ ਦੂਜੇ ਸੂਬਿਆਂ ਤੋਂ ਪੁਲਿਸ ਕੰਪਨੀਆਂ ਪੰਜਾਬ ਆ ਰਹੀਆਂ ਹਨ।ਦੱਸ ਦੇਈਏ ਕਿ ਕੁੱਲ 7 ਕੰਪਨੀਆਂ ਪੰਜਾਬ ਪਹੁੰਚ ਚੁੱਕੀਆਂ ਹਨ। ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ ਵੱਖ-ਵੱਖ ਜ਼ਿਲ੍ਹਿਆਂ ਵਿਚ ਭੇਜਿਆ ਗਿਆ ਹੈ। ਜਲੰਧਰ ਪਹੁੰਚੀਆਂ ਦੋਵੇਂ ਕੰਪਨੀਆਂ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ਦੇ ਵੱਖ-ਵੱਖ ਪੜਾਵਾਂ ਤੋਂ ਬਾਅਦ ਪੰਜਾਬ ਆਈਆਂ ਹਨ। ਉਹ ਪੰਜਾਬ ਵਿਚ ਸੱਤਵੇਂ ਪੜਾਅ ਦੀ ਵੋਟਿੰਗ ਵਿਚ ਡਿਊਟੀ 'ਤੇ ਹਨ।
ਚੰਡੀਗੜ੍ਹ-ਸੋਸ਼ਲ ਮੀਡੀਆ ਮਸ਼ਹੂਰ ਹੋਣ ਤੇ ਪੈਸੇ ਕਮਾਉਣ ਦਾ ਇਕ ਵਿਲੱਖਣ ਸਾਧਨ ਬਣ ਚੁੱਕਾ ਹੈ। ਲੋਕ ਨਵੇਂ-ਨਵੇਂ ਤਰੀਕਿਆਂ ਨਾਲ ਇਸ ਉਤੇ ਪੋਸਟਾਂ ਪਾ ਕੇ ਪੈਸੇ ਕਮਾਉਣ ਦੇ ਰਾਹ ਬਣਾ ਰਹੇ ਹਨ ਤੇ ਫੇਮਸ ਹੋਣ ਲਈ ਕਈ ਕੁਝ ਕਰਦੇ ਨਜ਼ਰ ਆ ਰਹੇ ਹਨ। ਹੁਣ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉਤੇ ਇਕ ਅਨੋਖੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪਾਉਣ ਵਾਲੇ ਖੁਦ ਨੂੰ ਬਦਮਾਸ਼ ਦੱਸਦੇ ਹਨ। ਇਸ ਪੋਸਟ ਵਿਚ ਗੁੰਡਾਗਰਦੀ ਦੀ ਰੇਟ ਲਿਸਟ ਦਿੱਤੀ ਗਈ ਹੈ। ਇਸ ਨੂੰ ਵੇਖ ਕੇ ਪੁਲਿਸ ਤਕ ਦੇ ਵੀ ਹੋਸ਼ ਉੱਡ ਗਏ ਅਤੇ ਫਿਰ ਪੁਲਿਸ ਦੇ ਧਿਆਨ ਵਿਚ ਆਉਣ ਮਗਰੋਂ ਸਖ਼ਤ ਐਕਸ਼ਨ ਦੀ ਤਿਆਰੀ ਕਰ ਲਈ ਹੈ। ਇਸ ਪੋਸਟ ਵਿਚ 'ਡਰਾਉਣ ਧਮਕਉਣ ਦਾ ਰੇਟ 500 ਰੁਪਏ, ਹੱਢ ਪੈਰ ਤੋੜਨ ਦਾ ਰੇਟ 800 ਰੁਪਏ, ਜਾਨੋਂ ਮਾਰਨ ਦੇ 2000 ਰੁਪਏ' ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ 'ਅਸੀਂ ਮਾੜੇ ਬੰਦੇ 'ਤੇ ਹੱਥ ਨਹੀਂ ਚੁੱਕਦੇ। ਪੈਸੇ ਕੰਮ ਹੋਣ ਤੋਂ ਬਾਅਦ ਲਏ ਜਾਣਗੇ। ਤਲਵਾਰਾਂ ਬੰਦੂਕਾਂ ਹਥਿਆਰ ਸਾਡੇ ਹੋਣਗੇ। ਇਥੇ ਬੰਦਾ ਤਸੱਲੀ ਨਾਲ ਕੁੱਟਿਆ ਜਾਂਦਾ।'ਦਰਅਸਲ, ਇਹ ਪੋਸਟ ਪੋਲੂ ਬਦਮਾਸ਼ ਵੱਲੋਂ ਆਪਣੇ ਇੰਸਟਾ ਅਕਾਊਂਟ 'ਤੇ ਪਾਈ ਗਈ ਹੈ, ਜੋ ਸ਼ਰੇਆਮ ਪੁਲfਸ ਨੂੰ ਵੀ ਚਿਤਾਵਨੀ ਬਣਦੀ ਜਾ ਰਹੀ ਹੈ। ਇਸ ਪੋਸਟ ਨੂੰ ਲੈ ਕੇ ਜਦ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਇਹ ਵਾਇਰਲ ਵੀਡੀਓ ਉਨ੍ਹਾਂ ਦੇ ਧਿਆਨ ਵਿਚ ਆ ਚੁੱਕੀ ਹੈ, ਜਿਸ ਨੂੰ ਸਾਈਬਰ ਸੈੱਲ ਤੋਂ ਟੈਕਨੀਕਲ ਮਦਦ ਨਾਲ ਟਰੇਸ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਹਿਰਾਸਤ ਵਿਚ ਲੈ ਕੇ ਕਾਰਵਾਈ ਕੀਤੀ ਜਾਵੇਗੀ।ਜਾਣਕਾਰੀ ਮੁਤਾਬਕ ਉਕਤ ਵਿਅਕਤੀ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਜਾ ਚੁਕਾ ਹੈ। ਇਥ ਦੱਸ ਦਈਏ ਕਿ 'ਜਗ ਬਾਣੀ' ਇਸ ਪੋਸਟ ਦੀ ਕੋਈ ਪੁਸ਼ਟੀ ਨਹੀਂ ਕਰਦਾ ਹੈ। ...
Weather Update : ਚੜ੍ਹਦੇ ਜੇਠ ਮਹੀਨੇ ਤੋਂ ਹੀ ਆਪਣੇ ਰੰਗ ਵਿਖਾ ਰਹੀ ਗਰਮੀ ਦਾ ਕਹਿਰ ਹਾਲੇ ਜਾਰੀ ਹੈ। ਪੰਜਾਬ ਸਮੇਤ ਦੇਸ਼ ਦੇ ਲੋਕ ਗਰਮੀ ਕਾਰਨ ਤ੍ਰਾਹ ਤ੍ਰਾਹ ਕਰ ਰਹੇ ਹਨ। ਉਧਰ, ਮੌਸਮ ਵਿਭਾਗ ਨੇ ਸੂਬੇ ’ਚ ਰੈੱਡ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ। ਮੌਸਮ ਵਿਭਾਗ ਨੇ ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ’ਤੇ ਪਾ ਦਿਤਾ ਹੈ। ਲਗਾਤਾਰ ਵਧਦਾ ਤਾਪਮਾਨ ਹੁਣ 47-48 ਡਿਗਰੀ ਤਕ ਪਹੁੰਚ ਚੁੱਕਾ ਹੈ। ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਵਿਚ ਨੌਤਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸੱਭ ਤੋਂ ਨੇੜੇ ਹੋਵੇਗਾ। ਇਸ ਕਾਰਨ ਸੂਰਜ ਹੋਰ ਤਪੇਗਾ ਤੇ ਧਰਤੀ ਹੋਰ ਗਰਮ ਹੋਵੇਗੀ।ਉਧਰ, ਗਰਮੀ ਤੋਂ ਰਾਹਤ ਪਾਉਣ ਲਈ ਹਰ ਕੋਈ ਮਾਨਸੂਨ ਆਸਰੇ ਹੈ। ਭਾਰਤ ਦੇ ਮੌਸਮ ਵਿਭਾਗ (IMD) ਨੇ ਕਿਹਾ ਹੈ ਕਿ ਦੱਖਣੀ-ਪੱਛਮੀ ਮਾਨਸੂਨ ਨੇ ਦੇਸ਼ ਦੇ ਸਭ ਤੋਂ ਦੱਖਣੀ ਖੇਤਰ ਨਿਕੋਬਾਰ ਟਾਪੂਆਂ ਉਤੇ ਦਸਤਕ ਦੇ ਦਿੱਤੀ ਹੈ।ਮੌਸਮ ਵਿਭਾਗ ਨੇ ਕਿਹਾ, “ਦੱਖਣੀ-ਪੱਛਮੀ ਮਾਨਸੂਨ (Monsoon Punjab) ਐਤਵਾਰ ਨੂੰ ਮਾਲਦੀਵ ਦੇ ਕੁਝ ਹਿੱਸਿਆਂ, ਕੋਮੋਰਿਨ ਖੇਤਰ ਅਤੇ ਬੰਗਾਲ ਦੀ ਖਾੜੀ, ਨਿਕੋਬਾਰ ਟਾਪੂ ਅਤੇ ਦੱਖਣੀ ਅੰਡੇਮਾਨ ਸਾਗਰ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ।” ਹਾਲ ਹੀ ਵਿੱਚ ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਸੀ ਕਿ ਇਸ ਸਾਲ ਮਾਨਸੂਨ ਦੇ 31 ਮਈ ਤੱਕ ਕੇਰਲ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ‘ਚ ਕਦੋਂ ਦਾਖ਼ਲ ਹੋਵੇਗਾ ਮਾਨਸੂਨਪੰਜਾਬ-ਹਰਿਆਣਾ ਤਕ ਮੌਨਸੂਨ ਦੇ 19-20 ਜੂਨ ਦੇ ਆਸ-ਪਾਸ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਇਹ 3-4 ਦਿਨ ਅੱਗੇ ਪਿੱਛੇ ਵੀ ਹੋ ਸਕਦਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 20 ਤੋਂ 25 ਜੂਨ ਤੱਕ ਮਾਨਸੂਨ ਪੰਜਾਬ ਨੂੰ ਕਵਰ ਕਰ ਲਏਗਾ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 2 ਜੁਲਾਈ ਤੱਕ ਪੂਰਾ ਦੇਸ ਕਵਰ ਹੋ ਜਾਵੇਗਾ।ਜੂਨ ਅਤੇ ਜੁਲਾਈ ਨੂੰ ਖੇਤੀਬਾੜੀ ਲਈ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ ਕਿਉਂਕਿ ਸਾਉਣੀ ਦੀਆਂ ਫਸਲਾਂ ਦੀ ਜ਼ਿਆਦਾਤਰ ਬਿਜਾਈ ਇਸ ਸਮੇਂ ਦੌਰਾਨ ਹੁੰਦੀ ਹੈ। ਇਨ੍ਹਾਂ ਫਸਲਾਂ ਨੂੰ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਇਸ ਲਈ ਮਾਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ।ਮਾਨਸੂਨ ਦੱਖਣ-ਪੱਛਮ ਤੋਂ ਚੱਲਦਾ ਹੈ, ਆਮ ਤੌਰ ‘ਤੇ ਜੂਨ ਦੇ ਸ਼ੁਰੂ ਵਿੱਚ ਕੇਰਲਾ ਪਹੁੰਚਦਾ ਹੈ ਅਤੇ ਸਤੰਬਰ ਦੇ ਅੰਤ ਤੱਕ ਵਾਪਸ ਹਟ ਜਾਂਦਾ ਹੈ। ਆਈਐਮਡੀ ਮੁਤਾਬਕ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਸਾਲ, ਮਾਨਸੂਨ ਦੀ ਸ਼ੁਰੂਆਤ 8 ਜੂਨ ਨੂੰ ਸੰਭਾਵਿਤ ਮਿਤੀ ਤੋਂ ਚਾਰ ਦਿਨ ਦੀ ਦੇਰੀ ਨਾਲ ਹੋਈ ਸੀ।...
ਇੰਟਰਨੈਸ਼ਨਲ-ਰਾਸ਼ਟਰਪਤੀ ਨੂੰ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਪੂਰਬੀ ਅਜ਼ਰਬਾਈਜਾਨ ਦੇ ਦੌਰੇ ’ਤੇ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ਉਤੇ ਚਿੰਤਾ ਪ੍ਰਗਟ ਕੀਤੀ ਹੈ। ਸਰਕਾਰੀ ਟੀਵੀ ਮੁਤਾਬਕ ਇਹ ਘਟਨਾ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 600 ਕਿਲੋਮੀਟਰ ਉੱਤਰ-ਪੱਛਮ ’ਚ ਅਜ਼ਰਬਾਈਜਾਨ ਦੀ ਸਰਹੱਦ ’ਤੇ ਸਥਿਤ ਜੁਲਫਾ ਸ਼ਹਿਰ ਨੇੜੇ ਵਾਪਰੀ। ਬਾਅਦ ’ਚ ਟੀ.ਵੀ. ਨੇ ਦੱਸਿਆ ਕਿ ਇਹ ਘਟਨਾ ਉਜ਼ੀ ਨੇੜੇ ਵਾਪਰੀ ਹੈ।ਸਰਕਾਰੀ ਨਿਊਜ਼ ਏਜੰਸੀ ‘ਇਰਨਾ’ ਮੁਤਾਬਕ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ, ਵਿਦੇਸ਼ ਮੰਤਰੀ ਹੁਸੈਨ, ਪੂਰਬੀ ਅਜ਼ਰਬਾਈਜਾਨ ਦੇ ਗਵਰਨਰ ਤੇ ਹੋਰ ਅਧਿਕਾਰੀਆਂ ਨਾਲ ਸਫਰ ਕਰ ਰਹੇ ਸਨ ਕਿ ਉਨ੍ਹਾਂ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਇਕ ਸਥਾਨਕ ਸਰਕਾਰੀ ਅਧਿਕਾਰੀ ਨੇ ਘਟਨਾ ਦਾ ਵਰਣਨ ਕਰਨ ਲਈ ‘ਹਾਦਸਾ’ ਸ਼ਬਦ ਦੀ ਵਰਤੋਂ ਕੀਤੀ ਪਰ ਉਸ ਨੇ ਮੰਨਿਆ ਕਿ ਉਹ ਅਜੇ ਤੱਕ ਘਟਨਾ ਵਾਲੀ ਥਾਂ ’ਤੇ ਨਹੀਂ ਪਹੁੰਚਿਆ ਹੈ।ਗ੍ਰਹਿ ਮੰਤਰੀ ਅਹਿਮਦ ਵਾਹਿਦੀ ਨੇ ਸਰਕਾਰੀ ਟੀ.ਵੀ. ’ਤੇ ਕਿਹਾ ਕਿ ਰਾਸ਼ਟਰਪਤੀ ਅਤੇ ਕੁਝ ਹੋਰ ਲੋਕ ਹੈਲੀਕਾਪਟਰ ਰਾਹੀਂ ਵਾਪਸ ਆ ਰਹੇ ਸਨ। ਖਰਾਬ ਮੌਸਮ ਤੇ ਧੁੰਦ ਕਾਰਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਵੱਖ-ਵੱਖ ਬਚਾਅ ਟੀਮਾਂ ਇਲਾਕੇ ’ਚ ਗਈਆਂ ਹਨ ਪਰ ਖਰਾਬ ਮੌਸਮ ਤੇ ਧੁੰਦ ਕਾਰਨ ਉਨ੍ਹਾਂ ਨੂੰ ਹੈਲੀਕਾਪਟਰਾਂ ਤੱਕ ਪਹੁੰਚਣ ’ਚ ਸਮਾਂ ਲੱਗ ਸਕਦਾ ਹੈ। ਇਲਾਕਾ ਤੰਗ ਹੈ ਅਤੇ ਪਹੁੰਚਣਾ ਮੁਸ਼ਕਲ ਹੈ। ਰਾਇਸੀ ਐਤਵਾਰ ਤੜਕੇ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਯੇਵ ਨਾਲ ਡੈਮ ਦਾ ਉਦਘਾਟਨ ਕਰਨ ਲਈ ਅਜ਼ਰਬਾਈਜਾਨ ਗਏ ਸਨ। ਇਹ ਤੀਜਾ ਡੈਮ ਹੈ ਜੋ ਦੋਵਾਂ ਦੇਸ਼ਾਂ ਨੇ ਅਰਸ ਨਦੀ 'ਤੇ ਬਣਾਇਆ ਹੈ। ਰਾਇਸੀ (63) ਇੱਕ ਕੱਟੜਪੰਥੀ ਹਨ ਜੋ ਪਹਿਲਾਂ ਦੇਸ਼ ਦੀ ਨਿਆਂਪਾਲਿਕਾ ਦੀ ਅਗਵਾਈ ਕਰ ਚੁਕੇ ਹਨ।ਉਨ੍ਹਾਂ ਨੂੰ ਈਰਾਨ ਦੇ ਸਰਵਉੱਚ ਨੇਤਾ ਆਇਤਉਲਾ ਅਲੀ ਖੋਮੀਨੀ ਦਾ ਕਰੀਬੀ ਮੰਨਿਆ ਜਾਂਦਾ ਹੈ। ਕੁਝ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇ 85 ਸਾਲਾ ਖੋਮੀਨੀ ਦੀ ਮੌਤ ਹੋ ਜਾਂਦੀ ਹੈ ਜਾਂ ਉਹ ਅਸਤੀਫਾ ਦੇ ਦਿੰਦੇ ਹਨ ਤਾਂ ਰਾਇਸੀ ਉਨ੍ਹਾਂ ਦੀ ਥਾਂ ਲੈ ਸਕਦੇ ਹਨ। ਰਾਇਸੀ ਨੇ ਈਰਾਨ ਦੀ 2021 ਦੀ ਰਾਸ਼ਟਰਪਤੀ ਚੋਣ ਜਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਈ ਚਿੰਤਾਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ...
ਡਾਰਕ ਚਾਕਲੇਟ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜੋ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੋ ਸਕਦੀ ਹੈ। ਇਹ ਕਈ ਐਂਟੀਆਕਸੀਡੈਂਟਸ ਅਤੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ। ਕਈ ਅਧਿਐਨਾਂ ਤੋਂ ਪਤਾ ਲੱਗਦਾ ਹੈ ਕਿ ਡਾਰਕ ਚਾਕਲੇਟ ਤੁਹਾਡੀ ਸਿਹਤ ਨੂੰ ਬਿਹਤਰ ਬਣਾ ਸਕਦੀ ਹੈ ਤੇ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾ ਸਕਦੀ ਹੈ। ਇੱਥੇ ਅਸੀਂ ਤੁਹਾਨੂੰ ਡਾਰਕ ਚਾਕਲੇਟ ਦੇ ਕਈ ਫਾਇਦੇ ਦੱਸ ਰਹੇ ਹਾਂ। ਡਾਰਕ ਚਾਕਲੇਟ 'ਚ 11 ਗ੍ਰਾਮ ਫਾਈਬਰ, 66 ਫੀਸਦੀ ਆਇਰਨ, 57 ਫੀਸਦੀ ਮੈਗਨੀਸ਼ੀਅਮ, 196 ਫੀਸਦੀ ਤਾਂਬਾ ਤੇ 85 ਫੀਸਦੀ ਮੈਂਗਨੀਜ਼ ਵਰਗੇ ਕਈ ਪੋਸ਼ਕ ਤੱਤ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਡਾਰਕ ਚਾਕਲੇਟ ਵਿਚ ਹੋਰ ਚਾਕਲੇਟਾਂ ਦੇ ਮੁਕਾਬਲੇ ਜ਼ਿਆਦਾ ਕੋਕੋ ਤੇ ਘੱਟ ਚੀਨੀ ਹੁੰਦੀ ਹੈ। ਇਹ ਆਮ ਤੌਰ 'ਤੇ ਦੁੱਧ ਦੀ ਚਾਕਲੇਟ ਨਾਲੋਂ ਜ਼ਿਆਦਾ ਫਾਇਦੇਮੰਦ ਅਤੇ ਘੱਟ ਮਿੱਠਾ ਹੁੰਦਾ ਹੈ। ਡਾਰਕ ਚਾਕਲੇਟ ਦੇ ਫਾਇਦੇਡਾਰਕ ਚਾਕਲੇਟ ਦਾ ਸੇਵਨ ਦਿਲ ਦੇ ਰੋਗਾਂ ਦੇ ਕਈ ਪ੍ਰਮੁੱਖ ਜੋਖਮ ਕਾਰਕਾਂ ਨੂੰ ਘਟਾਉਂਦਾ ਹੈ। ਇਨ੍ਹਾਂ ਵਿੱਚੋਂ ਇੱਕ ਉੱਚ ਕੋਲੈਸਟ੍ਰੋਲ ਹੈ। ਫਲੇਵਾਨੋਲ ਲਾਈਕੋਪੀਨ ਨਾਲ ਭਰਪੂਰ ਹੋਣ ਕਾਰਨ, ਡਾਰਕ ਚਾਕਲੇਟ ਕੁੱਲ ਕੋਲੇਸਟ੍ਰੋਲ, ਐਲਡੀਐਲ (ਬੁਰਾ) ਕੋਲੈਸਟ੍ਰੋਲ ਅਤੇ ਟ੍ਰਾਈਗਲਿਸਰਾਈਡਸ ਦੇ ਪੱਧਰ ਨੂੰ ਘਟਾਉਂਦੀ ਹੈ। ਡਾਰਕ ਚਾਕਲੇਟ 'ਚ ਮੌਜੂਦ ਮਿਸ਼ਰਣ LDL ਤੋਂ ਸੁਰੱਖਿਆ ਪ੍ਰਦਾਨ ਕਰਦੇ ਹਨ, ਜਿਸ ਨਾਲ ਦਿਲ ਦੀ ਬਿਮਾਰੀ ਦਾ ਖਤਰਾ ਵੀ ਘੱਟ ਹੁੰਦਾ ਹੈ। ਚਮੜੀ ਲਈ ਲਾਭਕਾਰੀਡਾਰਕ ਚਾਕਲੇਟ ਵਿੱਚ ਮੌਜੂਦ ਬਾਇਓਐਕਟਿਵ ਮਿਸ਼ਰਣ ਤੁਹਾਡੀ ਚਮੜੀ ਲਈ ਵੀ ਬਹੁਤ ਵਧੀਆ ਹੋ ਸਕਦੇ ਹਨ। ਇਸ 'ਚ ਮੌਜੂਦ ਫਲੇਵਾਨੋਲ ਸੂਰਜ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਚਮੜੀ ਵਿੱਚ ਖੂਨ ਦੇ ਪ੍ਰਵਾਹ ਨੂੰ ਸੁਧਾਰ ਸਕਦਾ ਹੈ ਅਤੇ ਚਮੜੀ ਨੂੰ ਤੰਗ ਅਤੇ ਹਾਈਡਰੇਟ ਰੱਖ ਸਕਦਾ ਹੈ। ਤਣਾਅ ਘਟਾਉਣ ਵਿਚ ਮਦਦਗਾਰਡਾਰਕ ਚਾਕਲੇਟ ਤਣਾਅ ਨੂੰ ਘੱਟ ਕਰਨ ਵਿੱਚ ਕਾਰਗਰ ਹੈ। ਇਸ ਨੂੰ ਖਾਣ ਨਾਲ ਤੁਹਾਡਾ ਮੂਡ ਠੀਕ ਰਹਿੰਦਾ ਹੈ। ਡਾਰਕ ਚਾਕਲੇਟ 'ਚ ਪਾਏ ਜਾਣ ਵਾਲੇ ਤੱਤ ਤਣਾਅ ਪੈਦਾ ਕਰਨ ਵਾਲੇ ਕੋਰਟੀਸੋਲ ਹਾਰਮੋਨ ਨੂੰ ਕੰਟਰੋਲ ਕਰਦੇ ਹਨ।
ਚੰਡੀਗੜ੍ਹ : 14 ਮਈ ਨੂੰ ਜਿਉਂ ਹੀ ਜੇਠ ਦੀ ਸੰਗਰਾਂਦ ਆਈ, ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ। ਹੁਣ ਪੰਜਾਬ 'ਚ ਪਾਰਾ 46 ਡਿਗਰੀ ਨੂੰ ਵੀ ਪਾਰ ਕਰ ਗਿਆ ਹੈ। ਲੂ ਨੇ ਹਰ ਵਿਅਕਤੀ ਨੂੰ ਝੁਲਸਾ ਕੇ ਰੱਖ ਦਿੱਤਾ ਹੈ। ਪਾਰਾ ਲਗਾਤਾਰ ਵੱਧ ਰਿਹਾ ਹੈ। ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਗਰਮੀ ਦੇ ਸਾਰੇ ਪੁਰਾਣੇ ਰਿਕਾਰਡ ਟੁੱਟਣਗੇ।ਇਸ ਦੇ ਮੱਦੇਨਜ਼ਰ ਪੂਰੇ ਸੂਬੇ 'ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਦੌਰਾਨ ਵੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ 'ਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੂਬੇ ਦੇ ਬਾਕੀ 19 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਲੋਕਾਂ ਨੂੰ ਪੂਰੀ ਤਰ੍ਹਾਂ ਨਿਚੋੜ ਕੇ ਰੱਖ ਦੇਵੇਗੀ।ਵਿਭਾਗ ਵਲੋਂ ਸੂਬੇ ਦੇ ਲੋਕਾਂ ਲਈ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ ਕਿ ਸਵੇਰੇ 11 ਵਜੇ ਤੋਂ 4 ਵਜੇ ਤੱਕ ਲੂ ਚੱਲੇਗੀ ਅਤੇ ਜ਼ਰੂਰੀ ਕੰਮ ਨਾ ਹੋਣ 'ਤੇ ਲੋਕ ਆਪਣੇ ਘਰਾਂ ਅੰਦਰ ਹੀ ਰਹਿਣ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਅਤੇ ਪੰਜਾਬ 'ਚ 5 ਦਿਨਾਂ ਤੱਕ ਗਰਮੀ ਵੱਧਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁੱਝ ਇਲਾਕਿਆਂ 'ਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 47 ਡਿਗਰੀ ਤੋਂ ਪਾਰ ਜਾ ਸਕਦਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੇ ਦਿਨ ਲੁਧਿਆਣਾ ਦੇ ਸਮਰਾਲਾ 'ਚ ਤਾਪਮਾਨ ਪੰਜਾਬ 'ਚ ਸਭ ਤੋਂ ਵੱਧ ਸੀ। ਇੱਥੇ ਪਾਰਾ 46.3 ਡਿਗਰੀ ਤੱਕ ਪਹੁੰਚ ਗਿਆ ਹੈ, ਜਦੋਂ ਕਿ ਪਠਾਨਕੋਟ 'ਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।
National News : ਪਤੰਜਲੀ ਨਵਰਤਨ ਇਲਾਇਚੀ ਸੋਨ ਪਾਪੜੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜੇ ਤੁਸੀਂ ਵੀ ਪਤੰਜਲੀ ਦੀ ਸੋਨ ਪਾਪੜੀ ਖਾਂਧੇ ਹੋ ਤਾਂ ਸਾਵਧਾਨ ਹੋ ਜਾਓ। ਸਿਹਤ ਵਿਭਾਗ ਵੱਲੋਂ ਇਸ ਦੇ ਲਏ ਗਏ ਸੈਂਪਲ ਲੈਬਾਰਟਰੀ ਵਿਚ ਫੇਲ੍ਹ ਸਾਬਿਤ ਹੋਏ ਹਨ। ਦਰਅਸਲ, 17 ਅਕਤੂਬਰ, 2019 ਨੂੰ ਇੱਕ ਫੂਡ ਸੇਫਟੀ ਇੰਸਪੈਕਟਰ ਨੇ ਪਿਥੌਰਾਗੜ੍ਹ ਦੇ ਬੇਰੀਨਾਗ ਦੇ ਮੁੱਖ ਬਾਜ਼ਾਰ ਵਿੱਚ ਲੀਲਾਧਰ ਪਾਠਕ ਦੀ ਦੁਕਾਨ ਦਾ ਦੌਰਾ ਕੀਤਾ, ਜਿੱਥੇ ਪਤੰਜਲੀ ਨਵਰਤਨ ਇਲੈਚੀ ਸੋਨ ਪਾਪੜੀ ਬਾਰੇ ਚਿੰਤਾਵਾਂ ਪ੍ਰਗਟਾਈਆਂ ਗਈਆਂ ਸਨ। ਸੈਂਪਲ ਇਕੱਠੇ ਕੀਤੇ ਗਏ ਅਤੇ ਰਾਮਨਗਰ ਕਾਨ੍ਹਾ ਜੀ ਡਿਸਟ੍ਰੀਬਿਊਟਰ ਦੇ ਨਾਲ-ਨਾਲ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਨੋਟਿਸ ਜਾਰੀ ਕੀਤੇ ਗਏ।ਇਸ ਤੋਂ ਬਾਅਦ, ਉੱਤਰਾਖੰਡ ਦੇ ਰੁਦਰਪੁਰ, ਊਧਮ ਸਿੰਘ ਨਗਰ ਸਥਿਤ ਸਟੇਟ ਫੂਡ ਐਂਡ ਡਰੱਗ ਟੈਸਟਿੰਗ ਲੈਬਾਰਟਰੀ ਵਿਖੇ ਫੋਰੈਂਸਿਕ ਜਾਂਚ ਕਰਵਾਈ ਗਈ। ਦਸੰਬਰ 2020 ਵਿੱਚ ਰਾਜ ਦੇ ਖੁਰਾਕ ਸੁਰੱਖਿਆ ਵਿਭਾਗ ਨੂੰ ਲੈਬਾਰਟਰੀ ਤੋਂ ਇੱਕ ਰਿਪੋਰਟ ਮਿਲੀ, ਜਿਸ ਵਿੱਚ ਮਠਿਆਈਆਂ ਦੀ ਘਟੀਆ ਕੁਆਲਿਟੀ ਦਾ ਸੰਕੇਤ ਮਿਲਿਆ। ਇਸ ਤੋਂ ਬਾਅਦ, ਕਾਰੋਬਾਰੀ ਲੀਲਾ ਧਰ ਪਾਠਕ, ਡਿਸਟ੍ਰੀਬਿਊਟਰ ਅਜੈ ਜੋਸ਼ੀ ਅਤੇ ਪਤੰਜਲੀ ਦੇ ਸਹਾਇਕ ਮੈਨੇਜਰ ਅਭਿਸ਼ੇਕ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਤਿੰਨਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ, 2006 ਦੀ ਧਾਰਾ 59 ਤਹਿਤ ਛੇ ਮਹੀਨੇ ਦੀ ਕੈਦ ਨਾਲ ਕ੍ਰਮਵਾਰ 5,000, 10,000 ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।ਅਦਾਲਤ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਆਪਣਾ ਫੈਸਲਾ ਸੁਣਾਇਆ। ਫੂਡ ਸੇਫਟੀ ਅਧਿਕਾਰੀ ਨੇ ਕਿਹਾ, ”ਅਦਾਲਤ ‘ਚ ਪੇਸ਼ ਕੀਤੇ ਗਏ ਸਬੂਤ ਸਪੱਸ਼ਟ ਤੌਰ ‘ਤੇ ਉਤਪਾਦ ਦੀ ਘਟੀਆ ਕੁਆਲਿਟੀ ਨੂੰ ਦਰਸਾਉਂਦੇ ਹਨ।
ਬਟਾਲਾ-ਇੱਥੋਂ ਦੀ ਸਟਾਫ ਰੋਡ 'ਤੇ ਦੇਰ ਸ਼ਾਮ ਦਰਦਨਾਕ ਹਾਦਸਾ ਵਾਪਰ ਗਿਆ। ਪਿਓ ਨੇ ਨਾਬਾਲਿਗ ਪੁੱਤ ਨੂੰ ਫੜਾ ਦਿੱਤੀ ਗੱਡੀ। ਚਲਾਉਣੀ ਸਿਖਦਿਆਂ ਗੱਡੀ ਤੋਂ ਕੰਟਰੋਲ ਗੁਆ ਬੈਠਾ ਤੇ ਗਲੀ ਵਿਚੋਂ ਪੈਦਲ ਮੰਦਰ ਜਾ ਰਹੇ ਮਾਂ-ਪੁੱਤ ਨੂੰ ਜਾ ਦਰੜਿਆ। ਇਸ ਹਾਦਸੇ ਕਾਰਨ ਪਰਵਾਸੀ ਮਜੂਦਰ ਦੇ ਚਾਰ ਸਾਲਾ ਬੱਚੇ ਸ਼ੁਭਮ ਕੁਮਾਰ ਦੀ ਮੌਤ ਹੋ ਗਈ ਅਤੇ ਬੱਚੇ ਦੀ ਮਾਂ ਮੋਨੀ ਦੇਵੀ ਗੰਭੀਰ ਜ਼ਖਮੀ ਹੋ ਗਈ।ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਵਲੋਂ ਹਾਦਸਾਗ੍ਰਸਤ ਸਕਾਰਪੀਓ ਗੱਡੀ ਨੂੰ ਕਬ਼ਜ਼ੇ ਵਿਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਨੀ ਦੇਵੀ ਆਪਣੇ ਚਾਰ ਸਾਲਾਂ ਪੁੱਤਰ ਨਾਲ ਗਲੀ ਵਿਚੋਂ ਪੈਦਲ ਮੰਦਿਰ ਲਈ ਜਾ ਰਹੀ ਸੀ ਤਾਂ ਅਚਾਨਕ ਸਕਾਰਪੀਓ ਗੱਡੀ ਉਨ੍ਹਾਂ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਨਾਬਾਲਗ ਬੱਚਾ ਚਲਾ ਰਿਹਾ ਸੀ ਜਿਹੜਾ ਕਿ ਅਜੇ ਗੱਡੀ ਚਲਾਉਣ ਦੀ ਜਾਚ ਸਿੱਖ ਰਿਹਾ ਸੀ। ਇਸ ਹਾਦਸੇ ਕਾਰਨ ਚਾਰ ਸਾਲਾ ਸ਼ੁਭਮ ਕੁਮਾਰ ਦੀ ਮੌਤ ਹੋ ਗਈ, ਜਦੋਂ ਕੇ ਬੱਚੇ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਮੌਕੇ 'ਤੇ ਪਹੁੰਚੇ SHO ਯਾਦਵਿੰਦਰ ਸਿੰਘ ਨੇ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
National News : ਬੀਤੇ ਕੁਝ ਸਮੇਂ ਪਹਿਲਾਂ ਰਿਲੀਜ਼ ਹੋਈ ਇਕ ਵੈਬ ਸੀਰੀਜ਼ ਕਾਫੀ ਵੇਖੀ ਗਈ, ਜਿਸ ਦਾ ਨਾਂ ਸੀ 'ਫਰਜ਼ੀ'। ਇਸ ਸੀਰੀਜ਼ ਵਿਚ ਵਿਖਾਇਆ ਗਿਆ ਸੀ ਕਿ ਕਿਵੇਂ ਦੋ ਨੌਜਵਾਨ ਜਲਦੀ ਅਮੀਰ ਹੋਣ ਦੇ ਚੱਕਰ ਵਿਚ ਪ੍ਰਿੰਟਿੰਗ ਪ੍ਰੈਸ ਵਿਚ ਹੀ ਨਕਲੀ ਨੋਟ ਛਾਪਣ ਲੱਗਦੇ ਹਨ। ਅਜਿਹਾ ਹੀ ਇੱਕ ਮਾਮਲਾ ਹਕੀਕਤ ਵਿਚ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੇ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ ਨਕਲੀ ਨੋਟਾਂ ਸਮੇਤ ਕਾਬੂ ਕੀਤਾ ਹੈ।ਨਵੀਂ ਮੁੰਬਈ ਕ੍ਰਾਈਮ ਬ੍ਰਾਂਚ ਦੇ ਸਹਾਇਕ ਪੁਲਿਸ ਕਮਿਸ਼ਨਰ ਅਜੈ ਲਾਂਗੇ ਨੇ ਦੱਸਿਆ ਕਿ ਮੁਲਜ਼ਮ 9ਵੀਂ ਵਿਚ ਫੇਲ੍ਹ ਹੋ ਗਿਆ ਸੀ। ਉਸ ਨੇ ਯੂ-ਟਿਊਬ ਦੇਖ ਕੇ ਨਕਲੀ ਨੋਟ ਬਣਾਉਣਾ ਸਿੱਖਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 2 ਲੱਖ ਰੁਪਏ ਤੋਂ ਵੱਧ ਦੇ ਜਾਅਲੀ ਨੋਟ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab Schools Timings : ਪੰਜਾਬ ਵਿਚ ਝੁਲਸਾਉਣ ਵਾਲੀ ਗਰਮੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਂਦੇ ਸਨ। ਇਸ ਤੋਂ ਪਹਿਲਾਂ, ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ।ਦੱਸ ਦੇਈਏ ਕਿ ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਜਿਸ ਤਰ੍ਹਾਂ ਪਾਰਾ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਨੌਤਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਗਰਮ ਹੋ ਜਾਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
मशहूर पंजाबी सिंगर Garry Sandhu का ऑस्ट्रेलिया में लाइव शो हुआ खराब; व्यक्ति ने स्टेज पर चढ़कर पकड़ा गला
IndiGo Airlines : कोहरे के कारण बढ़ी यात्रियों की दिक्कतें; IndiGo ने जारी की एडवाइजरी
PM Modi in Brazil: G-20 शिखर सम्मेलन में शामिल होने ब्राजील पहुंचे पीएम मोदी, मंत्रोच्चारण के साथ हुआ जोरदार स्वागत