ਖਰੜ : ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਬੀਤੇ ਦਿਨੀਂ ਇਕ ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਪਿੰਡ ਤਿਊੜ ਦੇ ਰਹਿਣ ਵਾਲੇ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਇਸ ਮਾਮਲੇ ਵਿਚ ਹੁਣ ਨਵਾਂ ਮੋੜ ਉਸ ਵੇਲੇ ਆਇਆ ਜਦੋਂ ਫੇਸਬੁੱਕ ਉਤੇ ਇਕ ਪੋਸਟ ਵਾਇਰਲ ਹੋਣ ਲੱਗੀ। ਇਹ ਪੋਸਟ ਗੈਂਗਸਟਰ ਬੰਬੀਹਾ ਗਰੁੱਪ ਵਲੋਂ ਪਾਈ ਗਈ ਹੈ। ਦਰਅਸਲ, ਇਸ ਕਤਲ ਦੀ ਜ਼ਿੰਮੇਵਾਰੀ ਲੈਣ ਬਾਰੇ ਇਹ ਪੋਸਟ ਪਾਈ ਗਈ ਹੈ। 'ਦਵਿੰਦਰ ਬੰਬੀਹਾ' ਨਾਮੀ ਇਸ ਪੇਜ਼ ਉਤੇ ਪਾਈ ਗਈ ਪੋਸਟ ਵਿਚ ਕਿਹਾ ਗਿਆ ਹੈ, 'ਸਤਿ ਸ੍ਰੀ ਅਕਾਲ ਜੀ ਸਾਰਿਆਂ ਨੂੰ, ਅੱਜ ਜੋ ਖਰੜ (ਮੋਹਾਲੀ) ਦੇ ਪਿੰਡ ਚੰਦੋ ਵਿਚ ਮੁਨੀਸ਼ ਕੁਮਾਰ ਦਾ ਕਤਲ ਹੋਇਆ ਇਹ ਕਤਲ ਸਾਡੇ ਭਰਾ ਲੱਕੀ ਪਟਿਆਲ ਨੇ ਕਰਵਾਇਆ ਹੈ। ਏਹਨਾ ਨੇ ਪੰਜ ਸਾਲ ਪਹਿਲਾਂ ਸਾਡੇ ਭਰਾ ਮੀਤ ਬਾਊਂਸਰ ਉਤੇ ਗੋਲ਼ੀਆਂ ਚਲਾਈਆਂ ਸੀ। ਏਹਨੂੰ ਏਹ ਵਹਿਮ ਹੋ ਗਿਆ ਕਿ ਟਾਈਮ ਪੈ ਗਿਆ ਤੇ ਲੱਕੀ ਭੁੱਲ ਜਾਊਗਾ। ਏਹ ਵਹਿਮ ਕੱਢ ਦੋ ਦਿਮਾਗ 'ਚੋਂ। ਜਿੰਨਾ ਟਾਈਮ ਪਵੇਗਾ, ਦੁਸ਼ਮਨੀ ਵੱਧਦੀ ਜਾਨੀ ਏ ਤੇ ਘਟਨੀ ਨਹੀਂ। ਕਿਹੜੇ ਰਹਿੰਦੇ ਆ ਓਹਨਾ ਨੂੰ ਵਾਰਨਿੰਗ ਆ, ਹੁਣ ਓਹ ਵੀ ਆਵਦਾ ਤਗੜੇ ਹੋ ਕੇ ਰਿਹੋ ਬਹੁਤ ਜਲਦੀ ਤੁਹਾਡੀ ਵੀ ਵਾਰੀ ਆਉਣ ਵਾਲੀ ਆ। ਬਾਕੀ ਜੋ ਕੋਈ ਵੀ ਮੇਰਾ ਫੋਨ ਇਗਨੋਰ ਕਰਦੇ ਆ ਆਵਦਾ ਧਿਆਨ ਨਾਲ ਰਹਿਓ। ਕੱਲ੍ਹ ਨੂੰ ਥੋਡਾ ਜਾ ਥੋਡੇ ਪਰਿਵਾਰ ਚੋ ਕਿਸੇ ਦਾ ਨੁਕਸਾਨ ਹੁੰਦਾ ਓਹਦਾ ਜ਼ਿੰਮੇਵਾਰ ਤੁਸੀ ਹੋਵੋਗੇ।ਟਾਰਗੇਟ ਅਪਡੇਟ ਸੂਨ, ਦਵਿੰਦਰ ਬੰਬੀਹਾ ਗਰੁੱਪ।'
IPL 2024 ਵਿਚ CSK ਲਈ ਖੇਡ ਰਹੇ ਨਿਊਜ਼ੀਲੈਂਡ ਦੇ ਸਟਾਰ ਆਲਰਾਊਂਡਰ ਡੇਰਿਲ ਮਿਸ਼ੇਲ ਨੇ ਅਜਿਹਾ ਸ਼ਾਟ ਮਾਰਿਆ ਕਿ ਦਰਸ਼ਕਾਂ ਵਿਚ ਬੈਠੇ ਫੈਨਜ਼ ਦਾ IPhone ਟੁੱਟ ਗਿਆ। ਇਸ ਮਗਰੋਂ ਕ੍ਰਿਕਟਰ ਨੇ ਅਜਿਹਾ ਕੁਝ ਕੀਤਾ ਕਿ ਦਰਸ਼ਕਾਂ ਦਾ ਦਿਲ ਜਿੱਤ ਲਿਆ। ਇਸ ਦੀ ਸੋਸ਼ਲ ਮੀਡੀਆ ਉਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ।ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਮਿਸ਼ੇਲ ਦਾ ਸ਼ਾਟ ਸਟੈਂਡਸ ਵਿਚ ਬੈਠੇ ਇਕ ਵਿਅਕਤੀ ਦਾ ਫੋਨ ਤੋੜਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਅਸਲ ਵਿੱਚ ਦਿਲਚਸਪ ਹੈ।ਤੁਹਾਨੂੰ ਦੱਸ ਦੇਈਏ ਕਿ ਮੈਚ ਦੇ ਨਹੀਂ ਬਲਕਿ ਅਭਿਆਸ ਦੌਰਾਨ ਮਿਸ਼ੇਲ ਦੇ ਸ਼ਾਟ ਕਾਰਨ ਵਿਅਕਤੀ ਦਾ ਮੋਬਾਈਲ ਟੁੱਟ ਗਿਆ ਸੀ। ਮਿਸ਼ੇਲ ਬਾਊਂਡਰੀ ਲਾਈਨ ਦੇ ਕੋਲ ਖੜ੍ਹੇ ਹੋ ਕੇ ਲੈੱਗ ਸਾਈਡ ਵੱਲ ਸ਼ਾਟ ਮਾਰਨ ਦਾ ਅਭਿਆਸ ਕਰ ਰਿਹਾ ਸੀ। ਹਾਲਾਂਕਿ ਲੱਤ ਵਾਲੇ ਪਾਸੇ ਨੇਟ ਸੀ ਪਰ ਮਿਸ਼ੇਲ ਨੇ ਇੱਕ ਗੇਂਦ ਨੂੰ ਇਸ ਤਰ੍ਹਾਂ ਮਾਰਿਆ ਕਿ ਇਹ ਨੈੱਟ ਦੇ ਉੱਪਰੋਂ ਚਲੀ ਗਈ ਅਤੇ ਸਿੱਧੀ ਸਟੈਂਡ ਵਿੱਚ ਚਲੀ ਗਈ। ਮਿਸ਼ੇਲ ਦੇ ਇਸ ਸ਼ਾਟ ਕਾਰਨ ਸਟੈਂਡ ਉਤੇ ਬੈਠੇ ਵਿਅਕਤੀ ਦਾ ਮੋਬਾਈਲ ਫੋਨ ਟੁੱਟ ਗਿਆ।ਫਿਰ ਜਦੋਂ ਵਿਅਕਤੀ ਨੇ ਫੋਨ ਚੁੱਕਿਆ ਤਾਂ ਦੇਖਿਆ ਕਿ ਫੋਨ ਪੂਰੀ ਤਰ੍ਹਾਂ ਟੁੱਟਿਆ ਹੋਇਆ ਸੀ।ਇਸ ਦੌਰਾਨ ਇਕ ਫੈਨ ਜ਼ਖਮੀ ਵੀ ਹੋ ਗਿਆ। ਮਿਸ਼ੇਲ ਨੇ ਵੀ ਉਸ ਵਿਅਕਤੀ ਨੂੰ ਇਸ ਲਈ ਮੁਆਫੀ ਦੇਣ ਲਈ ਇਸ਼ਾਰਾ ਕੀਤਾ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਘਟਨਾ ਤੋਂ ਬਾਅਦ ਡੇਰਿਲ ਮਿਸ਼ੇਲ ਨੇ ਉਸ ਵਿਅਕਤੀ ਨੂੰ ਤੋਹਫਾ ਵੀ ਦਿੱਤਾ। ਫੋਨ ਟੁੱਟਣ ਕਾਰਨ ਉਸ ਦਾ ਨੁਕਸਾਨ ਹੋ ਗਿਆ, ਜਿਸ ਕਾਰਨ ਡੇਰਿਲ ਨੇ ਆਪਣੇ ਫੈਨ ਨੂੰ ਗਲਵਸ (ਦਸਤਾਨੇ) ਗਿਫਟ ਵਜੋਂ ਦਿੱਤੇ। ਪ੍ਰਸ਼ੰਸਕ ਨੇ ਦਸਤਾਨੇ ਪਹਿਨੇ ਮਿਸ਼ੇਲ ਦੀ ਫੋਟੋ ਖਿੱਚੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਸੁਰਖੀਆਂ ਬਟੋਰ ਰਿਹਾ ਹੈ, ਜਿਸ ‘ਤੇ ਪ੍ਰਸ਼ੰਸਕ ਕਈ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ। ਵੀਡੀਓ ਵੇਖਣ ਲਈ ਹੇਠਾਂ ਦਿੱਤੇ ਲਿੰਕ ਉਤੇ ਕਰੋ ਕਲਿਕ https://x.com/Cricket_Prakhar/status/1787825580786028596 ...
ਚੰਡੀਗੜ੍ਹ : ਪੰਜਾਬ 'ਚ ਮਈ ਮਹੀਨੇ ਦੇ ਕੁਝ ਦਿਨਾਂ ਵਿਚ ਹੀ ਪਈ ਅੱਤ ਦੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਦੁਪਹਿਰ ਵੇਲੇ ਕੰਮਾਂ ਕਾਰਾਂ ਲਈ ਬਾਹਰ ਨਿਕਲਣ ਵਾਲੇ ਲੋਕ ਗਰਮੀ ਕਾਰਨ ਬੇਹਾਲ ਹੋਏ ਪਏ ਹਨ ਪਰ ਇਸ ਝੁਲਸਾਉਣ ਵਾਲੀ ਗਰਮੀ ਤੋਂ ਇਕ ਦੋ ਦਿਨਾਂ ਲਈ ਹੀ ਸਹੀ ਪਰ ਰਾਹਤ ਮਿਲਣ ਜਾ ਰਹੀ ਹੈ। ਦਰਅਸਲ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ 10 ਅਤੇ 11 ਮਈ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ 8 ਮਈ ਨੂੰ ਪੱਛਮੀ ਗੜਬੜੀ ਕਾਰਨ 10 ਅਤੇ 11 ਮਈ ਨੂੰ ਪੰਜਾਬ ਅਤੇ ਗੁਆਂਢੀ ਸੂਬਿਆਂ 'ਚ ਮੌਸਮ 'ਚ ਬਦਲਾਅ ਹੋਵੇਗਾ।10 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕਿੰਗਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ 2 ਦਿਨ ਮੌਸਮ ਸਾਫ਼ ਰਹੇਗਾ ਅਤੇ ਫ਼ਸਲਾਂ ਦੀ ਵਾਢੀ ਜਲਦੀ ਕਰ ਲੈਣ ਕਿਉਂਕਿ ਅੱਗੇ ਮੀਂਹ ਪੈਣ ਦੀ ਸੰਭਾਵਨਾ ਹੈ।12 ਮਈ ਤੋਂ ਬਾਅਦ ਗਰਮੀ ਫਿਰ ਵੱਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਾਰਨ 10 ਮਈ ਨੂੰ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਤਰਨਤਾਰਨ, ਮੋਗਾ ਅਤੇ ਬਠਿੰਡਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਹਨ੍ਹੇਰੀ-ਤੂਫ਼ਾਨ ਦਾ ਵੀ ਅਲਰਟ ਹੈ।
UPI Payment : ਦੇਸ਼ ਭਰ ਵਿਚ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਅੱਜ ਸਭ ਤੋਂ ਵੱਡਾ ਪੇਮੈਂਟ ਸਿਸਟਮ ਬਣ ਗਿਆ ਹੈ। ਯੂਪੀਆਈ ਪੇਮੈਂਟ ਇਕ ਰੁਪਏ ਤੋਂ ਲੈ ਕੇ ਲੱਖ ਰੁਪਏ ਤਕ ਕੀਤੀ ਜਾ ਸਕਦੀ ਹੈ ਪਰ ਕਈ ਵਾਰ ਗਲ਼ਤੀ ਨਾਲ ਜ਼ਿਆਦਾ ਪੇਮੈਂਟ ਜਾਂ ਫਿਰ ਕਈ ਵਾਰ ਪੈਸੇ ਕਿਸੇ ਹੋਰ ਨੂੰ ਭੇਜਣੇ ਹੁੰਦੇ ਹਨ ਤੇ ਅਸੀਂ ਭੇਜ ਕਿਸੇ ਹੋਰ ਨੂੰ ਦਿੰਦੇ ਹਾਂ। ਜਿਸ ਨਾਲ ਪਰੇਸ਼ਾਨੀ ਖੜ੍ਹੀ ਹੋ ਜਾਂਦੀ ਹੈ। ਜੇਕਰ ਤੁਹਾਡੇ ਨਾਲ ਵੀ ਅਜਿਹਾ ਹੁੰਦਾ ਹੈ ਤਾਂ ਇਹ ਟ੍ਰਿਕ ਤੁਹਾਡੇ ਲਈ ਹੈ। ਅਸੀਂ ਤੁਹਾਨੂੰ ਯੂਪੀਆਈ ਪੇਮੈਂਟ ਨੂੰ ਵਾਪਸ ਪਾਉਣ ਦਾ ਤਰੀਕਾ ਦੱਸਾਂਗੇ।ਜੇਕਰ ਤੁਹਾਡੇ ਨਾਲ ਵੀ ਕਦੇ ਅਜਿਹਾ ਹੁੰਦਾ ਹੈ ਪੈਸੇ ਗਲਤ ਅਕਾਊਂਟ ਵਿਚ ਟਰਾਂਸਫਰ ਹੋ ਜਾਂਦੇ ਹਨ ਤਾਂ ਇਹ ਰਿਪੋਰਟ ਤੁਹਾਡੇ ਕੰਮ ਆਉਣ ਵਾਲੀ ਹੈ। ਤੁਸੀਂ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਦੀ ਵੈੱਬਸਾਈਟ ਉਤੇ ਜਾ ਕੇ ਸ਼ਿਕਾਇਤ ਕਰ ਸਕਦੇ ਹੋ। ਇਸ ਦੇ ਬਾਅਦ ਤੁਹਾਨੂੰ ਪੈਸੇ ਵਾਪਸ ਮਿਲ ਜਾਣਗੇ।ਇੰਝ ਕਰੋ ਸ਼ਿਕਾਇਤਸਭ ਤੋਂ ਪਹਿਲਾਂ https://www.npci.org.in/ ‘ਤੇ ਜਾਓ।ਹੁਣ ਰਾਈਟ ਸਾਈਡ ਵਿਚ ਦਿਖ ਰਹੇ Get in touch ਦੇ ਆਪਸ਼ਨ ‘ਤੇ ਕਲਿੱਕ ਕਰੋ।ਇਸ ਵਿਚ ਯੂਪੀਆਈ ਕੰਪਲੇਨ ‘ਤੇ ਕਲਿੱਕ ਕਰੋ।ਉਸ ਦੇ ਬਾਅਦ ਤੁਹਾਡੇ ਸਾਹਮਣੇ ਇਕ ਮੀਨੂੰ ਖੁੱਲ੍ਹੇਗਾ ਜਿਸ ਵਿਚ ਬਹੁਤ ਸਾਰੇ ਆਪਸ਼ਨ ਹੋਣਗੇ।ਇਨ੍ਹਾਂ ਵਿਚੋਂ ਉਸ ਆਪਸ਼ਨ ਨੂੰ ਚੁਣੋ ਜਿਸ ਸਬੰਧੀ ਤੁਹਾਨੂੰ ਸ਼ਿਕਾਇਤ ਹੈ।ਜੇਕਰ ਤੁਸੀਂ ਗਲਤ ਖਾਤੇ ਵਿਚ ਪੈਸੇ ਟਰਾਂਸਫਰ ਕਰ ਦਿੱਤੇ ਹਨ ਤਾਂ ਸ਼ਿਕਾਇਤ ਵਿਚ ਟ੍ਰਾਂਜੈਕਸ਼ਨ ਦੇ ਆਪਸ਼ਨ ‘ਤੇ ਕਲਿੱਕ ਕਰੋ।ਹੁਣ ਜ਼ਰੂਰੀ ਜਾਣਕਾਰੀ ਭਰ ਕੇ ਫਾਰਮ ਸਬਮਿਟ ਕਰੋ।ਸ਼ਿਕਾਇਤ ਕਰਨ ਦੇ ਬਾਅਦ ਕੁਝ ਦਿਨਾਂ ਵਿਚ ਤੁਹਾਡੇ ਪੈਸੇ ਵਾਪਸ ਆ ਜਾਣਗੇ।...
National News : ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ 70 ਤੋਂ ਵੱਧ ਉਡਾਣਾਂ ਤੇ 10 ਮਈ ਤਕ 69 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਵੱਡੇ ਪੱਧਰ ਉਤੇ ਉਡਾਣਾਂ ਤੇ ਰੇਲਗੱਡੀਆਂ ਰੱਦ ਕਰ ਦਿੱਤੇ ਜਾਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰ ਇੰਡੀਆ ਐਕਸਪ੍ਰੈਸ ਵੱਲੋਂ 70 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੰਪਨੀ ਨੇ ਬੁੱਧਵਾਰ ਦੀਆਂ ਉਡਾਣਾਂ 'ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਹਵਾਈ ਅੱਡੇ ਤੋਂ ਆਪਣੀਆਂ ਉਡਾਣਾਂ ਦੀ ਪੁਸ਼ਟੀ ਕਰਨ ਲਈ ਕਿਹਾ ਹੈ। ਦਰਅਸਲ, ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰਾਂ ਨੇ ਸਮੂਹਿਕ ਛੁੱਟੀ ਲੈ ਲਈ ਸੀ। ਇਸ ਕਾਰਨ ਉਡਾਣਾਂ ਨੂੰ ਰੱਦ ਕਰਨਾ ਪਿਆ। ਸਿਵਲ ਏਵੀਏਸ਼ਨ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਫਲਾਈਟ ਰੱਦ ਹੋਣ ਤੋਂ ਬਾਅਦ, ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਕਿਹਾ, 'ਸਾਡੇ ਕੈਬਿਨ ਕਰੂ ਦੇ ਇੱਕ ਹਿੱਸੇ ਨੇ ਬੀਤੀ ਰਾਤ ਬੀਮਾਰ ਹੋਣ ਦੀ ਰਿਪੋਰਟ ਦਿੱਤੀ, ਜਿਸ ਤੋਂ ਬਾਅਦ ਕੁਝ ਉਡਾਣਾਂ ਵਿਚ ਦੇਰੀ ਹੋਈ ਅਤੇ ਕੁਝ ਰੱਦ ਕਰ ਦਿੱਤੀਆਂ ਗਈਆਂ। ਇਸ ਮਾਮਲੇ ਨੂੰ ਸਮਝਣ ਲਈ ਜਾਂਚ ਜਾਰੀ ਹੈ। ਸਾਡੀਆਂ ਟੀਮਾਂ ਸਰਗਰਮ ਹਨ, ਤਾਂ ਜੋ ਸਾਡੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਏਅਰਲਾਈਨ ਨੇ ਕਿਹਾ ਕਿ ਉਡਾਣਾਂ ਦੇ ਰੱਦ ਹੋਣ ਨਾਲ ਪ੍ਰਭਾਵਿਤ ਯਾਤਰੀਆਂ ਨੂੰ ਜਾਂ ਤਾਂ ਏਅਰਲਾਈਨ ਤੋਂ ਪੂਰਾ ਰਿਫੰਡ ਮਿਲੇਗਾ ਜਾਂ ਬਿਨਾਂ ਕਿਸੇ ਵਾਧੂ ਚਾਰਜ ਦੇ ਉਨ੍ਹਾਂ ਦੀਆਂ ਉਡਾਣਾਂ ਨੂੰ ਮੁੜ ਤਹਿ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਰੇਲਵੇ ਨੇ ਲਿਆ ਟਰੇਨਾਂ ਰ੍ੱਦ ਕਰਨ ਦਾ ਫੈਸਲਾਉਧਰ, ਰੇਲਵੇ ਵਿਭਾਗ ਨੇ 69 ਰੇਲਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਡੀ. ਆਰ. ਐੱਮ. ਸੰਜੈ ਸਾਹੂ ਨੇ ਦੱਸਿਆ ਕਿ ਵਿਭਾਗ ਵੱਲੋਂ ਲੁਧਿਆਣਾ-ਅੰਬਾਲਾ ਰੂਟ 'ਤੇ ਚੱਲਣ ਵਾਲੀਆਂ 69 ਰੇਲਗੱਡੀਆਂ ਨੂੰ 10 ਮਈ ਤੱਕ ਰੱਦ ਰੱਖਣ ਅਤੇ 115 ਰੇਲਗੱਡੀਆਂ ਨੂੰ ਰੂਟ ਬਦਲ ਕੇ ਚਲਾਉਣ ਦਾ ਐਲਾਨ ਕੀਤਾ ਹੈ। ਇਹ ਕਾਰਵਾਈ ਕਿਸਾਨ ਸੰਗਠਨਾਂ ਵੱਲੋਂ ਸ਼ੰਭੂ ਬਾਰਡਰ ਦੇ ਕੋਲ ਕੀਤੇ ਜਾ ਰਹੇ ਰੇਲ ਰੋਕੋ ਅੰਦੇਲਨ ਕਾਰਨ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸ ਟਰੈਕ ’ਤੇ ਅੰਦੋਲਨ ਕਾਰਨ ਪਿਛਲੇ ਕਰੀਬ 20 ਦਿਨ ਤੋਂ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਜਿਥੇ ਗੱਡੀਆਂ ਲਗਾਤਾਰ ਰੱਦ ਹੋ ਰਹੀਆਂ ਹਨ, ਉਥੇ ਲੰਬੀ ਦੂਰੀ ਦੀਆਂ ਰੇਲਗੱਡੀਆਂ ਨੂੰ ਰੋਜ਼ਾਨਾ ਲੁਧਿਆਣਾ ਤੋਂ ਵਾਇਆ ਚੰਡੀਗੜ੍ਹ ਜਾਂ ਧੂਰੀ ਜਾਖਲ ਦੇ ਰਸਤੇ ਕੱਢਿਆ ਜਾ ਰਿਹਾ ਹੈ। ਜਿਸ ਕਾਰਨ ਕਾਫੀ ਸਮਾਂ ਬਰਬਾਦ ਹੋ ਰਿਹਾ ਹੈ।ਪਹਿਲਾਂ ਤੋਂ ਸ਼ਾਰਟ ਟਰਮੀਨੇਟ ਚੱਲ ਰਹੀਆਂ ਜੰਮੂਤਵੀ-ਬਾੜਮੇਰ ਅਤੇ ਅੰਮ੍ਰਿਤਸਰ-ਦਰਭੰਗਾ ਰੇਲਗੱਡੀਆਂ ਤੋਂ ਇਲਾਵਾ ਵਿਭਾਗ ਵੱਲੋਂ ਰਿਸ਼ੀਕੇਸ਼-ਬਾਡ਼ਮੇਰ, ਅੰਬਾਲਾ-ਗੰਗਾਨਗਰ, ਹਰਦੁਆਰ-ਊਨਾ ਹਿਮਾਚਲ, ਕਲਕੱਤਾ-ਨੰਗਲ ਡੈਮ, ਸਹਿਰਸਾ-ਸਰਹਿੰਦ ਆਦਿ ਰੇਲਗੱਡੀਆਂ ਨੂੰ ਵੀ ਅੰਬਾਲਾ, ਅੰਬਾਲਾ ਕੈਂਟ ਅਤੇ ਬਠਿੰਡਾ ਸਟੇਸ਼ਨਾਂ ਤੋਂ ਅੱਗੇ ਰੱਦ ਕਰਦੇ ਹੋਏ ਵਾਪਸ ਮੋੜਣ ਦਾ ਫੈਸਲਾ ਲਿਆ ਹੈ, ਜੋ 10 ਮਈ ਤੱਕ ਲਾਗੂ ਰਹੇਗਾ।...
Batala News : ਬਟਾਲਾ ਵਿਚ ਬੁੱਧਵਾਰ ਤੜਕੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਮਹਿਤਾ ਰੋਡ 'ਤੇ ਰੰਗੜ ਨੰਗਲ ਵਿਖੇ ਇਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਨਾਲ ਲੱਦੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ। ਬੇਕਾਬੂ ਹੋਏ ਘੜੁੱਕੇ ਦੀ ਲਪੇਟ 'ਚ ਆਉਣ ਨਾਲ ਅਖਬਾਰ ਵੰਡਣ ਜਾ ਰਹੇ ਹਾਕਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (40) ਪੁੱਤਰ ਗੁਰਦੀਪ ਸਿੰਘ ਵਾਸੀ ਬਦੋਵਾਲ ਵਜੋਂ ਹੋਈ ਹੈ। ਮ੍ਰਿਤਕ ਪਿਛਲੇ 20 ਸਾਲਾਂ ਤੋਂ ਅਖਬਾਰ ਵੰਡਣ ਦਾ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਮਹਿਤਾ ਚੌਕ ਤੋਂ ਅਖਬਾਰਾਂ ਲੈ ਕੇ ਵੱਖ-ਵੱਖ ਪਿੰਡਾਂ 'ਚ ਅਖਬਾਰਾਂ ਵੰਡਣ ਜਾ ਰਿਹਾ ਸੀ। ਜਦ ਉਹ ਰੰਗੜ ਨੰਗਲ ਨਜ਼ਦੀਕ ਚੌਧਰੀਵਾਲ ਪੁੱਜਾ ਤਾਂ ਪਿੱਛੋ ਇੱਕ ਤੇਜ਼ ਰਫਤਾਰ ਟਿੱਪਰ ਨੇ ਲੱਕੜਾਂ ਲੱਦ ਕੇ ਜਾ ਰਹੇ ਘੜੁੱਕੇ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਲੱਕੜਾਂ ਨਾਲ ਲੱਦਿਆ ਘੜੁੱਕਾ ਬੇਕਾਬੂ ਹੋ ਗਿਆ ਅਤੇ ਉਸ ਨੇ ਹਾਕਰ ਸਤਨਾਮ ਸਿੰਘ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
Punjab Senior IAS officer Rakhi Gupta News : ਪੰਜਾਬ ਦੀ ਸੀਨੀਅਰ ਆਈਏਐਸ ਅਧਿਕਾਰੀ ਰਾਖੀ ਗੁਪਤਾ ਨੇ ਸੰਗੀਤ ਦੀ ਦੁਨੀਆ ਵਿਚ ਕਦਮ ਰੱਖਿਆ ਹੈ। ਉਨ੍ਹਾਂ ਨੇ ਪੰਜਾਬੀ ਗੀਤ 'ਮਾਹੀਆ' ਲੋਕਾਂ ਨੂੰ ਸਮਰਪਿਤ ਕੀਤਾ। ਇਸ ਗੀਤ ਨੂੰ ਵਾਈਟ ਹਿੱਲ ਕੰਪਨੀ ਨੇ ਰਿਕਾਰਡ ਕੀਤਾ ਹੈ ਅਤੇ ਆਵਾਜ਼ ਰਾਖੀ ਗੁਪਤਾ ਨੇ ਦਿੱਤੀ ਹੈ। ਦੇਸ਼ ਦੀਆਂ ਸਰਹੱਦਾਂ 'ਤੇ ਤਾਇਨਾਤ ਸਾਡੇ ਬਹਾਦਰ ਸੈਨਿਕਾਂ ਦੇ ਕਾਰਨਾਮਿਆਂ ਨੂੰ ਯਾਦ ਕਰਦੇ ਹੋਏ ਗੀਤ 'ਮਾਹੀਆ' ਦੀ ਪੇਸ਼ਕਾਰੀ ਕੀਤੀ ਗਈ ਹੈ। ਇਸ ਮੌਕੇ ਰਾਖੀ ਗੁਪਤਾ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਵਿਰਸੇ ਨੂੰ ਪ੍ਰਫੁੱਲਤ ਕਰਦਾ ਮੇਰਾ ਗੀਤ ‘ਮਾਹੀਆ’ ਰਿਲੀਜ਼ ਹੋਇਆ ਹੈ। ਮੈਂ ਤੁਹਾਡੇ ਸਾਰਿਆਂ ਦੇ ਸਮਰਥਨ ਅਤੇ ਹੱਲਾਸ਼ੇਰੀ ਲਈ ਧੰਨਵਾਦੀ ਹਾਂ। ਤੁਹਾਡੀ ਮੌਜੂਦਗੀ ਮੇਰੇ ਸੰਗੀਤਕ ਯਤਨਾਂ ਨੂੰ ਬਹੁਤ ਉਤਸ਼ਾਹਿਤ ਕਰੇਗੀ। ਇਹ ਗੀਤ ਸਿਰਫ਼ ਇੱਕ ...
AstraZeneca covishield vaccine News : ਬੀਤੇ ਕੁਝ ਦਿਨ ਪਹਿਲਾਂ ਕੋਰੋਨਾ ਵੈਕਸੀਨ Covishield ਦੇ ਗੰਭੀਰ ਮਾੜੇ ਪ੍ਰਭਾਵਾਂ ਬਾਰੇ ਅਦਾਲਤ ਵਿਚ ਸਵੀਕਾਰ ਕਰਨ ਤੋਂ ਬਾਅਦ ਫਾਰਮਾਸਿਊਟੀਕਲ ਕੰਪਨੀ AstraZeneca ਨੇ ਹੁਣ ਇੱਕ ਵੱਡਾ ਫੈਸਲਾ ਲਿਆ ਹੈ। ਕੰਪਨੀ ਨੇ ਕੋਵੀਸ਼ੀਲਡ ਵੈਕਸੀਨ ਨੂੰ ਬਾਜ਼ਾਰ ਤੋਂ ਵਾਪਸ ਲੈ ਲਿਆ ਹੈ।ਫਾਰਮਾਸਿਊਟੀਕਲ ਕੰਪਨੀ AstraZeneca ਦੀ ਕੋਵਿਡ-19 ਕੋਵੀਸ਼ੀਲਡ ਵੈਕਸੀਨ ਨੂੰ ਵਿਸ਼ਵ ਪੱਧਰ 'ਤੇ ਮਾਰਕੀਟ ਵਿਚੋਂ ਵਾਪਸ ਬੁਲਾਇਆ ਜਾ ਰਿਹਾ ਹੈ ਕਿਉਂਕਿ ਕੰਪਨੀ ਨੇ ਅਦਾਲਤ ਦੇ ਦਸਤਾਵੇਜ਼ਾਂ ਵਿੱਚ ਮੰਨਿਆ ਕਿ ਇਹ ਇੱਕ ਦੁਰਲੱਭ ਅਤੇ ਖਤਰਨਾਕ ਮਾੜੇ ਪ੍ਰਭਾਵ ਦਾ ਕਾਰਨ ਬਣ ਸਕਦਾ ਹੈ। ਹਾਲਾਂਕਿ, ਫਾਰਮਾ ਕੰਪਨੀ ਨੇ ਕਿਹਾ ਕਿ ਵਪਾਰਕ ਕਾਰਨਾਂ ਕਰ ਕੇ ਟੀਕੇ ਨੂੰ ਬਾਜ਼ਾਰਾਂ ਤੋਂ ਹਟਾਇਆ ਜਾ ਰਿਹਾ ਹੈ।ਟੈਲੀਗ੍ਰਾਫ ਨੇ ਮੰਗਲਵਾਰ ਨੂੰ ਕਿਹਾ ਕਿ ਕੰਪਨੀ ਨੇ ਕਿਹਾ ਕਿ ਹੁਣ ਵੈਕਸੀਨ ਬਣਾਉਣ ਦਾ ਕੰਮ ਤੇ ਸਪਲਾਈ ਨਹੀਂ ਕੀਤੀ ਜਾ ਰਹੀ ਹੈ। ਕੰਪਨੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਵਿਸ਼ਵ ਪੱਧਰ 'ਤੇ ਵੈਕਸੀਨ ਨੂੰ ਵਾਪਸ ਲੈ ਰਹੀ ਹੈ। ਹਾਲਾਂਕਿ ਫਾਰਮਾ ਕੰਪਨੀ ਦਾ ਕਹਿਣਾ ਹੈ ਕਿ ਵੈਕਸੀਨ ਨੂੰ ਕਿਸੇ ਹੋਰ ਕਾਰਨ ਕਰ ਕੇ ਬਾਜ਼ਾਰ ਤੋਂ ਹਟਾਇਆ ਜਾ ਰਿਹਾ ਹੈ।
ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਵਿਰਕ ਖੁਰਦ (ਕਰਕਾਂਦੀ) ਵਿਖੇ ਇਕ 10 ਸਾਲਾ ਪਰਵਾਸੀ ਬੱਚੇ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮ੍ਰਿਤਕ ਬੱਚੇ ਦੀ ਪਛਾਣ ਕਰਨ ਵਾਸੀ ਪਿੰਡ ਅਰਾਈਆਂਵਾਲਾ ਵੱਜੋਂ ਹੋਈ ਹੈ। ਬੱਚੇ ਦਾ ਪਿਤਾ ਮੱਧ ਪ੍ਰਦੇਸ਼ ਵਿਚ ਰਹਿੰਦਾ ਹੈ। ਮ੍ਰਿਤਕ ਬੱਚਾ ਆਪਣੀ ਮਾਤਾ ਨਾਲ ਪਿੰਡ ਅਰਾਈਆਂ ਵਾਲਾ ਵਿਖੇ ਰਹਿ ਰਿਹਾ ਸੀ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਕਰਨ ਪਿੰਡ ਅਰਾਈਆਂ ਵਾਲਾ ਦਾ ਰਹਿਣ ਵਾਲਾ ਹੈ ਤੇ ਕਰਨ ਕੋਲੋਂ ਮੋਬਾਈਲ ਟੁੱਟ ਗਿਆ ਸੀ। ਇਸ ਦੇ ਡਰ ਵਜੋਂ ਕਰਨ ਨੇ ਬਾਹਰ ਖੇਤਾਂ ਵਿਚ ਜਾ ਕੇ ਇਕ ਪਾਈਪ ਨਾਲ ਲਟਕ ਕੇ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਸ ਦੌਰਾਨ ਜਦੋਂ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਜਾਵੇਗਾ।
Dubai Murder case : ਦੁਬਈ ਵਿਚ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਹੈ। ਉਹ ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਪੰਕਜ ਡੌਲ (34) ਵਜੋਂ ਹੋਈ ਹੈ। ਉਸ ਦੀ ਮੌਤ ਦੀ ਸੂਚਨਾ ਦੁਬਈ ਵਿਚ ਰਹਿੰਦੇ ਉਸ ਦੇ ਛੋਟੇ ਭਰਾ ਗੁਰਪ੍ਰੀਤ ਗੋਪੀ ਡੌਲ ਨੇ ਰਾਤ 9.30 ਵਜੇ ਫੋਨ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।ਗੋਪੀ ਨੇ ਦੱਸਿਆ ਕਿ ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਰਸਤੇ ਵਿਚ ਪੱਗ ਬੰਨ੍ਹੀ ਇਕ ਨੌਜਵਾਨ ਨੇ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਉਤੇ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੰਕਜ ਨੂੰ ਖੂਨ ਵਿਚ ਲਥਪਥ ਹਾਲਤ ਵਿਚ ਛੱਡ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ ਸ਼ਹਿਰ ਦੀ ਪੁਲਿਸ ਇਸ ਸਬੰਧ ਵਿਚ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਪਤਾ ਲੱਗਾ ਹੈ ਕਿ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਥੇ ਉਹ ਇਕ ਕੰਪਨੀ ਵਿਚ ਫੋਰਮੈਨ ਵਜੋਂ ਨੌਕਰੀ ਕਰਦਾ ਸੀ। ਲਗਪਗ ਇਕ ਸਾਲ ਤੋਂ ਬਾਅਦ ਉਹ ਛੁੱਟੀ ਆਉਂਦਾ ਰਹਿੰਦਾ ਸੀ। 5 ਮਹੀਨੇ ਪਹਿਲਾਂ ਵੀ ਉਹ ਰਿਸ਼ਤੇਦਾਰੀ ਵਿਚ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਇਆ ਸੀ ਅਤੇ 10 ਦਿਨ ਰਹਿ ਕੇ ਵਾਪਸ ਚਲਾ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਪੂਰੇ ਸੇਖੋਂ ਪੱਤੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
Australia News : ਆਸਟ੍ਰੇਲੀਆ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੈ। ਆਸਟ੍ਰੇਲੀਆ ਨੇ ਆਪਣੇ ਸਾਰੇ ਵੀਜ਼ਿਆਂ ਲਈ TOEFL ਸਕੋਰ ਨੂੰ ਮਾਨਤਾ ਦੇ ਦਿੱਤੀ ਹੈ। ਇਸ ਨਾਲ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਡੀ ਸਹੂਲਤ ਮਿਲੇਗੀ। ਰਿਪੋਰਟ ਮੁਤਾਬਕ ਸੋਮਵਾਰ ਨੂੰ ਕਿਹਾ ਗਿਆ ਕਿ TOEFL ਸਕੋਰ ਨੂੰ ਹੁਣ ਸਾਰੇ ਆਸਟ੍ਰੇਲੀਆਈ ਵੀਜ਼ਿਆਂ ਲਈ ਮਾਨਤਾ ਮਿਲ ਗਈ ਹੈ। TOEFL ਦੀ ਪਿਛਲੇ ਸਾਲ ਜੁਲਾਈ ਵਿੱਚ ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ (DHA) ਦੁਆਰਾ ਸਮੀਖਿਆ ਕੀਤੀ ਗਈ ਸੀ ਅਤੇ ਇਸ ਤੋਂ ਬਾ੍ਅਦ ਤੋਂ ਸਕੋਰ ਸਵੀਕਾਰ ਨਹੀਂ ਕੀਤੇ ਜਾ ਰਹੇ ਸਨ।ਈਟੀਐਸ ਇਸ ਵਿਚ ਕਿਹਾ ਗਿਆ ਹੈ ਕਿ 5 ਮਈ ਨੂੰ ਜਾਂ ਇਸ ਤੋਂ ਬਾਅਦ ਲਏ ਗਏ ਟੈਸਟਾਂ ਦੇ ਅੰਕ ਸਾਰੇ ਵੀਜ਼ਿਆਂ ਲਈ ਵੈਧ ਮੰਨੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਲਈ ਮਨਪਸੰਦ ਸਥਾਨ ਬਣਿਆ ਹੋਇਆ ਹੈ। ਪਿਛਲੇ ਸਾਲ 1.2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਆਸਟ੍ਰੇਲੀਆ ਗਏ ਸਨ।TOEFL (ਵਿਦੇਸ਼ੀ ਭਾਸ਼ਾ ਵਜੋਂ ਅੰਗਰੇਜ਼ੀ ਦਾ ਟੈਸਟ) ਇੱਕ ਅਜਿਹਾ ਟੈਸਟ ਹੈ ਜੋ ਅੰਗਰੇਜ਼ੀ ਭਾਸ਼ਾ ਦੀ ਜਾਂਚ ਕਰਦਾ ਹੈ। ਇਸ ਟੈਸਟ ਰਾਹੀਂ ਦੇਸ਼ ਦੇ ਉਨ੍ਹਾਂ ਲੋਕਾਂ ਦੀ ਯੋਗਤਾ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜੋ ਅੰਗਰੇਜ਼ੀ ਨਹੀਂ ਬੋਲਦੇ, ਫਿਰ ਪਾਸ ਹੋਣ ਵਾਲੇ ਯਾਨੀ ਅੰਗਰੇਜ਼ੀ ਸਮਝਣ ਅਤੇ ਬੋਲਣ ਵਾਲਿਆਂ ਨੂੰ ਯੂਨੀਵਰਸਿਟੀ ਵਿੱਚ ਪੜ੍ਹਨ ਦਾ ਮੌਕਾ ਮਿਲਦਾ ਹੈ।ਈਟੀਐਸ ਸਚਿਨ ਜੈਨ, ਕੰਟਰੀ ਮੈਨੇਜਰ, ਭਾਰਤ ਅਤੇ ਦੱਖਣੀ ਏਸ਼ੀਆ ਨੇ ਕਿਹਾ, ‘ਇਸ ਤੋਂ ਇਲਾਵਾ, ਨਵੀਨਤਮ ਕਿਊ.ਐੱਸ. ਵਿਸ਼ਵ ਯੂਨੀਵਰਸਿਟੀ ਦਰਜਾਬੰਦੀ ਦੇ ਮੁਤਾਬਕ ਚੋਟੀ ਦੀਆਂ 100 ਗਲੋਬਲ ਯੂਨੀਵਰਸਿਟੀਆਂ ਵਿੱਚੋਂ 9 ਆਸਟ੍ਰੇਲੀਅਨ ਯੂਨੀਵਰਸਿਟੀਆਂ ਦੇ ਨਾਲ ਆਸਟ੍ਰੇਲੀਆ ਵਿਸ਼ਵ ਪੱਧਰੀ ਉੱਚ ਸਿੱਖਿਆ ਅਤੇ ਅਧਿਐਨ ਤੋਂ ਬਾਅਦ ਦੇ ਕੰਮ ਦੇ ਮੌਕੇ ਪ੍ਰਦਾਨ ਕਰਦਾ ਹੈ।ਪਿਛਲੇ ਸਾਲ 25 ਜੁਲਾਈ ਤੱਕ, TOEFL IBT ਨੂੰ ਅਸਥਾਈ ਤੌਰ ਉਤੇ ETS ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੁਬਾਰਾ ਟੈਸਟ ਕੀਤੇ ਗਏ ਸੋਧਾਂ ਕਾਰਨ ਬੰਦ ਕਰ ਦਿੱਤਾ ਗਿਆ ਸੀ। ਇਸ ਪਾਬੰਦੀ ਦਾ ਐਲਾਨ ਆਸਟ੍ਰੇਲੀਆ ਦੇ ਗ੍ਰਹਿ ਵਿਭਾਗ ਰਾਹੀਂ ਕੀਤਾ ਗਿਆ। ਹਾਲਾਂਕਿ ਵਿਭਾਗ ਫਿਲਹਾਲ ਟੈਸਟ ‘ਚ ਕੀਤੇ ਗਏ ਬਦਲਾਅ ਦੀ ਸਮੀਖਿਆ ਕਰ ਰਿਹਾ ਹੈ। ਇਸ ਸਮੇਂ ਦੌਰਾਨ ਆਸਟ੍ਰੇਲੀਅਨ ਸਰਕਾਰ ਨੇ ਇਹਨਾਂ ਟੈਸਟਾਂ (IELTS, PTE Cambridge English (CAE) ਅਤੇ OET) ਦੇ ਨਤੀਜਿਆਂ ਨੂੰ ਸਵੀਕਾਰ ਕਰ ਲਿਆ ਹੈ। ...
ਸੋਸ਼ਲ ਮੀਡੀਆ 'ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਹਾਡੀ ਰੂਹ ਕੰਬ ਜਾਵੇਗੀ। ਇਸ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਪਤਨੀ ਆਪਣੇ ਪਤੀ 'ਤੇ ਤਸ਼ੱਦਦ ਕਰ ਰਹੀ ਹੈ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ, ਜਿਸ ਨੂੰ ਪਤੀ ਨੇ ਲਗਾਇਆ ਸੀ, ਜਿਸ ਨਾਲ ਇਹ ਸਭ ਹੋ ਰਿਹਾ ਸੀ। ਫਿਲਹਾਲ ਮੁਲਜ਼ਮ ਪਤਨੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪਤਨੀ ਪਹਿਲਾਂ ਆਪਣੇ ਪਤੀ ਦੇ ਹੱਥ ਚੁੰਨੀਆਂ ਨਾਲ ਬੰਨ੍ਹਦੀ ਹੈ, ਫਿਰ ਉਸ ਦੀ ਛਾਤੀ 'ਤੇ ਚੜ੍ਹ ਕੇ ਉਸ 'ਤੇ ਤਸ਼ੱਦਦ ਕਰਨ ਲੱਗਦੀ ਹੈ। ਇਸ ਦੌਰਾਨ ਪਤਨੀ ਨੂੰ ਵੀ ਗੁਟਕਾ ਖਾਂਦੇ ਤੇ ਸਿਗਰੇਟ ਪੀਂਦਿਆਂ ਦੇਖਿਆ ਜਾ ਸਕਦਾ ਹੈ। ਇਸ ਤੋਂ ਬਾਅਦ ਉਹ ਹੱਥ 'ਚ ਚਾਕੂ ਲੈ ਕੇ ਆਪਣੇ ਪਤੀ ਦੇ ਗੁਪਤ ਅੰਗ ਨੂੰ ਕੱਟਣ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ ਉਹ ਆਪਣੇ ਲਈ ਇੱਕ ਸਿਗਰੇਟ ਵੀ ਜਗਾਉਂਦੀ ਹੈ ਅਤੇ ਫਿਰ ਉਸ ਸਿਗਰਟ ਨਾਲ ਆਪਣੇ ਪਤੀ ਨੂੰ ਸਾੜਨ ਦੀ ਕੋਸ਼ਿਸ਼ ਕਰਦੀ ਹੈ। ਪਤੀ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ।ਇਹ ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦੇ ਬਿਜਨੌਰ ਦੀ ਦੱਸੀ ਜਾ ਰਹੀ ਹੈ। ਦੱਸਿਆ ਗਿਆ ਕਿ ਪਤਨੀ ਦਾ ਕਿਸੇ ਹੋਰ ਨਾਲ ਅਫੇਅਰ ਸੀ, ਜਦੋਂ ਪਤੀ ਨੇ ਇਸ ਦਾ ਵਿਰੋਧ ਕੀਤਾ ਤਾਂ ਪਤਨੀ ਨੇ ਉਸ 'ਤੇ ਤਸ਼ੱਦਦ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਉਸ ਨੂੰ ਕਈ ਵਾਰ ਸਿਗਰੇਟ ਨਾਲ ਸਾੜਿਆ ਅਤੇ ਉਸ ਨੂੰ ਕੁੱਟਿਆ। ਜਦੋਂ ਇਹ ਤਸ਼ੱਦਦ ਖਤਮ ਨਹੀਂ ਹੋਇਆ ਤਾਂ ਪਤੀ ਨੇ ਲੋਕਾਂ ਨੂੰ ਆਪਣੀ ਕਹਾਣੀ ਸੁਣਾਉਣ ਲਈ ਸੀਸੀਟੀਵੀ ਕੈਮਰੇ ਲਗਾ ਦਿੱਤੇ। ਇਸ ਤੋਂ ਬਾਅਦ ਜੋ ਵੀ ਹੋਇਆ ਉਹ ਲੋਕਾਂ ਦੇ ਸਾਹਮਣੇ ਹੈ ਅਤੇ ਫਿਲਹਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। बिजनौर में महिला ने अपने पति को नशीला दूध पिलाकर बेहोश कर दिया। फिर दोनों हाथ बांध दिए। सीने पर चढ़कर उसको पीटा। सिगरेट से कई जगह दागा। चाकू से प्राइवेट पार्ट काटने की कोशिश की। पत्नी मेहर जहां अरेस्ट है। ऐसी हराम औरत मर क्यों नहीं जातीpic.twitter.com/ADGvdXXsZJ — Baby Yadav (@Officer165578) May 7, 2024 ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਮੁਲਜ਼ਮ ਪਤਨੀ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਵੀਡੀਓ ਅਤੇ ਪੁੱਛਗਿੱਛ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ...
Kharar News : ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ।ਮੁਲਜ਼ਮਾਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਉਸ ਦਾ ਕਈ ਸਾਲਾਂ ਤੋਂ ਕੋਈ ਕੇਸ ਚੱਲ ਰਿਹਾ ਸੀ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਸੇ ਸਬੰਧੀ ਇਹ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ।
firozpur lok sabha constituency : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੇ ਐਲਾਨ ਤੋਂ ਪਹਿਲਾਂ ਹੀ ਫਿਰੋਜ਼ਪੁਰ ਤੋਂ ਖੁਦ ਨੂੰ ਉਮੀਦਵਾਰ ਐਲਾਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਟਿਕਟ ਪੱਕੀ ਹੈ ਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਹੀ ਉਮੀਦਵਾਰ ਐਲਾਨ ਕਰੇਗੀ। ਉਧਰ, 2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਅਕਾਲੀ ਦਲ ਨੇ ਨਵਦੇਵ ਸਿੰਘ ਮਾਨ ਨੂੰ ਟਿਕਟ ਦਿਤੀ ਹੈ। ਫਿਲਹਾਲ ਭਾਜਪਾ ਨੇ ਫਿਰੋਜ਼ਪੁਰ ਤੋਂ ਅਪਣਾ ਉਮੀਦਵਾਰ ਨਹੀਂ ਐਲਾਨਿਆ ਹੈ।
Zirakpur News : ਬਲਜਿੰਦਰ ਸਿੰਘ ਮਹੰਤ, ਜ਼ੀਰਕਪੁਰ : ਮੰਗਲਵਾਰ ਸਵੇਰੇ ਕਰੀਬ 8 ਵਜੇ ਚੰਡੀਗੜ੍ਹ-ਅੰਬਾਲਾ ਰੋਡ 'ਤੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ। ਇਕ ਮਾਂ ਦੀਆਂ ਅੱਖਾਂ ਸਾਹਮਣੇ ਉਸ ਦੀ ਧੀ ਦੀ ਦਰਦਨਾਕ ਮੌਤ ਹੋ ਗਈ। ਇਕ ਟਰੱਕ ਡਰਾਈਵਰ ਨੇ ਸਕੂਲ ਜਾ ਰਹੀ 12 ਸਾਲਾ ਵਿਦਿਆਰਥਣ ਨੂੰ ਕੁਚਲ ਦਿੱਤਾ, ਜਿਸ ਕਾਰਨ ਅਨੰਨਿਆ ਨਾਂ ਦੀ ਵਿਦਿਆਰਥਣ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ ਚਲਾ ਰਹੀ ਮ੍ਰਿਤਕ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਹ ਖਤਰੇ ਤੋਂ ਬਾਹਰ ਹੈ। ਮੌਕੇ 'ਤੇ ਪਹੁੰਚੀ ਐੱਸਐੱਸਐੱਫ ਦੀ ਟੀਮ ਨੇ ਟਰੱਕ ਡਰਾਈਵਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ। ਟਰੱਕ ਚਾਲਕ ਕਾਲੀ ਭੂਸ਼ਨ (23) ਵਾਸੀ ਜੰਮੂ ਨੇ ਦੱਸਿਆ ਕਿ ਉਹ ਬੱਦੀ ਤੋਂ ਅੰਬਾਲਾ ਸਰਾਵਾਂ ਨੂੰ ਛੱਡਣ ਜਾ ਰਿਹਾ ਸੀ। ਮੋੜ ਹੋਣ ਕਾਰਨ ਉਹ ਐਕਟਿਵਾ ਨਹੀਂ ਦੇਖ ਸਕਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ 'ਤੇ ਨਗਲਾ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਸਕੂਲ ਜਾ ਰਹੀ ਸੀ। ਮਾਂ ਐਕਟਿਵਾ ਚਲਾ ਰਹੀ ਸੀ ਅਤੇ ਬੇਟੀ ਪਿੱਛੇ ਬੈਠੀ ਸੀ, ਜਿਵੇਂ ਹੀ ਉਹ ਸਿੰਘਪੁਰਾ ਚੌਕ ਨੇੜੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਪਹੁੰਚੀ ਅਤੇ ਮੇਨ ਰੋਡ ਤੋਂ ਸਲਿਪ 'ਤੇ ਉਤਰਨ ਲੱਗੀ ਤਾਂ ਉਨ੍ਹਾਂ ਦੀ ਐਕਟਿਵਾ ਟਰੱਕ ਨਾਲ ਟਕਰਾ ਗਈ ਅਤੇ ਅਨੰਨਿਆ ਟਰੱਕ ਦੇ ਕੋਲ ਜਾ ਡਿੱਗੀ। ਟਰੱਕ ਦਾ ਪਿਛਲਾ ਟਾਇਰ ਲੜਕੀ ਦੇ ਸਿਰ 'ਤੇ ਚੜ੍ਹ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਮਾਂ ਸੜਕ ਦੇ ਦੂਜੇ ਪਾਸੇ ਡਿੱਗ ਗਈ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਦੇਹ ਨੂੰ ਡੇਰਾਬਸੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।...
Firozpur News : ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ। ਬੇਅਦਬੀ ਦੇ ਮੁਲਜ਼ਮ ਬਖਸ਼ੀਸ਼ ਸਿੰਘ ਦੀ ਮੌਕੇ ਉਤੇ ਹੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮ ਦੀ ਤਲਵਾਰ ਨਾਲ ਹੱਤਿਆ ਕਰਨ ਵਾਲੇ ਮੁਲਜ਼ਮ ਜਰਨੈਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਜਰਨੈਲ ਸਿੰਘ ਦਾ ਬਖਸ਼ੀਸ਼ ਸਿੰਘ ਨੂੰ ਕਿਰਪਾਨਾਂ ਨਾਲ ਵੱਡਦੇ ਹੋਏ ਦਾ ਵੀਡੀਓ ਸਾਹਮਣੇ ਆਇਆ ਹੈ।ਪੁਲਿਸ ਮੁਤਾਬਕ ਜਰਨੈਲ ਸਿੰਘ ਉੱਪਰ ਪਹਿਲਾਂ ਵੀ ਇੱਕ ਹੱਤਿਆ ਤੇ ਐਨਡੀਪੀਸੀ ਐਕਟ ਤਹਿਤ ਮੁਕੱਦਮਾ ਦਰਜ ਹੈ। ਵੀਡੀਓ ਵਿੱਚ ਜਰਨੈਲ ਸਿੰਘ ਬੇਅਦਬੀ ਦੇ ਮੁਲਜ਼ਮ ਬਖਸ਼ੀਸ਼ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਕਿਰਪਾਨਾਂ ਮਾਰਦਾ ਹੋਇਆ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਹੱਤਿਆ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਹੈ।ਦੱਸ ਦਈਏ ਕਿ ਫ਼ਿਰੋਜ਼ਪੁਰ 'ਚ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਹ ਘਟਨਾ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਵਿੱਚ ਵਾਪਰੀ ਸੀ। ਇਸ ਦੀ ਲਾਈਵ ਵੀਡੀਓ ਸਾਹਮਣੇ ਆਈ ਸੀ। ਇਸ ਵੀਡੀਓ 'ਚ ਕੁਝ ਲੋਕ ਮੁਲਜ਼ਮ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਸਨ। ਵੀਡੀਓ 'ਚ ਪਹਿਲਾਂ ਕਈ ਲੋਕ ਦੋਸ਼ੀ ਦੀ ਕੁੱਟਮਾਰ ਕਰਦੇ ਹਨ ਤੇ ਉਸ ਨੂੰ ਜ਼ਮੀਨ 'ਤੇ ਸੁੱਟ ਲੈਂਦੇ ਹਨ। ਇਸ ਤੋਂ ਬਾਅਦ ਪਹਿਲਾਂ ਦੋ ਜਣੇ ਤੇ ਫਿਰ ਇੱਕ ਵਿਅਕਤੀ ਮੁਲਜ਼ਮ 'ਤੇ ਲਗਾਤਾਰ ਤਲਵਾਰ ਨਾਲ ਹਮਲਾ ਕਰਦਾ ਹੈ। ਇਸ ਕਾਰਨ ਮੁਲਜ਼ਮ ਦੀ ਮੌਤ ਹੋ ਜਾਂਦੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਮਲਾਵਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬਖਸ਼ੀਸ਼ ਦੋ ਭੈਣਾਂ ਦਾ ਇਕਲੌਤਾ ਵੱਡਾ ਭਰਾ ਸੀ। ਉਹ ਮਾਨਸਿਕ ਤੌਰ 'ਤੇ ਬਿਮਾਰ ਸੀ। ਉਨ੍ਹਾਂ ਕਿਹਾ ਕਿ ਜੇਕਰ ਉਸ ਨੇ ਅਪਰਾਧ ਕੀਤਾ ਸੀ ਤਾਂ ਉਸ ਨੂੰ ਕਾਨੂੰਨ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਸੀ।...
ਆਨੰਦ ਮਹਿੰਦਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਵਾਇਰਲ ਵੀਡੀਓਜ਼ ‘ਤੇ ਪ੍ਰਤੀਕਿਰਿਆ ਦਿੰਦੇ ਹਨ। ਲੋੜਵੰਦ ਲੋਕਾਂ ਦੀ ਮਦਦ ਲਈ ਆਨੰਦ ਮਹਿੰਦਰਾ ਹਮੇਸ਼ਾ ਅੱਗੇ ਰਹਿੰਦੇ ਹਨ, ਹਾਲ ਹੀ ਵਿੱਚ ਉਨ੍ਹਾਂ ਨੇ 10 ਸਾਲ ਦੇ ਇੱਕ ਬੱਚੇ ਦੀ ਮਦਦ ਕਰਕੇ ਇਸ ਦੀ ਤਾਜ਼ਾ ਮਿਸਾਲ ਦਿੱਤੀ ਹੈ। ਦਰਅਸਲ, ਆਨੰਦ ਮਹਿੰਦਰਾ ਨੇ 10 ਸਾਲ ਦੇ ਬੱਚੇ ਲਈ ਮਦਦ ਦਾ ਹੱਥ ਵਧਾਇਆ ਹੈ। ਸੋਸ਼ਲ ਮੀਡੀਆ ‘ਤੇ ਇਕ ਇਮੋਸ਼ਨਲ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਇਕ ਪੰਜਾਬੀ ਬੱਚਾ ਐੱਗ ਰੋਲ ਬਣਾਉਂਦਾ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ, ਇੱਕ ਫੂਡ ਵਲੋਗਰ ਬੱਚੇ ਨੂੰ ਪੁੱਛਦਾ ਹੈ, ‘ਤੁਸੀਂ ਇੱਥੇ ਕੀ ਖਿਲਾ ਰਹੇ ਹੋ?’, ਜਵਾਬ ਵਿੱਚ, ਬੱਚਾ ਕਹਿੰਦਾ ਹੈ, ‘ਚਿਕਨ ਅੰਡਾ ਰੋਲ।’ ਵੀਡੀਓ ਵਿੱਚ, ਬੱਚਾ ਆਪਣੀ ਉਮਰ 10 ਸਾਲ ਦੱਸਦਾ ਹੈ।ਹੁਣ ਇੰਟਰਨੈੱਟ ਯੂਜ਼ਰ ਬੱਚੇ ਦੀ ਕਹਾਣੀ ਸੁਣ ਕੇ ਭਾਵੁਕ ਹੋ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਆਨੰਦ ਮਹਿੰਦਰਾ ਨੇ ਆਪਣੀ ਐਕਸ ਪੋਸਟ ਵਿੱਚ ਬੱਚੇ ਦਾ ਨਾਮ ਜਸਪ੍ਰੀਤ ਦੱਸਿਆ ਹੈ।10 ਸਾਲ ਦੀ ਉਮਰ ਵਿੱਚ ਪਰਿਵਾਰ ਦੀ ਜ਼ਿੰਮੇਵਾਰੀ ਸੰਭਾਲਣੀ ਜਸਪ੍ਰੀਤ ਬਾਰੇ ਭਾਵੁਕ ਗੱਲ ਇਹ ਹੈ ਕਿ ਇੰਨੀ ਛੋਟੀ ਉਮਰ ਵਿੱਚ ਘਰ ਦੀ ਜ਼ਿੰਮੇਵਾਰੀ ਉਸ ਉੱਤੇ ਆ ਪਈ ਹੈ। ਜਸਪ੍ਰੀਤ ਅਨੁਸਾਰ ਉਸਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ, ਉਸਦੀ ਇੱਕ 14 ਸਾਲ ਦੀ ਭੈਣ ਹੈ ਅਤੇ ਉਸਦੀ ਮਾਂ ਬੱਚਿਆਂ ਨੂੰ ਛੱਡ ਕੇ ਪੰਜਾਬ ਵਿੱਚ ਆਪਣੇ ਨਾਨਕੇ ਘਰ ਚਲੀ ਗਈ ਹੈ। ਦਿੱਲੀ ਦੇ ਤਿਲਕ ਨਗਰ ‘ਚ ਐੱਗ ਰੋਲ ਬਣਾ ਕੇ ਘਰ ਦਾ ਗੁਜ਼ਾਰਾ ਚਲਾਉਣ ਵਾਲੇ ਜਸਪ੍ਰੀਤ ਨੂੰ ਇਹ ਹੁਨਰ ਆਪਣੇ ਪਿਤਾ ਤੋਂ ਮਿਲਿਆ ਸੀ।ਜਸਪ੍ਰੀਤ ਦੱਸਦਾ ਹੈ ਕਿ ਉਸ ਨੇ ਜ਼ਿਆਦਾ ਪੜ੍ਹਾਈ ਨਹੀਂ ਕੀਤੀ ਅਤੇ ਉਹ ਆਪਣੇ ਚਾਚੇ ਕੋਲ ਰਹਿੰਦਾ ਹੈ। ਬੱਚੇ ਨੇ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਉਸ ਦੀ ਮਾਂ ਦਿੱਲੀ ਨਹੀਂ ਰਹਿਣਾ ਚਾਹੁੰਦੀ ਸੀ, ਇਸ ਲਈ ਉਹ ਪੰਜਾਬ ਚਲੀ ਗਈ ਅਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ‘ਤੇ ਆ ਗਈ। ਜਸਪ੍ਰੀਤ ਫੂਡ ਵਲੌਗਰ ਨੂੰ ਦੱਸਦਾ ਹੈ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੀ ਦੁਕਾਨ ਦਾ ਪ੍ਰਬੰਧ ਵੀ ਕਰਦਾ ਹੈ।ਜਸਪ੍ਰੀਤ ਨੇ ਅੱਗੇ ਕਿਹਾ, ‘ਮੈਂ ਗੁਰੂ ਗੋਬਿੰਦ ਸਿੰਘ ਦਾ ਬੱਚਾ ਹਾਂ, ਜਦੋਂ ਤੱਕ ਮੇਰੇ ਸਰੀਰ ‘ਚ ਤਾਕਤ ਹੈ, ਮੈਂ ਲੜਾਂਗਾ।’ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਇਸ ਹੌਂਸਲੇ ਵਾਲੇ ਬੱਚੇ ਦਾ ਨਾਂ ਜਸਪ੍ਰੀਤ ਹੈ। ਪਰ ਉਸ ਦੀ ਪੜ੍ਹਾਈ ‘ਤੇ ਕੋਈ ਅਸਰ ਨਹੀਂ ਹੋਣਾ ਚਾਹੀਦਾ। ਮੈਨੂੰ ਲੱਗਦਾ ਹੈ, ਉਹ ਦਿੱਲੀ ਦੇ ਤਿਲਕ ਨਗਰ ਵਿੱਚ ਹੈ। ਜੇਕਰ ਕਿਸੇ ਕੋਲ ਆਪਣਾ ਨੰਬਰ ਜਾਂ ਕੋਈ ਹੋਰ ਸੰਪਰਕ ਹੋਵੇ ਤਾਂ ਸ਼ੇਅਰ ਕਰੋ ਜੀ। ਮਹਿੰਦਰਾ ਫਾਊਂਡੇਸ਼ਨ ਦੀ ਟੀਮ ਇਹ ਪਤਾ ਲਗਾਵੇਗੀ ਕਿ ਅਸੀਂ ਉਸ ਦੀ ਪੜ੍ਹਾਈ ਵਿਚ ਕਿਵੇਂ ਮਦਦ ਕਰ ਸਕਦੇ ਹਾਂ। ਇਕ ਯੂਜ਼ਰ ਨੇ ਲਿਖਿਆ, ਅਜਿਹੇ ਨੌਜਵਾਨ ਲੜਕੇ ਨੂੰ ਪਰਿਵਾਰਕ ਜ਼ਿੰਮੇਵਾਰੀਆਂ ਦੇ ਬੋਝ ‘ਚ ਪਿਆ ਦੇਖ ਕੇ ਬਹੁਤ ਦੁੱਖ ਹੋਇਆ। ਉਸਦਾ ਹੌਂਸਲਾ ਅਤੇ ‘ਕਦੇ ਹਾਰ ਨਾ ਮੰਨੋ’ ਵਾਲਾ ਰਵੱਈਆ ਪ੍ਰੇਰਨਾਦਾਇਕ ਹੈ। Courage, thy name is Jaspreet. But his education shouldn’t suffer. I believe, he’s in Tilak Nagar, Delhi. If anyone has access to his contact number please do share it. The Mahindra foundation team will explore how we can support his education.pic.twitter.com/MkYpJmvlPG — anand mahindra (@anandmahindra) May 6, 2024 ਮਹਿੰਦਰਾ ਫਾਊਂਡੇਸ਼ਨ ਕਰੇਗੀ ਇਹ ਮਦਦ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਾਇਰਲ ਵੀਡੀਓ ਨੂੰ ਪੋਸਟ ਕਰਦੇ ਹੋਏ ਮਹਿੰਦਰਾ ਨੇ ਲਿਖਿਆ, “ਹਿੰਮਤ ਦਾ ਨਾਮ ਜਸਪ੍ਰੀਤ ਹੈ। ਪਰ ਉਸ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਮੈਨੂੰ ਲੱਗਦਾ ਹੈ ਕਿ ਉਹ ਦਿੱਲੀ ਦੇ ਤਿਲਕ ਨਗਰ ਵਿੱਚ ਰਹਿੰਦਾ ਹੈ। ਜੇਕਰ ਕਿਸੇ ਕੋਲ ਉਸਦਾ ਸੰਪਰਕ ਨੰਬਰ ਹੈ ਤਾਂ ਸ਼ੇਅਰ ਕਰੋ। ਮਹਿੰਦਰਾ ਫਾਊਂਡੇਸ਼ਨ ਦੀ ਟੀਮ ਇਹ ਪਤਾ ਲਗਾਵੇਗੀ ਕਿ ਅਸੀਂ ਉਸ ਦੀ ਸਿੱਖਿਆ ਦਾ ਸਮਰਥਨ ਕਿਵੇਂ ਕਰ ਸਕਦੇ ਹਾਂ।...
Nijjar's killing in Canada : ਖਾਲਿਸਤਾਨ ਪੱਖੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਮਾਮਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ। ਬੀਤੇ ਦਿਨੀਂ ਕੈਨੇਡਾ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਬਾਰੇ ਹੁਣ ਕੈਨੇਡਾ ਦੇ ਮੀਡੀਆ ਨੇ ਵੱਡਾ ਖੁਲਾਸਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਤਿੰਨੇ ਨੌਜਵਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸੇ ਗਏ ਹਨ। ਇਹ ਦਾਅਵਾ ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਵਿਚ ਕੀਤਾ ਗਿਆ ਹੈ।ਕੈਨੇਡੀਅਨ ਜਾਂਚ ਏਜੰਸੀਆਂ ਨੇ ਵੀ ਅਜਿਹਾ ਹੀ ਖਦਸ਼ਾ ਪ੍ਰਗਟਾਇਆ ਹੈ। ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਤਿੰਨੇ ਵਿਅਕਤੀ ਇੱਕ ਅਪਰਾਧਿਕ ਸੰਗਠਨ ਦੇ ਕਥਿਤ ਸਹਿਯੋਗੀ ਹਨ, ਜੋ ਕਥਿਤ ਤੌਰ 'ਤੇ ਬਦਨਾਮ ਪੰਜਾਬੀ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਹੋਏ ਹਨ, ਜੋ ਇਸ ਸਮੇਂ ਭਾਰਤ ਵਿੱਚ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਹ ਦਾਅਵਾ ਜਾਂਚ ਦੇ ਨਜ਼ਦੀਕੀ ਸੂਤਰਾਂ ਦੇ ਹਵਾਲੇ ਨਾਲ ਕੈਨੇਡੀਅਨ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਵਿੱਚ ਕੀਤਾ ਗਿਆ ਹੈ।ਦੱਸ ਦਈਏ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਗਰੋਂ ਕੈਨੇਡਾ ਨੇ ਇਸ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੀ ਹੱਥ ਦੱਸਿਆ ਸੀ। ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਟੱਡੀ ਵੀਜ਼ੇ ’ਤੇ ਕੈਨੇਡਾ ਆਏ ਸਨ। ਬੇਸ਼ੱਕ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਗ੍ਰਿਫਤਾਰੀ ਤੋਂ ਹੈਰਾਨ ਹਨ ਪਰ ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਦੇ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜ ਰਹੇ ਹਨ। ਬਿਸ਼ਨੋਈ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ।
ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ। ਅੱਜ ਇੱਕ ਨਵਾਂ ਮਾਮਲਾ ਜ਼ੀਰਕਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਐਕਟਿਵਾ 'ਤੇ ਜਾ ਰਹੀ ਇੱਕ ਵਿਦਿਆਰਥਣ ਨੂੰ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਦਰਅਸਲ ਇਹ ਹਾਦਸਾ ਮੰਗਲਵਾਰ ਸਵੇਰੇ 8 ਵਜੇ ਦੇ ਕਰੀਬ ਜ਼ੀਰਕਪੁਰ ਦੇ ਸਿੰਘਪੁਰ ਚੌਕ 'ਤੇ ਵਾਪਰਿਆ। ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਨੰਨਿਆ ਮਾਨਵ ਮੰਗਲ ਸਕੂਲ ਵਿੱਚ ਸੱਤਵੀਂ ਜਮਾਤ ਦੀ ਵਿਦਿਆਰਥਣ ਸੀ। ਇਹ ਹਾਦਸਾ ਜ਼ੀਰਕਪੁਰ-ਅੰਬਾਲਾ ਰੋਡ 'ਤੇ ਸਿੰਘਪੁਰਾ ਲਾਈਟ ਪੁਆਇੰਟ ਨੇੜੇ ਵਾਪਰਿਆ ਜਿਸ ਕਾਰਨ ਐਕਟਿਵਾ ਸਵਾਰ ਸਕੂਲੀ ਵਿਦਿਆਰਥੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਸਿੰਘਪੁਰਾ ਚੌਕ ਦੇ ਪਿੱਛੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਵਾਪਰਿਆ। ਫਲਾਈਓਵਰ ਦੀ ਉਸਾਰੀ ਲਈ ਚੱਲ ਰਹੇ ਨਿਰਮਾਣ ਕਾਰਜ ਕਾਰਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਮੋੜ ਲੈਂਦੇ ਸਮੇਂ ਇਹ ਹਾਦਸਾ ਵਾਪਰਿਆ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੇਬਾਰਾਂ ਨਾਲ ਭਰਿਆ ਟਰੱਕ ਬੱਦੀ ਤੋਂ ਅੰਬਾਲਾ ਵੱਲ ਜਾ ਰਿਹਾ ਸੀ।
ਦੇਸ਼ ਭਰ ਵਿੱਚ ਗਰਮੀ ਆਪਣਾ ਕਹਿਰ ਦਿਖਾ ਰਹੀ ਹੈ। ਪੰਜਾਬ ਵਿਚ ਵੀ ਗਰਮੀ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਹੋਰ ਵਧੇਗੀ ਪਰ 9 ਮਈ ਤੋਂ ਤਿੰਨ ਦਿਨ ਪੰਜਾਬ ਵਿਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪਾਰਾ ਡਿੱਗਣ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।ਪੰਜਾਬ ਵਿੱਚ ਐਤਵਾਰ ਨੂੰ ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਿਲਹਾਲ ਇਹ ਆਮ ਦੇ ਨੇੜੇ ਹੈ। ਸਮਰਾਲਾ ਵਿਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਸਮੇਤ ਪਟਿਆਲਾ ਅਤੇ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਪਹੁੰਚ ਗਿਆ ਹੈ।ਅੰਮ੍ਰਿਤਸਰ ਦਾ ਤਾਪਮਾਨ 40.2 ਡਿਗਰੀ (ਆਮ ਨਾਲੋਂ 1.8 ਡਿਗਰੀ ਵੱਧ), ਲੁਧਿਆਣਾ ਦਾ ਤਾਪਮਾਨ 39.4 (ਆਮ ਨਾਲੋਂ 1.4 ਡਿਗਰੀ ਵੱਧ), ਪਟਿਆਲਾ 40.4 ਡਿਗਰੀ (ਆਮ ਨਾਲੋਂ 1.8 ਡਿਗਰੀ ਵੱਧ), ਪਠਾਨਕੋਟ 40.0, ਬਠਿੰਡਾ 39.0, ਫ਼ਰੀਦਕੋਟ 38.2, ਗੁਰਦਾਸਪੁਰ 36, 39.5 ਡਿਗਰੀ ਦਰਜ ਕੀਤਾ ਗਿਆ, ਫਰੀਦਕੋਟ ਦਾ 40.1, ਫਿਰੋਜ਼ਪੁਰ ਦਾ 38.4, ਜਲੰਧਰ ਦਾ 38.3 ਡਿਗਰੀ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ।ਪਠਾਨਕੋਟ ਦਾ ਸਭ ਤੋਂ ਘੱਟ ਤਾਪਮਾਨ 17.9 ਡਿਗਰੀ ਰਿਹਾ। ਜਦਕਿ ਅੰਮ੍ਰਿਤਸਰ 'ਚ 20.0, ਪਟਿਆਲਾ 'ਚ 23.6, ਪਠਾਨਕੋਟ 'ਚ 20.0, ਬਠਿੰਡਾ 'ਚ 22.6, ਗੁਰਦਾਸਪੁਰ 'ਚ 22.0, ਬਰਨਾਲਾ 'ਚ 25.5, ਫਰੀਦਕੋਟ 'ਚ 24.3, ਫਿਰੋਜ਼ਪੁਰ 'ਚ 22.7, ਜਲੰਧਰ 'ਚ 21.7 ਡਿਗਰੀ ਰਿਕਾਰਡ ਕੀਤਾ ਗਿਆ। ਗਰਮੀ ਤੋਂ ਬਚਾਅ ਲਈ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਵਾਧਾ ਹੋਣ ਦੀ ਭਵਿੱਖਬਾਣੀ ਨੂੰ ਧਿਆਨ ’ਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਲੁਧਿਆਣਾ ਨੇ ਲੋਕਾਂ ਨੂੰ ਹੀਟ ਵੇਵ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਗਰਮੀ ਤੋਂ ਬਚਣ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਤੇਜ਼ੀ ਨਾਲ ਵੱਧ ਰਹੀ ਗਰਮੀ ਨਵ-ਜੰਮੇ, ਛੋਟੇ ਬੱਚਿਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ 'ਲੂ' ਤੋਂ ਬਚਣ ਲਈ ਆਪਣਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇੰਝ ਰੱਖੋ ਗਰਮੀ ਤੋਂ ਬਚਾਅਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਫੁਲ ਸਲੀਵ ਕੱਪੜੇ ਪਾਓ। ਗਰਮੀਆਂ ’ਚ ਸਿਰਫ਼ ਸੂਤੀ ਕੱਪੜੇ ਹੀ ਪਹਿਨਣ ਦੀ ਕੋਸ਼ਿਸ਼ ਕਰੋ।ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ਼ ਦੀ ਵਰਤੋਂ ਕਰੋ।ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਜੁੱਤੀਆਂ ਜਾਂ ਚੱਪਲਾਂ ਪਾਓ।ਧੁੱਪ ’ਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਠੀਕ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।ਧੁੱਪ ’ਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਆਪਣੇ ਨਾਲ ਰੱਖੋ।ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।ਤੁਹਾਡੇ ਘਰ ਜਾਂ ਦਫ਼ਤਰ ’ਚ ਸਾਮਾਨ ਜਾਂ ਭੋਜਨ ਦੀ ਡਲਿਵਰੀ ਲਈ ਆਉਣ ਵਾਲੇ ਲੋਕਾਂ ਨੂੰ ਪਾਣੀ ਦਿਓ।ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਖਪਤ ਨੂੰ ਵਧਾਓ।ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਪਾਓ।ਠੰਡੇ ਪਾਣੀ ਨਾਲ ਵਾਰ-ਵਾਰ ਇਸ਼ਨਾਨ ਕਰੋ।ਛੱਤਾਂ ’ਤੇ ਛੱਤਰੀ ਲਗਾ ਕੇ ਜਾਂ ਸਬਜ਼ੀਆਂ ਉਗਾ ਕੇ ਤਾਪਮਾਨ ਨੂੰ ਹੇਠਾਂ ਰੱਖਿਆ ਜਾ ਸਕਦਾ ਹੈ।ਜੇਕਰ ਕਸਰਤ ਕਰ ਰਹੇ ਹੋ, ਤਾਂ ਹੌਲੀ-ਹੌਲੀ ਸ਼ੁਰੂ ਕਰੋ ਅਤੇ ਇਸ ਨੂੰ ਕੁੱਝ ਦਿਨਾਂ ’ਚ ਵਧਾਓ ਜਦੋਂ ਤੱਕ ਸਰੀਰ ਅੰਤ ’ਚ ਵਧੇ ਹੋਏ ਤਾਪਮਾਨ ਦ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jio के करोड़ों यूजर्स को बड़ा झटका! 100 रुपये महंगा हुआ यह प्लान
Amul milk News: बड़ी राहत! सस्ता हुआ अमूल दूध, जानें नई कीमतें
Flaxseed laddus benefits: अलसी के लड्डू खाने से होगे गजब के फायदे; डायबिटीज़ में भी हैं असरदार, जाने बनाने की आसान रेसिपी