ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਿਚ ਕਾਂਗਰਸ ਨੂੰ ਮੁੜ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਗੋਲਡੀ ਸੰਗਰੂਰ ਤੋਂ ਲੋਕ ਸਭਾ ਚੋਣਾਂ ਦੀ ਟਿਕਟ ਨਾ ਮਿਲਣ ਕਾਰਣ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ। ਅਸਤੀਫੇ ਦੀ ਕਾਪੀ ਗੋਲਡੀ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀ ਕੀਤੀ ਹੈ। ਸੋਸ਼ਲ ਮੀਡੀਆ 'ਤੇ ਗੋਲਡੀ ਨੇ ਆਖਿਆ ਹੈ ਕਿ ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿੱਜੀ ਤੌਰ 'ਤੇ ਮੇਰੇ ਸਾਥੀ ਜਾਣਦੇ ਹਨ ਉਨ੍ਹਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।
IPL 2024 ਤੋਂ ਬਾਅਦ ਟੀ-20 ਵਿਸ਼ਵ ਕੱਪ 2024 ਹੋਣ ਜਾ ਰਿਹਾ ਹੈ। BCCI ਨੇ ਭਾਰਤ ਟੀਮ ਦਾ ਐਲਾਨ ਕਰ ਦਿੱਤਾ ਹੈ। ਟੀਮ ਇੰਡੀਆ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਖੇਡੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਚੋਣ ਕਮੇਟੀ ਨੇ ਮੰਗਲਵਾਰ ਨੂੰ ਹੀ ਬੈਠਕ ਕੀਤੀ ਹੈ। ਰੋਹਿਤ ਸ਼ਰਮਾ ਦੇ ਨਾਲ-ਨਾਲ ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ ਅਤੇ ਸੰਜੂ ਸੈਮਸਨ ਨੂੰ ਟੀਮ 'ਚ ਜਗ੍ਹਾ ਮਿਲੀ ਹੈ।ਟੀਮ ਇੰਡੀਆ ਨੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਸੰਜੂ ਸੈਮਸਨ ਨੂੰ ਟੀਮ 'ਚ ਜਗ੍ਹਾ ਦਿੱਤੀ ਹੈ।ਬੀਸੀਸੀਆਈ ਨੇ ਸ਼ਿਵਮ ਦੁਬੇ ਅਤੇ ਅਕਸ਼ਰ ਪਟੇਲ 'ਤੇ ਵੀ ਭਰੋਸਾ ਪ੍ਰਗਟਾਇਆ ਹੈ। ਸ਼ਿਵਮ ਆਈਪੀਐਲ ਵਿੱਚ ਚੇਨਈ ਸੁਪਰ ਕਿੰਗਜ਼ ਲਈ ਖੇਡ ਰਹੇ ਹਨ। ਉਹ ਵਿਸਫੋਟਕ ਬੱਲੇਬਾਜ਼ੀ ਵਿੱਚ ਮਾਹਿਰ ਹੈ। ਇਸ ਦੇ ਨਾਲ ਹੀ ਉਹ ਫਿਨਿਸ਼ਰ ਦੀ ਭੂਮਿਕਾ ਵੀ ਨਿਭਾਉਂਦੀ ਹੈ। ਸ਼ਿਵਮ ਦੁਬੇ ਨੇ ਇਸ ਸੀਜ਼ਨ 'ਚ 9 ਮੈਚਾਂ 'ਚ 350 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਨੇ 3 ਅਰਧ ਸੈਂਕੜੇ ਲਗਾਏ ਹਨ। ਅਕਸ਼ਰ ਦੀ ਗੱਲ ਕਰੀਏ ਤਾਂ ਉਸ ਨੇ ਗੇਂਦਬਾਜ਼ੀ ਦੇ ਨਾਲ-ਨਾਲ ਬੱਲੇਬਾਜ਼ੀ 'ਚ ਵੀ ਕਮਾਲ ਦਿਖਾਇਆ ਹੈ।ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਕ੍ਰਿਕਟ ਟੀਮ - ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਸ਼ਿਵਮ ਦੁਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜਰਿਜ਼ਰਵ ਖਿਡਾਰੀ - ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ ਅਤੇ ਅਵੇਸ਼ ਖਾਨ।...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨ ਦਿੱਤਾ ਗਿਆ ਹੈ। 12ਵੀਂ ਦੇ ਐਲਾਨੇ ਨਤੀਜਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲੜਕਿਆਂ ਨੇ ਲੜਕੀਆਂ ਨੂੰ ਪਛਾੜਦੇ ਹੋਏ ਪਹਿਲੀਆਂ ਤਿੰਨ ਪੁਜ਼ੀਸ਼ਨਾਂ ’ਤੇ ਕਬਜ਼ਾ ਕੀਤਾ ਹੈ।ਸੂਬੇ ਦਾ ਲੁਧਿਆਣਾ ਜ਼ਿਲ੍ਹਾ ਇਸ ਵਾਰ ਵੀ ਸਭ ਤੋਂ ਅੱਗੇ ਰਿਹਾ ਹੈ। ਬੀਐਮਸੀ ਸੀਨੀਅਰ ਸੈਕੰਡਰੀ ਸਕੂਲ ਐਚਐੱਮ 150 ਜਮਾਲਪੁਰ ਕਾਲੋਨੀ ਫੋਕਲ ਪੁਆਇੰਟ ਲੁਧਿਆਣਾ ਦੇ ਵਿਦਿਆਰਥੀ ਏਕਮਪ੍ਰੀਤ ਨੇ 500/500 ਅੰਕ ਲੈ ਕੇ ਸੂਬੇ ਭਰ ਤੋਂ ਪਹਿਲਾ ਸਥਾਨ ਹਾਸਲ ਕੀਤਾ। ਦੂਜਾ ਸਥਾਨ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਗੁਲਬੇਵਾਲਾ ਮੁਕਤਸਰ ਸਾਹਿਬ ਦੇ ਰਵੀ ਉਦੇ ਸਿੰਘ ਨੇ 500/500 ਅੰਕ ਹਾਸਲ ਕੀਤੇ। ਤੀਜੇ ਸਥਾਨ ‘ਤੇ ਸੀਨੀਅਰ ਸੈਕੰਡਰੀ ਰੇਜੀਡੈਸਲ ਸਕੂਲ ਫ਼ਾਰ ਮੈਰੀਟੋਰੀਅਸ ਬਠਿੰਡਾ ਦਾ ਅਸ਼ਵਨੀ ਰਿਹਾ, ਜਿਸ ਨੇ 499/500 ਅੰਕ ਹਾਸਲ ਕੀਤੇ ਹਨ। ਆਲ ਓਵਰ ਨਤੀਜਾ 93.04 ਰਿਹਾ ਹੈ। ਦੱਸ ਦੇਈਏ ਕਿ PSEB ਉਮੀਦਵਾਰਾਂ ਨੂੰ ਸਕੋਰਕਾਰਡ ਦੀ ਜਾਂਚ ਕਰਨ ਲਈ ਆਪਣੇ ਰਜਿਸਟ੍ਰੇਸ਼ਨ ਨੰਬਰ/ਰੋਲ ਨੰਬਰ ਅਤੇ ਪਾਸਵਰਡ ਨੂੰ ਕੁੰਜੀ ਦੇਣ ਦੀ ਲੋੜ ਹੋਵੇਗੀ। PSEB ਇੰਟਰ-ਕਲਾਸ 12 ਵੀਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ, ਪ੍ਰੀਖਿਆਵਾਂ ਪਾਸ ਕਰਨ ਵਿੱਚ ਅਸਫਲ ਰਹਿਣ ਵਾਲੇ ਵਿਦਿਆਰਥੀ ਪੰਜਾਬ ਬੋਰਡ ਕੰਪਾਰਟਮੈਂਟ ਪ੍ਰੀਖਿਆਵਾਂ ਵਿੱਚ ਬੈਠ ਸਕਣਗੇ। ਕੰਪਾਰਟਮੈਂਟਲ ਇਮਤਿਹਾਨਾਂ ਬਾਰੇ ਜਾਣਕਾਰੀ ਪੰਜਾਬ ਬੋਰਡ ਦੇ ਨਤੀਜੇ ਐਲਾਨ ਤੋਂ ਬਾਅਦ ਜਾਰੀ ਕੀਤੀ ਜਾਵੇਗੀ।
ਦਸੂਹਾ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਇਕ ਜਣੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਅੱਜ ਜਦੋਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਜਦੋਂ ਉਹ ਜੰਡਿਆਲਾ ਨਜ਼ਦੀਕ ਅੰਮ੍ਰਿਤਸਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੇ ਸਿੱਟੇ ਵੱਜੋਂ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਮਨਜੀਤ ਸਿੰਘ ਦਸੂਹਾ ਵੀ ਗੰਭੀਰ ਜ਼ਖਮੀ ਹੋਏ ਹਨ, ਉਨ੍ਹਾਂ ਦੀ ਲੱਤ ਅਤੇ ਚੂਲੇ 'ਤੇ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸੇ ਵਿਚ ਉਨ੍ਹਾਂ ਦੀ ਗੱਡੀ ਵੀ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਪਤਾ ਲੱਗਾ ਹੈ ਕਿ ਅੱਜ ਉਨ੍ਹਾਂ ਨੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਉਪਰੰਤ ਸ਼ਾਮ 5.30 ਵਜੇ ਅਮਰੀਕਾ ਜਾਣਾ ਸੀ।
ਬਲਜਿੰਦਰ ਸਿੰਘ ਮਹੰਤ, ਮੁਹਾਲੀ : ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਨ੍ਹਾਂ ਵਿਚ ਸਭ ਤੋਂ ਵੱਧ ਬੱਚੇ ਮੁਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਦੇ ਕੁੱਲ 23 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਨੰਬਰ 'ਤੇ ਜਲੰਧਰ ਦੇ 22 ਅਤੇ ਤੀਜੇ ਨੰਬਰ 'ਤੇ ਫਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇਈਈ ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।ਇਸ ਸ਼ਾਨਦਾਰ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਅਧਿਕਾਰੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਉਪਰਾਲੇ ਕਰ ਰਹੀ ਹੈ ਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ। ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ...ਬੜੀ ਖੁਸ਼ੀ ਦੀ ਗੱਲ ਹੈ…ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ... ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ...ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ… pic.twitter.com/yaJffRyglP — Bhagwant Mann (@BhagwantMann) April 30, 2024 CM ਮਾਨ ਨੇ ਟਵੀਟ ਕੀਤਾ, "ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ, ਬੜੀ ਖੁਸ਼ੀ ਦੀ ਗੱਲ ਹੈ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰ ਕੇ ਸੂਬੇ ਦਾ ਮਾਣ ਵਧਾਇਆ। ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ। ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ ਲਈ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।"...
ਮੇਥੀ ਰਸੋਈ ਵਿਚ ਮੌਜੂਦ ਇਕ ਅਜਿਹਾ ਮਸਾਲਾ ਹੈ, ਜੋ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਣ ਲਈ ਜਾਣਿਆ ਜਾਂਦਾ ਹੈ, ਸਗੋਂ ਸਿਹਤ ਨੂੰ ਵੀ ਕਈ ਫਾਇਦੇ ਪਹੁੰਚਾਉਂਦਾ ਹੈ। ਸਵੇਰੇ ਖਾਲੀ ਪੇਟ ਮੇਥੀ ਦਾ ਪਾਣੀ ਪੀਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਸਵੇਰੇ ਚਾਹ ਅਤੇ ਕੌਫੀ ਪੀਣ ਦੀ ਬਜਾਏ ਖਾਲੀ ਪੇਟ ਮੇਥੀ ਦਾ ਪਾਣੀ ਪੀਂਦੇ ਹੋ ਤਾਂ ਤੁਹਾਡੇ ਸਰੀਰ ਨੂੰ ਕਈ ਹੈਰਾਨੀਜਨਕ ਫਾਇਦੇ ਹੋ ਸਕਦੇ ਹਨ। ਮੇਥੀ ਦੇ ਪਾਣੀ ਦਾ ਸੇਵਨ ਕਰਨ ਨਾਲ ਤੁਸੀਂ ਆਪਣਾ ਭਾਰ ਕੰਟਰੋਲ 'ਚ ਰੱਖ ਸਕਦੇ ਹੋ ( Methi Water For Weight Loss )। ਇੰਨਾ ਹੀ ਨਹੀਂ ਇਸ (ਮੇਥੀ ਦਾ ਪਾਣੀ ਫਾਰ ਡਾਇਬਟੀਜ਼) ਨਾਲ ਸ਼ੂਗਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮੇਥੀ ਵਿੱਚ ਸੋਡੀਅਮ, ਜ਼ਿੰਕ, ਫਾਸਫੋਰਸ, ਫੋਲਿਕ ਐਸਿਡ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਏ, ਬੀ ਅਤੇ ਸੀ ਵਰਗੇ ਖਣਿਜ ਤੱਤ ਵੀ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ 'ਚ ਫਾਈਬਰ, ਪ੍ਰੋਟੀਨ, ਸਟਾਰਚ, ਖੰਡ, ਫਾਸਫੋਰਿਕ ਐਸਿਡ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਫਾਇਦੇ ਪਹੁੰਚਾਉਣ 'ਚ ਮਦਦ ਕਰਦੇ ਹਨ। ਮੋਟਾਪਾ-ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸਵੇਰੇ ਖਾਲੀ ਪੇਟ ਮੇਥੀ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ਵਿਚ ਜਮ੍ਹਾ ਵਾਧੂ ਚਰਬੀ ਨੂੰ ਬਾਹਰ ਕੱਢਣ ਵਿਚ ਮਦਦ ਮਿਲਦੀ ਹੈ। ਪਾਚਨ-ਜੇਕਰ ਤੁਸੀਂ ਸਵੇਰੇ ਖਾਲੀ ਪੇਟ ਮੇਥੀ ਦਾ ਪਾਣੀ ਪੀਂਦੇ ਹੋ ਤਾਂ ਤੁਸੀਂ ਕਬਜ਼ ਦੀ ਸਮੱਸਿਆ ਤੋਂ ਵੀ ਛੁਟਕਾਰਾ ਪਾ ਸਕਦੇ ਹੋ। ਬਦਹਜ਼ਮੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਮੇਥੀ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਸ਼ੂਗਰ-ਮੇਥੀ 'ਚ ਫਾਈਬਰ, ਪ੍ਰੋਟੀਨ, ਸਟਾਰਚ, ਖੰਡ, ਫਾਸਫੋਰਿਕ ਐਸਿਡ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਹਾਰਟਬਰਨ-ਮੇਥੀ ਵਿੱਚ ਐਂਟੀ-ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ ਜੋ ਹਾਰਟਬਰਨ ਦੀ ਸਮੱਸਿਆ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦੇ ਹਨ।...
ਸਾਬਕਾ ਪ੍ਰਧਾਨ ਮੰਤਰੀ ਅਤੇ ਜੇਡੀ (ਐਸ) ਦੇ ਪ੍ਰਧਾਨ ਐਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਵਿਵਾਦਾਂ ਵਿੱਚ ਘਿਰ ਗਏ ਹਨ। ਵਿਵਾਦ ਵੀ ਮਾਮੂਲੀ ਨਹੀਂ ਹੈ। ਦਰਅਸਲ, ਪ੍ਰਜਵਲ ਦੀਆਂ ਕੁਝ ਇਤਰਾਜ਼ਯੋਗ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਹ ਸਾਰੀਆਂ ਇਤਰਾਜ਼ਯੋਗ ਅਤੇ ਅਸ਼ਲੀਲ ਵੀਡੀਓਜ਼ ਹਨ। ਜਿਸ ਨੇ ਕਰਨਾਟਕ ਦੀ ਸਿਆਸਤ ਗਰਮਾ ਦਿੱਤੀ ਹੈ। ਇਨ੍ਹਾਂ ਵੀਡੀਓਜ਼ 'ਚ ਕਥਿਤ ਤੌਰ 'ਤੇ ਸਿਰਫ ਪ੍ਰਜਵਲ ਹੀ ਨਜ਼ਰ ਆ ਰਹੇ ਹਨ। ਇਲਜ਼ਾਮ ਹੈ ਕਿ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੇ ਇਨ੍ਹਾਂ ਵੀਡੀਓਜ਼ ਰਾਹੀਂ ਔਰਤਾਂ ਨੂੰ ਬਲੈਕਮੇਲ ਕੀਤਾ ਅਤੇ ਜਿਨਸੀ ਸ਼ੋਸ਼ਣ ਕੀਤਾ। ਇਲਜ਼ਾਮ ਹੈ ਕਿ ਪ੍ਰਜਵਲ ਰੇਵੰਨਾ ਹਜ਼ਾਰਾਂ ਔਰਤਾਂ ਦੇ ਯੋਨ ਸ਼ੋਸ਼ਣ ਵਿੱਚ ਸ਼ਾਮਲ ਹੈ ਅਤੇ ਇਹਨਾਂ ਹਰਕਤਾਂ ਨੂੰ ਰਿਕਾਰਡ ਵੀ ਕਰ ਚੁੱਕਾ ਹੈ। ਰਿਕਾਰਡਿੰਗਾਂ ਵਿੱਚ ਘਰੇਲੂ ਨੌਕਰਾਣੀਆਂ ਅਤੇ ਹਾਈ ਪ੍ਰੋਫਾਈਲ ਔਰਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਹਸਨ ਸਾਂਸਦ ਨੇ ਵੀ ਐਫਆਈਆਰ ਦਰਜ ਕਰਵਾਈ ਹੈ ਅਤੇ ਕਿਹਾ ਹੈ ਕਿ ਵੀਡੀਓਜ਼ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਅਤੇ ਵੋਟਰਾਂ ਦੇ ਮਨਾਂ ਨੂੰ ਜ਼ਹਿਰ ਦੇਣ ਲਈ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇੰਟਰਨੈੱਟ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ, ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਸਿੱਧਰਮਈਆ ਨੂੰ SIT ਜਾਂਚ ਕਰਵਾਉਣ ਦੀ ਬੇਨਤੀ ਕੀਤੀ ਸੀ। ਜਾਂਚ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਸਰਕਾਰ ਨੇ ਪ੍ਰਜਵਲ ਰੇਵੰਨਾ ਦੀ ਅਸ਼ਲੀਲ ਵੀਡੀਓ ਮਾਮਲੇ ਵਿੱਚ ਐਸਆਈਟੀ ਬਣਾਉਣ ਦਾ ਫੈਸਲਾ ਕੀਤਾ ਹੈ। ਹਸਨ ਜ਼ਿਲ੍ਹੇ ਵਿੱਚ ਅਸ਼ਲੀਲ ਵੀਡੀਓ ਕਲਿੱਪਾਂ ਨੂੰ ਪ੍ਰਸਾਰਿਤ ਕੀਤਾ ਜਾ ਰਿਹਾ ਹੈ, ਜਿੱਥੇ ਅਜਿਹਾ ਲੱਗਦਾ ਹੈ ਕਿ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸ ਜੇਡੀਐਸ 'ਤੇ ਹਮਲਾਵਰ ਬਣ ਗਈ ਹੈ। ਕਾਂਗਰਸ ਮਹਿਲਾ ਇਕਾਈ ਦੇ ਮੈਂਬਰਾਂ ਨੇ ਐਤਵਾਰ ਨੂੰ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਉਸਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। ਇਸ ਸਬੰਧੀ ਸ਼ਿਕਾਇਤ 47 ਸਾਲਾ ਔਰਤ ਨੇ ਦਿੱਤੀ ਹੈ। ਇਹ ਔਰਤ ਕੋਈ ਹੋਰ ਨਹੀਂ ਸਗੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਹੈ। ਮਹਿਲਾ ਕਰਮਚਾਰੀ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਹਰਕਤ 'ਚ ਆ ਗਈ ਅਤੇ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 354ਏ, 354ਡੀ, 506 ਅਤੇ 509 ਤਹਿਤ ਮਾਮਲਾ ਦਰਜ ਕਰ ਲਿਆ। ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਗਰਮ ਹੋਣ ਤੋਂ ਬਾਅਦ ਕਰਨਾਟਕ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਸ਼ਿਕਾਇਤ ਕਰਨ ਵਾਲੀ ਔਰਤ ਇੱਕ ਰਸੋਈਏ ਹੈ, ਜੋ ਉਸ ਦੇ ਘਰ ਕੰਮ ਕਰਦੀ ਸੀ। ਉਸ ਨੇ ਇਹ ਮਾਮਲਾ ਕਰਨਾਟਕ ਦੇ ਹਸਨ ਦੇ ਹੋਲੇਨਰਸੀਪੁਰ ਥਾਣੇ ਵਿੱਚ ਦਰਜ ਕਰਵਾਇਆ ਹੈ। ਹੁਣ ਤੱਕ ਕੀ ਹੋਇਆ?ਕਰਨਾਟਕ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਸਿਰਫ਼ ਦੋ ਦਿਨ ਪਹਿਲਾਂ 26 ਅਪ੍ਰੈਲ ਨੂੰ ਇੱਕ ‘ਅਸ਼ਲੀਲ ਵੀਡੀਓ’ ਵਾਇਰਲ ਹੋਇਆ ਸੀ। ਵੀਡੀਓ ‘ਚ ਜਨਤਾ ਦਲ (ਸੈਕੂਲਰ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਵੀ ਦੇਖਿਆ ਗਿਆ। ਇੱਕ ਅਧਿਕਾਰੀ ਨੇ ਇੰਡੀਅਨ ਐਕਸਪ੍ਰੈਸ ਨੂੰ ਦੱਸਿਆ ਕਿ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਹਸਨ ਵਿੱਚ 2,000 ਤੋਂ ਵੱਧ ਪੈਨ ਡਰਾਈਵ ਵੰਡੀਆਂ ਗਈਆਂ ਸਨ। ਪੈੱਨ ਡਰਾਈਵ ਵਿੱਚ 2000 ਤੋਂ ਵੱਧ ਫਾਈਲਾਂ ਸਨ ਜਿਨ੍ਹਾਂ ਵਿੱਚ ਵੀਡੀਓ ਅਤੇ ਫੋਟੋਆਂ ਵੀ ਸ਼ਾਮਲ ਸਨ। ਕੁਝ ਸਮੇਂ ਬਾਅਦ ਵਟਸਐਪ ‘ਤੇ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਹੋਣ ਲੱਗੀਆਂ।...
ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵਿਵਾਦਿਤ ਬਿਆਨ ਦੀ ਚਾਰੇ ਪਾਸਿਓਂ ਨਿਖੇਧੀ ਤੋਂ ਬਾਅਦ ਮਾਫੀ ਮੰਗ ਲਈ ਹੈ। ਦਰਅਸਲ, ਬੀਤੇ ਦਿਨੀਂ ਅੰਮ੍ਰਿਤਾ ਵੜਿੰਗ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ। ਇੱਥੇ ਉਨ੍ਹਾਂ ਨੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਹੋਰਨਾਂ ਗੁਰੂਆਂ ਦੇ ਨਾਲ ਕੀਤੀ ਗਈ। ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋਣ ਲੱਗੀ। ਮਾਮਲਾ ਭੱਖਦਾ ਵੇਖ ਅੰਮ੍ਰਿਤਾ ਵੜਿੰਗ ਨੇ ਸਿੱਖ ਸੰਗਤ ਤੋਂ ਮਾਫੀ ਮੰਗੀ ਹੈ। ਉਨ੍ਹਾਂ ਕਿਹਾ, ''ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋੰ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਹਨਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।''
ਮੁਹਾਲੀ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਐਸਐਸਪੀ ਵਜੋਂ ਤਾਇਨਾਤ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕਾ ਬੱਚੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਚੀ ਦੀ ਮੌਤ ਗਲੇ ਵਿੱਚ ਖਾਣਾ ਫਸਣ ਕਾਰਨ ਹੋਈ ਦੱਸੀ ਜਾ ਰਹੀ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ SSP ਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ SSP ਹਨ।IPS ਜੋੜੇ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਬੱਚੀ ਨੇ ਕੁਝ ਖਾ ਲਿਆ ਸੀ, ਜੋ ਉਸ ਦੇ ਗਲੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਹ ਸਾਹ ਨਹੀਂ ਲੈ ਪਾ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।IPS ਜੋੜਾ ਮੁਹਾਲੀ ਵਿੱਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸਸਕਾਰ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰ ਸਕਦੇ ਹਨ।
ਮਾਛੀਵਾੜਾ ਸਾਹਿਬ ਦੇ “ਹੈਲੋ ਫੂਡ” ਤੋਂ ਪਿੰਡ ਰਤੀਪੁਰ ਦੇ ਇੱਕ ਵਿਅਕਤੀ ਨੇ ਪੀਜ਼ਾ ਆਰਡਰ ਕੀਤਾ। ਜਦੋਂ ਉਸ ਪੀਜ਼ੇ ਘਰ ਡਿਲੀਵਰ ਹੋਇਆ ਤਾਂ ਡੱਬਾ ਖੋਲ੍ਹ ਕੇ ਬੱਚਿਆਂ ਨੇ ਖਾਣਾ ਸ਼ੁਰੂ ਕੀਤਾ। ਇਸ ਦੌਰਾਨ ਇੱਕ ਕਾਕਰੋਜ ਪੀਜ਼ੇ ਵਿੱਚੋਂ ਨਿਕਲਿਆ, ਜਿਸ ਤੋਂ ਬਾਅਦ ਤੁਰੰਤ ਵਿਅਕਤੀ ਵੱਲੋਂ ਡਿਲੀਵਰੀ ਬੁਆਏ ਨਾਲ ਗੱਲ ਕੀਤੀ। ਇਹ ਪੀਜ਼ਾ ਆਰਡਰ ਕਰਨ ਵਾਲੇ ਰਤੀਪੁਰ ਵਾਸੀ ਹਰਦੀਪ ਸਿੰਘ ਨਾਗਰਾ ਨੇ ਦੱਸਿਆ ਕਿ ਉਸ ਨੇ ਅੱਜ ਇਸ ਫਾਸਟ ਫੂਡ ਦੀ ਦੁਕਾਨ ਤੋਂ ਪੀਜ਼ਾ ਅਤੇ ਗਾਰਲਿਕ ਬਰੈੱਡ ਦਾ ਆਰਡਰ ਕੀਤਾ ਸੀ ਅਤੇ ਡਿਲੀਵਰੀ ਬੁਆਏ ਨੇ ਕਰੀਬ 3 ਵਜੇ ਉਸ ਦੇ ਘਰ ਡਿਲੀਵਰੀ ਕਰ ਦਿੱਤੀ। ਜਦੋਂ ਅਸੀਂ ਪੀਜ਼ਾ ਖਾਣ ਲੱਗੇ ਤਾਂ ਦੇਖਿਆ ਕਿ ਉਸ ਵਿੱਚ ਇੱਕ ਮਰਿਆ ਹੋਇਆ ਕਾਕਰੋਚ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਡਿਲੀਵਰੀ ਬੁਆਏ ਨਾਲ ਗੱਲ ਕੀਤੀ ਤਾਂ ਉਸ ਨੇ ਨੇ ਹੈਲੋ ਫੂਡ ਦੇ ਮਾਲਕ ਨਾਲ ਗੱਲ ਕਰਵਾਈ। ਇਸ ਦੌਰਾਨ ਮਾਲਕ ਨੇ ਕਿਹਾ ਕਿ ਗਲਤੀ ਤਾਂ ਇਨਸਾਨ ਤੋਂ ਹੀ ਹੁੰਦੀ ਹੈ ਤਾਂ ਕਿ ਹੋਇਆ ਜੇ ਪੀਜ਼ੇ ਵਿੱਚੋਂ ਕਾਕਰੋਜ ਨਿਕਲ ਆਇਆ। ਮੈਂ ਪੀਜ਼ਾ ਦੂਸਰਾ ਭੇਜ ਦਿੰਨਾ ਹਾਂ। ਵਿਅਕਤੀ ਵੱਲੋਂ ਕਿਹਾ ਗਿਆ ਕਿ ਜੇ ਇਹ ਪਿੱਜ਼ਾ ਮੇਰੇ ਬੱਚੇ ਖਾ ਲੈਂਦੇ ਤਾਂ ਕੁਝ ਵੀ ਹੋ ਸਕਦਾ ਸੀ ਮੇਰੇ ਬੱਚੇ ਬਿਮਾਰ ਹੋ ਸਕਦੇ ਸਨ ਇਸ ਦਾ ਕੌਣ ਜ਼ਿੰਮੇਵਾਰ ਹੈ।
ਫ਼ਤਹਿਗੜ੍ਹ ਸਾਹਿਬ-ਫਤਹਿਗੜ੍ਹ ਸਾਹਿਬ 'ਚ ਇਕ ਮਹਿਲਾ ਨੇ ਨੌਕਰਾਣੀ ਨਾਲ ਮਿਲ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਵਿਅਕਤੀ ਨੂੰ ਘਰ ਬੁਲਾ ਕੇ ਜ਼ਹਿਰੀਲੀ ਚੀਜ਼ ਪਿਆ ਦਿੱਤੀ। ਪੁਲਿਸ ਨੇ ਇਸ ਕਤਲ ਕਾਂਡ ਨੂੰ 7 ਘੰਟਿਆਂ 'ਚ ਸੁਲਝਾ ਲਿਆ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਾਲੋਨੀ ਅਤੇ ਉਸ ਦੀ ਨੌਕਰਾਣੀ ਨੰਦਪੁਰ ਕਲੌੜ ਵਾਸੀ ਮਾੜੂ ਵਜੋਂ ਹੋਈ ਹੈ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੰਡੋਫਲ ਵਾਸੀ ਕਾਬਲ ਸਿੰਘ ਨੇ ਆਪਣੇ ਲੜਕੇ ਵਿਕਰਮ ਸਿੰਘ ਦੇ ਕਤਲ ਦੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਜਾਂਚ ਕੀਤੀ ਗਈ। ਮਾਮਲੇ ਨੂੰ 7 ਘੰਟਿਆਂ ਵਿਚ ਟਰੇਸ ਕਰ ਲਿਆ ਗਿਆ। ਜਿਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਵਿਕਰਮ ਸਿੰਘ ਨੇ ਹਰਵਿੰਦਰ ਕੌਰ ਨੂੰ ਪੈਸੇ ਉਧਾਰ ਦਿੱਤੇ ਸਨ। ਪਰਿਵਾਰ ਵਾਲਿਆਂ ਨੂੰ ਫਿਲਹਾਲ ਇਹ ਨਹੀਂ ਪਤਾ ਕਿ ਇਹ ਰਕਮ ਕਿੰਨੀ ਹੈ ਪਰ ਇਹ ਗੱਲ ਪੱਕੀ ਸੀ ਕਿ ਵਿਕਰਮ ਪਰਿਵਾਰ ਦੇ ਸਾਹਮਣੇ ਹਰਵਿੰਦਰ ਕੌਰ ਤੋਂ ਕਈ ਵਾਰ ਪੈਸੇ ਮੰਗਦਾ ਰਿਹਾ। ਇਨ੍ਹੀਂ ਦਿਨੀਂ ਵਿਕਰਮ ਸਿੰਘ ਦੀ ਆਰਥਿਕ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਹ ਹਰ ਰੋਜ਼ ਆਪਣੇ ਪੈਸੇ ਵਾਪਸ ਮੰਗ ਰਿਹਾ ਸੀ। ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 4 ਵਜੇ ਹਰਵਿੰਦਰ ਕੌਰ ਨੇ ਆਪਣੇ ਨੌਕਰਾਣੀ ਮਾੜੂ ਨੂੰ ਐਕਟਿਵਾ 'ਤੇ ਵਿਕਰਮ ਸਿੰਘ ਦੇ ਘਰ ਭੇਜਿਆ ਸੀ ਅਤੇ ਮਾੜੂ ਵਿਕਰਮ ਨੂੰ ਐਕਟਿਵਾ 'ਤੇ ਆਪਣੇ ਨਾਲ ਹਰਵਿੰਦਰ ਕੌਰ ਦੇ ਘਰ ਲੈ ਗਈ। ਦੋਵਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤੋਂ ਬਾਅਦ ਹਰਵਿੰਦਰ ਕੌਰ ਅਤੇ ਮਾੜੂ ਨੇ ਮਿਲ ਕੇ ਵਿਕਰਮ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ। ਜ਼ਹਿਰ ਦੇਣ ਤੋਂ ਬਾਅਦ ਮਦੂ ਨੇ ਵਿਕਰਮ ਨੂੰ ਫਿਰ ਘਰ ਛੱਡ ਦਿੱਤਾ। ਘਰ ਜਾ ਕੇ ਵਿਕਰਮ ਦੀ ਹਾਲਤ ਵਿਗੜ ਗਈ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਲੈ ਕੇ ਗਏ ਤਾਂ ਉੱਥੇ ਵਿਕਰਮ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ...
ਅੰਮ੍ਰਿਤਸਰ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਗਏ ਬਿਆਨ ਨੇ ਸਿਆਸਤ ਭਖਾ ਦਿੱਤੀ ਹੈ। ਦਰਅਸਲ, ਬੀਤੇ ਦਿਨੀਂ ਅੰਮ੍ਰਿਤਾ ਵੜਿੰਗ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ। ਇੱਥੇ ਉਨ੍ਹਾਂ ਨੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਹੋਰਨਾਂ ਗੁਰੂਆਂ ਦੇ ਨਾਲ ਕੀਤੀ ਗਈ। ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋਣ ਲੱਗੀ। ਉਥੇ ਹੀ ਹੁਣ ਇਸ ਬਿਆਨ 'ਤੇ ਆਮ ਆਦਮੀ ਪਾਰਟੀ ਤੇ ਐਸਜੀਪੀਸੀ ਨੇ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ। ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ। ਦੱਸ ਦੇਈਏ ਕਿ ਅੰਮ੍ਰਿਤਾ ਵੜਿੰਗ ਦੀ ਇਹ ਵੀਡੀਓ ਚੋਣ ਪ੍ਰਚਾਰ ਦੌਰਾਨ ਇੱਕ ਮੀਟਿੰਗ ਦੀ ਹੈ, ਜਿਸ ’ਚ ਉਹ ਕਹਿੰਦੀ ਹੈ, “ਤੁਹਾਡੀ ਵੋਟ ਸੱਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪੰਜੇ ਨੂੰ ਜਾਣੀ ਚਾਹੀਦੀ ਹੈ।ਇਸ ਸਬੰਧੀ ਇੱਕ ਵੀਡੀਓ ਮੈਸੇਜ ਜਾਰੀ ਕਰਦੇ ਹੋਏ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਅੰਮ੍ਰਿਤਾ ਵੜਿੰਗ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਕਿਓਂਕਿ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਬਿਆਨ 'ਤੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਇਲੈਕਸ਼ਨ ਕਮੀਸ਼ਨ ਵੀ ਸਖ਼ਤ ਕਾਰਵਾਈ ਕਰੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਔਰਤ ਜਾਤੀ ਨੂੰ ਵੱਡਾ ਸਨਮਾਨ ਅਤੇ ਸਤਿਕਾਰ ਦਿੱਤਾ, ਹਰ ਸਿੱਖ ਉਹਨਾਂ ਦੇ ਦਿੱਤੇ ਸਿਧਾਂਤਾਂ 'ਤੇ ਚਲਦਿਆਂ ਪਹਿਰਾ ਦਿੰਦਾ ਹੈ। ਉਹਨਾਂ ਕਿਹਾ ਕਿ ਮੇਰੀ ਬਹੁਤ ਸਤਿਕਾਰਯੋਗ ਭੈਣ ਅੰਮ੍ਰਿਤਾ ਵੜਿੰਗ ਇੱਕ ਵੱਡੇ ਪਰਿਵਾਰ ਦੇ ਨਾਲ ਸੰਬੰਧਿਤ ਹੈ। ਉਸ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਨਾਮ ਲੈ ਕੇ ਪਾਰਟੀ ਪਰਚਾਰ ਕਰਨਾ ਬੇਹੱਦ ਨਿੰਦਨਯੋਗ ਹੈ।
ਸੁਪਰੀਮ ਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਉੱਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਬਾਬਾ ਰਾਮਦੇਵ ਦੀ ਦਿਵਿਆ ਫਾਰਮੇਸੀ ਅਤੇ ਪਤੰਜਲੀ ਆਯੁਰਵੇਦ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਬਾਬਾ ਰਾਮਦੇਵ ਦੀ ਇੱਕ ਹੋਰ ਕੰਪਨੀ ਪਤੰਜਲੀ ਫੂਡਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਸੂਬਾ ਸਰਕਾਰ ਨੇ ਕੰਪਨੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਲਾਇਸੈਂਸਿੰਗ ਅਥਾਰਟੀ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਵੀ ਦਾਇਰ ਕੀਤਾ ਹੈ।ਰਾਜ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੀਆਂ 14 ਦਵਾਈਆਂ ਅਤੇ ਉਤਪਾਦਾਂ ਦੇ ਨਿਰਮਾਣ ਲਾਇਸੈਂਸਾਂ ਉਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।ਇਹ ਹੁਕਮ ਇਸ ਮਹੀਨੇ ਦੇ ਸ਼ੁਰੂ ਵਿੱਚ ਡਰੱਗਜ਼ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ ਅਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਵਿੱਚ ਇਨ੍ਹਾਂ ਉਤਪਾਦਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਬਾਰੇ ਕੰਪਨੀ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਜਾਰੀ ਕੀਤਾ ਗਿਆ ਹੈ।ਹੁਕਮਾਂ ਮੁਤਾਬਕ ਦਿਵਿਆ ਫਾਰਮੇਸੀ ਦੇ ਉਤਪਾਦ ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿੱਚ ਸ਼ਵਾਸਰੀ ਗੋਲਡ, ਸ਼ਵਾਸਰੀ ਵਤੀ, ਬ੍ਰੋਂਕੋਮ, ਸ਼ਵਾਸਰੀ ਪ੍ਰਵਾਹੀ, ਸ਼ਵਾਸਰੀ ਅਵਲੇਹਾ, ਮੁਕਤਾ ਵਤੀ ਐਕਸਟਰਾ ਪਾਵਰ, ਲਿਪੀਡਮ, ਬੀਪੀ ਗ੍ਰਿਟ, ਮਧੂਗ੍ਰਿਤ, ਪਤੰਜਲੀ ਦ੍ਰਿਸ਼ਟੀ ਆਈ ਡ੍ਰੌਪ, ਆਈਗ੍ਰਿਟ ਗੋਲਡ ਅਤੇ ਮਧੁਨਾਸ਼ਿਨੀ ਵਤੀ ਐਕਸਟ੍ਰਾ ਪਾਵਰ ਸ਼ਾਮਲ ਹਨ।ਦੂਜੇ ਪਾਸੇ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ.ਐੱਸ.ਟੀ.) ਖੁਫੀਆ ਵਿਭਾਗ ਨੇ ਪਤੰਜਲੀ ਫੂਡਸ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਕੰਪਨੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਇਸ ਤੋਂ 27.46 ਕਰੋੜ ਰੁਪਏ ਦਾ ਇਨਪੁਟ ਟੈਕਸ ਕ੍ਰੈਡਿਟ ਕਿਉਂ ਨਾ ਵਸੂਲਿਆ ਜਾਵੇ।
ਓਟਵਾ-ਕੈਨੇਡਾ ਵਿਚ ਆ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕੈਂਪਸ ਬਾਹਰ ਕੰਮ ਕਰਨ ਲਈ ਦਿੱਤੇ ਜਾਂਦੇ ਸਮੇਂ ਬਾਰੇ ਅਹਿਮ ਐਲਾਨ ਕੀਤਾ ਗਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਸਤੰਬਰ ਤੋਂ ਹਰ ਹਫ਼ਤੇ 24 ਘੰਟੇ ਤਕ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਲਿਬਰਲਾਂ ਨੇ ਕਾਮਿਆਂ ਦੀ ਘਾਟ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ 'ਤੇ ਲਾਈ ਜਾਂਦੀ 20 ਘੰਟੇ ਦੀ ਸੀਮਾ ਨੂੰ ਅਸਥਾਈ ਤੌਰ 'ਤੇ ਹਟਾ ਦਿੱਤਾ ਸੀ। ਇਸ ਛੋਟ ਦੀ ਮਿਆਦ ਮੰਗਲਵਾਰ ਨੂੰ ਸਮਾਪਤ ਹੋ ਜਾਵੇਗੀ। ਮਿਲਰ ਨੇ ਕਿਹਾ ਕਿ ਕੈਨੇਡਾ ਦੇ ਨਿਯਮਾਂ ਨੂੰ ਇਕਸਾਰ ਕਰਨ ਦੀ ਲੋੜ ਹੈ। ਅਸੀਂ ਆਪਣੇ ਪ੍ਰੋਗਰਾਮਾਂ ਨੂੰ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਆਕਰਸ਼ਿਤ ਕਰਨ ਵਾਲੇ ਲੱਭਾਂਗੇ ਜਿਨ੍ਹਾਂ ਦਾ ਮੁੱਖ ਇਰਾਦਾ ਕੰਮ ਕਰਨਾ ਹੈ, ਪੜ੍ਹਾਈ ਨਹੀਂ।ਉਨ੍ਹਾਂ ਕਿਹਾ ਕਿ ਆਲੋਚਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੁੱਲ-ਟਾਈਮ ਕੰਮ ਕਰਨ ਦੀ ਇਜਾਜ਼ਤ ਦੇਣ ਨਾਲ ਸਟੱਡੀ ਪਰਮਿਟ ਨੂੰ ਅਣਅਧਿਕਾਰਤ ਵਰਕ ਵੀਜ਼ਾ ਵਿੱਚ ਬਦਲ ਸਕਦਾ ਹੈ, ਜੋ ਇਸ ਦੇ ਉਦੇਸ਼ ਨੂੰ ਕਮਜ਼ੋਰ ਕਰੇਗਾ।
ਪੇਰੂ-ਦੱਖਣੀ ਅਮਰੀਕਾ ਦੇ ਪੇਰੂ 'ਚ ਸੋਮਵਾਰ ਨੂੰ ਇਕ ਬੱਸ ਦੇ ਖਾਈ 'ਚ ਜਾ ਡਿੱਗੀ, ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬੱਸ ਵਿਚ 50 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਉੱਤਰੀ ਪੇਰੂ ਵਿਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਪਗ 650 ਫੁੱਟ) ਡੂੰਘੀ ਖੱਡ ਵਿਚ ਡਿੱਗ ਗਈ। ਹੇਠਾਂ ਇਕ ਨਦੀ ਸੀ। ਕਈ ਯਾਤਰੀ ਰੁੜ੍ਹ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ ਤੇ ਅੱਗ ਬੁਝਾਊ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿਚ 48 ਘੰਟੇ ਦੇ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।ਪੇਰੂ ਵਿਚ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਕਾਰਨ ਖਰਾਬ ਸੜਕਾਂ, ਟ੍ਰੈਫਿਕ ਵਿਵਸਥਾ ਦੀ ਕਮੀ, ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਤੇਜ਼ ਰਫਤਾਰ ਨਾਲ ਵਾਹਨ ਚਲਾਉਣਾ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿਚ 3100 ਲੋਕਾਂ ਦੀ ਮੌਤ ਹੋ ਗਈ ਸੀ।
ਐਂਟੀ-ਕੋਵਿਡ-19 ਵੈਕਸੀਨ 'ਕੋਵਿਸ਼ੀਲਡ' ਲਗਵਾਉਣ ਵਾਲੇ ਲੋਕਾਂ ਨੂੰ ਹਾਰਟ ਅਟੈਕ ਜਾਂ ਬ੍ਰੇਨ ਸਟ੍ਰੋਕ ਆ ਸਕਦਾ ਹੈ। ਇਹ ਵੈਕਸੀਨ ਲੋਕਾਂ ਵਿਚ ਖ਼ੂਨ ਦੇ ਥੱਕੇ ਸਮੇਤ ਲੋਕਾਂ ਵਿਚ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ। ਅਜਿਹਾ ਇਹ ਵੈਕਸੀਨ ਬਣਾਉਣ ਵਾਲੀ ਕੰਪਨੀ ਐਸਟ੍ਰਾਜ਼ੈਨੇਕਾ ਨੇ ਖੁਦ ਮੰਨਿਆ ਹੈ ਕਿ ਇਸ ਨੂੰ ਲੈਣ ਵਾਲੇ ਲੋਕਾਂ ਵਿਚ ਦੁਰਲੱਭ ਮਾੜੇ ਪ੍ਰਭਾਵ ਹੋ ਸਕਦੇ ਹਨ। ਦਿ ਟੈਲੀਗ੍ਰਾਫ (UK) ਦੀ ਰਿਪੋਰਟ ਅਨੁਸਾਰ, ਬ੍ਰਿਟਿਸ਼ ਫਾਰਮਾ ਦਿੱਗਜ AstraZeneca ਨੇ ਅਦਾਲਤੀ ਦਸਤਾਵੇਜ਼ਾਂ ਵਿਚ ਕਿਹਾ ਹੈ ਕਿ ਕੋਵਿਸ਼ੀਲਡ, ਬਹੁਤ ਘੱਟ ਮਾਮਲਿਆਂ ਵਿਚ, ਅਜਿਹੀ ਸਥਿਤੀ ਦਾ ਕਾਰਨ ਬਣ ਸਕਦੀ ਹੈ ਜਿਸ ਨਾਲ ਖੂਨ ਦੇ ਥੱਕੇ ਅਤੇ ਪਲੇਟਲੈਟ ਦੀ ਘੱਟ ਗਿਣਤੀ ਹੋ ਸਕਦੀ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਅਜਿਹਾ ਬਹੁਤ ਘੱਟ ਮਾਮਲਿਆਂ ਵਿਚ ਹੀ ਹੋਵੇਗਾ ਅਤੇ ਆਮ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।ਐਸਟ੍ਰਾਜ਼ੈਨੇਕਾ ਅਤੇ ਔਕਸਫਾਰਡ ਯੂਨੀਵਰਸਿਟੀ ਦੁਆਰਾ ਵਿਕਸਿਤ ਕੋਵਿਸ਼ੀਲਡ, ਨੂੰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਮਹਾਮਾਰੀ ਦੇ ਦੌਰਾਨ ਤਿਆਰ ਕੀਤਾ ਗਿਆ ਸੀ ਅਤੇ ਦੇਸ਼ ਵਿਚ ਲੋਕਾਂ ਨੂੰ ਵਿਆਪਕ ਤੌਰ 'ਤੇ ਇਹ ਵੈਕਸੀਨ ਦਿਤੀ ਗਈ। ਐਸਟ੍ਰਾਜ਼ੈਨੇਕਾ ਦਾਅਵਿਆਂ ਨੂੰ ਲੈ ਕੇ ਬ੍ਰਿਟੇਨ ਵਿਚ ਕਈ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ ਕਿ ਇਸ ਦੇ ਟੀਕੇ ਕਾਰਨ ਕਈ ਮੌਤਾਂ ਅਤੇ ਗੰਭੀਰ ਸੱਟਾਂ ਲੱਗੀਆਂ ਹਨ। ਯੂਕੇ ਹਾਈ ਕੋਰਟ ਵਿਚ 51 ਮਾਮਲਿਆਂ ਵਿਚ ਪੀੜਤਾਂ ਨੇ 100 ਮਿਲੀਅਨ ਪੌਂਡ ਤਕ ਦੇ ਹਰਜਾਨੇ ਦੀ ਮੰਗ ਕੀਤੀ ਹੈ।ਕੇਸ ਦੇ ਪਹਿਲੇ ਸ਼ਿਕਾਇਤਕਰਤਾ ਜੈਮੀ ਸਕਾਟ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੂੰ ਅਪ੍ਰੈਲ 2021 ਵਿਚ ਵੈਕਸੀਨ ਦਿਤੀ ਗਈ ਸੀ, ਜਿਸ ਨਾਲ ਖੂਨ ਦੇ ਜੰਮਣ ਤੋਂ ਬਾਅਦ ਦਿਮਾਗ ਨੂੰ ਸਥਾਈ ਸੱਟ ਲੱਗ ਗਈ ਸੀ। ਉਸ ਨੇ ਦਾਅਵਾ ਕੀਤਾ ਕਿ ਇਸ ਕਾਰਨ ਉਸ ਲਈ ਕੰਮ ਕਰਨਾ ਮੁਸ਼ਕਲ ਹੋ ਗਿਆ... ਹਸਪਤਾਲ ਨੇ ਉਸ ਦੀ ਪਤਨੀ ਨੂੰ ਤਿੰਨ ਵਾਰ ਕਿਹਾ ਕਿ ਉਹ ਮਰਨ ਵਾਲਾ ਹੈ।ਐਸਟ੍ਰਾਜ਼ੈਨੇਕਾ ਨੇ ਦਾਅਵਿਆਂ ਦਾ ਖੰਡਨ ਕੀਤਾ ਹੈ, ਪਰ ਫਰਵਰੀ ਵਿਚ ਇਕ ਅਦਾਲਤੀ ਦਸਤਾਵੇਜ਼ ਵਿਚ ਸਵੀਕਾਰ ਕੀਤਾ ਹੈ ਕਿ ਕੋਵਿਸ਼ੀਲਡ "ਬਹੁਤ ਘੱਟ ਮਾਮਲਿਆਂ ਵਿਚ, ਟੀਟੀਐਲ ਦਾ ਕਾਰਨ ਬਣ ਸਕਦਾ ਹੈ"। ਟੀਟੀਐਸ (ਥਰੋਮਬੋਸਿਸ ਵਿਦ ਥਰੋਮਬੋਸਾਈਟੋਪੇਨੀਆ ਸਿੰਡਰੋਮ) ਮਨੁੱਖਾਂ ਵਿਚ ਖੂਨ ਦੇ ਥੱਕੇ ਅਤੇ ਘੱਟ ਖੂਨ ਦੇ ਪਲੇਟਲੇਟ ਦੀ ਗਿਣਤੀ ਦਾ ਕਾਰਨ ਬਣਦਾ ਹੈ।ਐਸਟ੍ਰਾਜ਼ੈਨੇਕਾ ਨੇ ਕਿਹਾ, "ਇਹ ਮੰਨਿਆ ਜਾਂਦਾ ਹੈ ਕਿ AZ ਵੈਕਸੀਨ, ਬਹੁਤ ਘੱਟ ਮਾਮਲਿਆਂ ਵਿਚ, TTS ਦਾ ਕਾਰਨ ਬਣ ਸਕਦੀ ਹੈ। ਇਸ ਤੋਂ ਇਲਾਵਾ, TTS AZ ਵੈਕਸੀਨ (ਜਾਂ ਕਿਸੇ ਵੀ ਵੈਕਸੀਨ) ਦੀ ਅਣਹੋਂਦ ਵਿਚ ਹੋ ਸਕਦਾ ਹੈ"। ਐਸਟ੍ਰਾਜ਼ੈਨੇਕਾ ਸਕਾਟ ਦੇ ਦਾਅਵੇ ਦੇ ਕਾਨੂੰਨੀ ਬਚਾਅ ਲਈ ਸਹਿਮਤ ਹੋ ਗਈ, ਜਿਸ ਨਾਲ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਭੁਗਤਾਨ ਕੀਤਾ ਜਾ ਸਕਦਾ ਹੈ।ਹਾਲੀਆ ਇਕਬਾਲੀਆ ਕੰਪਨੀ ਦੇ 2023 ਦੇ ਰੁਖ ਦਾ ਵੀ ਖੰਡਨ ਕਰਦਾ ਹੈ, ਜਿਸ ਵਿਚ ਇਸ ਨੇ ਜੈਮੀ ਸਕਾਟ ਦੇ ਵਕੀਲਾਂ ਨੂੰ ਕਿਹਾ ਸੀ: "ਅਸੀਂ ਇਹ ਸਵੀਕਾਰ ਨਹੀਂ ਕਰਦੇ ਕਿ ਟੀਟੀਐਸ ਇਕ ਮੱਧਮ ਪੈਮਾਨੇ 'ਤੇ ਟੀਕੇ ਕਾਰਨ ਹੋਇਆ ਹੈ।" ਹਾਲਾਂਕਿ, ਐਸਟ੍ਰਾਜ਼ੈਨੇਕਾ ਨੇ ਵਕੀਲਾਂ ਦੇ ਦਾਅਵਿਆਂ ਤੋਂ ਇਨਕਾਰ ਕੀਤਾ ਹੈ ਕਿ ਵੈਕਸੀਨ "ਨੁਕਸਦਾਰ" ਹੈ ਅਤੇ ਇਸ ਦੀ ਪ੍ਰਭਾਵਸ਼ੀਲਤਾ ਨੂੰ "ਕਾਫੀ ਹੱਦ ਤਕ ਵਧਾ-ਚੜ੍ਹ ਕੇ ਦਸਿਆ ਗਿਆ ਹੈ"।...
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਕੂਲਾਂ ਦੇ ਵਿਦਿਆਰਥੀ ਤਿਆਰੀ ਖਿੱਚ ਲੈਣ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਮੰਗਲਵਾਰ ਮਤਲਬ ਕਿ ਅੱਜ ਐਲਾਨਿਆ ਜਾਵੇਗਾ। ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਜਮਾਤਾਂ ਦਾ ਨਤੀਜਾ ਤਿਆਰ ਹੋ ਚੁੱਕਾ ਹੈ ਤੇ ਇਸ ਦਾ ਅੱਜ ਐਲਾਨ ਕੀਤਾ ਜਾਣਾ ਬਾਕੀ ਹੈ। ਇਹ ਨਤੀਜਾ ਅੱਜ ਮੀਡੀਆ ਲਈ ਐਲਾਨ ਦਿੱਤਾ ਜਾਵੇਗਾ ਤੇ ਮੈਰਿਟ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਪਰ ਆਮ ਜਨਤਾ ਲਈ ਇਹ ਨਤੀਜਾ ਇੱਕ ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਨਤੀਜਿਆਂ ਦਾ ਐਲਾਨ ਸ਼ਾਮ 4 ਵਜੇ ਕੀਤਾ ਜਾਵੇਗਾ, ਜਦੋਂ ਕਿ ਵਿਦਿਆਰਥੀ ਇਸ ਨੂੰ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਦੇਖ ਸਕਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਹੋਈ ਸੀ। ਇਸ ਦੇ ਨਾਲ ਹੀ 5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ। ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣੇ ਨਤੀਜੇ ਚੈਕ ਕਰ ਸਕਦੇ ਹਨ।
ਗੋਰਿਆਂ ਦੀ ਧਰਤੀ ਲੰਡਨ 'ਚ ਸਿੱਖਾਂ ਲਈ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ। ਲੰਡਨ ਦੇ ਲਿੰਕਨ ਇਨ ਦੇ ਓਲਡ ਹਾਲ ਵਿੱਚ ਇੱਕ ਸਮਾਰੋਹ ਵਿੱਚ ਸਿੱਖ ਅਦਾਲਤ ਦਾ ਉਦਘਾਟਨ ਕੀਤਾ ਗਿਆ। ਇਹ ਨਵੀਂ ਸਿੱਖ ਅਦਾਲਤ ਵਿਅਕਤੀਗਤ ਤੌਰ ‘ਤੇ ਕੰਮ ਕਰੇਗੀ ਅਤੇ ਇਸ ਵਿੱਚ ਲਗਭਗ 30 ਮੈਜਿਸਟ੍ਰੇਟਸ ਅਤੇ 15 ਜੱਜ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਹੋਣਗੀਆਂ। ਇੱਕ ਅਖ਼ਬਾਰ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਮੈਜਿਸਟ੍ਰੇਟ ਕਿਸੇ ਵੀ ਵਿਵਾਦ ‘ਤੇ ਸਮਝੌਤੇ ਲਈ ਗੱਲਬਾਤ ਕਰਨ ਲਈ ਦੋਵੇਂ ਪਾਰਟੀਆਂ ਵਿਚਕਾਰ ਵਿਚੋਲਗੀ ਕਰਨਗੇ, ਤੇ ਫੇਰ ਜੱਜ ਕੋਲ ਸਾਰਾ ਵਿਵਾਦ ਲੈ ਕੇ ਜਾਣਗੇ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਸੰਘਰਸ਼ਾਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ। ਕੋਈ ਵੀ ਸਿੱਖ ਇੱਥੇ ਆਪਣਾ ਮਸਲਾ ਹੱਲ ਕਰਵਾ ਸਕੇਗਾ। ਲੰਡਨ ਦੀਆਂ ਦੂਜੀਆਂ ਅਦਾਲਤਾਂ ਆਪਣਾ ਕੰਮ ਆਪਣੇ ਪੱਧਰ ’ਤੇ ਕਰਦੀਆਂ ਰਹਿਣਗੀਆਂ। ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਇਹ ਅਦਾਲਤਾਂ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ। ਜੇ ਇਹਨਾਂ ਮਾਮਲਿਆਂ ਵਿੱਚ ਵਿਚੋਲਗੀ ਅਸਫਲ ਰਹਿੰਦੀ ਹੈ, ਤਾਂ ਕੇਸ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ। ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਦਾਲਤ ਦਾ ਮਕਸਦ ਅੰਗਰੇਜ਼ੀ ਅਦਾਲਤਾਂ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਅਤੇ ਤੰਗ ਕਰਨਾ ਨਹੀਂ ਹੈ। ਅਸੀਂ ਸਿਰਫ਼ ਸਿੱਖਾਂ ਦੇ ਮਸਲੇ ਵੱਖਰੇ ਤੌਰ ‘ਤੇ ਹੱਲ ਕਰਨਾ ਚਾਹੁੰਦੇ ਹਾਂ।
ਸੰਯੁਕਤ ਅਰਬ ਅਮੀਰਾਤ (UAE) ਦਾ ਦੁਬਈ ਸ਼ਹਿਰ ਆਪਣੀ ਸ਼ਾਨ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ। ਹੁਣ ਇਸ ਸ਼ਹਿਰ ਦੇ ਨਾਂ ਨਾਲ ਇੱਕ ਹੋਰ ਪ੍ਰਾਪਤੀ ਜੁੜਣ ਜਾ ਰਹੀ ਹੈ। ਜੀ ਹਾਂ, ਇੱਥੇ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ ਬਣਨ ਜਾ ਰਿਹਾ ਹੈ। ਸਹੂਲਤਾਂ ਅਜਿਹੀਆਂ ਹੋਣਗੀਆਂ ਕਿ ਤੁਸੀਂ ਇਸ ਦੇ ਕਾਇਲ ਹੋ ਜਾਵੋਗੇ। ਇਸ ਦਾ ਨਾਮ 'ਅਲ-ਮਕਤੂਮ' ਅੰਤਰਰਾਸ਼ਟਰੀ ਹਵਾਈ ਅੱਡਾ ਹੋਵੇਗਾ। ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਨੇ ਨਵੇਂ ਯਾਤਰੀ ਟਰਮੀਨਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁਹੰਮਦ ਮਕਤੂਮ ਨੇ ਕਿਹਾ ਕਿ ਇਹ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ ਹੋਵੇਗਾ ਅਤੇ ਇੱਕ ਗਲੋਬਲ ਕੇਂਦਰ ਵਜੋਂ ਵਿਕਸਿਤ ਹੋਵੇਗਾ। ਇਸ ਨੂੰ ਬਣਾਉਣ 'ਤੇ ਲਗਪਗ 35 ਬਿਲੀਅਨ ਡਾਲਰ ਯਾਨੀ ਲਗਪਗ 2.9 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ। ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਕਾਰ ਵਿਚ ਪੰਜ ਗੁਣਾ ਵੱਡਾ ਹੋਵੇਗਾਦੁਬਈ ਦੀ ਸਰਕਾਰੀ ਮਾਲਕੀ ਵਾਲੀ ਏਅਰਲਾਈਨ ਅਮੀਰਾਤ ਦੇ ਚੇਅਰਮੈਨ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਨੇ ਕਿਹਾ ਕਿ ਹਵਾਈ ਅੱਡਾ ਫਲੈਗਸ਼ਿਪ ਕੈਰੀਅਰ ਅਮੀਰਾਤ ਅਤੇ ਇਸ ਦੀ ਘੱਟ ਕੀਮਤ ਵਾਲੀ ਏਅਰਲਾਈਨ ਫਲਾਈਦੁਬਈ ਦੇ ਨਾਲ-ਨਾਲ ਦੁਨੀਆ ਨੂੰ ਦੁਬਈ ਨਾਲ ਜੋੜਨ ਵਾਲੇ ਸਾਰੇ ਏਅਰਲਾਈਨ ਭਾਈਵਾਲਾਂ ਲਈ ਨਵਾਂ ਘਰ ਹੋਵੇਗਾ। ਇਸ ਹਵਾਈ ਅੱਡੇ 'ਤੇ ਪੰਜ ਸਮਾਨਾਂਤਰ ਰਨਵੇ ਹੋਣਗੇ। ਇਸ ਤੋਂ ਇਲਾਵਾ 400 ਏਅਰਕ੍ਰਾਫਟ ਗੇਟ ਹੋਣਗੇ। ਇਸ ਨਵੇਂ ਹਵਾਈ ਅੱਡੇ ਦੀ ਸਾਲਾਨਾ ਸਮਰੱਥਾ 26 ਕਰੋੜ ਯਾਤਰੀ ਹੋਵੇਗੀ। ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ-ਮਕਤੂਮ ਨੇ ਇੱਕ ਪੋਸਟ ਵਿੱਚ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸੰਚਾਲਨ ਨੂੰ ਇਸ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਹਵਾਈ ਅੱਡੇ ਦੇ ਆਲੇ-ਦੁਆਲੇ ਬਣੇਗਾ ਪੂਰਾ ਸ਼ਹਿਰਦੁਬਈ ਏਅਰਪੋਰਟ ਨੂੰ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚ ਗਿਣਿਆ ਜਾਂਦਾ ਹੈ। ਸਾਲ 2022 ਵਿੱਚ, ਇਸ ਹਵਾਈ ਅੱਡੇ ਦੀ ਵਰਤੋਂ 6.6 ਕਰੋੜ ਯਾਤਰੀਆਂ ਦੁਆਰਾ ਕੀਤੀ ਗਈ ਸੀ। ਦੁਬਈ ਦੱਖਣੀ ਵਿੱਚ ਹਵਾਈ ਅੱਡੇ ਦੇ ਆਲੇ-ਦੁਆਲੇ ਇੱਕ ਪੂਰਾ ਸ਼ਹਿਰ ਬਣਾਇਆ ਜਾਵੇਗਾ। ਦੁਬਈ ਵਿੱਚ 10 ਲੱਖ ਲੋਕਾਂ ਲਈ ਰਿਹਾਇਸ਼ ਦਾ ਪ੍ਰਾਜੈਕਟ ਵੀ ਇਸ ਹਵਾਈ ਅੱਡੇ ਰਾਹੀਂ ਕੀਤਾ ਜਾਣਾ ਹੈ। ਇਸ ਤੋਂ ਇਲਾਵਾ, ਇਹ ਹਵਾਈ ਅੱਡਾ ਕਈ ਗਲੋਬਲ ਲੌਜਿਸਟਿਕ ਕੰਪਨੀਆਂ ਲਈ ਵੀ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗਾ। ਨਵੇਂ ਹਵਾਈ ਅੱਡੇ ਦੀਆਂ ਵਿਸ਼ੇਸ਼ਤਾਵਾਂ1. ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡਾ ਪ੍ਰਤੀ ਸਾਲ 26 ਕਰੋੜ ਯਾਤਰੀਆਂ ਦੇ ਨਾਲ ਦੁਨੀਆ ਦਾ ਸਭ ਤੋਂ ਵੱਡਾ ਸਮਰੱਥਾ ਵਾਲਾ ਹਵਾਈ ਅੱਡਾ ਹੋਵੇਗਾ।2. ਇਹ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਕਾਰ ਤੋਂ ਪੰਜ ਗੁਣਾ ਵੱਡਾ ਹੋਵੇਗਾ।3. ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 400 ਏਅਰਕ੍ਰਾਫਟ ਗੇਟ ਅਤੇ 5 ਰਨਵੇ ਹੋਣਗੇ।4. ਇਹ ਹਵਾਈ ਅੱਡਾ ਕਰੀਬ 35 ਬਿਲੀਅਨ ਡਾਲਰ ਨਾਲ ਬਣੇਗਾ।5. ਇਸ ਏਅਰਪੋਰਟ ਦੇ ਆਲੇ-ਦੁਆਲੇ ਪੂਰਾ ਸ਼ਹਿਰ ਬਣਾਇਆ ਜਾਵੇਗਾ।6. ਆਉਣ ਵਾਲੇ ਸਾਲਾਂ ਵਿੱਚ, ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸੰਚਾਲਨ ਅਲ ਮਕਤੂਮ ਵਿੱਚ ਤਬਦੀਲ ਕਰ ਦਿੱਤੇ ਜਾਣਗੇ। ...
ਬਰਨਾਲਾ ਤੋਂ ਡੇਰਾ ਸਿਰਸਾ ਸਤਿਸੰਗ ਲਈ ਜਾ ਰਹੀ ਸ਼ਰਧਾਲੂਆਂ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਜਿਸ ਕਾਰਨ ਬੱਸ 'ਚ ਸਵਾਰ 30-35 ਲੋਕ ਜ਼ਖਮੀ ਹੋ ਗਏ। ਦਰਅਸਲ ਬਰਨਾਲਾ ਦੇ ਬੱਸ ਸਟੈਂਡ ਤੋਂ ਦਾਣਾ ਮੰਡੀ ਦੇ ਪਿਛਲੇ ਪਾਸੇ ਵਾਲੀ ਸੜਕ ਨੂੰ ਰੋਕਣ ਲਈ ਵੱਡੇ ਤੇ ਉੱਚੇ ਖੰਭੇ ਲਗਾਏ ਗਏ ਹਨ ਤਾਂ ਜੋ ਵੱਡੇ ਵਾਹਨ ਇੱਥੋਂ ਲੰਘ ਨਾ ਸਕਣ, ਪਰ ਬੱਸ ਚਾਲਕ ਨੇ ਲਾਪਰਵਾਹੀ ਵਰਤਦਿਆਂ ਖੰਭਿਆਂ ਨੂੰ ਟੱਕਰ ਮਾਰ ਦਿੱਤੀ ਤੇ ਬੱਸ ਵਿੱਚ ਸਵਾਰ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਤੁਰੰਤ ਬਾਅਦ ਡਰਾਈਵਰ ਹੋ ਗਿਆ। ਇਸ ਸਬੰਧੀ ਬੱਸ ਵਿੱਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਉਹ ਸ਼ੇਰਪੁਰ ਤੋਂ ਡੇਰਾ ਸਿਰਸਾ ਸਤਿਸੰਗ ਜਾ ਰਿਹਾ ਸੀ। ਜਦੋਂ ਉਹ ਬਰਨਾਲਾ ਪਹੁੰਚੇ ਤਾਂ ਬਰਨਾਲਾ ਤੋਂ ਆਏ ਬੱਸ ਚਾਲਕ ਨੇ ਬੱਸ ਸਟੈਂਡ ਦੇ ਪਿਛਲੇ ਪਾਸੇ ਦਾਣਾ ਮੰਡੀ ਵਾਲੀ ਸਾਈਡ ਤੋਂ ਬੱਸ ਕੱਢਣ ਦੀ ਕੋਸ਼ਿਸ਼ ਕੀਤੀ। ਇੱਥੇ ਵੱਡੇ ਵਾਹਨਾਂ ਨੂੰ ਰੋਕਣ ਲਈ ਖੰਭੇ ਲਾਏ ਗਏ ਹਨ ਪਰ ਬੱਸ ਡਰਾਈਵਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਬੱਸ ਖੰਭੇ ਨਾਲ ਟਕਰਾਅ ਗਈ। ਇਸ ਹਾਦਸੇ ਕਾਰਨ ਬੱਸ ਵਿੱਚ ਸਵਾਰ ਵੱਡੀ ਗਿਣਤੀ ਵਿੱਚ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਲਈ ਬੱਸ ਡਰਾਈਵਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਇਸ ਸਬੰਧੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਬੱਸ ਹਾਦਸੇ ਦੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰੇਗੀ। ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਅੱਜ ਵਾਪਰੇ ਬੱਸ ਹਾਦਸੇ ਕਾਰਨ 30-35 ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਬਰਨਾਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab-Haryana Weather Update : पंजाब-हरियाणा में शीतलहर का अलर्ट जारी; भारी बारिश की संभावना, जानें अपने शहर का हाल
Aaj ka rashifal: आज के दिन सिंह-कुंभ वाले करियर में बड़गे आगे, जानें अन्य राशियों का हाल
Alovera juice benefits: एलोवेरा जूस पीने से दूर होती हैं ये समस्याएं, जानें अन्य फायदे