Punjab Politics : ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਕਾਰਵਾਈ ਕੀਤੀ ਹੈ। ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।ਦੱਸ ਦੇਈਏ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ।
Wedding Of 75 years old man and 60 years old woman : ਗੁਜਰਾਤ ਦੇ ਮਹਿਸਾਗਰ ਜ਼ਿਲ੍ਹੇ ਵਿੱਚ ਇਕ ਅਨੋਖਾ ਵਿਆਹ ਹੋਇਆ ਹੈ। ਮਹਿਸਾਗਰ ਜ਼ਿਲ੍ਹੇ ਦੇ ਖਾਨਪੁਰ ਤਾਲੁਕਾ ਦੇ ਅਮੇਠੀ ਪਿੰਡ ਦੇ ਰਹਿਣ ਵਾਲੇ 75 ਸਾਲਾ ਸਾਈਬਾ ਭਾਈ ਦਾਮੋਰ ਦਾ 60 ਸਾਲਾ ਕੰਕੂ ਬੇਨ ਪਰਮਾਰ ਨਾਲ ਵਿਆਹ ਹੋਇਆ ਹੈ। ਖੇਤੀ ਕਰ ਕੇ ਆਪਣਾ ਗੁਜ਼ਾਰਾ ਕਰਨ ਵਾਲੇ ਸਾਈਬਾ ਭਾਈ ਡਾਮੋਰ ਦਾ ਉਸ ਦੀ ਧੀ ਨੇ ਸਮਾਜਿਕ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਇਆ ਹੈ। ਅਮੇਠੀ ਪਿੰਡ ਦੇ ਰਹਿਣ ਵਾਲੇ 75 ਸਾਲਾ ਸਾਈਬਾ ਭਾਈ ਡਾਮੋਰ ਦਾ ਵਿਆਹ ਪਿੰਡ 'ਚ ਰਹਿਣ ਵਾਲੀ 60 ਸਾਲਾ ਕੰਕੂ ਬੇਨ ਨਾਲ ਹੋਇਆ ਹੈ। ਸਾਈਬਾ ਭਾਈ ਡਾਮੋਰ ਦੀ ਪਹਿਲੀ ਪਤਨੀ ਦੀ ਸਾਲ 2020 ਵਿੱਚ ਮੌਤ ਹੋ ਗਈ ਸੀ। 60 ਸਾਲਾ ਕੰਕੂ ਬੇਨ ਦੇ ਪਤੀ ਦਾ ਵੀ ਦੇਹਾਂਤ ਹੋ ਚੁੱਕਾ ਹੈ।ਸਾਈਬਾ ਭਾਈ ਡਾਮੋਰ ਅਤੇ ਕੰਕੂ ਬੇਨ ਇੱਕ ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਇਹ ਉਨ੍ਹਾਂ ਦਾ ਦੂਜਾ ਵਿਆਹ ਹੈ। ਸਾਈਬਾ ਭਾਈ ਦੀ ਇਕਲੌਤੀ ਧੀ ਸੀ, ਜਿਸ ਦਾ ਵਿਆਹ ਹੋ ਚੁੱਕਿਆ ਹੈ। ਅਜਿਹੇ ...
ਬ੍ਰਾਟੀਸਲਾਵਾ : ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਕਈ ਗੋਲ਼ੀਆਂ ਮਾਰੀਆਂ ਗਈਆਂ ਹਨ। ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਫੇਸਬੁੱਕ ਪ੍ਰੋਫਾਈਲ 'ਤੇ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਫਿਕੋ "ਕਈ ਵਾਰ ਗੋਲੀ ਮਾਰ ਚੁੱਕੀ ਹੈ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੈ।" ਇਸ ਸਮੇਂ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਬਾਂਸਕਾ ਬਾਈਸਟ੍ਰਿਕਾ ਲਿਜਾਇਆ ਗਿਆ ਹੈ। ਸਲੋਵਾਕੀਆ ਦੇ ਨਿਊਜ਼ ਟੈਲੀਵਿਜ਼ਨ ਸਟੇਸ਼ਨ TA3 ਨੇ ਦੱਸਿਆ ਕਿ ਇਹ ਘਟਨਾ ਰਾਜਧਾਨੀ ਤੋਂ ਲਗਪਗ 150 ਕਿਲੋਮੀਟਰ ਉੱਤਰ-ਪੂਰਬ ਵਿੱਚ ਹੈਂਡਲੋਵਾ ਸ਼ਹਿਰ ਵਿੱਚ ਵਾਪਰੀ। ਇਸ ਮੁਤਾਬਕ ਫਿਕੋ (59) ਦੇ ਪੇਟ ਵਿੱਚ ਵੀ ਗੋਲੀਆਂ ਲੱਗੀਆਂ ਹਨ। ਪੁਲਿਸ ਨੇ ਘਟਨਾ ਸਥਾਨ ਨੂੰ ਸੀਲ ਕਰ ਦਿੱਤਾ ਅਤੇ ਫਿਕੋ ਨੂੰ ਬਾਂਸਕਾ ਬਾਈਸਟ੍ਰਿਕਾ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ।ਖਬਰਾਂ ਅਨੁਸਾਰ ਇਸ ਸਬੰਧ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਸਲੋਵਾਕੀਆ ਦੀ ‘TASR’ ਸਮਾਚਾਰ ਏਜੰਸੀ ਦੀ ਖਬਰ ਅਨੁਸਾਰ, ਸਲੋਵਾਕੀਆ ਦੀ ਸੰਸਦ ਦੇ ਇੱਕ ਸੈਸ਼ਨ ਦੌਰਾਨ ਸੰਸਦ ਦੇ ਡਿਪਟੀ ਸਪੀਕਰ ਲੁਬੋਸ ਬਲਾਹਾ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਇਸ ਨੂੰ ਅਗਲੇ ਨੋਟਿਸ ਤੱਕ ਮੁਲਤਵੀ ਕਰ ਦਿੱਤਾ। ਰਾਸ਼ਟਰਪਤੀ ਜ਼ੁਜ਼ਾਨਾ ਕੈਪਟੋਵਾ ਨੇ ਪ੍ਰਧਾਨ ਮੰਤਰੀ 'ਤੇ ਹਮਲੇ ਦੀ ਨਿੰਦਾ ਕੀਤੀ ਹੈ।
Viral News : ਸੋਸ਼ਲ ਮੀਡੀਆ 'ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਚਲਦੀ ਬੱਸ ਵਿੱਚ ਇੱਕ ਨੌਜਵਾਨ ਜੋੜਾ ਅਸ਼ਲੀਲ ਹਰਕਤਾਂ ਕਰਦਾ ਨਜ਼ਰ ਆ ਰਿਹਾ ਹੈ। ਵਾਇਰਲ ਵੀਡੀਓ ਓਡੀਸ਼ਾ ਦਾ ਦੱਸਿਆ ਜਾ ਰਿਹਾ ਹੈ। ਇਸ ਦੀ ਲੋਕਾਂ ਵੱਲੋਂ ਖੂਬ ਨਿੰਦਿਆ ਵੀ ਕੀਤੀ ਜਾ ਰਹੀ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਬੱਸ ਕੰਡਕਟਰ ਨੇ CRUT ਲਿਖੀ ਵਰਦੀ ਪਾਈ ਹੋਈ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਇਹ ਵੀਡੀਓ ਓਡੀਸ਼ਾ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਜੋੜਾ ਸਕੂਲ ਤੋਂ ਪਰਤ ਰਿਹਾ ਸੀ।ਇਹ ਵੀਡੀਓ ਕਥਿਤ ਤੌਰ 'ਤੇ ਬੱਸ ਵਿੱਚ ਸਵਾਰ ਇੱਕ ਸਹਿ ਯਾਤਰੀ ਵੱਲੋਂ ਸ਼ੂਟ ਕੀਤਾ ਗਿਆ ਹੈ। ਇਸ ਜੋੜੇ ਨੂੰ ਪਿਛਲੀ ਸੀਟ 'ਤੇ ਬੈਠ ਕੇ ਅਸ਼ਲੀਲ ਹਰਕਤਾਂ ਕਰਦੇ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੇ ਨਾਲ ਇਕ ਬਜ਼ੁਰਗ ਔਰਤ ਬੈਠੀ ਹੈ। ਜਿਉਂ ਹੀ ਜੋੜਾ ਆਪਣਾ ਵਿਹਾਰ ਜਾਰੀ ਰੱਖਦਾ ਹੈ, ਸ਼ਰਮ ਨਾਲ ਬਜ਼ੁਰਗ ਔਰਤ ਆਪਣਾ ਮੂੰਹ ਮੋੜ ਕੇ ਢੱਕ ਲੈਂਦੀ ਹੈ।ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਦੀ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਇੱਕ ਵਿਅਕਤੀ ਨੇ ਲਿਖਿਆ, "ਇਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।" ਇਕ ਹੋਰ ਨੇ ਪੋਸਟ ਕੀਤਾ, "ਬੋਲਣ ਦੀ ਆਜ਼ਾਦੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਤੋਂ ਬਾਅਦ, ਪੇਸ਼ ਕਰਦੇ ਹਾਂ : ਜਨਤਕ ਥਾਵਾਂ 'ਤੇ ਅਸ਼ਲੀਲਤਾ ਦੀ ਆਜ਼ਾਦੀ।" ਤੀਜੇ ਨੇ ਸਿਰਫ਼, "ਹੈਰਾਨ ਕਰਨ ਵਾਲਾ।" ਕੁਮੈਂਟ ਕੀਤਾ। View this post on Instagram A post shared by Trollgarh. (@trollgarh) ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। 25 ਮਈ ਤੋਂ ਸ਼ੁਰੂ ਹੋ ਰਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਹੁਣ ਹੋਰ ਵੀ ਸੁਖਾਲੀ ਹੋ ਜਾਵੇਗੀ। ਇਸ ਸਾਲ ਉੱਤਰਾਖੰਡ ਦੇ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤਕ ਨਵੀਂ ਹੈਲੀਕਾਪਟਰ ਸੇਵਾ ਸ਼ੁਰੂ ਹੋ ਰਹੀ ਹੈ। ਇਸ ਨਾਲ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਖਰਾਬ ਮੌਸਮ ਵਿੱਚ ਵੀ ਇਸ ਮਾਲ ਮਦਦ ਮਿਲੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਦੇਹਰਾਦੂਨ ਵਿਚਾਲੇ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਵੀ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰ ਸਾਲ ਗੁਰਦੁਆਰਾ ਗੋਬਿੰਦ ਘਾਟ ਤੋਂ ਘਾਂਗਰੀਆ ਤੱਕ ਹੈਲੀਕਾਪਟਰ ਸੇਵਾ ਚੱਲ ਰਹੀ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸ਼ੁਰੂਆਤ ਲਈ ਚੱਲ ਰਹੇ ਪ੍ਰਬੰਧਾਂ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਰਵਾਨਾ ਕੀਤਾ ਜਾਵੇਗਾ।ਬਿੰਦਰਾ ਨੇ ਦੱਸਿਆ ਕਿ ਗੋਬਿੰਦ ਘਾਟ ਤੋਂ ਘਾਂਗਰੀਆ ਤਕ ਦੀ ਹੈਲੀਕਾਪਟਰ ਸੇਵਾ 25 ਮਈ ਤੋਂ ਸ਼ੁਰੂ ਹੋ ਜਾਵੇਗੀ ਤੇ ਇਸੇ ਤਰ੍ਹਾਂ ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਨਵੀਂ ਹੈਲੀਕਾਪਟਰ ਸੇਵਾ ਵੀ 25 ਮਈ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਦੇਹਰਾਦੂਨ ਵਿਚਾਲੇ ਹਵਾਈ ਸੇਵਾ ਚੱਲ ਰਹੀ ਹੈ ਜੋ ਇਸ ਵੇਲੇ ਹਫ਼ਤੇ ਵਿੱਚ ਇੱਕ ਦਿਨ ਹੈ ਤੇ ਹੁਣ ਇਸ ਨੂੰ ਯਾਤਰਾ ਦੌਰਾਨ ਹਫਤੇ ਵਿੱਚ ਤਿੰਨ ਦਿਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਸਿੱਖ ਸ਼ਰਧਾਲੂ ਹਰ ਸਾਲ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਂਦੇ ਹਨ।
Sachin Tendulkar Guard Suicide : ਦਿੱਗਜ ਕ੍ਰਿਕਟਰ ਭਾਰਤ ਰਤਨ ਸਚਿਨ ਤੇਂਦੁਲਕਰ ਦੀ ਸੁਰੱਖਿਆ ਹੇਠ ਤਾਇਨਾਤ ਇੱਕ SRPF ਜਵਾਨ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਆਪਣੇ ਜੱਦੀ ਘਰ ਵਿੱਚ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ 14 ਮਈ ਦੀ ਦੇਰ ਰਾਤ ਦੀ ਹੈ। ਮ੍ਰਿਤਕ ਜਵਾਨ ਦੀ ਪਛਾਣ ਪ੍ਰਕਾਸ਼ ਕਾਪੜੇ ਵਜੋਂ ਹੋਈ ਹੈ। ਉਹ 8 ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਪਿੰਡ ਗਿਆ ਸੀ। ਜਾਣਕਾਰੀ ਮੁਤਾਬਕ ਕਾਪੜੇ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗਰਦਨ 'ਚ ਗੋਲੀ ਮਾਰ ਲਈ।ਮ੍ਰਿਤਕ ਜਵਾਨ ਦੇ ਪਰਿਵਾਰ ਵਿਚ ਉਸ ਦੇ ਬਜ਼ੁਰਗ ਮਾਤਾ-ਪਿਤਾ, ਪਤਨੀ, ਦੋ ਬੱਚੇ ਅਤੇ ਇਕ ਭਰਾ ਸ਼ਾਮਲ ਹੈ। ਫਿਲਹਾਲ ਪੁਲਿਸ ਕਾਪੜੇ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਕਾਪੜੇ ਮੰਤਰੀ ਛਗਨ ਭੁਜਬਲ ਅਤੇ ਨਾਰਾਇਣ ਰਾਣੇ ਦੇ ਬਾਡੀਗਾਰਡ ਵਜੋਂ ਵੀ ਕੰਮ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ 14 ਮਈ ਦੀ ਰਾਤ ਦੀ ਹੈ। ਉਸ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਹ ਸਰਕਾਰੀ ਪੁਲਿਸ ਰਿਜ਼ਰਵ ਫੋਰਸ ਵਿੱਚ ਤਾਇਨਾਤ ਸੀ। ਮੁੱਢਲੀ ਜਾਂਚ ਵਿੱਚ ਮਾਮਲਾ ਕਾਪੜੇ ਦੇ ਨਿੱਜੀ ਕਾਰਨਾਂ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਪ੍ਰਕਾਸ਼ ਦੇ ਪਰਿਵਾਰ ਅਤੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰਕੇ ਜਾਂਚ 'ਚ ਜੁਟੀ ਹੈ।
ਹਰੀਸ਼ ਕੋਹਲੀ, ਯਮੁਨਾਨਗਰ-ਚਾਚੇ ਦੇ ਨਾਪਾਕ ਇਰਾਦਿਆਂ ਨੂੰ ਦੇਖ ਕੇ ਭਤੀਜੀ ਨੇ ਵਿਰੋਧ ਕੀਤਾ ਤਾਂ ਉਸ ਨੇ ਬੇਰਹਿਮੀ ਨਾਲ ਭਤੀਜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਦਿਲ ਦਹਿਲਾ ਦੇਣ ਵਾਲਾ ਮਾਮਲਾ ਹਰਿਆਣਾ ਦੇ ਯਮੁਨਾਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਨੇ ਬੇਰਹਿਮ ਚਾਚੇ ਨੂੰ ਗ੍ਰਿਫਤਾਰ ਕਰਕੇ ਕਤਲ ਦਾ ਪਰਚਾ ਦਰਜ ਕਰ ਲਿਆ ਹੈ। ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਬੀਤੀ 9 ਮਈ ਨੂੰ ਬੁਢੀਆ ਰੋਡ 'ਤੇ ਦੇਵੀ ਲਾਲ ਆਯੁਰਵੈਦਿਕ ਕਾਲਜ ਦੇ ਸਾਹਮਣੇ ਇਕ ਲੜਕੀ ਦੀ ਗਲਾ ਵੱਢੀ ਹੋਈ ਲਾਸ਼ ਮਿਲਣ 'ਤੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਪੁਲਿਸ ਮੁਤਾਬਕ ਜਾਂਚ ਦੌਰਾਨ ਇਕ ਔਰਤ ਨੇ ਆ ਕੇ ਦੱਸਿਆ ਕਿ ਮ੍ਰਿਤਕਾ ਉਸ ਦੀ ਧੀ ਸੀ ਜੋ ਆਪਣੇ ਚਾਚੇ ਦੇ ਘਰ ਰਹਿੰਦੀ ਸੀ। ਮਾਂ ਵੱਲੋਂ ਸ਼ੱਕ ਜ਼ਾਹਰ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਚਾਚੇ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ। ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਐਸਐਚਓ ਸਿਟੀ ਨਰਿੰਦਰ ਰਾਣਾ ਨੇ ਦੱਸਿਆ ਕਿ ਲੜਕੀ ਦੀ ਪਛਾਣ ਸੁਮਿੱਤਰਾ ਵਜੋਂ ਹੋਈ ਹੈ, ਜੋ ਆਪਣੇ ਚਾਚੇ ਭਗਵਾਨ ਦਾਸ ਨਾਲ ਰਹਿੰਦੀ ਸੀ। ਇਸ ਉਤੇ ਪੁਲਿਸ ਨੇ ਮੁਲਜ਼ਮ ਭਗਵਾਨ ਦਾਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਪਹਿਲਾਂ ਹੀ ਉਸਨੂੰ ਛੱਡ ਦਿੱਤਾ। ਉਸ ਦੀ ਭਤੀਜੀ ਉਸ ਦੇ ਨਾਲ ਰਹਿੰਦੀ ਸੀ। ਇਸ ਕਾਰਨ ਉਸ ਦੇ ਇਰਾਦੇ ਖਰਾਬ ਹੋ ਗਏ ਪਰ ਲੜਕੀ ਨੇ ਉਸ ਨੂੰ ਆਪਣੇ ਨੇੜੇ ਨਹੀਂ ਆਉਣ ਦਿੱਤਾ, ਜਿਸ ਕਾਰਨ ਉਸ ਨੇ ਆਪਣਾ ਗੁੱਸਾ ਕੱਢ ਕੇ ਭਤੀਜੀ ਦਾ ਕਤਲ ਕਰ ਦਿੱਤਾ।
ਸ੍ਰੀ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ 'ਚ ਇਕ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੇਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾਂ ਇੰਦਰਜੀਤ ਵਾਸੀ ਮਲੋਟ ਹਾਲ ਗਿੱਦੜਬਾਹਾ ਨਾਲ ਹੋਇਆ ਸੀ।ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਬੀਤੇ ਦਿਨ ਉਸ ਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰ ਕੇ ਦੱਸਿਆ ਕਿ ਪਤੀ ਇੰਦਰਜੀਤ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ।ਜਦੋਂ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਸਥਿਤ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ। ਇਸ ਦੌਰਾਨ ਇੰਦਰਜੀਤ ਸਿੰਘ ਨੇ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ 'ਤੇ ਲੋਹੇ ਦੀ ਚੀਜ਼ ਨਾਲ ਵਾਰ ਕਰ ਦਿੱਤਾ, ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਸੁਨੀਜ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਥਿਤ ਮੁਲਜ਼ਮ ਇੰਦਰਜੀਤ ਸਿੰਘ ਉਰਫ਼ ਇੰਦੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Amritpal Singh : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਸਨ, ਜੋ ਮਨਜ਼ੂਰ ਕਰ ਲਏ ਗਏ ਹਨ। ਚੋਣ ਕਮਿਸ਼ਨ ਦੀ ਵੈਬਸਾਈਟ ਉਤੇ ਅੰਮ੍ਰਿਤਪਾਲ ਸਿੰਘ ਦਾ ਨਾਂ ਅਪਡੇਟ ਹੋ ਚੁੱਕਾ ਹੈ। ਜ਼ਿਲ੍ਹਾ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਸ ਦੇ ਚਾਚਾ ਅਤੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।
Sunil Jakhar : ਪੰਜਾਬ ’ਚ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਹੁਣ ਭਾਜਪਾ ਉਮੀਦਵਾਰਾਂ ਦੀ ਮਦਦ ਲਈ ਪਾਰਟੀ ਅੱਗੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ ਦਸ ਸਾਲਾਂ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਐਮਐਸਪੀ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਹ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਹਨ। ਚੰਡੀਗੜ੍ਹ ਵਿੱਚ ਦੇਖੋ ਦੋਵੇਂ ਇੱਕੋ ਜਿਹੇ ਹਨ।
National News : ਮੰਗਲਵਾਰ ਦੇਰ ਰਾਤ ਇਕ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਆਂਧਰਾ ਪ੍ਰਦੇਸ਼ ਦੇ ਪਾਲਨਾਡੂ ਜ਼ਿਲ੍ਹੇ 'ਚ ਵਾਪਰਿਆ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ, "ਸਾਨੂੰ ਕੁਝ ਲੋਕਾਂ ਦੇ ਜ਼ਰੀਏ ਘਟਨਾ ਦੀ ਜਾਣਕਾਰੀ ਮਿਲੀ। ਅਸੀਂ ਐਂਬੂਲੈਂਸ ਅਤੇ ਫਾਇਰ ਇੰਜਨ ਨੂੰ ਅਲਰਟ ਕਰ ਦਿੱਤਾ ਹੈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਬੱਸ ਅੱਗ ਦੀ ਲਪੇਟ ਵਿੱਚ ਆ ਗਈ ਸੀ। ਛੇ ਬੱਸ ਯਾਤਰੀਆਂ ਦੀ ਮੌਤ ਹੋ ਗਈ ਹੈ, ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।"
ਅੰਮ੍ਰਿਤਸਰ : ਸ਼ਰਾਬ ਨੀਤੀ ਮਾਮਲੇ ਵਿਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸ਼ਾਮ 6 ਵਜੇ ਰੋਡ ਸ਼ੋਅ ਵੀ ਹੋਵੇਗਾ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਸੂਬੇ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ। ਵੋਟਿੰਗ 1 ਜੂਨ ਨੂੰ ਹੋਣੀ ਹੈ। ਅਜਿਹੇ ‘ਚ ਹੁਣ ਸੂਬੇ ‘ਚ ਸਿਆਸੀ ਪਾਰਾ ਵਧਣ ਦੀ ਸੰਭਾਵਨਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਭਾਵੇਂ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ, ਪਰ ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਵੀ ਉਹ ਚੋਣਾਂ ਨੂੰ ਲੈ ਕੇ ਹਮੇਸ਼ਾ ਰਣਨੀਤੀ ਘੜਦੇ ਰਹਿੰਦੇ ਸਨ। ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਚੋਣਾਂ ਨੂੰ ਲੈ ਕੇ ਕਰੀਬ ਇੱਕ ਮਹੀਨੇ ਵਿੱਚ ਦੋ ਵਾਰ ਜੇਲ੍ਹ ਵਿਚ ਜਾ ਕੇ ਮਿਲ ਚੁੱਕੇ ਹਨ ਅਤੇ ਉਨ੍ਹਾਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ। ਉਨ੍ਹਾਂ ਨੂੰ ਸੂਬੇ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪੰਜਾਬ ਸਰਕਾਰ ਜਨਵਰੀ ਵਿੱਚ ਚੋਣ ਮੋਡ ਵਿੱਚ ਆ ਗਈ ਸੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਰੈਲੀਆਂ ਕੀਤੀਆਂ ਗਈਆਂ। ਇਸ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਸ ਦੌਰਾਨ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾਉਣ, ਪਲਾਟਾਂ ਲਈ ਐਨਓਸੀ ਖ਼ਤਮ ਕਰਨ ਅਤੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡਾਂ ਦੀ ਬਹਾਲੀ ਆਦਿ ਵੀ ਕੀਤੇ ਗਏ। ਨਾਲ ਹੀ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੋਹਾਲੀ ‘ਚ ਸੰਸਦ ‘ਚ ਭਗਵੰਤ ਮਾਨ ਦੀ ਤਾਰੀਫ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।
Punjab Weather update :ਮਈ ਮਹੀਨੇ ਵਿਚ ਗਰਮੀ ਜ਼ੋਰਾਂ ਉਤੇ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ ਜਾਰੀ ਕਰ ਦਿਤਾ ਹੈ। ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਹੇਗਾ।ਦਸਣਗਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਖ਼ੁਸ਼ਕ ਰਿਹਾ। ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ 7 ਡਿਗਰੀ ਤੇ ਫ਼ਰੀਦਕੋਟ ਵਿਚ 6 ਡਿਗਰੀ ਸੈਲਸੀਅਸ ਵੱਧ ਸੀ। ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਚਲਿਆ ਗਿਆ। ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਤੇ ਫ਼ਰੀਦਕੋਟ ਵਿਚ 43.1 ਡਿਗਰੀ ਸੈਲਸੀਅਸ ਰਿਹਾ। ਉਥੇ ਹੀ ਲੁਧਿਆਣਾ ’ਚ 41.1 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 40.2 ਡਿਗਰੀ, ਅੰਮ੍ਰਿਤਸਰ ਵਿਚ 38.6 ਡਿਗਰੀ ਤੇ ਜਲੰਧਰ ਵਿਚ ਵੀ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਕੁੱਝ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ। ਜਿਸ ’ਚ ਪਟਿਆਲਾ ਵਿਚ 5.8 ਮਿਲੀਮੀਟਰ, ਪਠਾਨਕੋਟ ਵਿਚ 0.6 ਮਿਲੀਮੀਟਰ, ਬਠਿੰਡਾ ਵਿਚ 1.4 ਮਿਲੀਮੀਟਰ, ਗੁਰਦਾਸਪੁਰ ਵਿਚ 1.1 ਮਿਲੀਮੀਟਰ ਤੇ ਪਠਾਨਕੋਟ ਵਿਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।ਮੌਸਮ ਵਿਭਾਗ ਵੱਲੋਂ ਚੰਡੀਗੜ੍ਹ 'ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ 18 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।...
National News : ਤੜਕੇ ਤੜਕੇ ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਤੇ ਇੰਸਟਾਗ੍ਰਾਮ ਡਾਊਨ ਹੋ ਗਏ। ਇਸ ਕਾਰਨ ਯੂਜ਼ਰਜ਼ ਪਰੇਸ਼ਾਨ ਹੋ ਗਏ। ਅਜਿਹੀਆਂ ਰਿਪੋਰਟਾਂ ਹਨ ਕਿ ਇੰਸਟਾਗ੍ਰਾਮ ਤੇ ਫੇਸਬੁੱਕ ਸਮੇਤ ਕਈ ਮੈਟਾ ਐਪਲੀਕੇਸ਼ਨ ਡਾਊਨ ਹਨ ਪਰ ਇਹ ਸਮੱਸਿਆ ਸਾਰੇ ਉਪਭੋਗਤਾਵਾਂ ਲਈ ਨਹੀਂ ਹੈ। ਅਜਿਹਾ ਹਰ ਕਿਸੇ ਨਾਲ ਨਹੀਂ ਹੋ ਰਿਹਾ ਹੈ ਪਰ ਕੁਝ ਯੂਜ਼ਰਜ਼ ਨੂੰ ਫੇਸਬੁੱਕ ਤੇ ਇੰਸਟਾਗ੍ਰਾਮ ਚਲਾਉਣ ਵਿਚ ਮੁਸ਼ਕਲ ਆ ਰਹੀ ਹੈ। ਅਜਿਹੇ ਸੰਕੇਤ ਹਨ ਕਿ ਨਿਊਯਾਰਕ ਅਤੇ ਕੈਲੀਫੋਰਨੀਆ ਦੇ ਆਲੇ-ਦੁਆਲੇ ਕੇਂਦਰਿਤ ਆਊਟੇਜ ਦੇ ਕਾਰਨ ਮੈਟਰਾ ਸੇਵਾਵਾਂ ਵਿੱਚ ਵਿਘਨ ਪਿਆ ਹੈ। ਦੇਸ਼ ਭਰ ਵਿਚ ਛੋਟੀਆਂ ਰੁਕਾਵਟਾਂ ਦਰਸਾਉਂਦੀਆਂ ਹਨ ਕਿ ਇਹ ਇੱਕ ਸਰਵਰ-ਸਾਈਡ ਸਮੱਸਿਆ ਹੋ ਸਕਦੀ ਹੈ, ਜਿਸ ਨੂੰ ਜਲਦੀ ਹੱਲ ਕੀਤਾ ਜਾਣਾ ਚਾਹੀਦਾ ਹੈ।
Kangana Ranaut owns assets worth over Rs 91 crore : ਭਾਜਪਾ ਉਮੀਦਵਾਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਮੰਗਲਵਾਰ ਨੂੰ ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ। ਕੰਗਨਾ ਨੇ ਦੁਪਹਿਰ 12.15 ਵਜੇ ਮੰਡੀ 'ਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਤੋਂ ਪਹਿਲਾਂ ਉਨ੍ਹਾਂ ਨੇ ਰੋਡ ਸ਼ੋਅ ਅਤੇ ਫਿਰ ਸੀਰੀ ਮੰਚ ਵਿਖੇ ਜਨਤਕ ਮੀਟਿੰਗ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਕੰਗਨਾ ਦੀ ਨਾਮਜ਼ਦਗੀ ਸਮੇਂ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਰਾਜੀਵ ਬਿੰਦਲ ਵੀ ਮੌਜੂਦ ਸਨ। ਕੰਗਨਾ ਵੱਲੋਂ ਦਾਇਰ ਹਲਫ਼ਨਾਮੇ ਮੁਤਾਬਕ ਉਸ ਕੋਲ 91.66 ਕਰੋੜ ਦੀ ਚੱਲ ਅਤੇ ਅਚੱਲ ਜਾਇਦਾਦ ਹੈ। ਕੰਗਨਾ ਰਣੌਤ ਜਾਇਦਾਦ ਦੇ ਮਾਮਲੇ 'ਚ ਆਪਣੇ ਵਿਰੋਧੀ ਅਤੇ ਕਾਂਗਰਸ ਦੇ ਵਿਕਰਮਾਦਿੱਤਿਆ ਸਿੰਘ ਨੂੰ ਸਖਤ ਟੱਕਰ ਦੇ ਰਹੀ ਹੈ।ਵਿਕਰਮਾਦਿਤਿਆ ਸਿੰਘ ਕੋਲ 96 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਹੈ, ਜਦੋਂ ਕਿ ਉਸ ਦੀ ਹਿੰਦੂ ਅਣਵੰਡੇ ਪਰਿਵਾਰ (ਐਚਯੂਐਫ) ਦੀ ਜਾਇਦਾਦ ਵਿੱਚ 100.51 ਕਰੋੜ ਰੁਪਏ ਦੀ ਜਾਇਦਾਦ ਸ਼ਾਮਲ ਹੈ। ਕੰਗਨਾ ਰਣੌਤ ਮਹਿੰਗੀਆਂ ਕਾਰਾਂ ਦੇ ਨਾਲ-ਨਾਲ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਦੀ ਸ਼ੌਕੀਨ ਹੈ। ਕੰਗਨਾ ਕੋਲ ਤਿੰਨ ਕਾਰਾਂ ਅਤੇ ਇੱਕ ਸਕੂਟਰ ਹੈ। ਇਸ ਦੇ ਨਾਲ ਹੀ ਕੰਗਨਾ ਰਣੌਤ ਦੇ ਖਿਲਾਫ ਵੱਖ-ਵੱਖ ਅਦਾਲਤਾਂ 'ਚ 8 ਮਾਮਲੇ ਚੱਲ ਰਹੇ ਹਨ।12ਵੀਂ ਪਾਸ ਕੰਗਨਾ ਕੋਲ 3.92 ਕਰੋੜ ਰੁਪਏ ਦੀ ਮਰਸੀਡੀਜ਼-ਬੈਂਜ਼ ਮੇਬੈਕ ਕਾਰ ਹੈ, ਜੋ ਉਸ ਨੇ 2023 ਵਿੱਚ ਹੀ ਖਰੀਦੀ ਹੈ। ਉਸ ਕੋਲ 98.25 ਲੱਖ ਰੁਪਏ ਦੀ ਇੱਕ BMW, 58.66 ਲੱਖ ਰੁਪਏ ਦੀ ਇੱਕ ਹੋਰ ਮਰਸੀਡੀਜ਼ ਅਤੇ 53 ਹਜ਼ਾਰ 827 ਰੁਪਏ ਦੀ ਇੱਕ ਵੈਸਪਾ ਸਕੂਟਰ ਵੀ ਹੈ। 5 ਕਰੋੜ ਦਾ 6.70 ਕਿਲੋ ਸੋਨਾ, 3 ਕਰੋੜ ਦੇ ਹੀਰਿਆਂ ਦੇ ਗਹਿਣੇਬਾਲੀਵੁੱਡ ਅਦਾਕਾਰਾ ਰਣੌਤ ਕੋਲ 5 ਕਰੋੜ ਦੀ ਕੀਮਤ ਦੇ 6.70 ਕਿਲੋ ਸੋਨੇ ਦੇ ਗਹਿਣੇ, 50 ਲੱਖ ਰੁਪਏ ਦੀ 60 ਕਿਲੋ ...
ਜਲੰਧਰ : ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਆਰੰਭੀ ਹੋਈ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਨਵੀਨ ਸੈਣੀ ਉਰਫ਼ ਚਿੰਟੂ ਵਜੋਂ ਹੋਈ ਹੈ, ਜੋ ਤਕਰੀਬਨ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਠਿਤ ਅਪਰਾਦਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੈਂਬਰ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਚਿੰਟੂ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਚੱਲ ਰਿਹਾ ਸੀ। ਉਸ ਕੋਲੋਂ 5 ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਗੈਂਗ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼ ਅਤੇ ਫ਼ਿਰੌਤੀ ਮੰਗਣ ਜਿਹੇ ਕਈ ਅਪਰਾਧਾਂ ਵਿਚ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚਿੰਟੂ ਦੇ ਖ਼ਿਲਾਫ਼ FIR ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਬਟਾਲਾ-ਪਿੰਡ ਅਠਵਾਲ ਦੇ ਗੁਰਦੁਆਰਾ ਸਾਹਿਬ ਦੇ ਮੁਖੀ ਦਾ ਕਤਲ ਕਰਨ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਨੂੰ ਸੀਆਈਏ ਸਟਾਫ ਬਟਾਲਾ ਅਤੇ ਥਾਣਾ ਘੁਮਾਣ ਦੀ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਦਾ ਸ੍ਰੀ ਗੁਰਦੁਆਰੇ ਸ੍ਰੀ ਗੁਰੂ ਅਮਰਦਾਸ ਪੁਲ਼ ਅਠਵਾਲ ਦਾ 30 ਅਪ੍ਰੈਲ ਨੂੰ ਕਤਲ ਹੋ ਗਿਆ ਸੀ ਤੇ ਕਾਤਲ ਬਾਬਾ ਬਲਵਿੰਦਰ ਸਿੰਘ ਦਾ ਸੇਵਾਦਾਰ ਹੀ ਨਿਕਲਿਆ ਸੀ ਜੋ ਉਹ ਉਦੋਂ ਤੋਂ ਹੀ ਫ਼ਰਾਰ ਚੱਲਦਾ ਆ ਰਿਹਾ ਸੀ। ਬਟਾਲਾ ਪੁਲਿਸ ਨੇ 12 ਦਿਨਾਂ ਦੀ ਜੱਦੋਜਹਿਦ ਤੋਂ ਬਾਅਦ 19 ਸਾਲਾ ਕਾਤਲ ਨੂੰ ਬਟਾਲਾ ਤੋਂ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ।ਇਸ ਸਬੰਧੀ ਐਸਐਸਪੀ ਬਟਾਲਾ ਅਸ਼ਵਨੀ ਗੁਟਿਆਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਬਾਬਾ ਬਲਵਿੰਦਰ ਸਿੰਘ ਦੇ ਕਤਲ 'ਚ ਨਾਮਜ਼ਦ ਰਮਨਦੀਪ ਸਿੰਘ ਵਾਸੀ ਸਲਾਹਪੁਰ ਕਾਦੀਆਂ ਜੋ ਬਾਬਾ ਜੀ ਦੇ ਕੋਲ ਸੇਵਾ ਕਰਦਾ ਹੁੰਦਾ ਸੀ। 30 ਅਪ੍ਰੈਲ ਦੀ ਰਾਤ ਨੂੰ ਬਾਬਾ ਬਲਵਿੰਦਰ ਸਿੰਘ ਦੇ ਪੈਰ ਦੀ ਮਾਲਿਸ਼ ਕਰਦਿਆਂ ਬਾਬਾ ਬਲਵਿੰਦਰ ਸਿੰਘ ਨਾਲ ਰਮਨਦੀਪ ਦਾ ਕਿਸੇ ਗੱਲ ਤੋਂ ਲੈ ਕੇ ਝਗੜਾ ਹੋ ਗਿਆ ਸੀ। ਉਸਨੇ ਇਕ ਚਾਕੂ ਨਾਲ ਵਾਰ ਕਰ ਕੇ ਬਾਬਾ ਬਲਵਿੰਦਰ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਤੇ ਬਾਬਾ ਬਲਵਿੰਦਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਸੀ।ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਨੇ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ ਤੇ ਉਸਦਾ ਫੋਨ ਬੰਦ ਹੋ ਗਿਆ ਸੀ ਜਿਸ ਕਾਰਨ ਉਸਨੂੰ ਫੜਨ 'ਚ ਭਾਰੀ ਦਿੱਕਤ ਆਈ। ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਉਸ ਦੀ ਪੈੜ ਨਪਦਿਆਂ 13 ਮਈ ਨੂੰ ਉਸ ਨੂੰ ਬਟਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਮਨਦੀਪ ਸਿੰਘ ਗੁਰਬਾਣੀ ਦੀ ਸੰਥਿਆ ਲੈ ਕੇ ਗ੍ਰੰਥੀ ਬਣਨਾ ਚਾਹੁੰਦਾ ਸੀ ਪਰ ਉਸ ਰਾਤ ਸੇਵਾ ਕਰਦਿਆਂ ਬਾਬਾ ਜੀ ਨਾਲ ਕਿਸੇ ਗੱਲ ਤੋਂ ਤਕਰਾਰ ਹੋਣ ਤੇ ਉਸਨੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਰਮਨਦੀਪ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਛੇ ਕਰੋੜ ਤੋਂ ਵੱਧ ਗਾਹਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਈਪੀਐਫਓ ਦੇ ਮੈਂਬਰਾਂ ਨੂੰ ਸਿੱਖਿਆ, ਵਿਆਹ ਅਤੇ ਰਿਹਾਇਸ਼ ਬਣਾਉਣ ਦੇ ਐਡਵਾਂਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਲੇਮ ਕਰਨ ਦੇ ਤਿੰਨ ਤੋਂ ਚਾਰ ਦਿਨਾਂ ਦੇ ਅੰਦਰ ਪੈਸੇ ਉਨ੍ਹਾਂ ਦੇ ਖਾਤੇ ਵਿੱਚ ਆ ਜਾਣਗੇ।ਕਿਰਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਈਪੀਐਫ ਸਕੀਮ, 1952 ਦੇ ਪੈਰਾ 68K (ਸਿੱਖਿਆ ਅਤੇ ਵਿਆਹ) ਅਤੇ 68ਬੀ (ਹਾਊਸਿੰਗ ਲਈ ਐਡਵਾਂਸ) ਦੇ ਤਹਿਤ ਸਾਰੇ ਕਲੇਮਾਂ ਨੂੰ ਆਟੋ ਕਲੇਮ ਸੈਟਲਮੈਂਟ ਸਹੂਲਤ ਤਹਿਤ ਲਿਆਂਦਾ ਗਿਆ ਹੈ। ਅਜਿਹੇ ਕਲੇਮਾਂ ਉਤੇ ਹੁਣ ਮਨੁੱਖੀ ਦਖਲ ਤੋਂ ਬਿਨਾਂ IT ਸਿਸਟਮ ਰਾਹੀਂ ਆਪਣੇ ਆਪ ਕਾਰਵਾਈ ਕੀਤੀ ਜਾਵੇਗੀ। ਪਹਿਲਾਂ ਇਹ ਸਮਾਂ 10 ਦਿਨ ਦਾ ਹੁੰਦਾ ਸੀ ਪਰ ਹੁਣ ਇਹ ਕੰਮ ਤਿੰਨ ਤੋਂ ਚਾਰ ਦਿਨਾਂ ਵਿੱਚ ਹੋ ਜਾਵੇਗਾ। ਇਹ ਸਹੂਲਤ ਪਹਿਲੀ ਵਾਰ ਅਪ੍ਰੈਲ 2020 ਵਿੱਚ ਕੋਰੋਨਾ ਦੇ ਦੌਰ ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੀ ਸ਼ੁਰੂਆਤ ਬਿਮਾਰੀ ਨਾਲ ਸਬੰਧਤ ਅਗਾਊਂ ਨਿਪਟਾਰੇ ਲਈ ਕੀਤੀ ਗਈ ਸੀ। ਇਸ ਸਾਲ 2.25 ਕਰੋੜ ਮੈਂਬਰਾਂ ਦੇ ਇਸ ਸਹੂਲਤ ਦਾ ਲਾਭ ਲੈਣ ਦੀ ਉਮੀਦ ਹੈ।ਈਪੀਐਫਓ ਨੇ ਬਿਮਾਰੀ ਨਾਲ ਸਬੰਧਤ ਐਡਵਾਂਸ ਦੀ ਸੀਮਾ ਨੂੰ ਵੀ ਦੁੱਗਣਾ ਕਰ ਕੇ 1,00,000 ਰੁਪਏ ਕਰ ਦਿੱਤਾ ਹੈ। ਪਹਿਲਾਂ ਇਹ 50,000 ਰੁਪਏ ਸੀ। ਇਸ ਕਦਮ ਨਾਲ ਈਪੀਐਫਓ ਦੇ ਲੱਖਾਂ ਮੈਂਬਰਾਂ ਨੂੰ ਫਾਇਦਾ ਹੋਣ ਦੀ ਉਮੀਦ ਹੈ। EPFO ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ 4.45 ਕਰੋੜ ਕਲੇਮਾਂ ਦਾ ਨਿਪਟਾਰਾ ਕੀਤਾ ਹੈ। ਇਨ੍ਹਾਂ ਵਿੱਚੋਂ 2.84 ਕਰੋੜ ਕਲੇਮ ਈਪੀਐਫ ਖਾਤੇ ਵਿੱਚੋਂ ਪੈਸੇ ਕਢਵਾਉਣ ਦੇ ਸਨ।ਈਪੀਐਫਓ ਨੇ ਬਿਆਨ ਵਿੱਚ ਕਿਹਾ ਕਿ ਵਿੱਤੀ ਸਾਲ 2023-24 ਦੌਰਾਨ ਲਗਪਗ 4.45 ਕਰੋੜ ਕਲੇਮਾਂ ਦਾ ਨਿਪਟਾਰਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 60 ਫੀਸਦੀ (2.84 ਕਰੋੜ) ਤੋਂ ਵੱਧ ਅਗਾਊਂ ਕਲੇਮ (ਬਿਮਾਰੀ, ਵਿਆਹ, ਸਿੱਖਿਆ ਵਰਗੇ ਆਧਾਰਾਂ ‘ਤੇ ਪੈਸੇ ਕਢਵਾਉਣ ਲਈ) ਸਨ। ਸਾਲ ਦੌਰਾਨ ਨਿਪਟਾਏ ਗਏ ਫੰਡਾਂ ਦੀ ਨਿਕਾਸੀ ਦੇ ਕਲੇਮਾਂ ਵਿੱਚੋਂ, ਲਗਪਗ 89.52 ਲੱਖ ਕਲੇਮਾਂ ਦਾ ਆਟੋ ਸਹੂਲਤ ਰਾਹੀਂ ਨਿਪਟਾਰਾ ਕੀਤਾ ਗਿਆ ਸੀ।ਇਹ ਆਟੋ ਸੈਟਲਮੈਂਟ ਪ੍ਰਕਿਰਿਆ ਪੂਰੀ ਤਰ੍ਹਾਂ IT ਸੰਚਾਲਿਤ ਹੈ ਅਤੇ ਕੋਈ ਮਨੁੱਖੀ ਦਖਲ ਨਹੀਂ ਹੈ। ਇਸ ਲਈ ਅਜਿਹੇ ਅਡਵਾਂਸ ਲਈ ਕਲੇਮ ਸੈਟਲਮੈਂਟ ਦਾ ਸਮਾਂ 10 ਦਿਨਾਂ ਤੋਂ ਘਟ ਕੇ ਤਿੰਨ-ਚਾਰ ਦਿਨ ਰਹਿ ਗਿਆ ਹੈ। ਸਿਸਟਮ ਦੁਆਰਾ ਤਸਦੀਕ ਨਾ ਕੀਤੇ ਜਾ ਸਕਣ ਵਾਲੇ ਕਲੇਮ ਵਾਪਸ ਜਾਂ ਅਸਵੀਕਾਰ ਨਹੀਂ ਕੀਤੇ ਜਾਂਦੇ ਹਨ। ਉਹਨਾਂ ਨੂੰ ਦੂਜੇ ਪੱਧਰ ਦੀ ਪੜਤਾਲ ਅਤੇ ਪ੍ਰਵਾਨਗੀ ਲਈ ਅੱਗੇ ਲਿਜਾਇਆ ਜਾਂਦਾ ਹੈ। ਰਿਹਾਇਸ਼, ਵਿਆਹ ਅਤੇ ਸਿੱਖਿਆ ਆਦਿ ਵਰਗੇ ਉਦੇਸ਼ਾਂ ਲਈ ਤਕਨਾਲੋਜੀ ਅਧਾਰਤ ਆਟੋਮੈਟਿਕ ਕਲੇਮਾਂ ਦੇ ਨਿਪਟਾਰੇ ਦੀ ਪ੍ਰਣਾਲੀ ਬਹੁਤ ਸਾਰੇ ਮੈਂਬਰਾਂ ਨੂੰ ਘੱਟ ਸਮੇਂ ਵਿੱਚ ਫੰਡ ਪ੍ਰਾਪਤ ਕਰਨ ਵਿੱਚ ਸਿੱਧੇ ਤੌਰ ‘ਤੇ ਮਦਦ ਕਰੇਗੀ। ਇਹ ਪ੍ਰਣਾਲੀ 6 ਮਈ, 2024 ਨੂੰ ਦੇਸ਼ ਭਰ ਵਿੱਚ ਲਾਗੂ ਕੀਤੀ ਗਈ ਸੀ ਅਤੇ ਉਦੋਂ ਤੋਂ EPFO ਨੇ ਇਸ ਤੇਜ਼ੀ ਨਾਲ ਸੇਵਾ ਪ੍ਰਦਾਨ ਕਰਨ ਦੀ ਪਹਿਲਕਦਮੀ ਦੇ ਤਹਿਤ 45.95 ਕਰੋੜ ਰੁਪਏ ਦੇ 13,011 ਮਾਮਲਿਆਂ ਨੂੰ ਮਨਜ਼ੂਰੀ ਦਿੱਤੀ ਹੈ।...
Men's Health : ਵਧਦੀ ਉਮਰ ਦੇ ਨਾਲ ਲੋਕਾਂ ਵਿਚ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ, ਜਿਨ੍ਹਾਂ ਦਾ ਜੇਕਰ ਧਿਆਨ ਨਾ ਰੱਖਿਆ ਜਾਵੇ ਤਾਂ ਵੱਡੀਆਂ ਬਿਮਾਰੀਆਂ ਬਣ ਜਾਂਦੀਆਂ ਹਨ। ਖਾਸ ਕਰ ਕੇ ਮਰਦ ਆਪਣੀ ਸਿਹਤ ਦਾ ਓਨਾ ਧਿਆਨ ਨਹੀਂ ਰੱਖਦੇ ਜਿੰਨਾ ਔਰਤਾਂ ਇਸ ਪ੍ਰਤੀ ਸੁਚੇਤ ਹੁੰਦੀਆਂ ਹਨ। ਅਕਸਰ ਦੇਖਿਆ ਜਾਂਦਾ ਹੈ ਕਿ ਦਫਤਰ ਜਾਂ ਘਰ 'ਚ ਰੁੱਝੇ ਹੋਣ ਕਾਰਨ ਪੁਰਸ਼ ਆਪਣੇ ਸਰੀਰ 'ਚ ਦਿਖਾਈ ਦੇਣ ਵਾਲੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਡਾਕਟਰ ਦੀ ਸਲਾਹ ਲੈਣਾ ਜ਼ਰੂਰੀ ਨਹੀਂ ਸਮਝਦੇ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਸਿਹਤ ਨਾਲ ਜੁੜੀਆਂ 5 ਅਜਿਹੀਆਂ ਸਮੱਸਿਆਵਾਂ ਬਾਰੇ ਦੱਸਾਂਗੇ, ਜੋ 30 ਸਾਲ ਦੀ ਉਮਰ ਤੋਂ ਬਾਅਦ ਮਰਦਾਂ 'ਚ ਦੇਖਣ ਨੂੰ ਮਿਲਦੀਆਂ ਹਨ ਅਤੇ ਜੇਕਰ ਸ਼ੁਰੂਆਤ 'ਚ ਇਨ੍ਹਾਂ ਦਾ ਧਿਆਨ ਨਾ ਰੱਖਿਆ ਜਾਵੇ ਤਾਂ ਇਹ ਵੱਡੀਆਂ ਬੀਮਾਰੀਆਂ ਦਾ ਰੂਪ ਧਾਰਨ ਕਰ ਲੈਂਦੀਆਂ ਹਨ। ਆਓ ਜਾਣੀਏ। ਕਮਜ਼ੋਰ ਹੱਡੀਆਂ30 ਸਾਲ ਦੀ ਉਮਰ ਤੱਕ ਹੱਡੀਆਂ ਦੀ ਸਿਹਤ ਕਮਜ਼ੋਰ ਹੋਣ ਲੱਗਦੀ ਹੈ। ਜੇਕਰ ਤੁਸੀਂ ਆਪਣੀ ਖੁਰਾਕ ਦਾ ਧਿਆਨ ਨਹੀਂ ਰੱਖਦੇ ਤਾਂ ਸਰੀਰ 'ਚ ਵਿਟਾਮਿਨ ਡੀ ਅਤੇ ਕੈਲਸ਼ੀਅਮ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਛੋਟੀਆਂ-ਮੋਟੀਆਂ ਘਟਨਾਵਾਂ 'ਚ ਵੀ ਫ੍ਰੈਕਚਰ ਹੋਣ ਦਾ ਡਰ ਰਹਿੰਦਾ ਹੈ ਅਤੇ ਜੋੜਾਂ ਦੇ ਦਰਦ ਦੀ ਸਮੱਸਿਆ ਵਧ ਜਾਂਦੀ ਹੈ। ਅਜਿਹੇ 'ਚ ਕੈਲਸ਼ੀਅਮ ਨਾਲ ਭਰਪੂਰ ਭੋਜਨ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਤੁਹਾਨੂੰ ਆਪਣੀ ਜ਼ਿੰਦਗੀ 'ਚ ਦਫਤਰ ਤੋਂ ਘਰ ਅਤੇ ਘਰ ਤੋਂ ਦਫਤਰ ਤੱਕ ਕਸਰਤ ਅਤੇ ਸਟਰੇਚਿੰਗ ਲਈ ਵੀ ਕੁਝ ਸਮਾਂ ਕੱਢਣਾ ਚਾਹੀਦਾ ਹੈ। ਦਿਲ ਦੀ ਬਿਮਾਰੀਵਧਦੀ ਉਮਰ ਦੇ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨਸ਼ੈਲੀ ਦਾ ਸਿੱਧਾ ਅਸਰ ਤੁਹਾਡੇ ਦਿਲ ਦੀ ਸਿਹਤ 'ਤੇ ਦਿਖਾਈ ਦੇ ਰਿਹਾ ਹੈ। ਅਜਿਹੇ 'ਚ ਕਈ ਲੋਕ ਡਾਇਬੀਟੀਜ਼ ਤੋਂ ਪੀੜਤ ਹੁੰਦੇ ਹਨ, ਉਥੇ ਹੀ ਧਮਨੀਆਂ 'ਚ ਖਰਾਬ ਕੋਲੈਸਟ੍ਰਾਲ ਦਾ ਵਧਦਾ ਪੱਧਰ ਵੀ ਤਣਾਅ ਪੈਦਾ ਕਰਦਾ ਹੈ। ਇਸ ਲਈ, ਤੁਹਾਨੂੰ ਆਪਣੇ ਸਰੀਰ ਨੂੰ ਚੁਸਤ-ਦਰੁਸਤ ਰੱਖਣ ਲਈ ਨਾ ਸਿਰਫ਼ ਆਪਣੀ ਖੁਰਾਕ ਵਿੱਚ ਬਦਲਾਅ ਕਰਨਾ ਚਾਹੀਦਾ ਹੈ, ਸਗੋਂ ਕਸਰਤ ਨੂੰ ਵੀ ਆਪਣੀ ਰੁਟੀਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਭਾਰ ਵਧਣਾ30 ਸਾਲ ਦੀ ਉਮਰ 'ਚ ਦਫਤਰ ਜਾਂ ਘਰ 'ਚ ਇਕ ਜਗ੍ਹਾ ਬੈਠਣ ਨਾਲ ਜਾਂ ਤਣਾਅ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਭਾਰ ਵਧਣ ਦੀ ਸਮੱਸਿਆ ਵੀ ਆਮ ਹੈ। ਅਜਿਹੇ 'ਚ ਸਰੀਰ 'ਤੇ ਵਧਦੀ ਚਰਬੀ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਹਾਨੂੰ ਇਸ ਤੋਂ ਛੁਟਕਾਰਾ ਪਾਉਣ 'ਤੇ ਧਿਆਨ ਦੇਣਾ ਹੋਵੇਗਾ, ਜੋ ਕਿ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਨੂੰ ਵਧਾ ਕੇ ਹੀ ਸੰਭਵ ਹੋ ਸਕਦਾ ਹੈ। ਪ੍ਰੋਸਟੇਟ ਕਸਰਪ੍ਰੋਸਟੇਟ ਕੈਂਸਰ ਦੇ ਲੱਛਣ ਮਰਦਾਂ ਵਿੱਚ ਵੀ ਪਹਿਲਾਂ ਦਿਖਾਈ ਦਿੰਦੇ ਹਨ। ਜੇਕਰ ਤੁਸੀਂ ਵੀ ਪਿਸ਼ਾਬ ਕਰਨ ਵੇਲੇ ਜਲਨ, ਸੌਂਦੇ ਸਮੇਂ ਪਿਸ਼ਾਬ ਆਉਣਾ ਜਾਂ ਅੰਡਕੋਸ਼ਾਂ ਵਿੱਚ ਦਰਦ ਵਰਗੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਤਾਂ ਘੱਟੋ-ਘੱਟ ਇੱਕ ਵਾਰ ਡਾਕਟਰ ਨਾਲ ਜ਼ਰੂਰ ਸੰਪਰਕ ਕਰੋ, ਕਿਉਂਕਿ ਇਹ ਭਵਿੱਖ ਵਿੱਚ ਗੰਭੀਰ ਰੂਪ ਵੀ ਲੈ ਸਕਦਾ ਹੈ। ਗੰਜੇਪਨ ਦੀ ਸਮੱਸਿਆਵਧਦੀ ਉਮਰ ਦੇ ਨਾਲ...
ਬਲਜਿੰਦਰ ਸਿੰਘ ਮਹੰਤ, ਮੁਹਾਲੀ : ਜ਼ੀਰਕਪੁਰ ਦੇ ਇੱਕ ਨਿੱਜੀ ਹੋਟਲ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਨੌਜਵਾਨ ਨੂੰ ਨੰਗਾ ਕਰ ਕੇ ਕੁੱਟਮਾਰ ਕੀਤੇ ਜਾਣ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨਾਂ ਨੇ ਜ਼ਬਰਦਸਤੀ ਹੋਟਲ ਦੇ ਕਮਰੇ 'ਚ ਦਾਖਲ ਹੋ ਕੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪ੍ਰਾਈਵੇਟ ਪਾਰਟ 'ਚ ਇੱਕ ਰਾਡ ਵੀ ਪਾਈ ਗਈ ਹੈ। ਇਸ ਤੋਂ ਬਾਅਦ, ਨੌਜਵਾਨ ਨੂੰ ਇਲਾਜ ਲਈ ਢਕੋਲੀ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਅਨੁਸਾਰ ਦੋਵਾਂ ਹੋਟਲ ਮਾਲਕਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ। ਇਹ ਰੰਜਿਸ਼ ਗਾਹਕਾਂ ਨਾਲ ਚੱਲ ਰਹੀ ਹੈ। ਇਸੇ ਕਾਰਨ ਇਸ ਨੌਜਵਾਨ 'ਤੇ ਹਮਲਾ ਕੀਤਾ ਗਿਆ ਹੈ। ਫਿਲਹਾਲ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੀੜਤ ਦੀ ਪਛਾਣ ਆਕਾਸ਼ ਗਾਂਧੀ ਵਜੋਂ ਹੋਈ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਡੀਗੜ੍ਹ ਤੇ ਮੁਹਾਲੀ ਵਿਚ ਹੋਟਲ ਦੇ ਕਮਰੇ ਦੇ ਰੇਟ ਜ਼ਿਆਦਾ ਹੋਣ ਕਾਰਨ ਲੋਕ ਇਸ ਖੇਤਰ ਵਿਚ ਰਹਿਣ ਨੂੰ ਤਰਜੀਹ ਦਿੰਦੇ ਹਨ, ਇਹ ਇਲਾਕਾ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰਵੇਸ਼ ਨਾਲ ਜੁੜਿਆ ਹੋਇਆ ਹੈ। ਇੱਥੇ ਹੋਟਲ ਦੇ ਕਮਰੇ ਸਸਤੇ ਭਾਅ 'ਤੇ ਉਪਲਬਧ ਹਨ। ਇਹੀ ਕਾਰਨ ਹੈ ਕਿ ਹੋਟਲ ਮਾਲਕ ਇੱਕ ਦੂਜੇ ਨਾਲ ਅਜਿਹਾ ਵਿਹਾਰ ਕਰਦੇ ਹਨ। ਪੁਲਿਸ ਨੇ ਹਸਪਤਾਲ ਜਾ ਕੇ ਪੀੜਤਾ ਦੇ ਬਿਆਨ ਦਰਜ ਕੀਤੇ। ਹੁਣ ਇਸ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट