LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
harpreet singh bedi
mla crime

ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਬਹਾਦੁਰੀ ਦੀ ਚਰਚਾ ਜ਼ੋਰਾਂ ਉਤੇ ਹੈ। ਰਾਤ ਸਮੇਂ ਮੁੱਖ ਮਾਰਗ ਉਤੇ ਲੁਟੇਰਿਆਂ ਦਾ ਵਾਹ ਵਿਧਾਇਕ ਨਾਲ ਪੈ ਗਿਆ, ਜੋ ਉਨ੍ਹਾਂ ਨੂੰ ਮਹਿੰਗਾ ਪੈ ਗਿਆ। ਦਰਅਸਲ, ਲਟੇਰੇ ਇਕ ਵਿਅਕਤੀ ਨੂੰ ਲੁੱਟ ਰਹੇ ਸੀ ਕਿ ਇਸ ਵਿਚਾਲੇ ਵਿਧਾਇਕ ਕਾਕਾ ਬਰਾੜ ਦੀ ਐਂਟਰੀ ਹੋ ਗਈ। ਉਨ੍ਹਾਂ ਨੇ ਬਹਾਦੁਰੀ ਵਿਖਾਉਂਦਿਆਂ ਇਕ ਲੁਟੇਰੇ ਨੂੰ ਕਾਬੂ ਕਰ ਲਿਆ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਨੁਸਾਰ ਉਹ ਸ਼੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮਾਰਗ ਤੋਂ ਇੱਕ ਵਿਆਹ ਸਮਾਰੋਹ ਵਿਚ ਹਿੱਸਾ ਲੈਣ ਉਪਰੰਤ ਵਾਪਸ ਆ ਰਹੇ ਸੀ ਕਿ ਰਸਤੇ ‘ਚ ਤਿੰਨ ਵਿਅਕਤੀ ਇੱਕ ਵਿਅਕਤੀ ਤੋਂ ਖੋਹ ਦੀ ਕੋਸ਼ਿਸ਼ ਕਰ ਰਹੇ ਸੀ।ਉਹਨਾਂ ਜਦ ਕਾਰ ਰੋਕੀ ਤਾਂ ਇਹ ਤਿੰਨੋ ਮੋਟਰਸਾਈਕਲ ਤੋਂ ਬੈਠ ਫਰਾਰ ਹੋ ਗਏ, ਉਹਨਾਂ ਕਾਰ ਜਦ ਮੋਟਰਸਾਈਕਲ ਦੇ ਬਰਾਬਰ ਲਾਈ ਤਾਂ ਇਹ ਮੋਟਰਸਾਈਕਲ ਸੁੱਟ ਭੇਜਣ ਲੱਗੇ। ਵਿਧਾਇਕ ਅਤੇ ਉਹਨਾਂ ਦੇ ਗੰਨਮੈਨਾਂ ਜਦ ਉਹਨਾਂ ਦਾ ਪਿੱਛਾ ਕੀਤਾ ਤਾਂ ਦੋ ਫਰਾਰ ਹੋ ਗਏ ਜਦਕਿ ਇਕ ਜੋ ਕਿ ਕੋਟਕਪੂਰਾ ਮਾਰਗ ਨਾਲ ਲੱਗਦੇ ਫਲੈਟਾਂ ‘ਚ ਵੜ ਗਿਆ ਨੂੰ ਮੌਕੇ ਉਤੇ ਹੀ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ।ਵਿਧਾਇਕ ਵੱਲੋਂ ਸੂਚਨਾ ਦੇਣ ਤੇ ਮੌਕੇ ਉਤੇ ਪੁਲਿਸ ਪਹੁੰਚ ਗਈ। ਵਿਧਾਇਕ ਨੇ ਪੁਲਿਸ ਨੂੰ ਬਾਕੀ ਦੋ ਦੀ ਭਾਲ ਲਈ ਵੀ ਆਖਿਆ।

haryana crime new

ਹਰਿਆਣਾ ਦੇ ਜੀਂਦ 'ਚ ਨੌਕਰੀ ਦਿਵਾਉਣ ਦੇ ਬਹਾਨੇ ਪੰਜਾਬ ਦੀ ਰਹਿਣ ਵਾਲੀ ਇਕ ਕੁੜੀ ਨਾਲ ਸਮੂਹਿਕ ਬਲਾ.ਤਕਾਰ ਕੀਤਾ ਗਿਆ। ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੀ ਇਕ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਪੀੜਤਾ ਨੇ ਸ਼ਿਕਾਇਤ 'ਚ ਦੱਸਿਆ ਕਿ ਚਾਰ-ਪੰਜ ਦਿਨ ਪਹਿਲਾਂ ਉਸ ਦੀ ਜਾਣ-ਪਛਾਣ ਪਿੰਡ ਚੰਦੀ ਦੇ ਬਲਰਾਜ ਨਾਲ ਹੋਈ ਸੀ, ਜਿਸ ਨੇ ਵੀਰਵਾਰ ਦੇਰ ਸ਼ਾਮ ਆਪਣੇ ਇਕ ਸਾਥੀ ਨਾਲ ਮਿਲ ਕੇ ਜੁਲਾਨਾ ਪੁਰਾਣੇ ਬੱਸ ਸਟੈਂਡ ਕੋਲ ਨੌਕਰੀ ਦਿਵਾਉਣ ਦੇ ਬਹਾਨੇ ਇਕ ਕਾਰ 'ਚ ਉਸ ਨਾਲ ਸਮੂਹਿਕ ਬਲਾ.ਤਕਾਰ ਕੀਤਾ। ਜੁਲਾਨਾ ਕੇ ਥਾਣਾ ਇੰਚਾਰਜ ਨਵੀਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮਾਂ ਨੇ ਪੀੜਤਾ ਨੂੰ ਵੀਰਵਾਰ ਅੱਧੀ ਰਾਤ ਤਕ ਕਾਰ ਵਿੱਚ ਬੰਧਕ ਬਣਾ ਕੇ ਰੱਖਿਆ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਚੁੰਗਲ 'ਚੋਂ ਨਿਕਲ ਕੇ ਪੀੜਤਾ ਨੇ ਜੁਲਾਨਾ ਪੁਲਿਸ ਸਟੇਸ਼ਨ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਬਲਰਾਜ ਤੇ ਇਕ ਅਣਪਛਾਤੇ ਖਿਲਾਫ ਸਮੂਹਿਕ ਬਲਾ.ਤਕਾਰ, ਬੰਧਕ ਬਣਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

nishan sahib

ਵਿਸਾਖੀ ਮੌਕੇ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਵਿਖੇ ਵਿਸਾਖੀ 'ਤੇ ਜਠੇਰਿਆਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦਿਆਂ ਕਰੰਟ ਆਉਣ ਕਾਰਨ 2 ਲੋਕਾਂ ਦੀ ਹੋਈ ਮੌ.ਤ ਹੋ ਗਈ। ਤਿੰਨ ਲੋਕ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹੀਦਾਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਨਿਸ਼ਾਨ ਦਾ ਪਾਈਪ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਰ ਕੇ ਕਰੰਟ ਲੱਗਣ ਨਾਲ 2 ਲੋਕਾਂ ਦੀ ਮੌ.ਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ (63) ਵਾਸੀ ਬਜੂਹਾ ਅਤੇ ਮਹਿੰਦਰ ਪਾਲ (42) ਵਾਸੀ ਬਜੂਹਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ, ਸਦਰ ਥਾਣਾ ਮੁਖੀ ਇੰਸਪੈਕਟਰ ਜੈਪਾਲ, ਚੌਂਕੀ ਇੰਚਾਰਜ ਸ਼ੰਕਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ। ਉਥੇ ਹੀ ਕਰਨਦੀਪ, ਗੁਰਸ਼ਿੰਦਰ ਮਾਮੂਲੀ ਝੁਲਸੇ ਸਨ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

sho gabbar news

ਬਲਜਿੰਦਰ ਸਿੰਘ ਮਹੰਤ, ਮੁਹਾਲੀ : ਮੁਹਾਲੀ ਦੇ ਮਟੌਰ ਥਾਣੇ ਦੇ ਐਸਐਚਓ ਗੱਬਰ ਸਿੰਘ 'ਤੇ ਜਾਨਲੇਵਾ ਹਮਲਾ ਹੋਇਆ ਹੈ। ਬੁਲਟ ਪਰੂਫ ਗੱਡੀ ਹੋਣ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਇਹ ਹਮਲਾ ਕੁਰਾਲੀ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਹਮਲਾਵਰਾਂ ਨੇ ਚੱਲਦੀ ਗੱਡੀ 'ਤੇ ਫਾਇਰ ਕੀਤਾ। ਹਮਲੇ ਦੌਰਾਨ ਐੱਸਐੱਚਓ ਦੀ ਸਕਾਰਪੀਓ ਗੱਡੀ ਦੇ ਸ਼ੀਸ਼ੇ ਟੁੱਟ ਗਏ। ਬੁਲਟਪਰੂਫ ਗੱਡੀ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਿਕਰਯੋਗ ਹੈ ਕਿ ਗੱਬਰ ਸਿੰਘ ਨੂੰ ਪਹਿਲਾਂ ਵੀ ਜਾਨੋਂ-ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਬੁਲਟਪਰੂਫ ਸਕਾਰਪੀਓ ਗੱਡੀ ਮੁਹੱਈਆ ਕਰਵਾਈ ਸੀ।ਇਸ ਬਾਰੇ ਅਜੇ ਪੁਲਿਸ ਤਫ਼ਤੀਸ਼ ਕਰ ਰਹੀ ਹੈ। ਅਣਪਛਾਤੇ ਹਮਲਾਵਰਾਂ ਖਿਲਾਫ਼ ਰੋਪੜ ਦੇ ਕੁਰਾਲੀ ਅਤੇ ਰੋਪੜ ਦੇ ਵਿਚਕਾਰ ਪੈਂਦੇ ਸਿੰਘ ਭਗਵੰਤਪੁਰਾ ਥਾਣੇ 'ਚ ਇਰਾਦਾ-ਏ-ਕਤਲ ਕੇਸ ਦਰਜ ਕੀਤਾ ਗਿਆ ਹੈ।

csk dhonii

IPL 2024 : ਮਹਿੰਦਰ ਸਿੰਘ ਧੋਨੀ ਦੇ ਕਰੋੜਾਂ ਚਾਹੁਣ ਵਾਲੇ ਹਨ। 42 ਸਾਲ ਦੀ ਉਮਰ 'ਚ ਵੀ ਉਹ ਆਪਣੇ ਵਿਕਟਕੀਪਿੰਗ ਸਕਿੱਲ ਅਤੇ ਬੱਲੇ ਨਾਲ ਜਲਵਾ ਬਿਖੇਰ ਰਹੇ ਹਨ। ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਬਣਨ ਤੋਂ ਬਾਅਦ ਚੇਨਈ ਸਮੇਤ ਦੱਖਣੀ ਭਾਰਤ 'ਚ ਉਨ੍ਹਾਂ ਦੀ ਫੈਨ ਫਾਲੋਇੰਗ ਕਾਫੀ ਵਧ ਗਈ ਹੈ। ਉਨ੍ਹਾਂ ਦੇ ਫੈਨਜ਼ ਇੱਕ ਝਲਕ ਪਾਉਣ ਲਈ ਕੁੱਝ ਵੀ ਕਰ ਜਾਂਦੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਕ ਪ੍ਰਸ਼ੰਸਕ ਨੇ ਕ੍ਰਿਕਟਰ ਲਈ ਆਪਣੇ ਪਿਆਰ ਜਾਂ ਪਾਗਲਪਨ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਇਸ ਪ੍ਰਸ਼ੰਸਕ ਨੇ 8 ਅਪ੍ਰੈਲ ਨੂੰ ਐੱਮਏ ਚਿਦੰਬਰਮ ਸਟੇਡੀਅਮ 'ਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੈਚ ਦੌਰਾਨ ਧੋਨੀ ਦੀ ਇੱਕ ਝਲਕ ਪਾਉਣ ਲਈ 64 ਹਜ਼ਾਰ ਰੁਪਏ ਦੀ ਵੱਡੀ ਰਕਮ ਖਰਚ ਕੀਤੀ ਸੀ। ਉਹ ਆਪਣੀਆਂ ਤਿੰਨ ਧੀਆਂ ਨਾਲ ਮੈਚ ਦੇਖਣ ਆਇਆ ਹੋਇਆ ਸੀ।ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਤਾਮਿਲ ਵਿੱਚ ਕਹਿੰਦਾ ਹੈ, 'ਮੈਨੂੰ ਟਿਕਟ ਨਹੀਂ ਮਿਲੀ ਸੀ, ਇਸ ਲਈ ਮੈਂ ਬਲੈਕ 'ਚ ਟਿਕਟ ਖਰੀਦੀ। ਇਸ ਦੀ ਕੀਮਤ 64,000 ਰੁਪਏ ਸੀ। ਮੈਂ ਅਜੇ ਤੱਕ ਬੱਚਿਆਂ ਦੀ ਸਕੂਲ ਫੀਸ ਦਾ ਭੁਗਤਾਨ ਨਹੀਂ ਕੀਤਾ ਹੈ ਪਰ ਅਸੀਂ ਸਿਰਫ਼ ਇੱਕ ਵਾਰ ਐਮਐਸ ਧੋਨੀ ਨੂੰ ਦੇਖਣਾ ਚਾਹੁੰਦੇ ਸੀ। ਮੈਂ ਅਤੇ ਮੇਰੀਆਂ ਤਿੰਨ ਧੀਆਂ ਬਹੁਤ ਖੁਸ਼ ਹਾਂ।  ਸ਼ਖਸ ਦੀ ਬੇਟੀ ਨੇ ਕਹੀ ਇਹ ਗੱਲਓਥੇ ਹੀ ,ਉਸ ਸ਼ਖਸ ਦੀ ਇੱਕ ਬੇਟੀ ਨੇ ਕਿਹਾ, 'ਮੇਰੇ ਪਿਤਾ ਨੇ ਟਿਕਟ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕੀਤੀ ਹੈ। ਧੋਨੀ ਜਦੋਂ ਖੇਡਣ ਆਏ ਤਾਂ ਅਸੀਂ ਬਹੁਤ ਖੁਸ਼ ਹੋਏ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਫੈਨਜ਼ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਚੇਨਈ ਅਤੇ ਕੋਲਕਾਤਾ ਵਿਚਾਲੇ ਹੋਏ ਮੈਚ ਦੀ ਗੱਲ ਕਰੀਏ ਤਾਂ ਕੇਕੇਆਰ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 9 ਵਿਕਟਾਂ ਗੁਆ ਕੇ 137 ਦੌੜਾਂ ਬਣਾਈਆਂ।...

livin couple

ਹਰਿਆਣਾ ਦੇ ਬਹਾਦਰਗੜ੍ਹ 'ਚ ਵੱਡੀ ਘਟਨਾ ਵਾਪਰੀ। ਸ਼ਨਿਚਰਵਾਰ ਸਵੇਰੇ ਇਕ ਸੁਸਾਇਟੀ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਨੌਜਵਾਨ ਅਤੇ ਇਕ ਕੁੜੀ ਦੀ ਸ਼ੱਕੀ ਹਾਲਾਤ 'ਚ ਮੌ.ਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਯੂਟਿਊਬਰ ਸਨ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿੰਦੇ ਸਨ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖ਼ੁ.ਦਕੁ.ਸ਼ੀ ਸੀ। ਮ੍ਰਿਤਕਾਂ ਦੀ ਪਛਾਣ ਗਰਵਿਤ (25) ਅਤੇ ਨੰਦਿਨੀ (22) ਵਜੋਂ ਹੋਈ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗਰਵਿਤ ਸ਼ਨਿਚਰਵਾਰ ਸਵੇਰੇ ਸੋਸਾਇਟੀ 'ਚ ਆਇਆ ਸੀ। ਇਥੇ ਉਸ ਨੇ ਨੰਦਨੀ ਨਾਲ ਗੱਲਬਾਤ ਕੀਤੀ। ਸਵੇਰੇ ਕਰੀਬ 6 ਵਜੇ ਦੋਵਾਂ ਦੀਆਂ ਖੂਨ ਨਾਲ ਲੱਥ-ਪੱਥ ਲਾ.ਸ਼ਾਂ ਜ਼ਮੀਨ 'ਤੇ ਪਈਆਂ ਮਿਲੀਆਂ। ਜਦੋਂ ਉਨ੍ਹਾਂ ਨੂੰ ਸੁਸਾਇਟੀ 'ਚ ਰਹਿੰਦੇ ਲੋਕਾਂ ਨੇ ਦੇਖਿਆ ਤਾਂ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਤੋਂ ਬਾਅਦ ਗਰਵੀਤ ਅਤੇ ਨੰਦਿਨੀ ਦੇ ਦੋਸਤ ਵੀ ਉੱਥੇ ਆ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਮ੍ਰਿ.ਤਕ ਐਲਾਨ ਦਿਤਾ। ਸੂਚਨਾ ਤੋਂ ਬਾਅਦ ਸੈਕਟਰ-6 ਥਾਣਾ ਪੁਲਿਸ ਪਹਿਲਾਂ ਮੌਕੇ 'ਤੇ ਪਹੁੰਚੀ ਅਤੇ ਫਿਰ ਹਸਪਤਾਲ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਐਫਐਸਐਲ ਟੀਮ ਨੂੰ ਸੂਚਿਤ ਕੀਤਾ।ਦੱਸ ਦੇਈਏ ਕਿ ਦੋਵੇਂ ਕੁੱਝ ਸਮਾਂ ਪਹਿਲਾਂ ਹੀ ਦੇਹਰਾਦੂਨ ਤੋਂ ਆਪਣੀ ਟੀਮ ਨਾਲ ਬਹਾਦਰਗੜ੍ਹ ਆਏ ਸਨ। ਦੋਵੇਂ ਵੀਡੀਓ ਬਣਾ ਕੇ ਫੇਸਬੁੱਕ ਅਤੇ ਯੂਟਿਊਬ 'ਤੇ ਪੋਸਟ ਕਰਦੇ ਸਨ। ਇਸ ਸਮੇਂ ਉਹ ਬਹਾਦਰਗੜ੍ਹ ਸ਼ਹਿਰ ਦੀ ਰੁਹਿਲ ਰੈਜ਼ੀਡੈਂਸੀ ਸੁਸਾਇਟੀ ਦੇ ਫਲੈਟ ਨੰਬਰ 701 ਵਿਚ ਰਹਿ ਰਹੇ ਸਨ।ਜਾਂਚ ਅਧਿਕਾਰੀ ਜਗਬੀਰ ਸਿੰਘ ਨੇ ਦਸਿਆ ਕਿ ਦੋਵਾਂ ਦੀਆਂ ਲਾ.ਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੇ ਨਾਲ ਰਹਿਣ ਵਾਲੇ ਨੌਜਵਾਨਾਂ ਅਤੇ ਔਰਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਦੇ ਪਰਿਵਾਰਾਂ ਨੂੰ ਲੱਭ ਕੇ ਸੂਚਿਤ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।...

child borewell

ਬੀਤੀ ਰਾਤ 6 ਸਾਲ ਦਾ ਮਾਸੂਮ 160 ਫੁੱਟ ਡੂੰਘੇ ਬੋਰਵੈੱਲ ਵਿਚ ਜਾ ਡਿੱਗਾ। ਬੋਰਵੈੱਲ ਵਿਚ ਡਿੱਗੇ 6 ਸਾਲ ਦੇ ਬੱਚੇ ਨੂੰ ਕੱਢਣ ਲਈ ਪ੍ਰਸ਼ਾਸਨ ਸਰਗਰਮ ਹੈ। ਬੋਰਵੈੱਲ ਦੇ ਪੈਰਲਲ 60 ਫੁੱਟ ਤੋਂ ਜ਼ਿਆਦਾ ਖੁਦਾਈ ਦੇ ਬਾਅਦ ਪਾਣੀ ਨਿਕਲ ਆਇਆ। ਬੱਚੇ ਦੀ ਮਾਂ ਸ਼ੀਲਾ ਦਾ ਰੋ-ਰੋ ਕੇ ਬੁਰਾ ਹਾਲ ਹੈ।ਮਾਮਲਾ ਰੀਵਾ ਜ਼ਿਲ੍ਹੇ ਮੁੱਖ ਦਫਤਰ ਤੋਂ ਲਗਪਗ 90 ਕਿਲੋਮੀਟਰ ਦੂਰ ਜਨੇਹ ਥਾਣਾ ਖੇਤਰ ਦੇ ਮਨਿਕਾ ਪਿੰਡ ਦਾ ਹੈ। ਬੱਚੇ ਮਯੰਕ ਦੇ ਪਿਤਾ ਵਿਜੇ ਆਦਿਵਾਸੀ ਹਨ। ਉਹ ਖੇਤ ਵਿਚ ਬੱਚਿਆਂ ਨਾਲ ਖੇਡ ਰਿਹਾ ਸੀ। ਇਸੇ ਦੌਰਾਨ ਖੇਤ ਵਿਚ ਹੀ ਖੁੱਲ੍ਹੇ ਪਏ ਬੋਰਵੈੱਲ ਵਿਚ ਡਿੱਗ ਗਿਆ। ਰੈਸਕਿਊ ਟੀਮ ਬੋਰਵੈੱਲ ਦੇ ਬਰਾਬਰ 10 ਜੇਸੀਬੀ ਮਸ਼ੀਨਾਂ ਨਾਲ ਖੁਦਾਈ ਕਰ ਰਹੀ ਹੈ। ਫਿਲਹਾਲ ਬੱਚੇ ਦੀ ਕੋਈ ਹਲਚਲ ਨਹੀਂ ਦਿਖਾਈ ਦੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਉਪਰ ਮਿੱਟੀ ਆਉਣ ਕਾਰਨ ਉਹ ਡੂੰਘਾਈ ਵਿਚ ਚਲਾ ਗਿਆ।ਬੱਚੇ ਦੀ ਮਾਂ ਸ਼ੀਲਾ ਆਪਣੀ ਮਾਸੂਮ ਧੀ ਨੂੰ ਗੋਦ ਵਿਚ ਲੈ ਕੇ ਰਾਤ ਭਰ ਘਟਨਾ ਵਾਲੀ ਥਾਂ ਉਤੇ ਬੈਠੀ ਰਹੀ। ਦਾਦਾ ਹਿੰਚਲਾਲ ਆਦਿਵਾਸੀ ਨੂੰ ਮਯੰਕ ਦੇ ਸੁਰੱਖਿਆ ਬਾਹਰ ਨਿਕਲਣ ਦੀ ਉਮੀਦ ਹੈ।ਕਿਹਾ ਕਿ ਸਾਨੂੰ ਭਗਵਾਨ ‘ਤੇ ਭਰੋਸਾ ਹੈ।

sasur crime

ਵਿਆਹ ਤੋਂ ਕੁਝ ਸਮੇਂ ਬਾਅਦ ਹੀ ਇਕ ਨੂੰਹ ਦੇ ਸਹੁਰੇ ਨਾਲ ਨਾਜਾਇਜ਼ ਸਬੰਧ ਬਣ ਗਏ। ਕੁਝ ਸਮੇਂ ਬਾਅਦ ਨੂੰਹ ਇਕ ਤਾਂਤਰਿਕ ਦੇ ਸੰਪਰਕ ਵਿਚ ਆਈ। ਮਹਿਲਾ ਨੇ ਉਸ ਤਾਂਤਰਿਕ ਕੋਲ ਜਾਣਾ ਸ਼ੁਰੂ ਕਰ ਦਿੱਤਾ। ਇਸ ਵਿਚਾਲੇ ਉਸ ਦੇ ਤਾਂਤਰਿਕ ਨਾਲ ਵੀ ਨਾਜਾਇਜ਼ ਸਬੰਧ ਬਣ ਗਏ। ਜਦੋਂ ਸਹੁਰੇ ਨੂੰ ਪਤਾ ਲੱਗਿਆ ਤਾਂ ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਉਸ ਨੂੰ ਰਸਤੇ ਵਿਚੋਂ ਹਟਾ ਦਿੱਤਾ। ਗੋ.ਲ਼ੀ ਮਾਰ ਕੇ ਉਸ ਦੀ ਹੱਤਿ.ਆ ਕਰ ਦਿੱਤੀ।ਇਹ ਮਾਮਲਾ ਝੁੰਝੁਨੂ ਦੇ ਪਚੇਰੀ ਕਲਾਂ ਥਾਣਾ ਖੇਤਰ ਦੇ ਪਿੰਡ ਭਲੋਠ ਦਾ ਹੈ। 76 ਸਾਲਾ ਭਾਨਾਰਾਮ ਦੇ ਕ.ਤ.ਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ। ਕਤਲ ਦੇ ਮਾਮਲੇ ਵਿੱਚ ਮ੍ਰਿਤਕ ਦੀ ਨੂੰਹ, ਉਸ ਦੇ ਪ੍ਰੇਮੀ ਅਤੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼.ਤਾਰ ਕੀਤਾ ਗਿਆ ਹੈ।ਐਸਪੀ ਰਾਜਰਸ਼ੀ ਰਾਜ ਵਰਮਾ ਨੇ ਦੱਸਿਆ ਕਿ 1 ਅਪ੍ਰੈਲ ਨੂੰ ਥਾਣਾ ਭਲੋਥ ਦੇ ਰਹਿਣ ਵਾਲੇ ਰੋਹਿਤਸ਼ਵ ਜਾਟ ਨੇ ਆਪਣੇ ਪਿਤਾ ਦੇ ਕ.ਤ.ਲ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਵਿਚ ਉਸ ਨੇ ਦੱਸਿਆ ਕਿ ਜਦੋਂ ਸਵੇਰੇ ਉਸ ਦੀ ਮਾਂ ਉਸ ਦੇ ਪਿਤਾ ਭਾਨਾਰਾਮ ਨੂੰ ਚਾਹ ਦੇਣ ਗਈ ਤਾਂ ਉਹ ਖੂਨ ਨਾਲ ਲੱਥਪੱਥ ਪਿਆ ਸੀ। ਉਸ ਦੇ ਸਿਰ 'ਤੇ ਗੋਲੀ ਲੱਗੀ ਸੀ। ਪੁੱਤਰ ਦੀ ਸ਼ਿਕਾਇਤ ਉਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤਾਂ ਪੁਲਿਸ ਨੂੰ ਮ੍ਰਿਤਕ ਭਾਨਾਰਾਮ ਦੀ ਨੂੰਹ ਮੰਜੂ ਅਤੇ ਨਿਜ਼ਾਮਪੁਰਾ ਹਾਲ ਵਾਸੀ ਨਾਰਨੌਲ ਦੇ ਇੱਕ ਤਾਂਤਰਿਕ ਮਾਨਸਿੰਘ ਉਰਫ਼ ਫ਼ੌਜੀ 'ਤੇ ਸ਼ੱਕ ਹੋਇਆ। ਪੁਲਿਸ ਨੇ ਦੋਵਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ।ਪੁਲਿਸ ਨੂੰ ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਦੇ ਰਹਿਣ ਵਾਲੇ ਜਤਿੰਦਰ ਉਰਫ ਬਿਜੇਂਦਰ ਦੇ ਜ਼ਰੀਏ ਉਨ੍ਹਾਂ ਨੇ ਭਾਨਾਰਾਮ ਦੇ ਕ.ਤ.ਲ ਲਈ ਦੋ ਸ਼ੂਟਰਾਂ ਅਮਿਤ ਅਤੇ ਛੋਟੂ ਨੂੰ ਝੁੰਝੁਨੂ ਬੁਲਾਇਆ ਸੀ। ਦੋਵਾਂ ਨੇ ਉਸ ਦੇ ਸਹੁਰੇ ਨੂੰ ਗੋ.ਲੀਆਂ ਮਾਰ ਕੇ ਕ.ਤ.ਲ ਕਰ ਦਿੱਤਾ ਸੀ। ਪੁੱਛਗਿੱਛ ਦੌਰਾਨ ਦੋਵਾਂ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਦੇ ਸਹੁਰੇ ਨਾਲ ਨਾਜਾਇਜ਼ ਸਬੰਧ ਸਨ। ਇਸ ਘਟਨਾ ਨੂੰ ਕਰੀਬ 25 ਸਾਲ ਹੋ ਗਏ ਸਨ ਪਰ ਕੁਝ ਸਮਾਂ ਪਹਿਲਾਂ ਮੰਜੂ ਇਕ ਤਾਂਤਰਿਕ ਦੇ ਸੰਪਰਕ 'ਚ ਆ ਗਈ, ਜਿਸ ਕਾਰਨ ਮੰਜੂ ਨੇ ਉਸ ਨਾਲ ਨਾਜਾਇਜ਼ ਸਬੰਧ ਬਣਾ ਲਏ। ਜੋ ਦੋਵਾਂ ਵਿਚਕਾਰ ਪੰਜ-ਸੱਤ ਸਾਲਾਂ ਤੋਂ ਚੱਲ ਰਿਹਾ ਸੀ। ਅਚਾਨਕ ਉਸ ਦੇ ਸਹੁਰੇ ਭਾਨਾਰਾਮ ਨੂੰ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਾ। ਸਹੁਰੇ ਨੇ ਨੂੰਹ ਉਤੇ ਗੁੱਸਾ ਕੀਤਾ ਤੇ ਉਸ ਨੂੰ ਖਰਚਾ ਪਾਣੀ ਦੇਣਾ ਬੰਦ ਕਰ ਦਿੱਤਾ।ਇਸ ਕਾਰਨ ਨੂੰਹ ਮੰਜੂ ਕਾਫੀ ਪਰੇਸ਼ਾਨ ਰਹਿਣ ਲੱਗੀ ਅਤੇ ਉਸ ਨੇ ਆਪਣੇ ਪ੍ਰੇਮੀ ਤਾਂਤਰਿਕ ਮਾਨਸਿੰਘ ਨਾਲ ਮਿਲ ਕੇ ਆਪਣੇ ਸਹੁਰੇ ਭਾਨਾਰਾਮ ਦੇ ਕ.ਤ.ਲ ਦੀ ਯੋਜਨਾ ਬਣਾਈ। ਇਸ ਵਿੱਚ ਉਸ ਨੇ ਸ਼ੂਟਰਾਂ ਨਾਲ ਸੰਪਰਕ ਕੀਤਾ। ਮਾਮਲੇ ਸਬੰਧੀ ਐਸਪੀ ਰਾਜਰਸ਼ੀ ਰਾਜ ਵਰਮਾ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਕ.ਤ.ਲ ਦੀ ਯੋਜਨਾ ਬਣਾਉਣ ਵਾਲੀ ਨੂੰਹ ਮੰਜੂ ਅਤੇ ਉਸ ਦੇ ਪ੍ਰੇਮੀ ਮਾਨਸਿੰਘ ਤਾਂਤਰਿਕ ਤੋਂ ਇਲਾਵਾ ਕਤਲ ਲਈ ਦੋ ਸ਼ੂਟਰ ਮੁਹੱਈਆ ਕਰਵਾਉਣ ਵਾਲੇ ਜਤਿੰਦਰ ਉਰਫ਼ ਵਿਜੇਂਦਰ ਨੂੰ ਗ੍ਰਿਫ਼.ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਦੀਆਂ ਟੀਮਾਂ ਦੋਵਾਂ ਸ਼ੂਟਰਾਂ ਦੀ ਭਾਲ ਵਿੱਚ ਬਿਹਾਰ ਵਿੱਚ ਛਾਪੇਮਾਰੀ ਕਰ ਰਹੀਆਂ ਹਨ।

mandir reli

ਇਕ ਮਹਿਲਾ ਨੇ ਚਲਦੇ ਨਰਾਤਿਆਂ ਵਿਚ ਆਪਣੀ ਜੀਭ ਕੱਟ ਕੇ ਮਾਂ ਦੇ ਚਰਨਾਂ ਵਿਚ ਭੇਟ ਕਰ ਦਿੱਤੀ। ਉਕਤ ਮਹਿਲਾ ਦਾ ਨਾਂ ਕੁਸੁਮ ਹੈ। ਉਹ ਮਾਤਾ ਦੀ ਪਰਮ ਭਗਤ ਹੈ। ਨਰਾਤਿਆਂ ਵਿਚ ਉਹ ਹਰ ਦਿਨ ਵਰਤ ਰੱਖਦੀ ਹੈ। ਮੱਧ ਪ੍ਰਦੇਸ਼ ਜਬਲਪੁਰ ਦੇ ਗਵਾਰੀਘਾਟ ਥਾਣਾ ਖੇਤਰ ਦੇ ਗੌਰੀ ਘਾਟ ਦੀ ਰਹਿਣ ਵਾਲੀ ਕੁਸੁਮ ਬਾਈ ਪੂਰੇ ਰੀਤੀ-ਰਿਵਾਜਾਂ ਨਾਲ ਦੇਵੀ ਮਾਂ ਦੀ ਸੇਵਾ ਅਤੇ ਪੂਜਾ ਕਰਦੀ ਹੈ। ਅੱਜ ਦੇਵੀ ਮਾਂ ਦੀ ਸ਼ਰਧਾ ਵਿੱਚ ਉਨ੍ਹਾਂ ਨੇ ਬਲੇਡ ਨਾਲ ਆਪਣੀ ਜੀਭ ਕੱਟ ਕੇ ਘਰ ਦੇ ਬਣੇ ਮੰਦਰ ਵਿੱਚ ਚੜ੍ਹਾ ਦਿੱਤੀ।ਕੁਸੁਮ ਚੌਧਰੀ ਕਹਿੰਦੀ ਸੀ ਕਿ ਉਸ ਨੇ ਮਾਂ ਦੁਰਗਾ ਨੂੰ ਸੁਪਨੇ ਵਿਚ ਦੇਖਿਆ ਸੀ। ਸੁਪਨੇ ਵਿਚ ਦੇਵੀ ਮਾਂ ਦੇ ਇੱਕ ਸ਼ਰਧਾਲੂ ਨੇ ਆਪਣੀ ਜੀਭ ਕੱਟ ਕੇ ਦੇਵੀ ਦੇ ਚਰਨਾਂ ਵਿੱਚ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਔਰਤ ਘਰ ਵਿਚ ਬਣੇ ਮੰਦਰ ਕੋਲ ਲੇਟ ਗਈ। ਔਰਤ ਨੇ ਆਪਣੀ ਜੀਭ ਕੱਟਣ ਤੋਂ ਬਾਅਦ ਇਲਾਜ ਤੋਂ ਵੀ ਇਨਕਾਰ ਕਰ ਦਿੱਤਾ ਹੈ। ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕ ਘਰ-ਘਰ ਬਣੇ ਮੰਦਰ ਦੇ ਬਾਹਰ ਭਜਨ-ਕੀਰਤਨ ਕਰਦੇ ਰਹੇ।

dilrose murder

ਲੁਧਿਆਣਾ ਵਿਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨੂੰ ਆਪਣੇ ਗੁਆਂਢੀ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਧੀ ਦਿਲਰੋਜ ਕੌਰ ਦੇ ਕ.ਤ.ਲ ਈ ਦੋਸ਼ੀ ਠਹਿਰਾਇਆ ਹੈ। ਇਸ ਜ਼ੁਰਮ ਦੀ ਸਜ਼ਾ ਸੋਮਵਾਰ ਨੂੰ ਸੁਣਾਈ ਜਾਵੇਗੀ। ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਬੱਚੀ ਨੂੰ ਸਕੂਟੀ ਉਤੇ ਅਗਵਾ ਕਰ ਕੇ ਸਲੇਮਟਾਬਰੀ ਇਲਾਕੇ ਵਿਚ ਰੇਤ ਦਾ ਗੱਡਾ ਖੋਦ ਕੇ ਜ਼ਿੰਦਾ ਦਫਨ ਕਰ ਦਿੱਤਾ ਸੀ। ਜਾਣਕਾਰੀ ਮੁਤਾਬਕ ਨੀਲਮ ਪਰਿਵਾਰ ਪ੍ਰਤੀ ਦੁਸ਼ਮਣੀ ਰੱਖਦੀ ਸੀ, ਇਸੇ ਰੰਜਿਸ਼ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਨੀਲਮ ਖਿਲਾਫ ਆਈਪੀਸੀ ਦੀ ਧਾਰਾ 364 ਤਹਿਤ ਕ.ਤ.ਲ ਦੇ ਇਰਾਦੇ ਨਾਲ ਅਗਵਾ ਦੇ ਦੋਸ਼ ਹਨ। ਬੱਚੀ ਦੀ ਮੌ.ਤ ਤੋਂ ਬਾਅਦ ਸਬੂਤ ਨਸ਼ਟ ਕਰਨ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।  ਨੀਲਮ ਤਲਾਕਸ਼ੁਦਾ ਹੈ ਤੇ 2015 ਤੋਂ ਆਪਣੇ 2 ਪੁੱਤਰਾਂ ਨਾਲ ਪੇਕੇ ਰਹਿ ਰਹੀ ਹੈ। ਉਸ ਦੇ ਪੁੱਤਰ ਸੜਕ ਉਤੇ ਦੂਜੇ ਬੱਚਿਆਂ ਨਾਲ ਹੱਥੋਂਪਾਈ ਕਰਦੇ ਸਨ, ਜਿਸ ਤੋਂ ਬਾਅਦ ਕੁਝ ਲੋਕਾਂ ਨੇ ਉਨ੍ਹਾਂ ਨੂੰ ਇਸ ਬਾਰੇ ਸ਼ਿਕਾਇਤ ਕੀਤੀ। ਕ.ਤ.ਲ ਤੋਂ ਕੁਝ ਦਿਨ ਪਹਿਲਾਂ ਨੀਲਮ ਨੇ ਦਿਲਰੋਜ ਦੇ ਮਾਤਾ-ਪਿਤਾ ਨਾਲ ਕਿਸੇ ਛੋਟੀ ਜਿਹੀ ਗੱਲ ਉਤੇ ਝਗੜਾ ਕੀਤਾ ਸੀ। ਉਸ ਨੇ ਦੁਸ਼ਮਣੀ ਪਾਲ ਲਈ ਤੇ ਉਨ੍ਹਾਂ ਦੀ ਧੀ ਦੀ ਹੱਤਿ.ਆ ਕਰ ਦਿੱਤੀ। ਵਕੀਲ ਘੁੰਮਣ ਨੇ ਕਿਹਾ ਕਿ ਮਾਮਲੇ ਨੂੰ ਸਾਬਤ ਕਰਨ ਲਈ 26 ਗਵਾਹ ਪੇਸ਼ ਕੀਤੇ ਗਏ। ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਮੱਦੇਨਜ਼ਰ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਹੈ। ਦੱਸਦੇਈਏ ਕਿ ਸਾਲ 2021 ਦੀ ਇਹ ਵਾਰਦਾਤ ਕਾਫੀ ਚਰਚਾ ਵਿਚ ਰਹੀ ਸੀ। ਪਰਿਵਾਰ ਤੇ ਲੋਕਾਂ ਨੇ ਇਨਸਾਫ ਲਈ ਕੈਂਡਲ ਮਾਰਚ ਵੀ ਕੱਢੇ ਸਨ। ਹੁਣ ਪਰਿਵਾਰ ਨੂੰ ਇਨਸਾਫ ਮਿਲਣ ਦੀ ਕਿਰਨ ਨਜ਼ਰ ਆਈ ਹੈ।

kapurthala school new

ਕਪੂਰਥਲਾ ਦੇ ਆਰਸੀਐਫ ਕੈਂਪਸ ਵਿੱਚ ਅਪਾਹਜ ਬੱਚਿਆਂ ਲਈ ਬਣੇ ਸਕੂਲ ਦੇ ਕੁਆਰਟਰ ਵਿਚ ਇੱਕ ਮਹਿਲਾ ਅਧਿਆਪਕਾ ਰਮਨਦੀਪ ਕੌਰ ਵੱਲੋਂ ਖ਼ੁ.ਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਰਮਨਦੀਪ ਕੌਰ ਦੇ ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਧੀ ਖੁ.ਦਕੁਸ਼ੀ ਨਹੀਂ ਕਰ ਸਕਦੀ। ਉਸ ਦਾ ਕ.ਤ.ਲ ਕੀਤਾ ਗਿਆ ਹੈ। ਭਾਵੇਂ ਕਪੂਰਥਲਾ ਪੁਲਿਸ ਨੇ ਧਾਰਾ 306 ਤਹਿਤ ਕੇਸ ਦਰਜ ਕਰ ਕੇ ਪ੍ਰਿੰਸੀਪਲ ਸਮੇਤ ਕੁੱਲ ਤਿੰਨ ਵਿਅਕਤੀਆਂ ਨੂੰ ਗ੍ਰਿ.ਫ਼.ਤਾਰ ਕਰ ਲਿਆ ਹੈ ਪਰ ਮਾਮਲਾ ਉਸ ਸਮੇਂ ਭੱਖ ਗਿਆ, ਜਦੋਂ ਮ੍ਰਿਤਕ ਰਮਨਦੀਪ ਦੇ ਪਰਿਵਾਰਕ ਮੈਂਬਰ ਉਸ ਦੀ ਮ੍ਰਿਤਕ ਦੇਹ ਕਪੂਰਥਲਾ ਤੋਂ ਉਸ ਦੇ ਜੱਦੀ ਪਿੰਡ ਪੱਤੀ ਮਹੇਸ਼ਵਰ ਦਸੂਹਾ ਲੈ ਕੇ ਗਏ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਹ ਰਮਨਦੀਪ ਦਾ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਕਰ ਰਹੇ ਸਨ ਤਾਂ ਉਨ੍ਹਾਂ ਨੇ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਦੇਖੇ, ਜਿਸ ਕਾਰਨ ਸਾਨੂੰ ਸ਼ੱਕ ਹੈ ਕਿ ਰਮਨਦੀਪ ਦੀ ਮੌ.ਤ ਤੋਂ ਪਹਿਲਾਂ ਉਸ ਦੀ ਕੁੱ.ਟਮਾਰ ਕੀਤੀ ਗਈ ਹੈ। ਪਰਿਵਾਰ ਵਾਲਿਆਂ ਨੇ ਰਮਨਦੀਪ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਅਤੇ ਲਾ.ਸ਼ ਨੂੰ ਸ਼ਮਸ਼ਾਨਘਾਟ ਤੋਂ ਵਾਪਸ ਘਰ ਲਿਆਂਦਾ।ਮ੍ਰਿਤਕਾ ਰਮਨਦੀਪ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਜੈਕ ਐਂਡ ਜਿਲ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਦੀ ਸੀ। ਕਪੂਰਥਲਾ ਵਿੱਚ ਅਪਾਹਜ ਬੱਚਿਆਂ ਲਈ ਚਾਰ ਸਾਲਾਂ ਤੋਂ ਕੰਮ ਕਰ ਰਹੀ ਸੀ ਪਰ ਕੁਝ ਮਹੀਨਿਆਂ ਤੋਂ ਰਮਨਦੀਪ ਸਾਨੂੰ ਦੱਸ ਰਹੀ ਸੀ ਕਿ ਸਕੂਲ ਦੇ ਪ੍ਰਿੰਸੀਪਲ ਤੇ ਹੋਰਾਂ ਵੱਲੋਂ ਉਸ ਨਾਲ ਚੰਗਾ ਵਿਹਾਰ ਨਹੀਂ ਕੀਤਾ ਜਾ ਰਿਹਾ ਸੀ ਅਤੇ ਕੁਝ ਹੋਰ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸੀ। ਰਮਨਦੀਪ ਨੇ ਦੱਸਿਆ ਕਿ ਉਹ ਨੌਕਰੀ ਛੱਡਣਾ ਚਾਹੁੰਦਾ ਸੀ ਪਰ ਘਰ ਦੇ ਮਾੜੇ ਹਾਲਾਤ ਹੋਣ ਕਾਰਨ ਉਹ ਨੌਕਰੀ ਨਹੀਂ ਛੱਡ ਸਕੀ। ਰਮਨਦੀਪ ਦੇ ਪਰਿਵਾਰ ਦਾ ਕਹਿਣਾ ਹੈ ਕਿ ਰਮਨਦੀਪ ਖੁ.ਦਕੁਸ਼ੀ ਨਹੀਂ ਕਰ ਸਕਦੀ ਹੈ ਅਤੇ ਉਸ ਦੀ ਲਾ.ਸ਼ ਪੱਖੇ ਨਾਲ ਲਟਕਾਈ ਗਈ ਹੈ। ਅੰਤਿਮ ਸੰਸਕਾਰ ਸਮੇਂ ਪਤਾ ਲੱਗਾ ਕਿ ਰਮਨਦੀਪ ਦੇ ਸਰੀਰ 'ਤੇ ਸੱਟਾਂ ਦੇ ਕਈ ਡੂੰਘੇ ਨਿਸ਼ਾਨ ਸਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਸ ਦੀ ਕੁੱ.ਟਮਾਰ ਕੀਤੀ ਗਈ ਹੈ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਵੇ। ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਉਹ ਉਦੋਂ ਤੱਕ ਰਮਨਦੀਪ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਜਦੋਂ ਤੱਕ ਪੁਲਸ ਉਨ੍ਹਾਂ ਦੀ ਬੇਟੀ ਨਾਲ ਇਨਸਾਫ ਨਹੀਂ ਕਰਦੀ ਅਤੇ ਜੇਕਰ ਲੋੜ ਪਈ ਤਾਂ ਉਹ ਰਮਨਦੀਪ ਦੀ ਲਾਸ਼ ਨੂੰ ਕਪੂਰਥਲੇ ਲੈ ਕੇ ਸਕੂਲ ਦੇ ਸਾਹਮਣੇ ਧਰਨਾ ਦੇਣਗੇ।

central jail

ਲੁਧਿਆਣਾ–ਸੈਂਟਰਲ ਜੇਲ੍ਹ ਕੰਪਲੈਕਸ ਜਿੱਥੇ ਬੇਹੱਦ ਸਖਤ ਸੁਰੱਖਿਆ ਪ੍ਰਬੰਧ ਹੁੰਦੇ ਹਨ, ਵਿਖੇ ਵਾਰ.ਦਾਤ ਹੋ ਗਈ। ਇਥੇ ਸਥਿਤ ਕੁਆਰਟਰ ’ਚ ਬਜ਼ੁਰਗ ਦਾ ਕ.ਤ.ਲ ਕਰ ਕੇ ਉਸ ਨੂੰ ਅੱਗ ਲਾ ਗਏ। ਇਸ ਤੋਂ ਇਲ਼ਾਵਾ ਮੁਲਜ਼ਮ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਅਬਦੁਲ ਗੱਫਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਅਬਦੁਲ ਗੱਫਾਰ ਪੁੱਤਰ ਸਵ. ਇਕਬਾਲ ਖ਼ਾਨ ਨੇ ਦੱਸਿਆ ਕਿ ਉਹ ਸੈਂਟਰਲ ਜੇਲ੍ਹ ਦੇ ਕੰਪਲੈਕਸ ਸਥਿਤ ਕੁਆਰਟਰ ਨੰ. 64 ਦਾ ਨਿਵਾਸੀ ਹੈ। ਉਨ੍ਹਾਂ ਦੇ ਦਾਦਾ ਜਮਾਲੁਦੀਨ ਵੀ ਉਨ੍ਹਾਂ ਦੇ ਨਾਲ ਰਹਿੰਦੇ ਸਨ, ਜਿਨ੍ਹਾਂ ਦੀ ਉਮਰ 90 ਸਾਲ ਸੀ। ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਈਦ ਮਨਾਉਣ ਲਈ ਬਾਹਰ ਗਿਆ ਸੀ। ਰਾਤ 10 ਵਜੇ ਦੇ ਕਰੀਬ ਜਦੋਂ ਉਹ ਵਾਪਸ ਕੁਆਰਟਰ ’ਚ ਪੁੱਜਾ ਤਾਂ ਉਹ ਦੇਖ ਕੇ ਹੈਰਾਨ ਹੋ ਗਿਆ ਕਿ ਕੁਆਰਟਰ ’ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਰੌਲਾ ਪਾਉਣ ’ਤੇ ਗੁਆਂਢੀ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮੌਕੇ ’ਤੇ ਆ ਗਏ। ਬੈੱਡ ’ਤੇ ਪਏ ਉਸ ਦੇ ਦਾਦਾ ਅੱਗ ਦੀਆਂ ਲਪਟਾਂ ’ਚ ਬੁਰੀ ਤਰ੍ਹਾਂ ਝੁਲਸੇ ਪਏ ਸਨ ਤੇ ਉਨ੍ਹਾਂ ਦੇ ਹੱਥਾਂ ’ਚੋਂ ਸੋਨੇ ਦੀਆਂ ਮੁੰਦਰੀਆਂ ਤੇ 1 ਲੱਖ 20 ਹਜ਼ਾਰ ਰੁਪਏ ਦੀ ਨਕਦੀ ਵੀ ਗਾਇਬ ਸੀ।ਜਦੋਂ ਦੂਜੇ ਕਮਰੇ ’ਚ ਜਾ ਕੇ ਦੇਖਿਆ ਤਾਂ ਉਥੋਂ ਚਾਂਦੀ ਦਾ ਕੜਾ ਤੇ ਮੇਰੀ ਪਤਨੀ ਦੇ ਰੁਪਏ ਵੀ ਗਾਇਬ ਸਨ। ਸ਼ੱਕ ਹੈ ਕਿ ਲੁਟੇਰਿਆਂ ਨੇ ਚੋਰੀ ਦੀ ਨੀਅਤ ਨਾਲ ਮੇਰੇ ਦਾਦੇ ਦਾ ਕਤਲ ਕਰਕੇ ਅੱਗ ਲਗਾ ਦਿੱਤੀ। ਸਥਾਨਕ ਥਾਣਾ ਡਵੀਜ਼ਨ ਨੰ. 7 ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਜ਼ੁਰਗ ਦੇ ਕ.ਤ.ਲ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।...

nishan sahib new

13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਸਾਰੇ ਸਿੱਖ ਆਪਣੇ-ਆਪਣੇ ਘਰਾਂ ਵਿਚ ਖਾਲਸਾਈ ਨਿਸ਼ਾਨ ਸਾਹਿਬ ਲਗਾਉਣਗੇ। ਇਹ ਫੈਸਲਾ 9 ਅਪ੍ਰੈਲ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਤੋਂ ਇਲਾਵਾ ਮੁੱਖ ਗ੍ਰੰਥੀ ਸਿੰਘ ਸੱਚਖੰਡ ਸ੍ਰੀਹਰਿਮੰਦਰ ਸਾਹਿਬ ਦੇ ਸਾਹਿਬ ਗਿਆਨੀ ਗੁਰਦੁਆਲ ਸਿੰਘ ਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਲਏ ਗਏ ਕੁਝ ਅਹਿਮ ਫੈਸਲਿਆਂ ਵਿਚੋਂ ਇਕ ਹੈ। ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਈ ਨਿਸ਼ਾਨ ਸਾਹਿਬ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਮਿਲਣਗੇ। ਇਸ ਲਈ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕਰ ਦਿੱਤੀ ਹੈ।ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ ‘ਤੇ ਸਾਰੇ ਸਿੱਖ ਆਪਣੇ-ਆਪਣੇ ਘਰਾਂ ਵਿਚ ਖਾਲਸਾਈ ਨਿਸ਼ਾਨ ਸਾਹਿਬ ਲਗਾਉਣ ਤਾਂ ਜੋ ਸਿੱਖ ਹੋਣ ‘ਤੇ ਮਾਣ ਮਹਿਸੂਸ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਉਸ ਦਿਨ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ ਜਾਪ ਕਰ ਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ। ਨਾਲ ਹੀ 6 ਜੂਨ 2024 ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਨੂੰ ਦੇਸ਼ ਯਾਦ ਕਰੇਗਾ। ਸਿੱਖਾਂ ਦੀਆਂ ਕੁਰਬਾਨੀਆਂ ਬਾਰੇ ਨੌਜਵਾਨ ਪੀੜ੍ਹੀ ਨੂੰ ਯਾਦ ਰੱਖਣਾ ਅਤੇ ਸਿੱਖਿਅਤ ਕਰਨਾ ਜ਼ਰੂਰੀ ਹੈ। ਹਰ ਸਿੱਖ ਲਈ ਆਪਣੇ ਘਰ ਖਾਲਸਾ ਨਿਸ਼ਾਨ ਸਾਹਿਬ ਲਗਾਉਣ ਦੇ ਹੁਕਮਾਂ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨਾਂ ਦੀ ਸੂਚੀ ਜਾਰੀ ਕੀਤੀ ਹੈ, ਜਿੱਥੋਂ ਸੰਗਤਾਂ ਖਾਲਸਾਈ ਨਿਸ਼ਾਨ ਪ੍ਰਾਪਤ ਕਰਕੇ ਵਿਸਾਖੀ ਉਤੇ ਆਪਣੇ ਘਰਾਂ ‘ਚ ਪਾਉਣਗੀਆਂ।  

hans raj hans

ਫ਼ਰੀਦਕੋਟ : ਭਾਰਤੀ ਜਨਤਾ ਪਾਰਟੀ ਖਿ਼ਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਕਿਸਾਨਾਂ ਵੱਲੋਂ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਿੰਡਾਂ ਸ਼ਹਿਰਾਂ ਵਿਚ ਚੋਣ ਪ੍ਰਚਾਰ ਕਰਦੇ ਬੀਜੇਪੀ ਉਮੀਦਵਾਰਾਂ ਦਾ ਘਿਰਾਓ ਕਰਨ ਦੀ ਮੁਹਿੰਮ ਆਰੰਭੀ ਹੋਈ ਹੈ। ਇਸੇ ਲੜੀ ਤਹਿਤ ਅੱਜ ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਮਗਰੋਂ ਹੰਸ ਰਾਜ ਹੰਸ ਮੀਡੀਆ ਸਾਹਮਣੇ ਆਏ ਅਤੇ ਖੁੱਲ੍ਹ ਕੇ ਇਸ ਮਸਲੇ 'ਤੇ ਗੱਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਛੇਤੀ ਇਨ੍ਹਾਂ ਦੇ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਕਿਸਾਨ ਆਪਣੀਆਂ ਮੰਗਾਂ ਲਈ ਅਵਾਜ਼ ਉਠਾ ਰਹੇ ਹਨ ਪਰ ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਉਹ ਆਪਣੀ ਗੱਲ ਜ਼ਰੂਰ ਕਰਨ ਪਰ ਹਿੰਸਕ ਨਾ ਹੋਣ। ਉਨ੍ਹਾਂ ਕਿਹਾ ਕਿ ਆਪਣੀ ਗੱਲ ਜ਼ਰੂਰ ਕਰੋ ਪਰ ਮੁਹੱਬਤ ਦਾ ਦਾਮਨ ਨਾ ਛੱਡੋ। ਉਨ੍ਹਾਂ ਕਿਹਾ ਕਿ ਗੱਲਬਾਤ ਨਾਲ ਸਾਰੇ ਮਸਲੇ ਹੀ ਹੱਲ ਹੋ ਸਕਦੇ ਹਨ। ਇਸ ਤਰ੍ਹਾਂ ਗੁੱਸੇ ਨਾਲ ਕੋਈ ਮਸਲਾ ਹੱਲ ਹੋਣ ਵਾਲਾ ਨਹੀਂ ਹੈ। ਸਾਡੇ ਪੀਰ-ਪੈਗੰਬਰਾਂ ਤੇ ਗੁਰੂ ਸਾਹਿਬਾਨ ਨੇ ਤਾਂ ਸਾਨੂੰ ਪਿਆਰ ਸਿਖਾਇਆ ਸੀ ਤੇ ਸਾਨੂੰ ਪਿਆਰ ਹੀ ਕਰਨਾ ਚਾਹੀਦਾ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਜਾਇਜ਼ ਹਨ, ਉਹ ਹੱਲ ਕਰਵਾਉਣ ਲਈ ਹੀ ਦਿੱਲੀ ਛੱਡ ਕੇ ਇੱਥੇ ਆਏ ਹਾਂ। ਮੈਂ ਲਗਾਤਾਰ ਕਿਸਾਨਾਂ ਦੇ ਹੱਕ ਦੀ ਗੱਲ ਕਰਦਾ ਰਿਹਾ ਹਾਂ। ਕਿਸਾਨ ਮੇਰਾ ਯੂਟਿਊਬ ਚੈੱਕ ਕਰ ਲੈਣ, ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤਕ ਮੇਰਾ ਕੀ ਰੋਲ ਰਿਹਾ ਹੈ। ਕਿਸਾਨ ਹੀ ਦੱਸਣ ਕਿ ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤਕ ਮੇਰੇ ਤੋਂ ਕੋਈ ਗੁਸਤਾਖ਼ੀ ਹੋਈ ਹੋਵੇ ਜਾਂ ਮੈਂ ਕਿਸੇ ਪਾਰਟੀ ਦੀ ਵਾਧੂ ਚਮਚਾਗਿਰੀ ਕੀਤੀ ਹੋਵੇ ਤਾਂ ਮੈਂ ਤੁਹਾਡਾ ਗੁਨਾਹਗਾਰ ਹਾਂ। ਮੈਂ ਕਿਸਾਨਾਂ ਦੀ ਆਵਾਜ਼ ਹੀ ਬੁਲੰਦ ਕਰਦਾ ਰਿਹਾ ਹਾਂ। ਹੰਸ ਰਾਜ ਹੰਸ ਨੇ ਕਿਹਾ ਕਿ ਮੈਂ ਦਿੱਲੀ ਤੋਂ ਜਿੱਤਿਆ ਸੀ, ਮੈਂ ਵਜ਼ੀਰ ਵੀ ਬਣ ਸਕਦਾ ਸੀ ਪਰ ਮੈਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਜਿਹੜੇ ਵੱਡੇ-ਵੱਡੇ ਕਿਸਾਨੀ ਨਾਲ ਸਬੰਧਤ ਵਜ਼ੀਰ ਸੀ, ਉਨ੍ਹਾਂ ਨੇ ਉੱਥੇ ਤੁਹਾਡੀ ਆਵਾਜ਼ ਸਹੀ ਤਰੀਕੇ ਨਾਲ ਨਹੀਂ ਪਹੁੰਚਾਈ। ਇਹ ਅੰਬਾਲੇ ਤੋਂ ਉਰੇ ਹੋਰ ਗੱਲਾਂ ਕਰਦੇ ਨੇ ਤੇ ਅੰਬਾਲਾ ਟੱਪਦਿਆਂ ਹੀ ਚਮਚਾਗਿਰੀਆਂ ਕਰਨ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇਕ ਖੇਤ ਮਜ਼ਦੂਰ ਦਾ ਪੁੱਤਰ ਹਾਂ, ਉਸ ਰਿਸ਼ਤੇ ਦੇ ਮੱਦੇਨਜ਼ਰ ਮੈਂ ਪਹਿਲੇ ਅੰਦੋਲਨ ਵਿਚ ਵੀ ਪ੍ਰੈੱਸ ਕਾਨਫ਼ਰੰਸ ਕੀਤੀਆਂ ਸੀ ਕਿ ਮੈਂ ਕਿਸਾਨਾਂ ਤੇ ਪ੍ਰਧਾਨ ਮੰਤਰੀ ਜੀ ਦੀ ਮੁਲਾਕਾਤ ਕਰਵਾਉਂਦਾ ਹਾਂ। ਫ਼ਿਰ ਮੈਂ ਪਹਿਲੀ ਵਾਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰਾਜੇਵਾਲ ਸਾਹਿਬ ਦੀ ਗੱਲ ਕਰਵਾਈ ਸੀ। ਫ਼ਿਰ ਮੈਂ ਉਨ੍ਹਾਂ ਦੀਆਂ ਵੱਖ-ਵੱਖ ਚੈਨਲਾਂ 'ਤੇ ਇੰਟਰਵਿਊਜ਼ ਕਰਵਾਈਆਂ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਚੈੱਕ ਤਾਂ ਕਰ ਲੈਣ ਕਿ ਇਸ ਬੰਦੇ ਦਾ ਕਿਰਦਾਰ ਕੀ ਹੈ, ਹਰ ਕਿਸੇ ਨੂੰ ਇੱਕੋ ਰੱਸੇ ਨਾ ਲੰਘਾਈ ਜਾਓ। ਉਨ੍ਹਾਂ ਕਿਹਾ ਕਿ ਨੀਤੀਆਂ ਦਾ ਵਿਰੋਧ ਜ਼ਰੂਰ ਕਰੋ, ਪਰ ਗੁੱਸੇ ਵਿਚ ਨਾ ਆਓ। 

pagg gndu amr

ਪੰਜਾਬ ਦੇ ਅੰਮ੍ਰਿਤਸਰ ਵਿਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਹੋਏ ਇਕ ਪ੍ਰੋਗਰਾਮ ਵਿਚ ਭੰਗੜਾ ਪਾਉਂਦੇ ਇਕ ਨੌਜਵਾਨ ਨੇ ਆਪਣੀ ਪੱਗ ਉਤਾਰ ਦਿੱਤੀ। ਪੱਗ ਉਤਾਰ ਕੇ ਉਸ ਨੇ ਸਟੇਜ ਉਤੇ ਰੱਖ ਦਿੱਤੀ ਤੇ ਫਿਰ ਭੰਗੜਾ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਵਿਵਾਦ ਛਿੜ ਗਿਆ ਹੈ। ਕੁਝ ਲੋਕ ਇਸ ਨੂੰ ਪੱਗ ਦਾ ਅਪਮਾਨ ਦੱਸ ਰਹੇ ਹਨ। ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਜਸ਼ਨ 2024 ਮਨਾਇਆ ਗਿਆ। ਇਸ ਵਿਚ ਭੰਗੜੇ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਦਰਅਸਲ ਭੰਗੜਾ ਪਾਉਂਦੇ ਸਮੇਂ ਸਟੇਜ 'ਤੇ ਇਕ ਨੌਜਵਾਨ ਦੀ ਪੱਗ ਢਿੱਲੀ ਹੋ ਗਈ ਸੀ। ਉਸ ਨੇ ਨੱਚਦੇ ਹੋਏ ਦੋ ਵਾਰ ਪੱਗ ਨੂੰ ਠੀਕ ਕੀਤਾ, ਪਰ ਜਦੋਂ ਇਹ ਦੁਬਾਰਾ ਢਿੱਲੀ ਹੋ ਗਈ ਤਾਂ ਉਸ ਨੇ ਇਸ ਦੇ ਉਤਰਨ ਤੋਂ ਪਹਿਲਾਂ ਹੀ ਇਸ ਨੂੰ ਉਤਾਰ ਕੇ ਸਟੇਜ 'ਤੇ ਰੱਖ ਦਿੱਤਾ। ਪੱਗ ਉਤਾਰਨ ਤੋਂ ਬਾਅਦ, ਉਸ ਨੇ ਸਤਿਕਾਰ ਨਾਲ ਪੱਗ ਨੂੰ ਸਟੇਜ ਦੇ ਬਿਲਕੁਲ ਸਾਹਮਣੇ ਰੱਖ ਦਿੱਤਾ ਅਤੇ ਆਪਣੀ ਪੇਸ਼ਕਾਰੀ ਜਾਰੀ ਰੱਖੀ। ਜਦੋਂ ਨੌਜਵਾਨ ਨੇ ਭੰਗੜਾ ਪਾਉਂਦੇ ਹੋਏ ਆਪਣੀ ਪੱਗ ਉਤਾਰੀ ਤਾਂ ਪੂਰਾ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਦਰਸ਼ਕਾਂ ਨੇ ਤਾੜੀਆਂ ਮਾਰ ਕੇ ਨੌਜਵਾਨ ਦਾ ਹੌਸਲਾ ਵਧਾਇਆ। ਇਸ ਦੌਰਾਨ ਇਹ ਘਟਨਾ ਕਈ ਵਿਦਿਆਰਥੀਆਂ ਦੇ ਮੋਬਾਈਲਾਂ ਵਿਚ ਕੈਦ ਹੋ ਗਈ। ਜਿਸ ਤੋਂ ਬਾਅਦ ਵੀਡੀਓ ਵਾਇਰਲ ਹੋ ਗਈ ਪਰ ਹੁਣ ਨੌਜਵਾਨ ਨਰੈਣ ਸਿੰਘ ਨੇ ਗੁਰੂ ਘਰ ਨਤਮਸਤਕ ਹੋ ਕੇ ਮੁਆਫ਼ੀ ਵੀ ਮੰਗ ਲਈ ਹੈ। ਫੇਸਬੁੱਕ 'ਤੇ ਇਕ ਪੋਸਟ ਵਿਚ ਨੌਜਵਾਨ ਬਾਰੇ ਲਿਖਿਆ ਗਿਆ ਕਿ ਕੱਲ੍ਹ ਨੌਜਵਾਨ ਦੇ ਪਰਿਵਾਰ ਵਲੋਂ ਵਿਦਿਆਰਥੀ ਸੱਥ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਨੌਜਵਾਨ ਦਾ ਪਰਿਵਾਰ ਅੰਮ੍ਰਿਤਧਾਰੀ ਹੈ। ਉਹਨਾਂ ਆਪਣੇ ਪੁੱਤ ਵੱਲੋਂ ਹੋਈ ਇਸ ਗਲਤੀ ਲਈ ਦੁੱਖ ਜ਼ਾਹਰ ਕੀਤਾ।  ਹੁਣ ਇਸ ਮਾਮਲੇ 'ਚ ਨੌਜਵਾਨ ਨਰੈਣ ਸਿੰਘ ਦਾ ਕਹਿਣਾ ਹੈ ਕਿ ਉਸ ਨੂੰ ਸਹੀ-ਗ਼ਲਤ ਦਾ ਪਤਾ ਨਹੀਂ ਪਰ ਉਹ ਜਾਣਦਾ ਹੈ ਕਿ ਜੇਕਰ ਉਸ ਨੇ ਪੱਗ ਨਾ ਉਤਾਰੀ ਹੁੰਦੀ ਤਾਂ ਇਹ ਉਸ ਦੇ ਪੈਰਾਂ ਵਿਚ ਡਿੱਗ ਜਾਣੀ ਸੀ ਅਤੇ ਇਸ ਦੀ ਬੇਅਦਬੀ ਹੋਣੀ ਸੀ, ਇਸੇ ਲਈ ਉਸ ਨੇ ਇਸ ਨੂੰ ਸਤਿਕਾਰ ਨਾਲ ਉਤਾਰ ਕੇ ਰੱਖ ਦਿੱਤਾ। ਉਸ ਤੋਂ ਬਾਅਦ ਉਸੇ ਦਿਨ ਗੁਰੂ ਘਰ ਜਾ ਕੇ ਮਾਫ਼ੀ ਮੰਗੀ। 

petrol rates new

Petrol-Diesel Price: ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਗਏ ਹਨ। ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਸਰਕਾਰੀ ਤੇਲ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦੀਆਂ ਹਨ। ਕੱਲ੍ਹ ਨੂੰ ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੇ ਕੀ ਹਨ ਰੇਟ।ਦੇਸ਼ ਦੇ ਮਹਾਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਿੱਲੀ 'ਚ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ ਹੈ ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ। ਨੋਇਡਾ : ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ ਹੈ ਬੈਂਗਲੁਰੂ: ਪੈਟਰੋਲ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.92 ਰੁਪਏ ਪ੍ਰਤੀ ਲੀਟਰ ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ ਹੈ ਲਖਨਊ : ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ      ...

vaisakhi fest

ਵਿਸਾਖੀ ਦਾ ਤਿਉਹਾਰ ਨੇੜੇ ਹੈ, ਜੋ ਪੰਜਾਬ ਸੂਬੇ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ। ਵੈਸਾਖ ਦੀ ਸੰਗਰਾਂਦ ਨੂੰ ਮਨਾਏ ਜਾਂਦੇ ਇਸ ਤਿਉਹਾਰ ਦਾ ਸਬੰਧ ਸੱਭਿਆਚਾਰ, ਇਤਿਹਾਸ ਤੇ ਧਰਮ ਨਾਲ ਹੈ। ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਆਓ ਅੱਜ ਜਾਣਦੇ ਹਾਂ ਇਹ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ। ਖਾਲਸਾ ਪੰਥ ਦੀ ਸਥਾਪਨਾ ਇਸ ਤਿਉਹਾਰ ਦਾ ਸਿੱਖ ਧਰਮ ਨਾਲ ਖਾਸ ਸਬੰਧ ਹੈ। ਇਸ ਦਿਨ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। 1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਪਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰੇ ਸਾਜਿਆ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ। ਸੱਭਿਆਚਾਰਕ ਸਬੰਧਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ਉਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਭੰਗਡ਼ਾ ਗਿੱਧਾ ਪਾਇਆ ਜਾਂਦਾ ਹੈ। ਜੱਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਦਾ ਸਾਕਾ13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋ.ਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਪਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਲ ਸਨ।  

elections lok

ਫਰੀਦਕੋਟ -ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕ.ਤ.ਲ ਕਰਨ ਵਾਲੇ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਲੋਕ ਸਭਾ ਚੋਣਾਂ 2024 ਲੜਨ ਜਾ ਰਹੇ ਹਨ। ਉਹ ਪੰਜਾਬ ਦੀ ਫਰੀਦਕੋਟ ਸੀਟ ਤੋਂ ਲੋਕ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜਨਗੇ। 45 ਸਾਲਾ ਸਰਬਜੀਤ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਉਹ ਪੰਜਾਬ ਦੀ ਫਰੀਦਕੋਟ ਸੀਟ ਤੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚੋਣ ਲੜਨ ਲਈ ਕਈ ਪੇਸ਼ਕਸ਼ਾਂ ਆਈਆਂ ਹਨ ਪਰ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ 'ਤੇ ਗੋ.ਲੀਆਂ ਚਲਾਉਣ ਵਾਲੇ ਬੇਅੰਤ ਸਿੰਘ ਦੇ ਪੁੱਤਰ ਨੇ ਚੋਣ ਲੜਨ ਦਾ ਐਲਾਨ ਕੀਤਾ ਹੋਵੇ। ਸਰਬਜੀਤ ਸਿੰਘ ਨੇ ਆਪਣਾ ਸਿਆਸੀ ਜੀਵਨ 2004 ਵਿੱਚ ਸ਼ੁਰੂ ਕੀਤਾ ਸੀ। 2004 ਵਿੱਚ, ਉਨ੍ਹਾਂ ਨੇ ਬਠਿੰਡਾ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਅਤੇ 1,13,490 ਵੋਟਾਂ ਪ੍ਰਾਪਤ ਕੀਤੀਆਂ। ਉਨ੍ਹਾਂ 2007 ਵਿੱਚ ਬਰਨਾਲਾ ਦੀ ਭਦੌੜ ਸੀਟ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ। ਫਿਰ ਉਸ ਨੂੰ ਸਿਰਫ਼ 15,702 ਵੋਟਾਂ ਮਿਲੀਆਂ। ਇਸ ਹਲਕੇ ਤੋਂ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਕਰਮਜੀਤ ਸਿੰਘ ਅਨਮੋਲ ਅਤੇ ਭਾਜਪਾ ਵੱਲੋਂ ਹੰਸ ਰਾਜ ਹੰਸ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

crime nabha new

ਬੀਤੀ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਚ ਗੈਂ.ਗਰੇ.ਪ ਦੀ ਘਟਨਾ ਵਾਪਰੀ ਸੀ। ਤਿੰਨ ਬਾਹਰੀ ਨੌਜਵਾਨਾਂ ਨੇ ਕਾਲਜ ਵਿਚ ਦਾਖਲ ਹੋ ਕੇ ਬੀਏ ਫਸਟ ਈਅਰ ਦੀ ਵਿਦਿਆਰਥਣ ਨੂੰ ਬਹਾਨੇ ਨਾਲ ਸਕੂਲ ਲੈਬ ਵਿਚ ਬੁਲਾ ਕੇ ਗੈਂ.ਗਰੇ.ਪ ਕੀਤਾ ਸੀ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਕੇ 2 ਨੂੰ ਗ੍ਰਿਫ਼.ਤਾਰ ਕਰ ਲਿਆ ਸੀ। ਹੁਣ ਪੁਲਿਸ ਨੇ ਤੀਜੇ ਮੁਲਜ਼ਮ ਨੂੰ ਗ੍ਰਿਫ਼.ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ 376 ਡੀ, 506 ਅਤੇ ਹੁਣ ਪੁਲਿਸ ਨੇ SC ਐਕਟ ਤਹਿਤ ਧਾਰਾ ’ਚ ਵਾਧਾ ਕਰ ਦਿੱਤਾ ਹੈ। ਕਿਉਂਕਿ ਪੀੜਤ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।ਮੁਲਜ਼ਮ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦਾ ਰਹਿਣ ਵਾਲਾ ਹੈ ਜਿਸ ਦਾ ਨਾਮ ਹੈਰੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਨਾਭਾ ਕੋਤਵਾਲੀ ਪੁਲਿਸ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਕਾਲਜ ’ਚ ਤਿੰਨ ਨੌਜਵਾਨਾਂ ਵੱਲੋ ਗੈਂ.ਗਰੇ.ਪ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ ਅਤੇ ਜਿਸ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ 8 ਅਪ੍ਰੈਲ ਨੂੰ ਪੀੜਤ ਲੜਕੀ ਅਤੇ ਉਸ ਦੇ ਮਾਤਾ ਪਿਤਾ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਕਿ ਲੜਕਿਆਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੂੰ ਕਿਸੇ ਨੂੰ ਦੱਸਿਆ ਸੋਚ ਲਵੀਂ। ਇਸ ਡਰ ਦੇ ਕਾਰਨ ਲੜਕੀ ਵੱਲੋਂ ਬਾਅਦ ’ਚ ਆਪਣੇ ਮਾਤਾ ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ ਗਿਆ। ਇਸ ਤੋਂ ਬਾਅਦ, ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਰੇ.ਪ ਅਤੇ ਜਾ.ਨੋਂ ਮਾਰਨ ਦੀਆਂ ਧਮ.ਕੀਆਂ ਤਹਿਤ ਮਾਮਲਾ ਦਰਜ ਕੀਤਾ ਗਿਆ। SHO ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ SC ਐਕਟ ਦੇ ਤਹਿਤ ਧਾਰਾ ਵਿਚ ਵਾਧਾ ਕੀਤਾ ਗਿਆ ਹੈ, ਕਿਉਂਕਿ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।

weather update 120420 2

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ -ਚੰਡੀਗੜ੍ਹ ਵਿਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਕੱਲ੍ਹ ਤੋਂ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਗਰਜ ਤੇ ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਦੱਸਦੇਈਏ ਕਿ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਵਿਚ ਤਾਪਮਾਨ ਵਿਚ ਅਚਾਨਕ ਵਾਧਾ ਪਿਛਲੇ ਦੋ ਹਫ਼ਤਿਆਂ ’ਚ ਦੇਖਿਆ ਗਿਆ ਹੈ। ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਦੇ ਕਰੀਬ ਹੈ ਪਰ ਸੋਮਵਾਰ ਤੋਂ ਤਾਪਮਾਨ ਘੱਟ ਜਾਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਲਗਭਗ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਹੇਠਾਂ ਆ ਜਾਵੇਗਾ। ਫਿਰ ਲੋਕਾਂ ਨੂੰ ਕੁਝ ਰਾਹਤ ਮਿਲੇਗੀ।ਹਿਮਾਚਲ ਪ੍ਰਦੇਸ਼ ’ਚ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਮੀਂਹ, ਬਰਫਬਾਰੀ ਅਤੇ ਤੂਫਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਸੂਬੇ  ’ਚ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ ਅਤੇ 13 ਤੋਂ 16 ਅਪ੍ਰੈਲ ਤੱਕ ਸੂਬੇ ਭਰ ’ਚ ਬਾਰਿਸ਼ ਦੀਆਂ ਗਤੀਵਿਧੀਆਂ ਵਿਚ ਮਹੱਤਵਪੂਰਨ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਇਸ ਸਮੇਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ, 14 ਅਪ੍ਰੈਲ ਨੂੰ ਕੁਝ ਖੇਤਰਾਂ, ਖਾਸ ਤੌਰ ’ਤੇ ਕਾਂਗੜਾ, ਕੁੱਲੂ, ਮੰਡੀ ਅਤੇ ਚੰਬਾ ਵਿੱਚ ਅਲੱਗ-ਥਲੱਗ ਭਾਰੀ ਮੀਂਹ ਪੈ ਸਕਦਾ ਹੈ।   ...