ਜਲੰਧਰ-ਬੀਤੇ ਦਿਨੀਂ ਈਦ-ਉਲ-ਫਿਤਰ ਦਾ ਤਿਉਹਾਰ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬ ਵਿਚ ਕਈ ਨੇਤਾ ਵੀ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਪਹੁੰਚੇ ਪਰ ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਾੜੀ ਹੋ ਗਈ। ਦਰਅਸਲ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਵਧਾਈ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ’ਚ ਪਹੁੰਚੇ। ਗੁਲਾਬ ਦੇਵੀ ਰੋਡ ’ਤੇ ਸਥਿਤ ਈਦਗਾਹ ’ਚ ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਨਮਾਜ਼ ਅਦਾ ਕਰਨ ਲਈ ਖੜ੍ਹੇ ਹੋਏ ਤਾਂ ਉਥੇ ਮੌਜੂਦ ਚੰਨੀ ਵੀ ਉਨ੍ਹਾਂ ਦੇ ਨਾਲ ਕਤਾਰ ’ਚ ਖੜ੍ਹੇ ਹੋਣ ਲੱਗੇ। ਇਸ ’ਤੇ ਇਕ ਬਜ਼ੁਰਗ ਮੁਸਲਿਮ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਤੁਸੀਂ ਮੁਸਲਮਾਨਾਂ ਵਿਚਕਾਰ ਖੜ੍ਹੇ ਹੋ ਕੇ ਨਮਾਜ਼ ਅਦਾ ਨਹੀਂ ਕਰ ਸਕਦੇ।ਇਸ ਮਾਮਲੇ ਨੂੰ ਲੈ ਕੇ ਚੰਨੀ ਨਾਲ ਆਏ ਮੁਸਲਿਮ ਆਗੂ ਜੱਬਾਰ ਖਾਨ ਅਤੇ ਬਜ਼ੁਰਗ ਵਿਚਕਾਰ ਤਿੱਖੀ ਬਹਿਸ ਹੋਈ, ਜਿਸ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਇਸ ਦੌਰਾਨ ਬਜ਼ੁਰਗ ਨੇ ਕਿਹਾ ਕਿ ਇੱਥੇ ਨੇਤਾਗਿਰੀ ਨਹੀਂ ਚੱਲੇਗੀ। ਮਾਹੌਲ ਭੱਖਦਾ ਵੇਖ ਕੇ ਚੰਨੀ ਉੱਥੋਂ ਹਟ ਗਏ ਅਤੇ ਪਿੱਛੇ ਦੂਜੀ ਕਤਾਰ ਵਿਚ ਖੜ੍ਹੇ ਹੋ ਕੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਵਰਣਨਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਤੋਂ ਕਾਂਗਰਸ ਦਾ ਸੰਭਾਵਿਤ ਉਮੀਦਵਾਰ ਦੱਸਿਆ ਜਾ ਰਿਹਾ ਹੈ ਅਤੇ ਉਹ ਜ਼ਿਲ੍ਹੇ ਵਿਚ ਕੋਈ ਪ੍ਰੋਗਰਾਮ ਨਹੀਂ ਛੱਡ ਰਹੇ। ਇਕ ਹਫ਼ਤਾ ਪਹਿਲਾਂ ਉਹ ਮੁਬੀਨ ਖ਼ਾਨ ਵੱਲੋਂ ਦਿੱਤੀ ਗਈ ਇਫ਼ਤਾਰ ਪਾਰਟੀ ਵਿਚ ਵੀ ਸ਼ਾਮਲ ਹੋਏ ਸਨ।
Sri muktsar sahib: ਸ਼ੁੱਕਰਵਾਰ ਤੜਕੇ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ 'ਤੇ ਭਿਆਨਕ ਹਾਦਸਾ ਵਾਪਰਿਆ। ਬੇਕਾਬੂ ਹੋਈ ਕਾਰ ਦਰੱਖਤ ਵਿਚ ਜਾ ਵੱਜੀ। ਇਸ ਹਾਦਸੇ ਵਿਚ ਚਾਰ ਜਣਿਆਂ ਦੀ ਮੌ.ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਕਾਰ ਸਵਾਰ ਬਠਿੰਡਾ ਵਿਖੇ ਦੀਵਾਨ ਵਿਚ ਹਾਜ਼ਰੀ ਭਰਨ ਗਏ ਸੀ, ਸਵੇਰੇ ਸੱਤ ਵਜੇ ਦੇ ਕਰੀਬ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ 'ਚੋਂ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਨਿੱਜੀ ਹਸਪਤਾਲ ਬਠਿੰਡਾ ਰੈਫਰ ਕੀਤਾ ਗਿਆ ਸੀ, ਉਸ ਦੀ ਵੀ ਮੌ.ਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ ਤੇ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌ.ਤ ਹੋ ਗਈ। ਇਹ ਹਾਦਸਾ ਪਿੰਡ ਬੁੱਟਰ ਸ਼੍ਰੀ ਨੇੜੇ ਵਾਪਰਿਆ। ਦੱਸਿਆ ਜਾਂਦਾ ਹੈ ਕਿ ਕਾਰ ਬਠਿੰਡਾ ਤੋਂ ਮੁਕਤਸਰ ਵੱਲ ਨੂੰ ਆ ਰਹੀ ਸੀ ਤੇ ਸਾਰੇ ਕਾਰ ਸਵਾਰ ਮੁਕਤਸਰ ਦੇ ਰਹਿਣ ਵਾਲੇ ਹਨ। ਪੁਲਿਸ ਮੌਕੇ 'ਤੇ ਪਹੁੰਚੀ ਤੇ ਅਗਲੇਰੀ ਕਾਰਵਾਈ ਆਰੰਭ ਕੀਤੀ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਗੋਪੀ ਵਜੋਂ ਹੋਈ ਹੈ।ਦੱਸ ਦੇਈਏ ਕਿ ਬੀਤੇ ਦਿਨੀਂ ਵੀ ਤੜਕੇ ਹਰਿਆਣਾ ਵਿਖੇ ਹਾਦਸਾ ਵਾਪਰ ਗਿਆ ਸੀ। ਇਸ ਹਾਦਸੇ ਵਿਚ ਸਕੂਲੀ ਬੱਸ ਪਲਟ ਗਈ ਸੀ ਤੇ ਵਿਚ ਸਵਾਰ 6 ਵਿਦਿਆਰਥੀਆਂ ਦੀ ਮੌ.ਤ ਹੋ ਗਈ ਸੀ।
ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਇਕ ਸਕੂਲ ਵਿਚ ਘਟਨਾ ਵਾਪਰ ਗਈ। ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਅਧਿਆਪਕਾ ਦੀ ਲਾ.ਸ਼ ਉਸ ਦੇ ਕਮਰੇ ਵਿਚ ਸ਼ੱਕੀ ਹਾਲਾਤ ਵਿਚ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ 32 ਸਾਲਾ ਰਮਨਦੀਪ ਕੌਰ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ। ਸੂਚਨਾ ਮਿਲਦਿਆਂ ਹੀ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ। ਲਾ.ਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਚੌਕੀਦਾਰ ’ਤੇ ਉਸ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਧਾਰਾ 306 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਮਹਿਲਾ ਕੇਅਰਟੇਕਰ ਨੇ ਸੱਭ ਤੋਂ ਪਹਿਲਾਂ ਕਮਰੇ ਵਿਚ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਲਟਕਦੀ ਲਾ.ਸ਼ ਦੇਖੀ। ਉਸ ਨੇ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭੁਲਾਣਾ ਚੌਕੀ ਦੀ ਪੁਲਿਸ ਅਤੇ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਲਾ.ਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਮਾਮਲੇ ਦੀ ਜਾਂਚ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ।ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਅਨੁਸਾਰ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿਚ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਲੜਕੀ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਧਾਰਾ 306 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।...
ਹਰਿਆਣਾ ਦੇ ਅੰਬਾਲਾ ਕੈਂਟ ’ਚ ਮਸ਼ਹੂਰ ਵਪਾਰੀ ਦਾ ਕ.ਤ.ਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਹੇਸ਼ ਗੁਪਤਾ (43) ਪੁੱਤਰ ਗੋਪਾਲ ਕ੍ਰਿਸ਼ਨ ਗੁਪਤਾ ਵਾਸੀ ਹਿੱਲ ਰੋਡ ਵਜੋਂ ਹੋਈ ਹੈ। ਜੋ ਅੰਬਾਲਾ ਛਾਉਣੀ ਦੇ ਸ਼੍ਰੀ ਰਾਮ ਬਾਜ਼ਾਰ ਦਾ ਮਾਲਕ ਸੀ। ਵੀਰਵਾਰ ਨੂੰ ਪੁਲਿਸ ਨੇ ਡਾਕਟਰਾਂ ਦੇ ਪੈਨਲ ਤੋਂ ਲਾ.ਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਪੁਲਿਸ ਅਨੁਸਾਰ ਪੈਰਾਂ ’ਤੇ ਨਿਸ਼ਾਨਾਂ ਤੋਂ ਇਲਾਵਾ ਕੰਨਾਂ ਦੇ ਪਿੱਛੇ ਸੱਟ ਦੇ ਨਿਸ਼ਾਨ ਪਾਏ ਗਏ ਹਨ ਅਤੇ ਕੰਨ ਨੀਲੇ ਸਨ। ਮੌਤ ਦੇ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ’ਚ ਹੋਵੇਗਾ।ਪੋਸਟਮਾਰਟਮ ਪੈਨਲ ਦਾ ਹਿੱਸਾ ਰਹੇ ਡਾਕਟਰ ਸੁਮਿਤ ਕੁਕਰੇਜਾ ਅਨੁਸਾਰ ਮਹੇਸ਼ ਗੁਪਤਾ ਦੇ ਗੁਪਤ ਅੰਗਾਂ ’ਤੇ ਸੱਟ ਦੇ ਨਿਸ਼ਾਨ ਵੀ ਪਾਏ ਗਏ ਹਨ। ਹਾਲਾਂਕਿ ਜਾਂਚ ਲਈ ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੋਰ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਰਵੀ ਗੁਪਤਾ ਵਾਸੀ ਹਿੱਲ ਰੋਡ ਅੰਬਾਲਾ ਕੈਂਟ ਨੇ ਦੱਸਿਆ ਕਿ ਉਸ ਦੇ ਭਰਾਵਾਂ ਦੇ ਨਾਂ ਵਿਸ਼ਾਲ ਗੁਪਤਾ, ਮਹੇਸ਼ ਗੁਪਤਾ ਤੇ ਦੀਪਕ ਗੁਪਤਾ ਹਨ। ਉਕਤ ਸਾਰੇ ਭਰਾਵਾਂ ਦਾ ਅੰਬਾਲਾ ਕੈਂਟ ’ਚ ਸ਼੍ਰੀ ਰਾਮ ਬਾਜ਼ਾਰ ਦੇ ਨਾਂ ’ਤੇ ਕਾਰੋਬਾਰ ਹੈ। 10 ਅਪ੍ਰੈਲ ਨੂੰ ਉਸ ਦਾ ਭਰਾ ਮਹੇਸ਼ ਗੁਪਤਾ ਸਵੇਰੇ 11 ਵਜੇ ਪ੍ਰਿਆ ਦੇ ਬੁਲਾਉਣ ਉਤੇ ਉਸ ਦੇ ਘਰ ਗਿਆ। ਪ੍ਰਿਆ ਨੇ ਪੂਜਾ ਦੇ ਸਾਮਾਨ ਦਾ ਆਰਡਰ ਦਿੱਤਾ ਸੀ। ਮਹੇਸ਼ ਸੁੰਦਰ ਨਗਰ ਦੀ ਰਹਿਣ ਵਾਲੀ ਪ੍ਰਿਆ ਨੂੰ ਛੋਟੀ ਭੈਣ ਸਮਝਦਾ ਸੀ। ਇਸ ਕਾਰਨਪ੍ਰਿਆ ਦੇ ਘਰ ਸਾਮਾਨ ਦੀ ਡਿਲੀਵਰੀ ਕਰਨ ਗਿਆ ਸੀ। ਜਦੋਂ ਕਾਫ਼ੀ ਸਮਾਂ ਬੀਤ ਜਾਣ ’ਤੇ ਵੀ ਪਰਤਿਆ ਨਹੀਂ ਤਾਂ ਉਸ ਨੇ ਫੋਨ ਕੀਤਾ ਪਰ ਮਹੇਸ਼ ਨੇ ਫੋਨ ਨਹੀਂ ਚੁੱਕਿਆ। ਜਦੋਂ ਉਹ ਭਰਾ ਵਿਸ਼ਾਲ ਗੁਪਤਾ ਅਤੇ ਦੋਸਤ ਮਨਜੀਤ ਸਿੰਘ ਨਾਲ ਪ੍ਰਿਆ ਦੇ ਘਰ ਜਾ ਰਿਹਾ ਸੀ ਤਾਂ ਮਹੇਸ਼ ਗੁਪਤਾ ਦੀ ਐਕਟਿਵਾ ਉਸ ਦੇ ਘਰ ਨੇੜੇ ਖੜ੍ਹੀ ਮਿਲੀ। ਉਸ ਨੇ ਘਰ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਜਵਾਬ ਨਹੀਂ ਆਇਆ। ਉਨ੍ਹ੍ਹਾਂ ਨੇ ਧੱਕੇ ਮਾਰ ਕੇ ਦਰਵਾਜਾ ਖੋਲਿਆ। ਉਨ੍ਹਾਂ ਦੇਖਿਆ ਕਿ ਪ੍ਰਿਆ, ਹੇਮੰਤ ਅਤੇ ਹੇਮੰਤ ਦੀ ਪਤਨੀ ਪ੍ਰੀਤੀ ਨੇ ਉਸ ਦੇ ਭਰਾ ਮਹੇਸ਼ ਗੁਪਤਾ ਨੂੰ ਜ਼ਮੀਨ ’ਤੇ ਸੁੱਟ ਰੱਖਿਆ ਸੀ। ਹੇਮੰਤ ਉਸ ਦੇ ਭਰਾ ਨੂੰ ਗਲ ਵਿਚ ਰੁਮਾਲ ਬੰਨ੍ਹ ਕੇ ਖਿੱਚ ਰਿਹਾ ਸੀ। ਪ੍ਰਿਆ ਮੇਰੇ ਭਰਾ ਦੇ ਸਿਰ ’ਤੇ ਕਿਸੇ ਚੀਜ਼ ਨਾਲ ਮਾਰ ਰਹੀ ਸੀ। ਪ੍ਰੀਤੀ ਨੇ ਦੋਵੇਂ ਹੱਥਾਂ ਨਾਲ ਉਸ ਦੇ ਭਰਾ ਦੇ ਕੰਨ ਫੜੇ ਹੋਏ ਸਨ। ਉਸ ਦਾ ਭਰਾ ਮਹੇਸ਼ ਬੁਰੀ ਤਰ੍ਹਾਂ ਤੜਫ ਰਿਹਾ ਸੀ। ਉਸ ਨੂੰ ਦੇਖਦੇ ਹੀ ਪ੍ਰਿਆ, ਹੇਮੰਤ ਅਤੇ ਪ੍ਰੀਤੀ ਮੌਕੇ ਤੋਂ ਭੱਜ ਗਏ। ਦੱਸਿਆ ਜਾਂਦਾ ਹੈ ਕਿ ਪ੍ਰਿਆ, ਹੇਮੰਤ ਅਤੇ ਪ੍ਰੀਤੀ ਨੇ ਉਸ ਦੇ ਭਰਾ ਨੂੰ ਬਹਾਨੇ ਆਪਣੇ ਘਰ ਬੁਲਾਇਆ ਅਤੇ ਆਪਣੀ ਤਾਂਤਰਿਕ ਰਸਮ ਪੂਰੀ ਕਰਨ ਲਈ ਉਸ ਦਾ ਕ.ਤ.ਲ ਕਰ ਦਿੱਤਾ।ਥਾਣਾ ਇੰਚਾਰਜ ਦਲੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹੇਮੰਤ, ਉਸ ਦੀ ਪਤਨੀ ਪ੍ਰੀਤੀ ਅਤੇ ਭੈਣ ਪ੍ਰਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ 4-5 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਹੈ। ਪੁਲਿਸ ਤਾਂਤਰਿਕ ਐਂਗਲ ਨਾਲ ਵੀ ਜਾਂਚ ਕਰ ਰਹੀ ਹੈ। ਕ.ਤ.ਲ ਦੇ ਕਾਰਨਾਂ ਦਾ ਜਲਦੀ ਹੀ ਖੁਲਾਸਾ ਹੋਵੇਗਾ।...
ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਤੜਕੇ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਇਸ ਵਿੱਚ 6 ਵਿਦਿਆਰਥੀਆਂ ਦੀ ਮੌ.ਤ ਹੋ ਗਈ। ਹੁਣ ਇਸ ਮਾਮਲੇ ਵਿਚ ਵੱਡੇ ਖੁਲਾਸੇ ਹੋ ਰਹੇ ਹਨ। ਹਾਦਸੇ ਦੇ ਸ਼ਿਕਾਰ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਬੱਸ ਡਰਾਈਵਰ ਝੂਮ ਰਿਹਾ ਸੀ। ਉਸ ਨੇ ਨਸ਼ਾ ਕੀਤਾ ਹੋਇਆ ਸੀ। ਉਹ 120 ਦੀ ਸਪੀਡ ਉਤੇ ਬੱਸ ਨੂੰ ਭਜਾ ਰਿਹਾ ਸੀ। ਇਸ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲ ਦੀ ਪ੍ਰਿੰਸੀਪਲ ਦੀਪਤੀ ਰਾਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਡਾਇਰੈਕਟਰ ਦੇ ਦਫ਼ਤਰ ਤੋਂ ਕੁਝ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ ਹਨ। ਇਸ ਪੂਰੇ ਮਾਮਲੇ 'ਤੇ ਪ੍ਰਿੰਸੀਪਲ ਨੇ ਚੁੱਪ ਧਾਰੀ ਹੋਈ ਹੈ। ਸਕੂਲ ਦੀ ਮਾਨਤਾ ਵੀ ਰੱਦ ਹੋਵੇਗੀ। ਕਨੀਨਾ ਦੇ ਡੀਐਸਪੀ ਮਹਿੰਦਰ ਸਿੰਘ ਨੇ ਦੱਸਿਆ, 'ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਚੱਲਦੀ ਬੱਸ ਪਲਟ ਗਈ। ਅਸੀਂ ਇਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਕਿ ਈਦ ਵਾਲੇ ਦਿਨ ਸਕੂਲ ਕਿਉਂ ਖੁੱਲ੍ਹਿਆ ਸੀ। ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਜ਼ਿਲ੍ਹਾ ਪ੍ਰਸਾਸ਼ਨ ਮੋਨਿਕਾ ਗੁਪਤਾ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ। ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਈਦ ਦੀ ਸਰਕਾਰੀ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਸਕੂਲ ਚੱਲ ਰਹੇ ਸਨ। ਇਸ ਦੇ ਲਈ ਪ੍ਰਸ਼ਾਸਨ ਨੇ ਇਸ ਦੀ ਮਾਨਤਾ ਰੱਦ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਕੁਝ ਦਿਨ ਪਹਿਲਾਂ ਹੀ ਹੋਇਆ ਸੀ ਬੱਸ ਦਾ ਚਲਾਨ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਅਸੀਂ ਕੁਝ ਦਿਨ ਪਹਿਲਾਂ ਹੀ ਇਸ ਬੱਸ ਦਾ 15,500 ਰੁਪਏ ਦਾ ਚਲਾਨ ਕੀਤਾ ਸੀ। ਬੱਸ ਦੇ ਕਾਗਜ਼ ਪੂਰੇ ਨਹੀਂ ਸਨ। ਇਸ ਘਟਨਾ ਵਿੱਚ ਸਕੂਲ ਪ੍ਰਬੰਧਕਾਂ ਦੀ ਸਿੱਧੀ ਲਾਪਰਵਾਹੀ ਸਾਹਮਣੇ ਆ ਰਹੀ ਹੈ। ਮੈਂ ਹੁਣੇ ਹੀ ਉੱਚ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਹਨ। ਸਾਰੇ ਸਕੂਲਾਂ ਦੇ ਵਾਹਨਾਂ ਦੀ ਫਿਟਨੈੱਸ ਦੀ ਜਾਂਚ ਕੀਤੀ ਜਾਵੇਗੀ। ਇਸ ਹਾਦਸੇ ਦਾ ਸ਼ਿਕਾਰ ਹੋਈ ਬੱਸ ਦੇ ਫਿਟਨੈਸ ਸਰਟੀਫਿਕੇਟ ਦੀ ਮਿਆਦ ਸਾਲ 2018 ਵਿੱਚ ਖਤਮ ਹੋ ਗਈ ਸੀ।ਮਹਿੰਦਰਗੜ੍ਹ ਸਕੂਲ ਬੱਸ ਹਾਦਸੇ ਦੇ ਮਾਮਲੇ ਵਿੱਚ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਪੂਰੇ ਸੂਬੇ ਵਿੱਚ ਸਕੂਲੀ ਬੱਸਾਂ ਦੀ ਫਿਟਨੈਸ ਚੈੱਕ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੀ ਫਿਟਨੈੱਸ ਦੀ ਜਾਂਚ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਰਕੂਲਰ ਜਾਰੀ ਕੀਤਾ ਜਾਵੇਗਾ। ਸਥਾਨਕ ਡੀਟੀਓ ਨੂੰ ਵੀ ਸਕੂਲ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।
ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ -ਇੱਥੇ ਕੇਂਦਰੀ ਜਾਂਚ ਬਿਊਰੋ (CBI) ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਇੱਕ ਸਬ-ਇੰਸਪੈਕਟਰ (SI) ਅਤੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਗ੍ਰਿਫ਼.ਤਾਰ ਕੀਤਾ ਹੈ। SI ਅਤੇ ASI ਉਤੇ ਇਕ ਕੇਸ ਨੂੰ ਬੰਦ ਕਰਨ ਅਤੇ FIR ਦਰਜ ਨਾ ਕਰਨ ਦੇ ਬਦਲੇ ਲਈ 1 ਲੱਖ ਰੁਪਏ ਰਿਸ਼ਵਤ ਦੇ ਦੋਸ਼ ਲੱਗੇ ਹਨ।CBI ਵੱਲੋਂ ਮੁਲਜ਼ਮ ASI ਖ਼ਿਲਾਫ਼ ਸ਼ਿਕਾਇਤਕਰਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਨੂੰ ਬੰਦ ਕਰਨ ਅਤੇ ਸ਼ਿਕਾਇਤਕਰਤਾ ਖਿਲਾਫ ਕੇਸ ਦਰਜ ਨਾ ਕਰਨ ਦੇ ਬਦਲੇ ਉਸ ਤੋਂ 1 ਲੱਖ ਰੁਪਏ ਲਏ। ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਰਿਸ਼ਵਤ ਦੀ ਰਕਮ ਦੀ ਸੌਦੇਬਾਜ਼ੀ ਕੀਤੀ ਗਈ ਸੀ। ਇਸ ਤੋਂ ਬਾਅਦ 40,000 ਰੁਪਏ ਵਿੱਚ ਸਮਝੌਤਾ ਹੋਇਆ ਸੀ ਅਤੇ ਬਾਅਦ ਵਿੱਚ ਮੁਲਜ਼ਮ 10,000 ਰੁਪਏ ਕਿਸ਼ਤ ਵਜੋਂ ਰੁਪਏ ਲੈਣ ਲਈ ਰਾਜ਼ੀ ਹੋ ਗਿਆ।ਇਸ ਤੋਂ ਬਾਅਦ CBI ਨੇ ਜਾਲ ਵਿਛਾਇਆ ਅਤੇ ਮੁਲਜ਼ਮ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂ...
ਕੰਨੌਜ ਜ਼ਿਲ੍ਹੇ 'ਚ ਸੱਸ ਨੇ ਨੂੰਹ ਅਤੇ ਉਸ ਦੇ ਪ੍ਰੇਮੀ ਨੂੰ ਇਤਰਾ.ਜ਼ਯੋਗ ਹਾਲਤ 'ਚ ਰੰਗੇ ਹੱਥੀਂ ਫੜ ਲਿਆ। ਸੱਸ ਕਿਤੇ ਪਤੀ ਨੂੰ ਸ਼ਿਕਾਇਤ ਨਾ ਕਰ ਦੇਵੇ ਇਸ ਲਈ ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਨੂੰਹ ਅਤੇ ਉਸ ਦੇ ਪ੍ਰੇਮੀ ਨੇ ਉਸ ਦਾ ਕ.ਤ.ਲ ਕਰ ਲਾ.ਸ਼ ਨੂੰ ਟਾਇਲਟ ਵਿੱਚ ਲੁਕਾ ਦਿੱਤਾ। ਪੁਲਿਸ ਨੇ ਦੋਵਾਂ ਕਾ.ਤਲਾਂ ਨੂੰ ਗ੍ਰਿਫ਼.ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਸੀਓ ਓਮਕਾਰ ਨਾਥ ਸ਼ਰਮਾ ਨੇ ਕ.ਤ.ਲ ਦਾ ਖੁਲਾਸਾ ਕਰਦੇ ਹੋਏ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਮੈਨਪੁਰੀ ਦੇ ਪਿੰਡ ਟਿਕਸੂਰੀ ਦੇ ਰਹਿਣ ਵਾਲੇ ਸ਼ਫੀ ਮੁਹੰਮਦ ਉਰਫ ਸੁੱਖਾ ਦਾ ਸਕਰਾਵਾ ਥਾਣਾ ਖੇਤਰ ਦੇ ਪਿੰਡ ਲੋਹ ਟਿਕੂਰੀਆ ਨਿਵਾਸੀ ਰਵੀਨਾ ਦੇਵੀ ਪਤਨੀ ਹਰੀਗੋਵਿੰਦ ਨਾਲ ਪਿਛਲੇ ਇਕ ਸਾਲ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਮੁਹੰਮਦ ਸ਼ਫੀ ਸੋਮਵਾਰ ਰਾਤ ਕਰੀਬ 11 ਵਜੇ ਰਵੀਨਾ ਦੇ ਘਰ ਪਹੁੰਚਿਆ ਸੀ। ਸੱਸ ਸੀਮਾ ਦੇਵੀ ਅਤੇ ਪੋਤਾ ਅੰਕੁਰ ਘਰ ਦੇ ਵਿਹੜੇ ਵਿੱਚ ਸੁੱਤੇ ਪਏ ਸਨ। ਜਦੋਂ ਸੀਮਾ ਦੀ ਜਾਗ ਖੁੱਲੀ ਤਾਂ ਉਸ ਨੇ ਦੋਵਾਂ ਨੂੰ ਇਤਰਾਜ਼ਯੋਗ ਹਾਲਤ 'ਚ ਦੇਖਿਆ। ਇਸ ਕਾਰਨ ਸ਼ਫੀ ਅਤੇ ਸੀਮਾ ਵਿਚਕਾਰ ਝਗੜਾ ਹੋ ਗਿਆ। ਉੱਚੀ ਆਵਾਜ਼ ਸੁਣ ਕੇ ਅੰਕੁਰ ਵੀ ਜਾਗ ਪਿਆ। ਇਸ ਤੋਂ ਬਾਅਦ, ਸ਼ਫੀ ਨੇ ਰਵੀਨਾ ਨਾਲ ਮਿਲ ਕੇ ਉਸ ਦੀ ਸੱਸ ਸੀਮਾ ਦਾ ਗਲਾ ਘੁੱਟ ਕੇ ਕ.ਤ.ਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ਫੀ ਮੌਕੇ ਤੋਂ ਫਰਾਰ ਹੋ ਗਿਆ। ਮੰਗਲਵਾਰ ਨੂੰ ਸੂਚਨਾ ਮਿਲਣ 'ਤੇ ਪਤੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਰਵੀਨਾ ਨੂੰ ਘਰੋਂ ਗ੍ਰਿਫ.ਤਾਰ ਕਰ ਲਿਆ। ਇਸ ਦੇ ਨਾਲ ਹੀ ਸ਼ਫੀ ਨੂੰ ਥਾਣਾ ਇੰਚਾਰਜ ਸ਼ਸ਼ੀਕਾਂਤ ਕਨੌਜੀਆ ਨੇ ਪੁਲਿਸ ਟੀਮ ਦੇ ਨਾਲ ਦੌਲਤਾਬਾਦ ਚੌਕੀ ਖੇਤਰ ਦੇ ਆਰਿਫਪੁਰ ਪੁਲੀਆ ਨੇੜਿਓਂ ਗ੍ਰਿਫ.ਤਾਰ ਕਰ ਲਿਆ। ਦੋਵਾਂ ਕਾ.ਤਲਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਇਸ ਮਾਮਲੇ ਵਿੱਚ ਅਗਾਊਂ ਕਾਰਵਾਈ ਕਰ ਰਹੀ ਹੈ।ਸੀਮਾ ਦੀ ਭੈਣ ਦੇ ਪੁੱਤ ਦੇਵਾਂਸ਼ੂ ਨਾਲ ਮੁਹੰਮਦ ਸ਼ਫੀ ਦੀ ਦੋਸਤੀ ਕੁਝ ਸਾਲ ਪਹਿਲਾਂ ਹੋਈ ਸੀ। ਸ਼ਫੀ ਰਵੀਨਾ ਨੂੰ ਆਪਣੀ ਭੈਣ ਮੰਨਦਾ ਸੀ, ਜਿਸ ਕਾਰਨ ਰਵੀਨਾ ਦੇ ਬੱਚੇ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੇ ਸਨ। ਰਵੀਨਾ ਦਾ ਪਤੀ ਹਰੀਗੋਵਿੰਦ ਹਰਿਆਣਾ ਦੇ ਗੁੜਗਾਓਂ ਵਿੱਚ ਰਹਿਣ ਵਾਲਾ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ। ਹਰੀਗੋਵਿੰਦ ਦੇ ਘਰੋਂ ਨਾ ਹੋਣ ਦਾ ਫਾਇਦਾ ਉਠਾਉਂਦੇ ਹੋਏ ਸ਼ਫੀ ਨੇ ਰਵੀਨਾ ਨੂੰ ਆਪਣੇ ਪ੍ਰੇਮ ਜਾਲ 'ਚ ਫਸਾ ਲਿਆ ਸੀ।
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਪੁੱਤ ਤੇ ਨੂੰਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਗੁਰਪ੍ਰੀਤ ਸਿੰਘ ਮਲੂਕਾ ਤੇ ਪਰਮਪਾਲ ਕੌਰ ਨੇ ਅੱਦ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਚਰਚਾ ਇਹ ਵੀ ਹੈ ਕਿ ਪਰਮਪਾਲ ਕੌਰ ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ।ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਕੇਡਰ ਦੀ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਰਮਪਾਲ 2011 ਬੈਚ ਦੇ ਆਈਏਐਸ ਅਧਿਕਾਰੀ ਸਨ। ਉਹ ਇਸ ਸਾਲ ਅਕਤੂਬਰ 'ਚ ਰਿਟਾਇਰ ਹੋਣ ਵਾਲੇ ਸੀ। ਉਧਰ, ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਆਈਏਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਹੈ। ਅੱਜ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਰਮਪਾਲ ਕੌਰ ਦੇ ਅਸਤੀਫ਼ੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈਏਐੱਸ ਅਫਸਰ ਦੇ ਤੌਰ 'ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ। ਬੀਬਾ ਜੀ ਆਈਏਐੱਸ ਅਹੁਦਾ ਛੱਡਣ ਦੇ ਕੋਈ ਤੌਰ ਤਰੀਕੇ ਹਨ। ਕਿਰਪਾ ਕਰ ਕੇ ਅਸਤੀਫ਼ਾ ਦੇਣ ਦੇ ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ 'ਚ ਪੈ ਸਕਦੀ ਹੈ।
ਲੋਕ ਸਭਾ ਚੋਣਾਂ ਦੇ ਭਾਜਪਾ ਦੇ ਇਕ ਉਮੀਦਵਾਰ ਦੀ ਲੜਕੀ ਨੂੰ ਚੁੰਮਣ ਦੀ ਫੋਟੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਹ ਫੋਟੋ ਵਾਇਰਲ ਹੋਣ ਤੋਂ ਬਾਅਦ ਸਿਆਸਤ ਜ਼ੋਰਾਂ ਉਤੇ ਹੈ। ਇਹ ਮਾਮਲਾ ਪੱਛਮੀ ਬੰਗਾਲ ਦਾ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਹ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਮੁੱਦੇ ਨੂੰ ਲੈ ਕੇ ਬੰਗਾਲ ਦੀ ਰਾਜਨੀਤੀ 'ਚ ਹੰਗਾਮਾ ਸ਼ੁਰੂ ਹੋ ਗਿਆ ਹੈ। ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ ਉਮੀਦਵਾਰ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਪੱਛਮੀ ਬੰਗਾਲ ਦੇ ਉੱਤਰੀ ਮਾਲਦਾ ਵਿੱਚ ਇੱਕ ਮਾਮਲਾ ਜ਼ੋਰ ਫੜ ਗਿਆ ਹੈ। ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ 'ਤੇ ਚੋਣ ਪ੍ਰਚਾਰ ਦੌਰਾਨ ਇਕ ਲੜਕੀ ਨੂੰ ਚੁੰਮਣ ਦਾ ਦੋਸ਼ ਲੱਗਾ ਹੈ। ਭਾਜਪਾ ਉਮੀਦਵਾਰ ਦੀ ਲੜਕੀ ਨੂੰ ਚੁੰਮਣ ਦੀ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇੰਨਾ ਹੀ ਨਹੀਂ, ਸੂਬੇ ਦੀ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਹ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਮੁੱਦੇ ਨੂੰ ਲੈ ਕੇ ਬੰਗਾਲ ਦੀ ਰਾਜਨੀਤੀ 'ਚ ਹੰਗਾਮਾ ਸ਼ੁਰੂ ਹੋ ਗਿਆ ਹੈ। ਵਿਵਾਦ ਵਧਣ ਤੋਂ ਬਾਅਦ ਹੁਣ ਭਾਜਪਾ ਉਮੀਦਵਾਰ ਨੇ ਇਸ ਨੂੰ ਸਾਜ਼ਿਸ਼ ਦੱਸਦਿਆਂ ਲੜਕੀ ਨੂੰ ਰਿਸ਼ਤੇਦਾਰ ਤੇ ਧੀ ਦੱਸਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਉੱਤਰੀ ਮਾਲਦਾ ਦੇ ਸ਼੍ਰੀਹੀਪੁਰ ਪਿੰਡ ਦੀ ਹੈ। ਇੱਥੋਂ ਭਾਜਪਾ ਨੇ ਖਗੇਨ ਮੁਰਮੂ ਨੂੰ ਟਿਕਟ ਦਿੱਤੀ ਹੈ। ਘਟਨਾ 'ਤੇ ਟੀਐਮਸੀ ਦੇ ਜ਼ਿਲ੍ਹਾ ਉਪ ਪ੍ਰਧਾਨ ਦੁਲਾਲ ਸਰਕਾਰ ਨੇ ਕਿਹਾ ਹੈ ਕਿ ਤਸਵੀਰ ਵਾਇਰਲ ਹੋਈ ਹੈ। ਇਸ ਵਿੱਚ ਮਾਲਦਾ ਉੱਤਰੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਸੰਸਦ ਮੈਂਬਰ ਇੱਕ ਲੜਕੀ ਨੂੰ ਖੁੱਲ੍ਹੇਆਮ ਚੁੰਮਦੇ ਨਜ਼ਰ ਆ ਰਹੇ ਹਨ। ਇਹ ਬੰਗਾਲੀ ਸੱਭਿਆਚਾਰ ਲਈ ਨਿੰਦਣਯੋਗ ਘਟਨਾ ਹੈ। ਟੀਐਮਸੀ ਨੇਤਾ ਦੁਲਾਰ ਸਰਕਾਰ ਨੇ ਕਿਹਾ, 'ਜੇਕਰ ਵੋਟਾਂ ਮੰਗਣ ਵੇਲੇ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਤਾਂ ਜਿੱਤਣ ਤੋਂ ਬਾਅਦ ਵੀ ਉਨ੍ਹਾਂ ਦੀ ਮਾਨਸਿਕਤਾ ਕੀ ਹੋਵੇਗੀ? ਇਸ ਦਾ ਫੈਸਲਾ ਲੋਕ ਕਰਨਗੇ। ਬੱਚੇ ਨੂੰ ਚੁੰਮਣਾ ਗਲਤ ਨਹੀਂ: ਖਗੇਨਵਿਵਾਦ ਵਧਣ ਤੋਂ ਬਾਅਦ ਖਗਨੇ ਮੁਰਮੂ ਨੇ ਇਸ ਘਟਨਾ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ, 'ਫੋਟੋਆਂ ਨੂੰ ਤੋੜ-ਮਰੋੜ ਕੇ ਪਾਰਟੀਆਂ ਅਤੇ ਵਿਅਕਤੀਆਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਦੇ ਖਿਲਾਫ ਮਾਲਦਾ ਸਰਵਰ ਕ੍ਰਾਈਮ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਜਾਵੇਗੀ।ਉਹ ਲੜਕੀ ਮੇਰੇ ਲਈ ਬੱਚੇ ਵਰਗੀ ਹੈ ਅਤੇ ਬੱਚੇ ਨੂੰ ਚੁੰਮਣਾ ਗਲਤ ਨਹੀਂ ਹੈ। ਕੁੜੀ ਨੇ ਕਿਹਾ- ਲੋਕਾਂ ਦੀ ਮਾਨਸਿਕਤਾ ਗੰਦੀ ਹੈਸੋਸ਼ਲ ਮੀਡੀਆ 'ਤੇ ਤਸਵੀਰ ਵਾਇਰਲ ਹੋਣ ਤੋਂ ਬਾਅਦ ਲੜਕੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਸ ਨੇ ਕਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਦੇ ਮਾਤਾ-ਪਿਤਾ ਵੀ ਉੱਥੇ ਮੌਜੂਦ ਸਨ। ਉਸ ਨੇ ਕਿਹਾ, 'ਖਗਨ ਬਾਬੂ ਸਾਡਾ ਰਿਸ਼ਤੇਦਾਰ ਹੈ। ਉਹ ਮੈਨੂੰ ਬਚਪਨ ਤੋਂ ਹੀ ਦੇਖਦੀ ਆ ਰਹੀ ਹੈ ਅਤੇ ਮੈਨੂੰ ਬੇਟੀ ਵਾਂਗ ਪਿਆਰ ਕਰਦੀ ਹੈ। ਲੜਕੀ ਨੇ ਇਹ ਵੀ ਕਿਹਾ ਕਿ ਜੋ ਲੋਕ ਅਜਿਹੀਆਂ ਘਟਨਾਵਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੇ ਹਨ, ਉਹ ਗੰਦੀ ਮਾਨਸਿਕਤਾ ਦੇ ਹਨ।...
ਮੁੰਬਈ ਪੁਲਿਸ ਨੇ ਕ੍ਰਿਕਟਰ ਹਾਰਦਿਕ ਪੰਡਯਾ ਦੇ ਮਤਰੇਏ ਭਰਾ ਨੂੰ ਕਾਰੋਬਾਰ ਨਾਲ ਸਬੰਧਤ ਮਾਮਲੇ ਵਿੱਚ 4 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ.ਤਾਰ ਕੀਤਾ ਹੈ। ਮੁਲਜ਼ਮ ਜਿਸ ਦੀ ਪਛਾਣ ਵੈਭਵ ਪੰਡਯਾ ਵਜੋਂ ਹੋਈ, ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ 10 ਮਾਰਚ ਨੂੰ ਗ੍ਰਿਫ.ਤਾਰ ਕੀਤਾ ਸੀ। EOW ਅਨੁਸਾਰ, ਵੈਭਵ ਨੇ 2021 ਵਿੱਚ ਪੰਡਯਾ ਭਰਾਵਾਂ ਦੇ ਨਾਲ 40 ਪ੍ਰਤੀਸ਼ਤ ਸਾਂਝੇਦਾਰੀ ਨਾਲ ਇੱਕ ਪੋਲੀਮਰ ਕੰਪਨੀ ਸ਼ੁਰੂ ਕੀਤੀ।ਕਾਰੋਬਾਰ ਦੀਆਂ ਸ਼ਰਤਾਂ ਇਹ ਸਨ ਕਿ ਪੰਡਯਾ ਭਰਾ 40 ਪ੍ਰਤੀਸ਼ਤ ਪੂੰਜੀ ਨਿਵੇਸ਼ ਕਰਨਗੇ ਅਤੇ ਵੈਭਵ 20 ਪ੍ਰਤੀਸ਼ਤ ਨਿਵੇਸ਼ ਕਰਨਗੇ। ਮੁਨਾਫਾ ਵੰਡ ਵੀ ਇਸੇ ਅਨੁਪਾਤ 'ਤੇ ਆਧਾਰਿਤ ਸੀ। ਹਾਲਾਂਕਿ, ਵੈਭਵ ਨੇ ਕਾਰੋਬਾਰ ਦੇ ਮੁਨਾਫੇ ਨੂੰ ਇੱਕ ਵੱਖਰੀ ਫਰਮ ਦੇ ਖਾਤਿਆਂ ਵਿੱਚ ਮੋੜ ਕੇ ਸਾਂਝੇਦਾਰੀ ਦੇ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ, ਜਿਸ ਨਾਲ ਕ੍ਰਿਕਟਰਾਂ ਨੂੰ 4.3 ਕਰੋੜ ਰੁਪਏ ਦਾ ਨੁਕਸਾਨ ਹੋਇਆ। ਇਸ ਮਾਮਲੇ ਦੇ ਸਬੰਧ ਵਿੱਚ ਮੁੰਬਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ਤੋਂ ਬਾਅਦ ਵੈਭਵ ਨੂੰ ਗ੍ਰਿਫ.ਤਾਰ ਕਰ ਲਿਆ ਗਿਆ ਸੀ। ਉਸ ਨੂੰ ਸਮਰੱਥ ਅਧਿਕਾਰੀ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਪੰਜ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਲੁਧਿਆਣਾ ਵਿੱਚ ਰੂਹ ਕੰਬਾਊ ਘਟਨਾ ਦੀ ਖਬਰ ਸਾਹਮਣੇ ਆਈ ਹੈ। ਇੱਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਢੋਲੇ ਵਾਲ ਪੁੱਲ ਦੇ ਉੱਪਰ ਦੋ ਹਿੱਸਿਆਂ ਵਿੱਚ ਇਕ ਲਾਸ਼ ਬਰਾਮਦ ਹੋਈ। ਜਿੱਥੇ ਸਿਰ ਨੂੰ ਇੱਕ ਅਟੈਚੀ ਦੇ ਵਿੱਚ ਬੰਦ ਕਰ ਕੇ ਪੁਲ ਦੇ ਉੱਪਰ ਸੁੱਟਿਆ ਗਿਆ ਸੀ। ਪੁਲ ਦੇ ਹੇਠਾਂ ਲਾਈਨਾਂ ਉਤੇ ਪਹਿਲਾਂ ਲੱਤਾਂ ਕੱਟੀਆਂ ਹੋਈਆਂ ਮਿਲੀਆਂ ਫਿਰ ਧੜ। ਪੁਲਿਸ ਨੂੰ ਲਾਵਾਰਿਸ ਅਟੈਚੀ ਦੱਸ ਜਾਂਚ ਲਈ ਫੋਨ ਕੀਤਾ ਗਿਆ ਸੀ । ਜਦੋਂ ਪੁਲਿਸ ਨੇ ਅਟੈਚੀ ਖੋਲ੍ਹਿਆ ਤਾਂ ਉਸ ਵਿੱਚੋਂ ਇੱਕ ਕੱਟਿਆ ਹੋਇਆ ਸਿਰ ਮਿਲਿਆ ਤੇ ਧੜ ਹੇਠਾਂ ਲਾਈਨਾਂ ਉਤੇ ਬਰਾਮਦ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਲਾਵਾਰਿਸ ਬਾਕਸ ਸਬੰਧੀ ਫੋਨ ਕੀਤਾ ਗਿਆ ਸੀ ਪਰ ਜਦੋਂ ਖੋਲਿਆ ਗਿਆ ਤਾਂ ਉਸ ਵਿੱਚੋਂ ਇੱਕ ਕੱਟਿਆ ਹੋਇਆ ਸਿਰ ਬਰਾਮਦ ਹੋਇਆ।ਪੁਲਿਸ ਵੱਲੋਂ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਕ.ਤ.ਲ ਕਾਂਡ ਕਰਨ ਤੋਂ ਬਾਅਦ ਲਾ.ਸ਼ ਨੂੰ ਟੁੱਕੜੇ ਕਰ ਕੇ ਪੁਲ ਤੋਂ ਲਾਈਨਾਂ ਉਤੇ ਸੁੱਟਣਾ ਸੀ ਪਰ ਉਹ ਸੂਟ ਕੇਸ ਨੂੰ ਪੁਲ ਦੇ ਹੇਠਾਂ ਨਹੀਂ ਡਿੱਗਾ ਸਕੇ।
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਇਸ ਵੇਲੇ ਚਰਚਾ ਦਾ ਵਿਸ਼ਾ ਬਣ ਗਏ ਹਨ। ਉਨ੍ਹਾਂ ਦਾ ਹਾਲ ਹੀ ਵਿਚ ਦਾ ਗੀਤ 'ਸੋਡਾ ਵਾਟਰ' ਰਿਲੀਜ਼ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਵਿਚ ਕੱਚਾ ਬਦਾਮ ਗੀਤ ਨਾਲ ਫੇਮਸ ਹੋਈ ਅੰਜਲੀ ਅਰੋੜਾ ਨਜ਼ਰ ਆ ਰਹੀ ਹੈ। ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇਸ ਗਾਣੇ ਦੀ ਵੀਡੀਓ ਤੇ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਐਮੀ ਵਿਰਕ ਨਾਲ ਅੰਜਲੀ ਅਰੋੜਾ ਨਾਲ ਨਜ਼ਰ ਆ ਰਹੇ ਹਨ। ਦੋਵੇਂ ਦੇ ਇਸ ਹੌਟ ਅੰਦਾਜ਼ ਨੂੰ ਵੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਐਮੀ ਨੇ ਕੈਪਸ਼ਨ ਵਿੱਚ ਲਿਖਿਆ ਫੋਟੋ ਇਕੱਠਿਆਂ ਦੀ ਖਿੱਚਵਾਂਗੇ, ਅੱਖੀਆਂ ਤੇ ਲਾ ਕੇ ਫੈਂਡੀ। ਪਰ ਇਨ੍ਹਾਂ ਵੀਡੀਓਜ਼ ਤੇ ਤਸਵੀਰਾਂ ਕਾਰਨ ਐਮੀ ਵਿਰਕ ਬੁਰੀ ਤਰ੍ਹਾਂ ਟਰੋਲ ਹੋ ਗਏ। ਉਨ੍ਹ੍ਵਾਂ ਦੇ ਟਰੋਲ ਹੋਣ ਦੀ ਵਜ੍ਹਾ ਬਣੀ ਇਸ ਗਾਣੇ ਦੀ ਅਦਾਕਾਰਾ। ਕੱਚਾ ਬਾਦਾਮ ਗਰਲ ਵਜੋਂ ਜਾਣੀ ਜਾਂਦੀ ਅੰਜਲੀ ਅਰੋੜਾ ਇਸ ਗਾਣੇ ਵਿਚ ਪ੍ਰਸ਼ੰਸਕਾਂ ਨੂੰ ਜਚੀ ਨਹੀਂ। ਇਹੀ ਕਾਰਨ ਹੈ ਕਿ ਲਗਾਤਾਰ ਇਕ ਤੋਂ ਬਾਅਦ ਇਕ ਕੁਮੈਂਟ ਡਿਗਣ ਲੱਗੇ। ਕਈ ਯੂਜ਼ਰਜ਼ ਨੇ ਤਾਂ ਇਹ ਵੀ ਪੁੱਛ ਲਿਆ, 'ਐਮੀ ਭਾਜੀ ਤੁਹਾਡੀ ਅਜਿਹੀ ਕੀ ਮਜਬੂਰੀ ਸੀ। 'ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਭਾਈ ਮੈਂ ਅਨਫਾਲੋ ਕਰ ਦੇਵਾਂਗਾ, ਜੇਕਰ ਇਹ ਸਭ ਵੇਖਣਾ ਪਿਆ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਐਮੀ ਭਾਈ ਅਜਿਹੀ ਵੀ ਕੀ ਮਜ਼ਬੂਰੀ ਸੀ…।
ਅੰਮ੍ਰਿਤਸਰ ’ਚ ਇਕ ਗ੍ਰੰਥੀ ਸਿੰਘ ਦੀ ਗੁਰੂ ਮਰਿਆਦਾ ਦੀ ਉਲੰਘਣਾ ਕਰਦੇ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਗ੍ਰੰਥੀ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿਚ ਬੈਠ ਨਸ਼ਾ ਕਰਦਾ ਵਿਖਾਈ ਦੇ ਰਿਹਾ ਹੈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਵੀਡੀਓ ਕਿਹੜੇ ਗੁਰਦੁਆਰਾ ਸਾਹਿਬ ਦੀ ਹੈ ਤੇ ਇਲਾਕਾ ਕਿਹੜਾ ਹੈ।ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੰਭੀਰ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਨਸ਼ੀਲਾ ਪਦਾਰਥ ਸੇਵਨ ਕਰਨ ਵਾਲੇ ਵਿਅਕਤੀ ਅਤੇ ਸਥਾਨ ਬਾਰੇ ਮੁੱਢਲੇ ਤੌਰ ’ਤੇ ਕੋਈ ਪਤਾ ਨਹੀਂ ਲੱਗ ਰਿਹਾ, ਜਦੋਂਕਿ ਇਸ ਵੀਡੀਓ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਆਦੇਸ਼ ਹੋਇਆ ਹੈ ਕਿ ਸਮੂਹ ਸਿੰਘ ਸਭਾਵਾਂ, ਜਥੇਬੰਦੀਆਂ, ਸੰਪਰਦਾਵਾਂ ਅਤੇ ਅਖੰਡ ਪਾਠੀ ਵੈੱਲਫੇਅਰ ਸੋਸਾਇਟੀਆਂ ਆਦਿ, ਜਿਸ ਕਿਸੇ ਕੋਲ ਵੀ ਇਸ ਵੀਡੀਓ ਵਿਚ ਦਿਖਾਈ ਦੇ ਰਹੇ ਦੁਸ਼ਟ ਵਿਅਕਤੀ ਦੀ ਪਛਾਣ-ਪਤੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜਲਦ ਤੋਂ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੀ ਖੇਚਲ ਕਰੇ, ਤਾਂ ਜੋ ਸਿੱਖ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ ਦੇ ਗੰਭੀਰ ਮਾਮਲੇ ਵਿਚ ਪੰਥਕ ਪ੍ਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਅੰਮ੍ਰਿਤਸਰ-ਪ੍ਰੇਮਿਕਾ ਰਹਿ ਚੁੱਕੀ ਵਿਆਹੁਤਾ ਨੂੰ ਨੌਜਵਾਨ ਤੰਗ ਕਰਦਾ ਆ ਰਿਹਾ ਸੀ। ਉਸ ਨੂੰ ਫਿਰ ਪ੍ਰੇਮ ਕਰਨ ਲਈ ਮਜਬੂਰ ਕਰ ਰਿਹਾ ਸੀ। ਵਿਆਹੁਤਾ ਨੇ ਮਨ੍ਹਾ ਕੀਤਾ ਤਾਂ ਉਸ ਦਾ ਘਰ ਬਰਬਾਦ ਕਰਨ ਲਈ ਉਸ ਦੇ ਪਤੀ ਉਤੇ ਗੋ.ਲ਼ੀਆਂ ਚਲਾ ਦਿੱਤੀਆਂ। ਪੁਲਿਸ ਨੇ ਸਿਰਫਿਰੇ ਆਸ਼ਕ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਵਾਰਦਾਤ ਲਈ ਵਰਤਿਆ ਗਿਆ ਪਿਸਤੌਲ ਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ | ਏਡੀਸੀਪੀ-1 ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨ ਦੀ ਸ਼ਨਾਖਤ ਨਵਪ੍ਰੀਤ ਸਿੰਘ ਉਰਫ ਲਵ ਵਾਸੀ ਗਲੀ ਨੰਬਰ-3 ਕੋਟ ਖ਼ਾਲਸਾ ਵਜੋਂ ਹੋਈ ਹੈ ਅਤੇ ਉਸ ਪਾਸੋਂ ਬਰਾਮਦ ਕੀਤਾ ਗਿਆ ਪਿਸਤੌਲ ਵੀ ਲਾਇਸੈਂਸੀ ਹੈ | ਉਨ੍ਹਾਂ ਦੱਸਿਆ ਕਿ ਬੀਤੀ 29 ਫਰਵਰੀ ਨੂੰ ਇਹ ਮਾਮਲਾ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤਾ ਗਿਆ ਸੀ ਜਦੋਂ ਕਿ ਇਸਲਾਮਾਬਾਦ ਦੇ ਰਹਿਣ ਵਾਲੇ ਇਕ ਟੈਕਸੀ ਡਰਾਈਵਰ ਨੇ ਮਾਮਲਾ ਦਰਜ ਕਰਵਾਇਆ ਸੀ। ਉਸ ਨੇ ਦੱਸਿਆ ਸੀ ਕਿ ਉਸ ਦਾ ਵਿਆਹ ਸਤੰਬਰ-2023 ਨੂੰ ਹੋਇਆ ਸੀ | ਵਿਆਹ ਤੋਂ ਪਹਿਲਾਂ ਉਸ ਦੀ ਪਤਨੀ ਦਾ ਉਕਤ ਵਿਅਕਤੀ ਨਾਲ ਪ੍ਰੇਮ ਸੰਬੰਧ ਸਨ ਅਤੇ ਉਹ ਵਿਆਹ ਤੋਂ ਬਾਅਦ ਵੀ ਆਉਂਦੇ-ਜਾਂਦੇ ਉਸ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਆਪਣੇ ਨਾਲ ਫਿਰ ਪ੍ਰੇਮ ਕਰਨ ਲਈ ਮਜਬੂਰ ਕਰਦਾ ਸੀ, ਵਾਰਦਾਤ ਵਾਲੇ ਦਿਨ ਜਦੋਂ ਉਹ ਆਪਣੇ ਰਿਸ਼ਤੇਦਾਰ ਜੋ ਕਿ ਟੀਬੀ ਹਸਪਤਾਲ, ਅੰਮਿ੍ਤਸਰ ਵਿਖੇ ਦਾਖ਼ਲ ਸੀ, ਨੂੰ ਖਾਣਾ ਦੇਣ ਲਈ ਘਰੋਂ ਨਿਕਲੇ ਤੇ ਜਦੋਂ ਉਹ ਘਰ ਦੇ ਬਾਹਰ ਗਲੀ ਵਿਚ ਪੁੱਜੇ ਤਾਂ ਉਕਤ ਵਿਅਕਤੀ ਲਵ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆ ਅਤੇ ਆਉਂਦੇ ਹੀ ਉਸ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਗੋ.ਲੀਆਂ ਚਲਾ ਦਿੱਤੀਆਂ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੌਕੇ ਤੋਂ ਭੱਜ ਗਿਆ | ਇਸੇ ਤਰ੍ਹਾਂ ਹਨੀਟਰੈਪ ਦੇ ਮਾਮਲੇ 'ਚ ਇਕ ਜੁਗਰਾਜ ਸਿੰਘ ਉਰਫ ਸ਼ੂਟਰ ਵਾਸੀ ਭਿਖੀਵਿੰਡ ਨੂੰ ਵੀ ਕਾਬੂ ਕੀਤਾ ਗਿਆ ਹੈ |
ਹਰਿਆਣਾ ਦੇ ਨਾਰਨੌਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ ਵਿਚ 5 ਮਾਸੂਮ ਬੱਚਿਆਂ ਦੀ ਮੌ.ਤ ਹੋ ਗਈ ਹੈ। ਜਦਕਿ 15 ਬੱਚੇ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਬੱਸ ਵਿਚ 30-35 ਬੱਚੇ ਸਵਾਰ ਸਨ। ਜ਼ਖ਼ਮੀਆਂ ਨੂੰ ਤੁਰੰਤ ਨਿੱਜੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। ਸੂਚਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਬੱਸ ਇਕ ਨਿੱਜੀ ਸਕੂਲ ਦੀ ਸੀ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਕੂਲ ਖੋਲ੍ਹਿਆ ਗਿਆ।ਹਾਦਸੇ ਦਾ ਕਾਰਨ ਓਵਰਟੇਕ ਕਰਨਾ ਦਸਿਆ ਜਾ ਰਿਹਾ ਹੈ।ਉਧਰ, ਕਈਆਂ ਨੇ ਡਰਾਈਵਰ ਵੱਲੋਂ ਸ਼ਰਾਬ ਪੀਤੀ ਹੋਣ ਦੇ ਦੋਸ਼ ਵੀ ਲਾਏ ਹਨ।ਦਰਅਸਲ, ਮਹਿੰਦਰਗੜ੍ਹ ਦੇ ਕਨੀਨਾ ਕਸਬੇ ਸਥਿਤ ਜੀਆਰਐਲ ਸਕੂਲ ਦੀ ਬੱਸ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਪਿੰਡ ਉਨਹਾਨੀ ਨੇੜੇ ਓਵਰਟੇਕ ਕਰਦੇ ਸਮੇਂ ਸਕੂਲੀ ਬੱਸ ਅਚਾਨਕ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਬਰਦਸਤ ਧਮਾਕਾ ਹੋਇਆ ਅਤੇ ਚੀਕ-ਚਿਹਾੜਾ ਪੈ ਗਿਆ। ਬੱਸ 'ਚ ਸਵਾਰ 5 ਬੱਚਿਆਂ ਦੀ ਮੌ.ਤ ਹੋਣ ਦੀ ਸੂਚਨਾ ਹੈ। ਇਸ ਦੇ ਨਾਲ ਹੀ 15 ਬੱਚੇ ਜ਼ਖਮੀ ਹੋਏ ਹਨ।
ਚੰਡੀਗੜ੍ਹ-ਪੰਜਾਬ ਵਿਚ ਗਰਮੀ ਲੋਕਾਂ ਦੇ ਪਸੀਨੇ ਛੁਡਾ ਰਹੀ ਹੈ ਪਰ ਮੌਸਮ ਵਿਭਾਗ ਨੇ ਰਾਹਤ ਦੀ ਖਬਰ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਤਿੰਨ ਦਿਨਾਂ ਨੂੰ ਬਾਰਿਸ਼ ਦੀ ਸੰਭਾਵਨਾ ਹੈ।13, 14 ਅਤੇ 15 ਅਪ੍ਰੈਲ ਨੂੰ ਪੰਜਾਬ ਵਿਚ ਤੂਫਾਨ ਅਤੇ ਹਨ੍ਹੇਰੀ ਦੇ ਨਾਲ-ਨਾਲ ਲਗਾਤਾਰ ਮੀਂਹ ਪਵੇਗਾ।ਮੌਸਮ ਵਿਭਾਗ ਦੀ ਇਸ ਅਪਡੇਟ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਦੀ ਕਣਕ ਦੀ ਫਸਲ ਪੱਕ ਕੇ ਤਿਆਰ ਖੜ੍ਹੀ ਹੈ, ਜੇਕਰ ਪੰਜਾਬ ਵਿਚ 3 ਦਿਨ ਲਗਾਤਾਰ ਬਾਰਿਸ਼ ਹੁੰਦੀ ਹੈ ਤਾਂ ਫਸਲ ਜ਼ਮੀਨ ਉਤੇ ਡਿੱਗ ਜਾਵੇਗੀ। ਕਿਸਾਨਾਂ ਦਾ ਭਾਰੀ ਮਾਲੀ ਨੁਕਸਾਨ ਹੋਵੇਗਾ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਕਿਸਾਨਾਂ ਲਈ ਚਿੰਤਾ ਦੀ ਗੱਲ ਹੈ। ਇਸ ਤੋਂ ਇਲਾਵਾ, 10 ਅਤੇ 11 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਮੀਂਹ ਪਵੇਗਾ।ਪੰਜਾਬ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਫ਼ਸਲ ਪੱਕਣ ਦੀ ਕਗਾਰ ਉਤੇ ਹੈ। ਮੌਸਮ ਵਿਭਾਗ ਨੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਉਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।
ਮਲੋਟ–ਪਤੀ ਨੂੰ ਛੱਡ ਕੇ ਆਪਣੇ ਮਾਸੀ ਦੇ ਮੁੰਡੇ ਨਾਲ ਹੀ ਲਿਵ ਇਨ ਵਿਚ ਰਹਿਣ ਲੱਗੀ ਦੋ ਬੱਚਿਆਂ ਦੀ ਮਾਂ ਦਾ ਬੇਰਹਿਮੀ ਨਾਲ ਕ.ਤ.ਲ ਹੋ ਗਿਆ। ਇਸ ਕ.ਤ.ਲ ਦਾ ਦੋਸ਼ ਹੋਰ ਕਿਸੇ ਉਤੇ ਨਹੀਂ ਬਲਕਿ ਉਸੇ ਮਾਸੀ ਦੇ ਪੁੱਤ ਉਤੇ ਲੱਗੇ ਜਿਸ ਨਾਲ ਉਹ ਰਹਿਣ ਲੱਗ ਪਈ ਸੀ। ਦੋਸ਼ ਲਾਏ ਜਾ ਰਹੇ ਹਨ ਕਿ ਮੁਲਜ਼ਮ ਦੇ ਪਿਤਾ ਨੇ ਵੀ ਉਸ ਦਾ ਇਸ ਅਪਰਾਧ ਵਿਚ ਸਾਥ ਦਿੱਤਾ।ਇਹ ਮਾਮਲਾ ਥਾਣਾ ਕਬਰਵਾਲਾ ਅਧੀਨ ਆਉਂਦੇ ਪਿੰਡ ਸਰਾਵਾਂ ਬੋਦਲਾਂ ਦਾ ਹੈ। ਕ.ਤ.ਲ ਤੋਂ ਬਾਅਦ ਮੁਲਜ਼ਮਾਂ ਨੇ ਲਾ.ਸ਼ ਘਰ ਅੰਦਰ ਲੁਕਾ ਲਈ ਪਰ ਇਸ ਮਾਮਲੇ ਦੀ ਪੁਲਿਸ ਨੂੰ ਭਿਣਕ ਲੱਗਣ ਤੋਂ ਬਾਅਦ ਭਾਂਡਾ ਫੁੱਟ ਗਿਆ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਸਲਵਿੰਦਰ ਕੌਰ ਪਤਨੀ ਬਗੀਚਾ ਸਿੰਘ ਵਾਸੀ ਵੱਡਾ ਰੱਤਾ ਖੇੜਾ ਨੇ ਦੱਸਿਆ ਹੈ ਕਿ ਉਸ ਦੀ ਧੀ ਕਿਰਨਾ ਕੌਰ, ਜਿਸ ਦਾ ਵਿਆਹ ਪਾਲੀਵਾਲ ਵਿਖੇ ਹੋਇਆ ਸੀ ਤੇ ਉਸ ਦੇ 2 ਬੱਚੇ ਵੀ ਸਨ, ਨੇ 4 ਸਾਲ ਪਹਿਲਾਂ ਆਪਣੇ ਪਤੀ ਨੂੰ ਛੱਡ ਦਿੱਤਾ ਸੀ ਤੇ ਆਪਣੀ ਮਾਸੀ ਦੇ ਮੁੰਡੇ ਸਤਨਾਮ ਸਿੰਘ ਪੁੱਤਰ ਬੂਟਾ ਸਿੰਘ ਨਾਲ ਰਹਿਣ ਲੱਗ ਪਈ ਸੀ।ਇਥੇ ਆ ਕੇ ਵੀ ਕਿਰਨਾ ਤੇ ਸਤਨਾਮ ਦਾ ਇਕ ਮੁੰਡਾ ਹੋਇਆ, ਜੋ ਹੁਣ ਢਾਈ ਸਾਲ ਦਾ ਹੈ। ਸਤਨਾਮ ਸਿੰਘ ਉਸ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਕਰ ਕੇ ਸਤਨਾਮ ਤੇ ਉਸ ਦਾ ਪਰਿਵਾਰ ਕਿਰਨ ਨਾਲ ਲੜਾਈ-ਝਗੜਾ ਕਰਦਾ ਸੀ ਤੇ ਇਸੇ ਦੇ ਚਲਦਿਆਂ ਸਤਨਾਮ ਸਿੰਘ ਤੇ ਉਸ ਦੇ ਪਿਤਾ ਬੂਟਾ ਸਿੰਘ ਨੇ ਕਿਰਨ ਦਾ ਕ.ਤ.ਲ ਕਰ ਦਿੱਤਾ।ਇਸ ਸਬੰਧੀ ਅੱਜ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਕਰ ਕੇ ਕਿਰਨਾ ਦੀ ਲਾ.ਸ਼ ਬਰਾਮਦ ਕਰ ਲਈ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕੱਲ ਹੋਈ ਲੜਾਈ ਕਰ ਕੇ ਆਲੇ-ਦੁਆਲੇ ਦੇ ਲੋਕਾਂ ਨੇ ਨਜ਼ਰ ਰੱਖੀ ਸੀ। ਜਦੋਂ ਘਰ ਅੰਦਰ ਚੁੱਪ ਛਾਅ ਗਈ ਤੇ ਕਿਰਨ ਨੂੰ ਕਿਸੇ ਨੇ ਬਾਹਰ ਗਲੀ ’ਚ ਨਹੀਂ ਵੇਖਿਆ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਮ੍ਰਿਤਕਾ ਦੇ ਪਰਿਵਾਰ ਤੇ ਪੁਲਿਸ ਨੂੰ ਦੇ ਦਿੱਤੀ। ਕਬਰਵਾਲਾ ਪੁਲਿਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨਾਂ ’ਤੇ ਸਤਨਾਮ ਸਿੰਘ ਪੁੱਤਰ ਬੂਟਾ ਸਿੰਘ ਤੇ ਉਸ ਦੇ ਪਿਤਾ ਬੂਟਾ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ
ਅੱਜ ਕੱਲ੍ਹ ਦੀ ਭੱਜ ਦੌੜ ਭਰੀ ਜ਼ਿੰਦਗੀ ਵਿਚ ਲੋਕ ਆਮ ਹੀ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਬਾਹਰੀ ਖਾਣੇ ਦੇ ਨਾਲ ਨਾਲ ਕੰਮ ਕਾਜ ਦਾ ਬੋਝ ਤਣਾਅ ਨੂੰ ਜ਼ਿੰਦਗੀ ਵਿਚ ਵਧਾਉਂਦਾ ਹੈ। ਤਣਾਅ ਵੱਧਣ ਨਾਲ ਸਰੀਰ ਉਤੇ ਕਈ ਮਾਰੂ ਪ੍ਰਭਾਵ ਦਿਸਣ ਲੱਗਦੇ ਹਨ, ਜੋ ਸਾਡੇ ਲਾਈਫ ਸਟਾਈਲ ਨੂੰ ਪ੍ਰਭਾਵਿਤ ਕਰਦੇ ਹਨ ਅੱਜ ਤੁਹਾਨੂੰ ਕੁਝ ਅਜਿਹੇ ਆਸਾਨ ਤਰੀਕੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਪਣੇ ਤਣਾਅ ਨੂੰ ਭਜਾ ਕੇ ਹੈਪੀ ਹਾਰਮੋਨਜ਼ ਨੂੰ ਕੁਦਰਤੀ ਤਰੀਕੇ ਨਾਲ ਦੁੱਗਣਾ ਕਰ ਸਕਦੇ ਹੋ। ਸੂਰਜ ਦੀ ਰੌਸ਼ਨੀਜੇ ਤੁਸੀਂ ਸੇਰੋਟੋਨਿਨ ਦੇ ਪੱਧਰ ਨੂੰ ਵਧਾਉਣਾ ਚਾਹੁੰਦੇ ਹੋ, ਤਾਂ ਅਜਿਹਾ ਕਰਨ ਦਾ ਇੱਕ ਵਧੀਆ ਤਰੀਕਾ ਹੈ ਸੂਰਜ ਦੀ ਰੌਸ਼ਨੀ। ਖੋਜ ਦਰਸਾਉਂਦੀ ਹੈ ਕਿ ਸੂਰਜ ਤੋਂ ਨਿਕਲਣ ਵਾਲੀ ਅਲਟਰਾਵਾਇਲਟ ਕਿਰਨਾਂ ਸਾਡੇ ਸਰੀਰ ਵਿੱਚ ਸੇਰੋਟੋਨਿਨ ਦੇ ਉਤਪਾਦਨ ਨੂੰ ਵਧਾ ਸਕਦੀਆਂ ਹਨ। ਸੇਰੋਟੋਨਿਨ ਇੱਕ ਰਸਾਇਣ ਹੈ ਜੋ ਦਿਮਾਗ ਵਿੱਚ ਅਤੇ ਤੁਹਾਡੇ ਪੂਰੇ ਸਰੀਰ ਵਿੱਚ ਤੰਤੂ ਸੈੱਲਾਂ ਵਿਚਕਾਰ ਸੰਦੇਸ਼ ਪਹੁੰਚਾਉਂਦਾ ਹੈ। ਸੇਰੋਟੋਨਿਨ ਸਰੀਰ ਦੇ ਅਜਿਹੇ ਕਾਰਜਾਂ ਜਿਵੇਂ ਕਿ ਮੂਡ, ਨੀਂਦ, ਪਾਚਨ, ਮਤਲੀ, ਜ਼ਖ਼ਮ ਭਰਨਾ, ਹੱਡੀਆਂ ਦੀ ਸਿਹਤ, ਖੂਨ ਦੇ ਥੱਕੇ ਅਤੇ ਜਿਨਸੀ ਇੱਛਾ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। ਸੇਰੋਟੋਨਿਨ ਦਾ ਪੱਧਰ ਬਹੁਤ ਘੱਟ ਜਾਂ ਬਹੁਤ ਜ਼ਿਆਦਾ ਹੈ ਤਾਂ ਸਰੀਰਕ ਅਤੇ ਮਨੋਵਿਗਿਆਨਕ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਕਸਰਤ ਮਹੱਤਵਪੂਰਨ ਹੈਜੇ ਤੁਸੀਂ ਰਨਰਜ਼ ਹਾਈ ਬਾਰੇ ਸੁਣਿਆ ਹੈ, ਤਾਂ ਤੁਸੀਂ ਪਹਿਲਾਂ ਹੀ ਜਾਣਦੇ ਹੋ ਕਿ ਕਸਰਤ ਅਤੇ ਐਂਡੋਰਫਿਨ ਰਿਲੀਜ਼ ਦਾ ਆਪਸ ਵਿਚ ਸਬੰਧ ਹੈ। ਰੋਜ਼ਾਨਾ ਸਰੀਰਕ ਗਤੀਵਿਧੀ ਤੁਹਾਡੇ ਡੋਪਾਮਾਈਨ ਅਤੇ ਸੇਰੋਟੋਨਿਨ ਦੇ ਪੱਧਰ ਨੂੰ ਵੀ ਵਧਾ ਸਕਦੀ ਹੈ। ਇੱਕ ਦੋਸਤ ਨਾਲ ਹੱਸਣਾਹਾਸੇ ਤੋਂ ਵਧੀਆ ਕੋਈ ਦਵਾਈ ਨਹੀਂ ਹੈ। ਅਸੀਂ ਇਹ ਸਭ ਸੁਣਿਆ ਹੈ ਅਤੇ ਸੱਚਾਈ ਇਹ ਹੈ ਕਿ ਹੱਸਣ ਨਾਲ ਚਿੰਤਾ ਅਤੇ ਤਣਾਅ ਦੀਆਂ ਭਾਵਨਾਵਾਂ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ ਅਤੇ ਡੋਪਾਮਾਈਨ ਅਤੇ ਐਂਡੋਰਫਿਨ ਦੇ ਪੱਧਰਾਂ ਵਿੱਚ ਸੁਧਾਰ ਹੁੰਦਾ ਹੈ। ਪਕਾਉਣਾ ਤੇ ਖੁਆਉਣਾਇਹ ਇੱਕ ਟਿਪ ਸਾਰੇ ਚਾਰ ਖੁਸ਼ੀ ਦੇ ਹਾਰਮੋਨਸ ਨੂੰ ਵਧਾ ਸਕਦੀ ਹੈ। ਤੁਹਾਡੇ ਕਿਸੇ ਨਜ਼ਦੀਕੀ ਨਾਲ ਭੋਜਨ ਸਾਂਝਾ ਕਰਨ ਨਾਲੋਂ ਵਧੀਆ ਕੁਝ ਨਹੀਂ ਹੈ। ਖੁਦ ਪਕਾ ਕੇ ਖੁਆਉਣਾ ਤੁਹਾਡੇ ਲਈ ਬੇਹੱਦ ਵਧੀਆ ਰਹੇਗਾ। ਸੰਗੀਤ ਸੁਣੋਆਪਣੀ ਪਸੰਦ ਦਾ ਸੰਗੀਤ ਸੁਣਨਾ ਖੁਸ਼ੀ ਦੇ ਹਾਰਮੋਨਜ਼ ਨੂੰ ਹੁਲਾਰਾ ਦਿੰਦਾ ਹੈ। ਇਹ ਸੇਰੋਟੋਨਿਨ ਦੇ ਉਤਪਾਦਨ ਨੂੰ ਵਧਾਉਂਦਾ ਹੈ। ਮੈਡੀਟੇਸ਼ਨ ਕਰੋਜੇ ਤੁਸੀਂ ਮੈਡੀਟੇਸ਼ਨ ਬਾਰੇ ਜਾਣਦੇ ਹੋ ਤਾਂ ਤੁਸੀਂ ਜਾਣਦੇ ਹੋਵੋਗੇ ਕਿ ਇਹ ਨੀਂਦ ਵਿਚ ਸੁਧਾਰ ਕਰਨ ਦੇ ਨਾਲ ਨਾਲ ਤਣਾਅ ਨੂੰ ਵੀ ਘਟਾ ਸਕਦਾ ਹੈ। ਧਿਆਨ ਕਰਨ ਨਾਲ ਅਨੇਕਾਂ ਲਾਭ ਤਾਂ ਮਿਲਦੇ ਹੀ ਹਨ ਇਸ ਦੇ ਨਾਲ ਨਾਲ ਡੋਪਾਮਾਈਨ ਉਤਪਾਦਨ ਵਿਚ ਵੀ ਵਾਧਾ ਹੁੰਦਾ ਹੈ। ਭਰਪੂਰ ਨੀਂਦਜੇਕਰ ਤੁਸੀਂ ਪੂਰੀ ਨੀਂਦ ਨਹੀਂ ਲੈ ਰਹੇ ਤਾਂ ਤੁਹਾਡੀ ਸਿਹਤ 'ਤੇ ਵੀ ਅਸਰ ਪੈਂਦਾ ਹੈ। 7 ਤੋਂ 9 ਘੰਟੇ ਦੀ ਨੀਂਦ ਤੁਹਾਡੇ ਸਰੀਰ ਵਿੱਚ ਹਾਰਮੋਨਲ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ। ਸਪਲੀਮੈਂਟਸਬਾਜ਼ਾਰ ਵਿੱਚ ਬਹੁਤ ਸਾਰੇ ਸਪਲੀਮੈਂਟਸ ਉਪਲਬਧ ਹਨ ਜੋ ਖੁਸ਼ੀ ਦੇ ਹਾਰਮੋਨ ਦੇ ਪੱਧਰ ਨੂੰ ਵਧਾ ਸਕਦੇ ਹਨ ਪਰ ਇਸ ਲਈ ਡਾਕਟਰ ਨਾਲ ਸਲਾਹ ਮਸ਼ਵਰਾ ਕਰਨਾ ਬੇਹੱਦ ਜ਼ਰੂਰੀ ਹੈ।
ਤਰਨਤਾਰਨ ਵਿਚ ਲਵ ਮੈਰਿਜ ਕਰਵਾਉਣ ਉਤੇ ਮੁੰਡੇ ਨੂੰ ਬਾਈਕ ਸਵਾਰ ਕੁਝ ਬਦਮਾਸ਼ਾਂ ਨੇ ਜਾ.ਨੋਂ ਮਾ.ਰਨ ਦੀ ਨੀਅਤ ਨਾਲ ਗੋ.ਲੀਆਂ ਮਾਰ ਦਿੱਤੀਆਂ। ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਵੈਰੋਵਾਲ ਦੀ ਪੁਲਿਸ ਨੇ ਪੰਜ ਵਿਅਕਤੀਆਂ ਖਿ਼ਲਾਫ਼ ਕੇਸ ਦਰਜ ਕੀਤਾ ਹੈ।ਸੁਖਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਏਕਲਗੱਡਾ ਨੇ ਪੁਲਿਸ ਨੂੰ ਬਿਆਨਾਂ ਦਰਜ ਕਰਵਾਏ ਹਨ ਕਿ ਉਸ ਦੇ ਮੁੰਡੇ ਰਵਿੰਦਰ ਸਿੰਘ ਨੇ ਕਰੀਬ ਇਕ ਸਾਲ ਪਹਿਲਾਂ ਅਨਮੋਲਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਏਕਲ ਗੱਡਾ ਨਾਲ ਲਵ ਮੈਰਿਜ ਕਰਵਾਈ ਸੀ। ਬੀਤੀ 7 ਅਪ੍ਰੈਲ ਨੂੰ ਉਹ ਆਪਣੇ ਪਤੀ ਅਤੇ ਮੁੰਡੇ ਰਵਿੰਦਰ ਸਿੰਘ ਨਾਲ ਪੈਲੀ ਵਿੱਚ ਕੰਮ ਕਰਨ ਤੋਂ ਬਾਅਦ ਸ਼ਾਮ ਕਰੀਬ 7 ਵਜੇ ਵਾਪਸ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦਾ ਮੁੰਡਾ ਰਵਿੰਦਰ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਅੱਗੇ-ਅੱਗੇ ਜਾ ਰਿਹਾ ਸੀ।ਇਸ ਦੌਰਾਨ ਦੋ ਵਿਅਕਤੀ ਉਨ੍ਹਾਂ ਦੇ ਪਿੱਛੇ ਬਿਨਾਂ ਨੰਬਰੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਸਾਹਮਣੇ ਪੁੱਤ ਰਵਿੰਦਰ ਸਿੰਘ ਦੇ ਬਰਾਬਰ ਆ ਰਿਵਾਲਵਰ ਰਾਹੀਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਹ ਫਾਇਰ ਉਸ ਦੀ ਛਾਤੀ ਵਿੱਚ ਜਾ ਲੱਗੇ ਅਤੇ ਉਹ ਜ਼ਮੀਨ ਉੱਪਰ ਡਿੱਗ ਪਿਆ। ਜ਼ਮੀਨ ’ਤੇ ਡਿੱਗਣ ਤੋਂ ਬਾਅਦ ਹਮਲਾਵਰਾਂ ਵੱਲੋਂ ਤਿੰਨ ਚਾਰ ਫਾਇਰ ਉਸ ਉੱਪਰ ਕੀਤੇ ਗਏ, ਜੋ ਉਸ ਦੇ ਸਰੀਰ ਦੇ ਵੱਖ-ਵੱਖ ਅੰਗਾਂ ਉੱਪਰ ਜਾ ਵੱਜੇ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਇਹ ਕਹਿੰਦੇ ਹੋਏ ਫਰਾਰ ਹੋ ਗਏ ਕਿ ਰਵਿੰਦਰ ਸਿੰਘ ਨੂੰ ਪਿੰਡ ਵਿੱਚ ਵਿਆਹ ਕਰਵਾਉਣ ਦਾ ਮਜ਼ਾ ਦਿੱਤਾ ਹੈ। ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪੁੱਤ ਨੂੰ ਗੋ.ਲ਼ੀਆਂ ਮਾਰਨ ਦੀ ਮੁੱਖ ਵਜ੍ਹਾ ਉਸ ਵੱਲੋਂ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣਾ ਹੀ ਹੈ। ਜ਼ਖ਼ਮੀ ਹਾਲਤ ’ਚ ਰਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।ਥਾਣਾ ਵੈਰੋਵਾਲ ਦੇ ਸਹਾਇਕ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਬਿਆਨਾਂ ਹੇਠ ਨਿਰਵੈਲ ਸਿੰਘ ਪੁੱਤਰ ਦਿਆਲ ਸਿੰਘ, ਕੰਵਲਜੀਤ ਸਿੰਘ ਪੁੱਤਰ ਨਿਰਵੈਲ ਸਿੰਘ, ਸਾਜਨ ਪੁੱਤਰ ਜਸਪਾਲ ਸਿੰਘ, ਪਰਮਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀਆਨ ਏਕਲਗੱਡਾ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼.ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਲਈ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਜ਼ੋਰਾਂ ਉਤੇ ਹਨ। ਹਰੇਕ ਪਾਰਟੀ ਆਪਣੇ ਉਮੀਦਵਾਰ ਐਲਾਨਣ ਵਿਚ ਲੱਗੀ ਹੈ। ਭਾਜਪਾ ਨੇ ਲੋਕ ਸਭਾ ਚੋਣਾਂ-2024 ਲਈ ਚੰਡੀਗੜ੍ਹ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਨੂੰ ਇੱਥੋਂ ਉਮੀਦਵਾਰ ਐਲਾਨਿਆ ਹੈ। ਭਾਜਪਾ ਨੇ ਕਿਰਨ ਖੇਰ ਦੀ ਟਿਕਟ ਕੱਟ ਕੇ ਸੰਜੇ ਟੰਡਨ ਨੂੰ ਉਮੀਦਵਾਰ ਐਲਾਨਿਆ ਹੈ। ਕਿਰਨ ਖੇਰ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਹਨ।ਦੱਸਣਯੋਗ ਹੈ ਕਿ ਚੰਡੀਗੜ੍ਹ ਤੋਂ ਬਾਲੀਵੁੱਡ ਅਦਾਕਾਰ ਕੰਗਨਾ ਰਣੌਤ ਦਾ ਨਾਂ ਵੀ ਸਾਹਮਣੇ ਆਇਆ ਸੀ ਪਰ ਪਾਰਟੀ ਨੇ ਹੁਣ ਸੰਜੇ ਟੰਡਨ ਦਾ ਨਾਂ ਫਾਈਨਲ ਕਰ ਲਿਆ ਹੈ। ਸੰਜੇ ਟੰਡਨ ਚੰਡੀਗੜ੍ਹ ਭਾਜਪਾ ਨਾਲ ਬੜੇ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਉਹ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਦੇ ਬੇਟੇ ਹਨ। ਬਲਰਾਮਜੀ ਦਾਸ ਟੰਡਨ ਪੰਜਾਬ 'ਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ ਅਤੇ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਗਵਰਨਰ ਵੀ ਰਹਿ ਚੁੱਕੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Price Today: पेट्रोल- डीजल के दामों में आया बदलाव, जानें आपके शहर में क्या है रेट
Punjab Accident News: कोहरे का कहर! 3 गाड़ियां आपस में टकराईं, 1 गंभीर रूप से घायल
Jaipur-Dehradun Flight Emergency Landing: 18 हजार फीट की ऊंचाई पर जयपुर-देहरादून फ्लाइट का इंजन फेल; यात्रियों की अटकी सासें, दिल्ली में की इमरजेंसी लैंडिंग