ਬਠਿੰਡਾ : ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲੇ ਗੀਤਕਾਰ ਮੱਟ ਸ਼ੇਰੋਵਾਲਾ ਨੇ ਹੁਣ ਕੰਨ ਫੜ ਕੇ ਮਾਫੀ ਮੰਗ ਲਈ ਹੈ। ਮੱਟ ਸ਼ੇਰੋਵਾਲਾ ਨੇ ਕਿਹਾ ਕਿ ਉਸ ਕੋਲੋਂ ਜਿਹੜੀ ਭੁੱਲ੍ਹ ਹੋਈ ਹੈ, ਇਸ ਲਈ ਉਹ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਦਾ ਹੈ, ਉਹ ਭਵਿੱਖ ਵਿਚ ਅਜਿਹੀ ਭੁੱਲ੍ਹ ਨਹੀਂ ਕਰੇਗਾ। ਦੱਸਣਯੋਗ ਹੈ ਕਿ ਮੱਟ ਸ਼ੇਰੋਵਾਲਾ ਨੇ ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ 'ਤੇ ਕੁਝ ਇਤਰਾਜ਼ਯੋਗ ਗੱਲਾਂ ਪੋਸਟ ਕੀਤੀਆਂ ਸਨ। ਜਿਸ ਵਿਚ ਉਸ ਨੇ ਕਿਹਾ ਸੀ ਕਿ ਜੇ ਚਮਤਕਾਰ ਹੁੰਦਾ ਦਾ ਕੌਣ ਆਪਣੇ ਬੱਚੇ ਮਰਵਾਉਂਦਾ। ਇਸ ਪੋਸਟ ਤੋਂ ਬਾਅਦ ਲਗਾਤਾਰ ਸ਼ੇਰੋਵਾਲਾ ਦਾ ਵਿਰੋਧ ਹੋ ਰਿਹਾ ਸੀ। ਜਿਸ 'ਤੇ ਹੁਣ ਉਸ ਨੇ ਮੁਆਫ਼ੀ ਮੰਗ ਲਈ ਹੈ।ਇਸ ਦੌਰਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਹੁੰਚੇ ਸਿੰਘਾਂ ਨੇ ਕਿਹਾ ਕਿ ਮੱਟ ਸ਼ੇਰੋਵਾਲਾ ਨੇ ਆਪਣੀ ਭੁੱਲ ਬਖਸ਼ਾ ਲਈ ਹੈ, ਲਿਹਾਜ਼ਾ ਹੁਣ ਕੋਈ ਵੀ ਉਸ ਨੂੰ ਫੋਨ ਕਰਕੇ ਮੰਦਾ-ਚੰਗਾ ਨਾ ਬੋਲੇ ਅਤੇ ਉਸ ਦੀਆਂ ਤਸਵੀਰਾਂ ਜਾਂ ਵੀਡੀਓ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਨਾ ਕਰੇ। ਇਸ ਦੌਰਾਨ ਦਮਦਮੀ ਟਕਸਾਲ ਜਥੇ ਦੇ ਸਿੰਘਾਂ ਨੇ ਮੱਟ ਸ਼ੇਰੋਵਾਲਾ ਤੋਂ ਕੰਨ ਫੜ ਕੇ ਬੈਠਕਾਂ ਵੀ ਕਢਵਾਈਆਂ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਇਹ ਕੋਈ ਗਲ਼ਤੀ ਕਰਦਾ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਨਵੀਂ ਦਿੱਲੀ- ਸੀਬੀਆਈ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ 7 ਤੋਂ 8 ਬੱਚਿਆਂ ਨੂੰ ਵੀ ਬਚਾਇਆ ਹੈ। ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨਾਲ-ਨਾਲ ਹੋਰ ਰਾਜਾਂ ਨਾਲ ਵੀ ਸੰਪਰਕ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਹੋਰ ਰਾਜਾਂ ਵਿੱਚ ਵੀ ਛਾਪੇ ਮਾਰੇ ਹਨ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਕਰੀਬ 7-8 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਹੈ। ਜਾਂਚ ਏਜੰਸੀ ਨਾਲ ਜੁੜੇ ਸੂਤਰ ਮੁਤਾਬਕ ਇਸ ਮਾਮਲੇ ‘ਚ ਜਲਦ ਹੀ 3 ਤੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦਾ ਰਸਮੀ ਖੁਲਾਸਾ ਸੀਬੀਆਈ ਨੇ ਕੀਤਾ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਨਵਜੰਮਿਆ ਸਮੇਤ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਦੇ ਮਾਮਲੇ ਵਿੱਚ ਬਹੁਤ ਸਾਰੇ ਇਨਪੁਟ ਮਿਲੇ ਹਨ। ਅਜਿਹੇ ‘ਚ ਜਾਂਚ ਏਜੰਸੀ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬਾਲ ਤਸਕਰੀ ਨਾਲ ਜੁੜੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਸੀਬੀਆਈ ਵੱਲੋਂ ਦਿੱਲੀ ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੂਤਰ ਮੁਤਾਬਕ ਸੀਬੀਆਈ ਨੂੰ ਕੁਝ ਸਮਾਂ ਪਹਿਲਾਂ ਬੱਚਿਆਂ ਦੀ ਤਸਕਰੀ ਨਾਲ ਸਬੰਧਤ ਸੂਚਨਾਵਾਂ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਸੀ। ਉਸ ਤੋਂ ਬਾਅਦ ਮੁਲਜ਼ਮਾਂ ਨਾਲ ਜੁੜੇ ਟਿਕਾਣਿਆਂ ਅਤੇ ਕੁਝ ਅਦਾਰਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਸੂਤਰ ਮੁਤਾਬਕ ਜਾਂਚ ਏਜੰਸੀ ਨੂੰ ਤਲਾਸ਼ੀ ਦੌਰਾਨ ਕਈ ਅਹਿਮ ਸਬੂਤ ਮਿਲੇ ਹਨ। ਇਸ ਸਬੰਧੀ ਰਸਮੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।...
ਖੰਨਾ-ਪੰਜ ਸਾਥੀ ਰੇਲਵੇ ਲਾਈਨਾਂ ਉਤੇ ਬੈਠ ਕੇ ਹੀ ਸ਼ਰਾਬ ਪੀਣ ਲੱਗੇ। ਜਾਮ ਨਾਲ ਜਾਮ ਖੜਕਾਉਂਦਿਆਂ ਨੂੰ ਪਤਾ ਹੀ ਨਹੀਂ ਲੱਗਾ ਕਦੋਂ ਰੇਲ ਗੱਡੀ ਸਿਰ ਉਤੇ ਆ ਗਈ। ਉਨ੍ਹਾਂ ਨਾ ਤਾਂ ਗੱਡੀ ਦਾ ਹਾਰਨ ਤੇ ਨਾ ਹੀ ਰਾਹਗੀਰਾਂ ਦੀਆਂ ਆਵਾਜ਼ਾਂ ਸੁਣੀਆਂ। ਤਿੰਨ ਜਣਿਆਂ ਨੇ ਤਾਂ ਭੱਜ ਕੇ ਜਾਨ ਬਚਾ ਲਈ ਪਰ ਦੋ ਸਾਥੀ ਰੇਲ ਗੱਡੀ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਦੀ ਮੌ.ਤ ਹੋ ਗਈ। ਇਹ ਹਾਦਸਾ ਖੰਨਾ ਵਿਚ ਲਲਹੇੜੀ ਰੋਡ ਨੇੜੇ ਰੇਲਵੇ ਪੁਲ ਦੇ ਨੇੜੇ ਵਾਪਰਿਆ। ਮਾਲਗੱਡੀ ਹੇਠਾਂ ਆਉਣ ਨਾਲ 2 ਵਿਅਕਤੀਆਂ ਦੀ ਮੌ.ਤ ਹੋ ਗਈ, ਜਦੋਂਕਿ 3 ਵਿਅਕਤੀਆਂ ਨੇ ਭੱਜ ਕੇ ਜਾਨ ਬਚਾਈ। ਇਹ ਸਾਰੇ ਰੇਲਵੇ ਲਾਈਨਾਂ ’ਤੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸੇ ਦੌਰਾਨ ਮਾਲਗੱਡੀ ਆ ਗਈ।ਇਸ ਦੌਰਾਨ 2 ਵਿਅਕਤੀ ਗੱਡੀ ਦੇ ਹੇਠਾਂ ਆ ਗਏ। ਮ੍ਰਿਤਕਾਂ ਦੀ ਪਛਾਣ ਆਜ਼ਾਦ ਨਗਰ ਖੰਨਾ ਦੇ ਰਹਿਣ ਵਾਲੇ ਸਤਪਾਲ ਤੇ ਪ੍ਰਵੀਨ ਵਜੋਂ ਹੋਈ ਹੈ। ਸਤਪਾਲ ਰਾਜ ਮਿਸਤਰੀ ਸੀ ਅਤੇ ਪ੍ਰਵੀਨ ਉਸ ਦੇ ਨਾਲ ਮਜ਼ਦੂਰੀ ਕਰਦਾ ਸੀ।ਮ੍ਰਿਤਕ ਪ੍ਰਵੀਨ ਦੇ ਭਰਾ ਅਨਿਲ ਕੁਮਾਰ ਨੇ ਦੱਸਿਆ ਕਿ ਵੀਰਵਾਰ ਸਵੇਰੇ ਪ੍ਰਵੀਨ ਘਰੋਂ ਗਿਆ ਪਰ ਵਾਪਸ ਨਹੀਂ ਆਇਆ। ਉਸ ਨੇ ਰਾਤ ਨੂੰ ਫੋਨ ਵੀ ਨਹੀਂ ਚੁੱਕਿਆ। ਸਤਪਾਲ ਦੇ ਘਰ ਪਤਾ ਕੀਤਾ ਤਾਂ ਉਹ ਵੀ ਨਹੀਂ ਮਿਲਿਆ। ਸਵੇਰੇ ਪਤਾ ਲੱਗਾ ਕਿ ਬੀਤੀ ਰਾਤ 2 ਵਿਅਕਤੀ ਗੱਡੀ ਹੇਠਾਂ ਆ ਗਏ ਸਨ। ਉਸ ਨੇ ਰੇਲਵੇ ਪੁਲਸ ਕੋਲ ਜਾ ਕੇ ਪਤਾ ਕੀਤਾ ਤਾਂ ਫੋਟੋਆਂ ਤੋਂ ਦੋਵਾਂ ਦੀ ਪਛਾਣ ਹੋਈ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਕੁਝ ਲੋਕ ਰੇਲਵੇ ਲਾਈਨ ’ਤੇ ਬੈਠ ਕੇ ਸ਼ਰਾਬ ਪੀ ਰਹੇ ਸਨ। ਇਹ ਸਾਰੇ ਡੈਡੀਕੇਟਿਡ ਫ੍ਰੇਟ ਕੋਰੀਡੋਰ ਕਾਰਪੋਰੇਸ਼ਨ (ਡੀ. ਐੱਫ. ਸੀ. ਸੀ.) ਲਾਈਨ, ਜੋ ਕਿ ਮਾਲਗੱਡੀਆਂ ਲਈ ਵਿਸ਼ੇਸ਼ ਤੌਰ ’ਤੇ ਬਣਾਈ ਗਈ ਹੈ, ਉੱਪਰ ਬੈਠੇ ਸਨ ਕਿ ਮਾਲਗੱਡੀ ਦੀ ਲਪੇਟ ਵਿਚ ਆਉਣ ਕਾਰਨ 2 ਦੀ ਮੌਤ ਹੋ ਗਈ, ਜਦਕਿ ਬਾਕੀ ਤਿੰਨਾਂ ਨੇ ਭੱਜ ਕੇ ਜਾਨ ਬਚਾਈ। ਜੀਆਰਪੀ ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਇਕ ਰਾਹਗੀਰ ਨੇ ਰੇਲਵੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਟ੍ਰੈਕ ’ਤੇ 2 ਲਾ.ਸ਼ਾਂ ਪਈਆਂ ਮਿਲੀਆਂ ਹਨ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।
ਇਕ ਡੀਐਸਪੀ ਰੈਂਕ ਦੇ ਪੁਲਿਸ ਮੁਲਾਜ਼ਮ ਨੇ 11 ਨੌਜਵਾਨਾਂ ਨੂੰ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂ ਉਤੇ ਇਕ ਕਰੋੜ ਰੁਪਏ ਲੈ ਲਏ। ਉਨ੍ਹਾਂ ਨੂੰ ਝਾਂਸਾ ਦਿੱਤਾ ਕਿ ਉਸ ਨੇ 11 ਜਣਿਆਂ ਨੂੰ ਪੁਲਿਸ ਵਿਚ ਭਰਤੀ ਕਰਵਾ ਦਿੱਤਾ ਹੈ। ਭੇਤ ਖੁੱਲਣ ਮਗਰੋਂ ਨੌਜਵਾਨਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਸੀਐਮ ਫਲਾਇੰਗ ਅਤੇ ਸੀਆਈਡੀ ਦੀ ਟੀਮ ਨੇ ਸਾਂਝਾ ਆਪ੍ਰੇਸ਼ਨ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਮਗਰੋਂ ਪੁੱਛਗਿੱਛ ਵਿਚ ਖੁਲਾਸਾ ਹੋਇਆ। ਮੁਲਜ਼ਮ ਖੁਦ ਵੀ ਫਰਜ਼ੀ ਡੀਐਸਪੀ ਨਿਕਲਿਆ। ਇਹ ਮਾਮਲਾ ਹੈ ਹਰਿਆਣਾ ਦੇ ਪੰਚਕੂਲਾ ਵਿੱਚ ਪਾਣੀਪਤ ਦਾ। ਮੁਲਜ਼ਮ ਕੋਲੋਂ ਇੱਕ XUV 300, ਜਾਅਲੀ ਆਈਡੀ ਕਾਰਡ, ਚੈੱਕ, ਜਾਅਲੀ ਜੁਆਇਨਿੰਗ ਲੈਟਰ, ਜਾਅਲੀ ਜੁਆਇਨਿੰਗ ਫਾਰਮ, ਪੁਲਿਸ ਵਰਦੀ ਸਮੇਤ ਕਈ ਸਾਮਾਨ ਬਰਾਮਦ ਕੀਤਾ ਗਿਆ ਹੈ। ਉਹ ਸਬ-ਇੰਸਪੈਕਟਰ ਦੀ ਨੌਕਰੀ ਲਈ 20 ਲੱਖ ਰੁਪਏ, ਕਾਂਸਟੇਬਲ ਦੀ ਨੌਕਰੀ ਲਈ 11 ਲੱਖ ਰੁਪਏ ਅਤੇ ਹੋਮਗਾਰਡ ਦੀ ਨੌਕਰੀ ਲਈ 2.50 ਲੱਖ ਰੁਪਏ ਵਸੂਲਦਾ ਸੀ। ਗੁਰਜਰ ਭਵਨ ਵਿਚ ਕਿਰਾਏ ਉਤੇ ਤਿੰਨ ਕਮਰੇ ਲਏ ਸਨ। ਪੁਲਿਸ ਨੂੰ ਸਿਰਸਾ ਤੋਂ 3 ਲੜਕੀਆਂ ਅਤੇ 8 ਲੜਕੇ ਵੀ ਮਿਲੇ ਹਨ। ਜਾਂਚ ਮੁਤਾਬਕ 3 ਲੜਕੀਆਂ ਅਤੇ 4 ਲੜਕਿਆਂ ਨੂੰ ਕਾਂਸਟੇਬਲ, 2 ਲੜਕਿਆਂ ਨੂੰ ਹੋਮ ਗਾਰਡ ਅਤੇ 2 ਲੜਕਿਆਂ ਨੂੰ ਸਬ-ਇੰਸਪੈਕਟਰ ਬਣਾਉਣ ਲਈ ਕਰੀਬ 1 ਕਰੋੜ ਰੁਪਏ ਲਏ ਗਏ ਸਨ। ਸਾਰੇ 11 ਉਮੀਦਵਾਰਾਂ ਨੇ ਦੱਸਿਆ ਕਿ ਉਹ ਜਨਵਰੀ ਵਿੱਚ ਮੁਲਜ਼ਮ ਦੇ ਸੰਪਰਕ ਵਿੱਚ ਆਏ ਸਨ। ਪੰਚਕੂਲਾ ਦਾ ਡੀਐਸਪੀ ਕ੍ਰਾਈਮ ਹੋਣ ਦਾ ਦਾਅਵਾ ਕਰਦਿਆਂ ਉਸ ਨੇ ਹਰਿਆਣਾ ਪੁਲਿਸ ਵਿਚ ਨੌਕਰੀ ਲੈਣ ਲਈ ਕਿਹਾ ਸੀ। ਫਿਲਹਾਲ ਪੁਲਿਸ ਟੀਮ ਇਸ ਬਾਰੇ ਕੁਝ ਨਹੀਂ ਦੱਸ ਰਹੀ ਹੈ। ਜਾਅਲੀ ਆਈਡੀ ਕਾਰਡ ਕਿਵੇਂ ਬਣੇ ਇਸ ਦੀ ਜਾਂਚ ਕਰ ਰਹੀ ਟੀਮ ਦੇ ਡੀਐਸਪੀ ਸੀਐਮ ਫਲਾਇੰਗ ਸਕੁਐਡ ਜਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਇਹ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਉਸ ਨਾਲ ਇਸ ਧੋਖਾਧੜੀ ਵਿੱਚ ਕੌਣ-ਕੌਣ ਸ਼ਾਮਲ ਹਨ। ਕੀ ਉਸ ਨੇ ਪਹਿਲਾਂ ਵੀ ਅਜਿਹੀ ਧੋਖਾਧੜੀ ਕੀਤੀ ਹੈ? ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਫਰਜ਼ੀ ਨਿਯੁਕਤੀ ਪੱਤਰ ਅਤੇ ਪਛਾਣ ਪੱਤਰ ਕਿੱਥੋਂ ਬਣਾਏ ਗਏ ਸਨ। ਸਾਰੇ 11 ਉਮੀਦਵਾਰਾਂ ਨੂੰ ਪੰਚਕੂਲਾ ਵਿੱਚ ਪੋਸਟਿੰਗ ਦਿਵਾਉਣ ਦਾ ਭਰੋਸਾ ਦਿੱਤਾ ਸੀ। ਉਹਨਾਂ ਨੂੰ ਫਾਰਮ ਭਰਨ ਲਈ ਪ੍ਰਾਪਤ ਕਰੋ। ਇੰਸਪੈਕਟਰ ਲਈ ਲਗਭਗ 11 ਲੱਖ ਰੁਪਏ, ਕਾਂਸਟੇਬਲ ਲਈ 8 ਲੱਖ ਰੁਪਏ ਅਤੇ ਹੋਮਗਾਰਡ ਲਈ 1.50 ਲੱਖ ਰੁਪਏ ਲਏ ਗਏ ਸਨ। ਬਾਕੀ ਦੀ ਅਦਾਇਗੀ 3 ਮਹੀਨਿਆਂ ਦੀ ਤਨਖਾਹ ਮਿਲਣ ਤੋਂ ਬਾਅਦ ਕੀਤੀ ਜਾਣੀ ਸੀ। ਇੰਝ ਉਠਿਆ ਫਰਜ਼ੀਵਾੜੇ ਤੋਂ ਪਰਦਾਮੁਲਜ਼ਮਾਂ ਨੇ ਨਿਯੁਕਤੀ ਦੇ ਬਹਾਨੇ ਕਰੀਬ ਇੱਕ ਮਹੀਨੇ ਤੋਂ 11 ਵਿਅਕਤੀਆਂ ਨੂੰ ਗੁਰਜਰ ਭਵਨ ਵਿੱਚ ਰੱਖਿਆ ਹੋਇਆ ਸੀ। ਇਨ੍ਹਾਂ ਵਿੱਚ ਤਿੰਨ ਲੜਕੀਆਂ ਵੀ ਸ਼ਾਮਲ ਹਨ। ਮੁਲਜ਼ਮ ਦੀ ਪਛਾਣ ਪਾਣੀਪਤ ਦੇ ਰਹਿਣ ਵਾਲੇ ਰਵਿੰਦਰ ਵਜੋਂ ਹੋਈ ਹੈ। ਪੁਲਿਸ ਨੇ ਸੈਕਟਰ-5 ਥਾਣੇ ਵਿੱਚ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 11 ਉਮੀਦਵਾਰਾਂ ਵਿੱਚੋਂ ਜ਼ਿਆਦਾਤਰ ਸਿਰਸਾ ਦੇ ਵਸਨੀਕ ਹਨ। ਮੁਲਜ਼ਮਾਂ ਨੇ ਉਸ ਨੂੰ ਨੌਕਰੀ ਦਾ ਝਾਂਸਾ ਦੇ ਕੇ ਆਪਣੇ ਜਾਲ ਵਿੱਚ ਫਸਾ ਲਿਆ। ਇਸ ਤੋਂ ਬਾਅਦ ਉਹ ਇਸ ਨੂੰ ਆਪਣੇ ਨਾਲ ਪੰਚਕੂਲਾ ਲੈ ਆਇਆ। ਮੁਲਜ਼ਮ ਰਵਿੰਦਰ ਨੇ ਉਮੀਦਵਾਰਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਲਈ ਇੱਕ ਮਹੀਨੇ ਦੀ ਤਨਖਾਹ ਵੀ ਉਮੀਦਵਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ। ਇੱਕ ਉਮੀਦਵਾਰ ਨੂੰ ਉਸ ਸਮੇਂ ਸ਼ੱਕ ਹੋਇਆ ਜਦੋਂ ਮੁਲਜ਼ਮ ਨੇ ਕਾਂਸਟੇਬਲ ਰੈਂਕ ਦੀ ਤਨਖਾਹ ਆਪਣੇ ਖਾਤੇ ਵਿੱਚ ਜਮ੍ਹਾਂ ਕਰਵਾਈ। ਜਦੋਂ ਉਸ ਨੇ ਖਾਤੇ ਦੀ ਸਟੇਟਮੈਂਟ ਕਢਵਾਈ ਤਾਂ ਉਸ ਨੂੰ ਪਤਾ ਲੱਗਾ ਕਿ ਮੁਲਜ਼ਮ ਨੇ ਉਸ ਦੇ ਖਾਤੇ ਵਿਚ ਪੈਸੇ ਜਮ੍ਹਾ ਕਰਵਾ ਦਿੱਤੇ ਹਨ। ਉਸ ਨੇ ਤੁਰੰਤ ਸੀਐਮ ਫਲਾਇੰਗ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਹੋਈ ਛਾਪੇਮਾਰੀ ਤੋਂ ਬਾਅਦ ਇਸ ਧੋਖਾਧੜੀ ਦਾ ਖੁਲਾਸਾ ਹੋਇਆ।
ਅੰਮ੍ਰਿਤਸਰ-ਬੀਤੇ ਦਿਨੀਂ ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਨੇ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਕ.ਤ.ਲ ਕਰ ਦਿੱਤਾ ਸੀ। ਅੱਜ ਤਿੰਨੋਂ ਮ੍ਰਿਤਕਾਂ ਦਾ ਸਸਕਾਰ ਕੀਤਾ ਜਾਣਾ ਸੀ। ਸਸਕਾਰ ਤੋਂ ਪਹਿਲਾਂ ਮ੍ਰਿਤਕਾਂ ਦੇ ਪਰਿਵਾਰ ਨੇ ਹੰਗਾਮਾ ਕਰ ਦਿੱਤਾ।ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰ ਦਾ ਕਹਿਣਾ ਹੈ ਸੋਚਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਨੂੰ ਇੰਨਾ ਜ਼ਿਆਦਾ ਨਸ਼ਾ ਸੀ ਕਿ ਉਸ ਨੂੰ ਪਤਾ ਨਹੀਂ ਲਗਾ ਕਿ ਉਹ ਕੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਨੇ ਤਾਂ ਛੋਟੇ ਜਹੇ ਬੱਚੇ 'ਤੇ ਤਰਸ ਤੱਕ ਨਹੀਂ ਕੀਤਾ। ਪਰਿਵਾਰਕ ਮੈਂਬਰ ਨੇ ਕਿਹਾ ਕਿ ਪੁਲਸ 13,14 ਘੰਟਿਆਂ ਤੋਂ ਬਾਅਦ ਕੀ ਜਾਂਚ ਕੀਤੀ ਹੈ ਅਤੇ ਹੁਣ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਇਸ ਮਾਮਲੇ 'ਚ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਵਾਰਦਾਤ 'ਚ ਦੋਵਾਂ ਪਤੀ-ਪਤਨੀ ਦੀ ਮਿਲੀਭੁਗਤ ਹੈ। ਅਸੀਂ ਮੰਗ ਕਰਦੇ ਹਾਂ ਕਿ ਕਾਤਲ ਅਤੇ ਉਸ ਦੀ ਪਤਨੀ ਦੀਆਂ ਕਾਲ ਡਿਟੇਲ ਕੱਢਵਾਈਆਂ ਜਾਣ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੇ ਵਾਰਦਾਤ ਤੋਂ ਪਹਿਲਾਂ ਅਤੇ ਬਾਅਦ 'ਚ ਕਿਸ ਨਾਲ ਗੱਲ ਕੀਤੀ ਸੀ।
ਬਲਜਿੰਦਰ ਸਿੰਘ ਮਹੰਤ, ਮੁਹਾਲੀ : ਸਰਕਾਰ ਨੇ ਸੂਬੇ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਇਸ ਤਰ੍ਹਾਂ ਪੰਜਾਬ 'ਚ ਲਗਾਤਾਰ 2 ਦਿਨ ਛੁੱਟੀਆਂ ਰਹਿਣਗੀਆਂ। 07 ਅਪ੍ਰੈਲ 2024 ਨੂੰ ਐਤਵਾਰ ਕਰਕੇ ਸਰਕਾਰੀ ਅਦਾਰੇ ਬੰਦ ਰਹਿਣਗੇ ਅਤੇ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਪੰਜਾਬ ਵਿਚ ਸੋਮਵਾਰ ਨੂੰ ਬੈਂਕ ਬੰਦ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ।
ਭਾਰਤ ਵਿੱਚ ਹੁਨਰ ਦੀ ਕਮੀ ਨਹੀਂ ਹੈ। ਆਮ ਲੋਕਾਂ ਵਿਚੋਂ ਨਿਕਲ ਕੇ ਕੁਝ ਲੋਕ ਅਜਿਹੀਆਂ ਕਾਢਾਂ ਕੱਡ ਦਿੰਦੇ ਹਨ ਕਿ ਵੇਖਣ ਵਾਲੇ ਹੈਰਾਨ ਰਹਿ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਮੁੜ ਸਾਹਮਣੇ ਆਇਆ ਹੈ। ਦਰਅਸਲ, ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਖੁਦ ਮਸ਼ਹੂਰ ਉਦੋਗਪਤੀ ਹਰਸ਼ ਗੋਇਨਕਾ ਨੇ ਸ਼ੇਅਰ ਕੀਤਾ ਹੈ।ਕਈ ਵਾਰ ਭਾਰਤ ਦੇ ਮਸ਼ਹੂਰ ਉਦਯੋਗਪਤੀ ਵੀ ਅਜਿਹੀਆਂ ਵੀਡੀਓਜ਼ ਸ਼ੇਅਰ ਕਰਦੇ ਹਨ। ਫਿਲਹਾਲ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਖੁਦ ਮਸ਼ਹੂਰ ਉਦੋਗਪਤੀ ਹਰਸ਼ ਗੋਇਨਕਾ ਨੇ ਸ਼ੇਅਰ ਕੀਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਵੀਡੀਓ ਵਿਚ ਕੀ ਨਜ਼ਰ ਆ ਰਿਹਾ ਹੈ।ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਅਨੋਖੀ ਬਾਈਕ ‘ਤੇ ਬੈਠਾ ਆ ਰਿਹਾ ਹੈ। ਇੱਕ ਆਦਮੀ ਉਸ ਨੂੰ ਰੋਕਦਾ ਹੈ ਅਤੇ ਪੁੱਛਦਾ ਹੈ ਕਿ ਉਸਨੇ ਕੀ ਬਣਾਇਆ ਹੈ ਅਤੇ ਇਸਦੀ ਕੀਮਤ ਕਿੰਨੀ ਹੈ। ਇਸ ਦੇ ਜਵਾਬ ਵਿਚ ਉਹ ਕਹਿੰਦਾ ਹੈ, ‘ਮੈਂ 7 ਸੀਟਰ ਬਣਾਇਆ ਹੈ ਜੋ ਧੁੱਪ ਨਾਲ ਚੱਲਦਾ ਹੈ। ਇਹ 200 ਕਿਲੋਮੀਟਰ ਤੋਂ ਵੱਧ ਸਫ਼ਰ ਕਰ ਸਕਦੀ ਹੈ ਅਤੇ ਧੁੱਪ ਰਹੇਗੀ ਤਾਂ ਚੱਲਦੀ ਰਹੇਗੀ। ਇਸ ਨੂੰ ਬਣਾਉਣ ਵਿਚ 8-10 ਹਜ਼ਾਰ ਰੁਪਏ ਖਰਚ ਆਏ ਹਨ ਅਤੇ ਹਰ ਚੀਜ਼ ਕਬਾੜੀ ਤੋਂ ਲੈ ਕੇ ਬਣਾਈ ਗਈ ਹੈ।ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਹਰਸ਼ ਗੋਇਨਕਾ ਨੇ ਲਿਖਿਆ, ‘ਮੈਂ ਸੁਣਿਆ ਹੈ ਕਿ ਟੇਸਲਾ ਭਾਰਤ ਨੂੰ ਗੰਭੀਰਤਾ ਨਾਲ ਦੇਖ ਰਹੀ ਹੈ। ਇਸ ਤਰ੍ਹਾਂ ਦੇ ਕੰਪੀਟਿਸ਼ਨ ਨਾਲ ਉਨ੍ਹਾਂ ਦਾ ਕੀ ਬਣੇਗਾ? ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 1 ਲੱਖ 35 ਹਜ਼ਾਰ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਟਾਇਰ ਤੁਹਾਡੇ ਹੋਣੇ ਚਾਹੀਦੇ ਹਨ। ਇਕ ਹੋਰ ਯੂਜ਼ਰ ਨੇ ਲਿਖਿਆ- ਇੰਡੀਅਨ ਟੇਲੈਂਟ AKA ਜੁਗਾੜ। ਇਕ ਯੂਜ਼ਰ ਨੇ ਲਿਖਿਆ- ਇਹ ਸੱਚ ਹੈ ਕਿ ਭਾਰਤ ਟੇਲੈਂਟ ਨਾਲ ਭਰਿਆ ਹੋਇਆ ਹੈ। ...
ਸਮਰਾਲਾ : ਦੇਰ ਰਾਤ 1 ਵਜੇ ਸਮਰਾਲਾ ਦੇ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਲੁਧਿਆਣਾ ਈਸਟ ਦੇ ਏ. ਸੀ. ਪੀ. ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਦਿਆਲਪੁਰਾ ਤੇ ਕੋਲ ਬਣੇ ਫਲਾਈਓਵਰ 'ਤੇ ਵਾਪਰਿਆ। ਇਸ ਹਾਦਸੇ ਵਿਚ ਡਰਾਈਵਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਏਸੀਪੀ ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਫਾਰਚੂਨਰ ਗੱਡੀ ਵਿਚ ਸਵਾਰ ਹੋ ਕੇ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਆਪਣੇ ਗਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸੀ ਕਿ ਸਮਰਾਲਾ ਕੋਲ ਦਿਆਲਪੁਰਾ ਪਿੰਡ ਦੇ ਨੇੜੇ ਬਣੇ ਫਲਾਈਓਵਰ 'ਤੇ ਇਕ ਓਵਰਟੇਕ ਕਰ ਰਹੀ ਸਕਾਰਪਿਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤਿੰਨਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਟੱਕਰ ਇੰਨੀ ਭਿਆਨਕ ਸੀ ਕਿ ਫਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਮਿੰਟਾਂ ਦੇ ਵਿਚ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
Heatwave Alert: ਭਾਰਤੀ ਮੌਸਮ ਵਿਗਿਆਨ ਸੰਸਥਾ (IMD) ਨੇ ਸ਼ੁੱਕਰਵਾਰ ਨੂੰ ਤੇਲੰਗਾਨਾ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ‘ਯੈਲੋ ਅਲਰਟ’ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਦਰਅਸਲ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤਕ ਪਹੁੰਚਣ ਦੀ ਸੰਭਾਵਨਾ ਹੈ। ਇਸ ਮੌਕੇ ਚੱਲਣ ਵਾਲੀ ਲੂ ਤੇ ਖੁਸ਼ਕ ਮੌਸਮ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਲੋਕਾਂ ਨੂੰ ਗਰਮੀ ਵਿਚ ਸਿਹਤ ਸਬੰਧੀ ਸਾਵਧਾਨੀ ਵਰਤਣ ਲਈ ਕਿਹਾ ਹੈ। ਮੁੰਬਈ, ਮਹਾਰਾਸ਼ਟਰ ਵਿਚ ਅੱਤ ਦੀ ਗਰਮੀ ਦੀ ਸੰਭਾਵਨਾ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਨੇ ‘ਕੋਲਡ ਰੂਮ’ਵੀ ਬਣਾਏ ਹਨ।ਤੇਲੰਗਾਨਾ ਵਿੱਚ ਸ਼ੁੱਕਰਵਾਰ ਨੂੰ ਜਾਰੀ ਇੱਕ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਗਰਮੀ ਦੀ ਲਹਿਰ ਦੇ ਅਲਰਟ ਦੇ ਮੱਦੇਨਜ਼ਰ, ਰਾਜ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਸੂਰਜ ਵਿੱਚ ਬਾਹਰ ਜਾਣ ਤੋਂ ਬਚਣ ਲਈ ਇੱਕ ਸਲਾਹ ਜਾਰੀ ਕੀਤੀ, ਖਾਸ ਕਰ ਕੇ ਦੁਪਹਿਰ 12 ਤੋਂ 3 ਵਜੇ ਤੱਕ। ਵਿਭਾਗ ਨੇ ਕਿਹਾ ਕਿ ਲੋਕਾਂ ਨੂੰ ਅਲਕੋਹਲ, ਚਾਹ, ਕੌਫੀ ਅਤੇ ਕਾਰਬੋਨੇਟਿਡ ਸਾਫਟ ਡਰਿੰਕਸ ਜਾਂ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਇਹ ਬਹੁਤ ਜ਼ਿਆਦਾ ਸਰੀਰ ਵਿੱਚ ਤਰਲ ਦੀ ਕਮੀ ਜਾਂ ਪੇਟ ਵਿੱਚ ਕੜਵੱਲ ਪੈਦਾ ਕਰ ਸਕਦੇ ਹਨ।ਆਈਐਮਡੀ ਦੇ ਅਨੁਸਾਰ, ਸ਼ਨਿੱਚਰਵਾਰ ਨੂੰ ਤੇਲੰਗਾਨਾ ਦੇ ਖੰਮਮ, ਨਲਗੋਂਡਾ, ਸੂਰਿਆਪੇਟ, ਮਹਿਬੂਬਨਗਰ, ਨਾਗਰਕੁਰਨੂਲ, ਵਾਨਪਾਰਟੀ, ਨਾਰਾਇਣਪੇਟ ਅਤੇ ਜੋਗੁਲੰਬਾ ਗਡਵਾਲ ਜ਼ਿਲ੍ਹਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਸੰਭਾਵਨਾ ਹੈ। ਦੂਜੇ ਪਾਸੇ ਮੁੰਬਈ ਵਿਚ ਅੱਤ ਦੀ ਗਰਮੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਥਾਨਕ ਸਰਕਾਰਾਂ ਨੇ ਸਾਰੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਹੀਟ ਸਟ੍ਰੋਕ ਦੇ ਇਲਾਜ ਲਈ ‘ਕੋਲਡ ਰੂਮ’ ਸਥਾਪਿਤ ਕਰ ਦਿੱਤੇ ਹਨ ਅਤੇ ਸੰਬੰਧਤ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ।...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਰਾਤ ਬਠਿੰਡਾ ਦੀਆਂ ਸੜਕਾਂ ਉਤੇ ਮੋਟਰਸਾਈਕਲ ਉਤੇ ਗੇੜੀ ਲਾਈ। ਉਹ ਬਠਿੰਡਾ ਵਿਖੇ ਕਿਸੇ ਇਕੱਠ ਲਈ ਆਏ ਹੋਏ ਸਨ ਇਸ ਦੌਰਾਨ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਦਾ ਕਾਫਲਾ ਰਵਾਨਾ ਹੋਣ ਲੱਗਾ। ਇਸ ਦੌਰਾਨ ਉਨ੍ਹਾਂ ਦਾ ਧਿਆਨ ਇਕ ਨੌਜਵਾਨ ਵੱਲ ਗਿਆ, ਜਿਸ ਨੌਜਵਾਨ ਕੋਲ Harley ਡੇਵਿਡਸਨ ਬਾਈਕ ਸੀ। ਇਹ ਦੇਖ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਰੁਕ ਗਏ।ਸਿੰਧਵਾ ਨੇ ਨੌਜਵਾਨ ਨੂੰ ਮੋਟਰਸਾਈਕਲ ਬਾਰੇ ਪੁੱਛਿਆ। ਇਸ ਦੌਰਾਨ ਨੌਜਵਾਨ ਨੇ ਉਸ ਨੂੰ ਮੋਟਰਸਾਈਕਲ ਚਲਾਉਣ ਦਾ ਸੱਦਾ ਦਿੱਤਾ, ਜਿਸ ਤੋਂ ਬਾਅਦ ਸਪੀਕਰ ਸੰਧਵਾਂ ਆਪਣਾ ਕਾਫਲਾ ਛੱਡ ਕੇ ਬਠਿੰਡਾ ਦੀਆਂ ਸੜਕਾਂ ਉਤੇ ਮੋਟਰਸਾਈਕਲ ਲੈ ਕੇ ਨਿਕਲ ਪਏ। ਸਪੀਕਰ ਸੰਧਵਾਂ ਦਾ ਇਹ ਵੀਡੀਓ ਹੁਣ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ ਨੂੰ ਪਸੰਦ ਵੀ ਕਰ ਰਹੇ ਹਨ।
ਤਰਨਤਾਰਨ-ਜ਼ਿਲ੍ਹੇ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਇਕ ਨੌਜਵਾਨ ਵੱਲੋਂ ਗੁਆਂਢ ਵਿਚ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਦੀ ਸਜ਼ਾ ਉਸ ਦੀ ਮਾਂ ਨੂੰ ਚੁਕਾਉਣੀ ਪਈ। ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰ ਕੇ ਘੁਮਾਇਆ ਗਿਆ ਤੇ ਉਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ ਗਈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਕੁਲਵਿੰਦਰ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਤੀ ਜੀਵਨ ਨਗਰ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਮੁੰਡੇ ਆਕਾਸ਼ਦੀਪ ਸਿੰਘ ਨੇ ਸਾਡੇ ਗੁਆਂਢ ਵਿੱਚ ਰਹਿੰਦੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਲਟੋਹਾ ਦੀ ਕੁੜੀ ਨਾਲ ਕਰੀਬ ਇੱਕ ਮਹੀਨਾ ਪਹਿਲਾਂ ਭੱਜ ਕੇ ਕੋਰਟ ਮੈਰਿਜ ਕਰਵਾ ਲਈ ਸੀ। ਇਸੇ ਰੰਜਿਸ਼ ਤਹਿਤ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸ ਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ’ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸ ਦੇ ਗਲ ’ਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। ਇਸ ਦੌਰਾਨ ਉਸ ਨੇ ਬਚਾਓ ਬਚਾਓ ਦਾ ਰੌਲਾ ਪਾਇਆ, ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ। ਡੀਐੱਸਪੀ ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਲਵਿੰਦਰ ਕੌਰ ਦੇ ਬਿਆਨਾਂ ਹੇਠ ਸ਼ਰਨਜੀਤ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਵਾਸੀ ਵਲਟੋਹਾ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਘਰ ਵਿਚ ਹੀ ਜਾਅਲੀ ਨੋਟ ਛਾਪਣ ਵਾਲੇ ਪਤੀ ਪਤਨੀ ਨੂੰ ਬਟਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਇਕ ਕਾਰ ਤੇ 30 ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੇ ਹਨ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੀ ਕਾਰ ਵਰਨਾ ਨੰ: ਪੀ.ਬੀ.02-ਡੀ.ਡਬਲਯੂ.3808 ਵੀ ਕਬਜ਼ੇ ’ਚ ਲੈ ਲਈ ਹੈ।ਉੱਥੇ ਹੀ ਬਟਾਲਾ ਪੁਲਿਸ SSP ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ’ਤੇ ਬੀਤੀ ਦੇਰ ਰਾਤ ਅੰਮ੍ਰਿਤਸਰ-ਗੁਰਦਾਸਪੁਰ ਪਠਾਨਕੋਟ ਹਾਈਵੇ ’ਤੇ ਸਥਿਤ ਪਿੰਡ ਸੈਦ ਮੁਬਾਰਕ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਲੱਖ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ। ਉੱਥੇ ਹੀ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਬੀਰ ਸਿੰਘ ਅਤੇ ਉਸ ਦੀ ਪਤਨੀ ਗੁਰਇੰਦਰ ਕੌਰ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਦੇ ਨਾਲ ਹੀ SSP ਬਟਾਲਾ ਨੇ ਦੱਸਿਆ ਕਿ ਜਦੋਂ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੇ ਘਰ ਵਿਚੋਂ ਵੀ ਤਿੰਨ ਲੱਖ ਰੁਪਏ ਦੇ ਹੋਰ ਜਾਅਲੀ ਨੋਟ ਬਰਾਮਦ ਕੀਤੇ ਗਏ।ਉੱਥੇ ਹੀ ਪੁਲਿਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ, ਪੇਪਰ ਅਤੇ ਆਦਿ ਸਾਮਾਨ ਵੀ ਜ਼ਬਤ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪਤੀ-ਪਤਨੀ ਇੰਨੇ ਸ਼ਾਤਰ ਸਨ ਕਿ ਇਨ੍ਹਾਂ ਵਲੋਂ ਇਹ ਨੋਟ ਖ਼ੁਦ ਤਿਆਰ ਕੀਤੇ ਜਾਂਦੇ ਸਨ। ਇਸ ਦੇ ਨਾਲ ਹੀ ਹੁਣ ਜਿਹੜੀ ਕਰੰਸੀ ਤਿਆਰ ਕੀਤੀ ਗਈ ਹੈ, ਇਹ ਹਿਮਾਚਲ ਪ੍ਰਦੇਸ਼ ਭੇਜੀ ਜਾਣੀ ਸੀ ਅਤੇ ਸਾਰੇ ਨੋਟ 500 ਰੁਪਏ ਦੇ ਸਨ। ਉੱਥੇ ਹੀ ਪੁਲਿਸ ਵਲੋਂ ਖੁਲਸਾ ਕੀਤਾ ਗਿਆ ਕਿ ਇਨ੍ਹਾਂ ਨੇ ਇੱਕ ਲੱਖ ਰੁਪਏ ’ਚ ਚਾਰ ਲੱਖ ਰੁਪਏ ਦੇ ਫ਼ਰਜ਼ੀ ਨੋਟ ਵੇਚਣੇ ਸਨ। ਉੱਥੇ ਹੀ ਪੁਲਿਸ ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਸੁਖਬੀਰ ਸਿੰਘ ਪਹਿਲਾਂ ਕੋਆਪਰੇਟਿਵ ਬੈਂਕ ਚ ਨੌਕਰੀ ਕਰਦਾ ਸੀ ਅਤੇ ਉੱਥੇ ਵੀ ਉਸ ਨੇ ਕਰੋੜਾਂ ਦਾ ਘਪਲਾ ਕੀਤਾ ਸੀ, ਜਿਸ ਦੇ ਚਲਦਿਆਂ ਉਸ ਖਿਲਾਫ ਕੇਸ ਵੀ ਦਰਜ ਹੋਇਆ ਸੀ।ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਸ ਨੂੰ ਜੇਲ੍ਹ ’ਚ ਭੇਜਿਆ ਗਿਆ ਅਤੇ ਉੱਥੇ ਉਸ ਨੂੰ ਜੇਲ੍ਹ ’ਚ ਹੀ ਇੱਕ ਸਾਥੀ ਮਿਲਿਆ ਜਿਸ ਨਾਲ ਇਸ ਨੇ ਇਹ ਫ਼ਰਜੀ ਨੋਟ ਤਿਆਰ ਕਰਨ ਦਾ ਪਲਾਨ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਮੁ...
ਮੋਗਾ: ਭਾਰਤੀ ਜਨਤਾ ਪਾਰਟੀ ਨੇ ਸੂਫੀ ਗਾਇਕ ਹੰਸਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ। ਚੋਣਾਂ ਲਈ ਉਨ੍ਹਾਂ ਨੇ ਕਮਰ ਕੱਸ ਲਈ ਹੈ। ਇਸੇ ਤਹਿਤ ਮੋਗਾ ਵਿਖੇ ਅੱਜ ਹੰਸਰਾਜ ਹੰਸ ਦਾ ਰੋਡ ਸ਼ੋਅ ਕੀਤਾ ਗਿਆ ਪਰ ਇਸ ਰੋਡ ਸ਼ੋਅ ਦੌਰਾਨ ਵੱਡਾ ਹੰਗਾਮਾ ਹੋ ਗਿਆ। ਇਸ ਹੰਗਾਮੇ ਦਾ ਕਾਰਨ ਕੋਈ ਸਿਆਸੀ ਪਾਰਟੀ ਨਹੀਂ ਬਲਕਿ ਬੱਸ ਡਰਾਈਵਰ ਸਨ। ਜਾਣਕਾਰੀ ਅਨੁਸਾਰ ਮੋਗਾ ਵਿੱਚ ਹੰਸਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਅੰਮ੍ਰਿਤਸਰ ਰੋਡ ’ਤੇ ਇੱਕ ਭਾਜਪਾ ਵਰਕਰ ਦੀ ਕਾਰ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ, ਜਿਸ ਕਾਰਨ ਹੰਗਾਮਾ ਹੋ ਗਿਆ। ਰੋਡਵੇਜ਼ ਦੇ ਬੱਸ ਚਾਲਕ ਨੇ ਹੋਰ ਬੱਸ ਡਰਾਈਵਰਾਂ ਨੂੰ ਮੌਕੇ ’ਤੇ ਬੁਲਾ ਲਿਆ, ਜਿਸ ਕਾਰਨ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਪਹੁੰਚੀ ਪੁਲਸ ਪ੍ਰਸ਼ਾਸਨ ਦੋਵਾਂ ਧਿਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਦੱਸ ਦੇਈਏ ਕਿ ਟਿਕਟ ਮਿਲਣ ਤੋਂ ਬਾਅਦ ਹੰਸਰਾਜ ਕੱਲ੍ਹ ਪਹਿਲੀ ਵਾਰ ਫਰੀਦਕੋਟ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਦੇ ਅਸਥਾਨ ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ।
ਅਬੋਹਰ-ਅਬੋਹਰ ਦੇ ਪਿੰਡ ਕੰਧ ਵਾਲਾ ਅਮਰਕੋਟ ਵਿਖੇ ਬੀਤੀ ਦੇਰ ਰਾਤ ਅੱ.ਗ ਦੇ ਭਾਂਬ.ੜ ਮਚ ਗਏ। ਇਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ। ਜਾਣਕਾਰੀ ਅਨੁਸਾਰ ਅੱਗ ਦੀ ਲਪੇਟ 'ਚ ਆਇਆ ਵਿਅਕਤੀ ਘਰ ਵਿਚ ਰਜਾਈ ਵਿਚ ਬੀੜੀ ਪੀ ਰਿਹਾ ਸੀ, ਜਿਸ ਕਾਰਨ ਉਸ ਨੂੰ ਅਚਾਨਕ ਅੱ.ਗ ਲੱਗ ਗਈ। ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ 40 ਸਾਲਾ ਨੱਥੂਰਾਮ ਦੀ ਪਤਨੀ ਨੇ ਦੱਸਿਆ ਕਿ ਨੱਥੂਰਾਮ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਦਵਾਈ ਵੀ ਲੈ ਰਿਹਾ ਸੀ। ਬੀਤੇ ਦਿਨ ਉਹ ਮਜ਼ਦੂਰੀ ਦੇ ਕੰਮ ’ਤੇ ਗਈ ਸੀ ਅਤੇ ਸ਼ਾਮ ਨੂੰ ਵਾਪਸ ਆਉਣ ’ਤੇ ਥਕਾਵਟ ਕਾਰਨ ਸੌ ਗਈ। ਦੇਰ ਰਾਤ ਉਸ ਨੇ ਆਪਣੇ ਪਤੀ ਦੀ ਚੀਕ ਸੁਣੀ ਤਾਂ ਦੇਖਿਆ ਕਿ ਉਹ ਅੱਗ ਦੀਆਂ ਲਪਟਾਂ ਵਿਚ ਸੜ ਰਿਹਾ ਸੀ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਮਿੱਟੀ ਆਦਿ ਪਾ ਕੇ ਅੱਗ ਬੁਝਾਈ ਅਤੇ ਉਸ ਨੂੰ ਤੁਰੰਤ ਅਬੋਹਰ ਦੇ ਸਰਕਾਰੀ ਹਸਪਤਾਲ ਇਲਾਜ ਲਈ ਦਾਖ਼ਲ ਕਰਵਾ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਫਰੀਦਕੋਟ ਦੇ ਹਸਪਤਾਲ ਰੈਫਰ ਕਰ ਦਿੱਤਾ। ਉਪਰੰਤ ਪੁੱਛਣ ’ਤੇ ਉਸ ਨੇ ਦੱਸਿਆ ਕਿ ਉਸ ਨੇ ਰਜਾਈ ਵਿਚ ਲੁੱਕ ਕੇ ਬੀੜੀ ਪੀਤੀ ਸੀ। ਸ਼ਾਇਦ ਉਸੇ ਦੀ ਚੰਗਿਆੜੀ ਕਾਰਨ ਉਸ ਦੇ ਬਿਸਤਰੇ ਨੂੰ ਅੱਗ ਲੱਗ ਗਈ ਅਤੇ ਉਹ ਬੁਰੀ ਤਰ੍ਹਾਂ ਝੁਲਸ ਗਿਆ।
ਭਰਜਾਈ ਦੀਆਂ ਅਸ਼.ਲੀਲ ਫੋਟੋਆਂ ਤੇ ਵੀਡੀਓਜ਼ ਬਣਾ ਕੇ ਪਹਿਲਾਂ ਉਸ ਨਾਲ ਸਮੂਹਿਕ ਬਲਾ.ਤਕਾਰ ਕੀਤਾ ਗਿਆ। ਬਲੈਕਮੇਲਰ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਭਾਬੀ ਨੂੰ ਡਰਾ ਧਮਕਾ ਕੇ ਉਸ ਦੀ ਨਣਾਨ ਨਾਲ ਗੱਲ ਕਰਵਾਉਣ ਦਾ ਦਬਾਅ ਬਣਾਇਆ। ਅਜਿਹਾ ਨਾ ਕਰਨ ਉਤੇ ਉਸ ਦੀ ਵੀਡੀਓਜ਼ ਵਾਇਰਲ ਕਰਨ ਦੀ ਧਮਕੀ ਦਿੱਤੀ। ਫਿਰ, ਮੁਲਜ਼ਮਾਂ ਨੇ ਨਣਾਨ ਨੂੰ ਵੀ ਝਾਂਸੇ ਵਿਚ ਲੈ ਕੇ ਉਸ ਨਾਲ ਵੀ ਸਮੂਹਿਕ ਬਲਾ.ਤਕਾਰ ਕੀਤਾ। ਇਨ੍ਹਾਂ ਤੋਂ ਦੁਖੀ ਹੋ ਕੇ ਪਹਿਲਾਂ ਭਾਬੀ ਤੇ ਫਿਰ ਨਣਾਨ ਨੇ ਆਪਣੀ ਜਾਨ ਦੇ ਦਿੱਤੀ। ਇਹ ਰੂਹ ਕੰਬਾਊ ਮਾਮਲਾ ਰਾਜਸਥਾਨ ਦੇ ਸ਼੍ਰੀਗੰਗਾਨਗਰ 'ਚੋਂ ਸਾਹਮਣੇ ਆਇਆ ਹੈ।ਸਮਾਜ ਦੇ ਡਰੋਂ ਭਾਬੀ ਨੇ ਤਿੰਨ ਮਹੀਨੇ ਪਹਿਲਾਂ ਆਪਣੇ ਆਪ ਨੂੰ ਅੱ.ਗ ਲਾ ਕੇ ਖੁਦ.ਕੁਸ਼ੀ ਕਰ ਲਈ ਸੀ। ਹੁਣ ਨਣਾਨ ਨੇ ਵੀ ਮੌ.ਤ ਨੂੰ ਗਲੇ ਲਗਾ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ’ਤੇ ਦੋਸ਼ ਲਾਏ ਹਨ।ਜਾਣਕਾਰੀ ਅਨੁਸਾਰ ਸੂਰਤਗੜ੍ਹ ਦੇ ਰਾਜਿਆਸਰ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਬੀਤੀ ਰਾਤ ਇੱਕ ਲੜਕੀ ਨੇ ਘਰ ਵਿੱਚ ਫਾ.ਹਾ ਲੈ ਕੇ ਖੁ.ਦਕੁ.ਸ਼ੀ ਕਰ ਲਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਤਿੰਨ ਨੌਜਵਾਨ ਪਿਛਲੇ ਕਾਫੀ ਸਮੇਂ ਤੋਂ ਉਸ ਦੀ ਪਤਨੀ ਅਤੇ ਭੈਣ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ। ਉਸ ਨੇ ਦੱਸਿਆ ਕਿ ਪਹਿਲਾਂ ਤਿੰਨਾਂ ਨੇ ਉਸ ਦੀ ਪਤਨੀ ਦੀਆਂ ਇਤਰਾਜ਼ਯੋਗ ਫੋਟੋਆਂ ਅਤੇ ਵੀਡੀਓ ਬਣਾਈਆਂ। ਫਿਰ ਉਹ ਉਸ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਸਮੂਹਿਕ ਬਲਾ.ਤਕਾਰ ਕਰਦੇ ਰਹੇ।ਇਸ ਤੋਂ ਬਾਅਦ ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਉਸ ਦੀ ਪਤਨੀ ਨੂੰ ਉਸ ਦੀ ਭੈਣ ਨਾਲ ਵੀ ਗੱਲ ਕਰਨ ਲਈ ਕਿਹਾ। ਗੱਲਬਾਤ ਨਾ ਕਰਨ 'ਤੇ ਫੋਟੋ ਅਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੱਤੀ। ਅਜਿਹੇ 'ਚ ਸਮਾਜ 'ਚ ਬਦਨਾਮ ਹੋਣ ਦੇ ਡਰੋਂ ਉਸ ਦੀ ਪਤਨੀ ਨੇ ਭੈਣ ਦੀ ਇਨ੍ਹਾਂ ਤਿੰਨਾਂ ਨੌਜਵਾਨਾਂ ਨਾਲ ਗੱਲ ਕਰਵਾਈ। ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਉਸ ਦੀ ਭੈਣ ਨੂੰ ਡਰਾ ਧਮਕਾ ਕੇ ਉਸ ਨਾਲ ਬਲਾ.ਤਕਾਰ ਕੀਤਾ। ਨੌਜਵਾਨ ਨੇ ਦੱਸਿਆ ਕਿ ਇਸੇ ਦੌਰਾਨ ਦਸੰਬਰ ਮਹੀਨੇ 'ਚ ਇਸ ਸਭ ਤੋਂ ਤੰਗ ਆ ਕੇ ਉਸ ਦੀ ਪਤਨੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁ.ਦਕੁ.ਸ਼ੀ ਕਰ ਲਈ। ਹੁਣ ਤਿੰਨਾਂ ਨੌਜਵਾਨਾਂ ਤੋਂ ਤੰਗ ਆ ਕੇ ਭੈਣ ਨੇ ਵੀ ਫਾ.ਹਾ ਲੈ ਕੇ ਖੁ.ਦਕੁ.ਸ਼ੀ ਕਰ ਲਈ। ਇਸ ਤਰ੍ਹਾਂ ਤਿੰਨ ਬਦਮਾਸ਼ਾਂ ਦੀਆਂ ਕਰਤੂਤਾਂ ਤੋਂ ਤੰਗ ਆ ਕੇ ਭੈਣ ਅਤੇ ਭਰਜਾਈ ਨੇ ਮੌ.ਤ ਨੂੰ ਗਲੇ ਲਗਾ ਲਿਆ। ਪਰਿਵਾਰ ਦਾ ਦੋਸ਼ ਹੈ ਕਿ ਪੁਲਸ ਨੇ ਵੀ ਜਾਂਚ 'ਚ ਸਹਿਯੋਗ ਨਹੀਂ ਕੀਤਾ। ਫਿਲਹਾਲ ਪੁਲਿਸ ਨੇ ਤਿੰਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਔਰਤਾਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਇਨ੍ਹਾਂ ਨੂੰ ਇਕ ਸਾਲ ਵਿਚ ਇਕ ਲੱਖ ਰੁਪਏ ਮਿਲਿਆ ਕਰਨਗੇ। ਅਜਿਹਾ ਐਲਾਨ ਹੋ ਚੁੱਕਾ ਹੈ। ਦਰਅਸਲ ਇਹ ਐਲਾਨ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਅੱਜ ਜਾਰੀ ਕੀਤੇ ਗਏ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਚੋਣ ਮਨੋਰਥ ਪੱਤਰ ਜਾਰੀ ਕੀਤਾ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਦਾ ਨਾਂ 'ਨਿਆ ਪੱਤਰ' ਰੱਖਿਆ ਹੈ। ਮੈਨੀਫੈਸਟੋ ‘ਪੰਜ ਜੱਜਾਂ ਅਤੇ 25 ਗਾਰੰਟੀਆਂ’ ਉਤੇ ਆਧਾਰਿਤ ਦੱਸਿਆ ਜਾ ਰਿਹਾ ਹੈ। ਇਹ ਪੰਜ ਜੱਜ ਹਨ ‘ਪਾਰਟੀਸੀਪੇਟਰੀ ਜਸਟਿਸ’, ‘ਕਿਸਾਨ ਜਸਟਿਸ’,‘ਮਹਿਲਾ ਜਸਟਿਸ’, ‘ਲੇਬਰ ਜਸਟਿਸ’ ਅਤੇ ‘ਯੂਥ ਜਸਟਿਸ’। ਮੈਨੀਫੈਸਟੋ ਵਿੱਚ 30 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ ਗਿਆ ਹੈ। ਮੈਨੀਫੈਸਟੋ ਵਿੱਚ 25 ਤਰ੍ਹਾਂ ਦੀਆਂ ਗਾਰੰਟੀਆਂ ਦਿੱਤੀਆਂ ਗਈਆਂ ਹਨ।ਖੜਗੇ ਨੇ ਕਿਹਾ ਕਿ ਸਾਡਾ ਮੈਨੀਫੈਸਟੋ ਗਰੀਬਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ, ‘ਸਾਡਾ ਇਹ ਮੈਨੀਫੈਸਟੋ ਦੇਸ਼ ਦੇ ਸਿਆਸੀ ਇਤਿਹਾਸ ਵਿੱਚ ਇਨਸਾਫ਼ ਦੇ ਦਸਤਾਵੇਜ਼ ਵਜੋਂ ਯਾਦ ਰੱਖਿਆ ਜਾਵੇਗਾ। ਰਾਹੁਲ ਗਾਂਧੀ ਦੀ ਅਗਵਾਈ ‘ਚ ਚਲਾਈ ਗਈ ‘ਭਾਰਤ ਜੋੜੋ ਨਿਆਏ ਯਾਤਰਾ’ ਇਸ ਉਤੇ ਕੇਂਦਰਿਤ ਸੀ। ਯਾਤਰਾ ਦੌਰਾਨ ਪੰਜ ਥੰਮ੍ਹਾਂ- ਯੁਵਾ ਨਿਆਂ, ਕਿਸਾਨ ਨਿਆਂ, ਮਹਿਲਾ ਨਿਆਂ, ਮਜ਼ਦੂਰ ਨਿਆਂ ਅਤੇ ਸਾਂਝਾ ਨਿਆਂ ਦਾ ਐਲਾਨ ਕੀਤਾ ਗਿਆ। ਇਹਨਾਂ ਪੰਜ ਥੰਮ੍ਹਾਂ ਵਿੱਚੋਂ, 25 ਗਾਰੰਟੀ ਉਭਰਦੀਆਂ ਹਨ ਅਤੇ ਹਰ 25 ਵਿੱਚ ਕਿਸੇ ਨੂੰ ਲਾਭ ਦੀ ਗਾਰੰਟੀ ਮਿਲਦੀ ਹੈ।ਜੇਕਰ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੇ ਵੱਡੇ ਨੁਕਤਿਆਂ ਦੀ ਗੱਲ ਕਰੀਏ ਤਾਂ ਇਸ ਵਿੱਚ ਕੇਂਦਰ ਸਰਕਾਰ ਵਿੱਚ 30 ਲੱਖ ਨੌਕਰੀਆਂ, ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ 1 ਲੱਖ ਰੁਪਏ ਸਾਲਾਨਾ, ਜਾਤੀ ਜਨਗਣਨਾ, MSP ਨੂੰ ਕਾਨੂੰਨੀ ਦਰਜਾ, ਮਨਰੇਗਾ ਮ...
ਸ਼ਰਧਾ ਆਸਥਾ ਵਿਚ ਕਿੰਨੀ ਸ਼ਕਤੀ-ਤਾਕਤ ਹੈ, ਇਸ ਦੀ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਵ੍ਹੀਲ ਚੇਅਰ ਉਤੇ ਹੀ ਇਕ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪਹੁੰਚਿਆ। ਲੋਕ ਜਿੱਥੇ ਬੱਸਾਂ ਕਾਰਾਂ ਵਿਚ ਹੀ ਸਫ਼ਰ ਕਰ ਕੇ ਥੱਕ ਹਾਰ ਜਾਂਦੇ ਹਨ, ਉਥੇ ਇਸ ਸ਼ਰਧਾਲੂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਵ੍ਹੀਲਚੇਅਰ ਉਤੇ ਹੀ 620 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਇਨਾਂ ਸਫ਼ਰ ਤੈਅ ਕਰਦਿਆਂ ਉਹ ਰਸਤੇ ਵਿਚ ਆਉਂਦੇ ਹਰ ਗੁਰਦੁਆਰਾ ਸਾਹਿਬ ਵਿਚ ਰੁਕਿਆ।ਉੱਤਰਾਖੰਡ ਦੇ ਬਾਜਪੁਰ ਜ਼ਿਲ੍ਹੇ ਦੇ ਪਿੰਡ ਰੈਂਡੀ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਨ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਗੁਰੂ ਸਾਹਿਬਾਨ ਦੇ ਦਰਸ਼ਨ ਕਰਨ ਦੀ ਬਹੁਤ ਇੱਛਾ ਸੀ। ਉਹ ਕਈ ਸਾਲਾਂ ਤੋਂ ਇਸ ਦੀ ਵਿਉਂਤਬੰਦੀ ਕਰ ਰਿਹਾ ਸੀ ਪਰ ਜਦੋਂ ਉਸ ਨੂੰ ਲੱਗਾ ਕਿ ਹੁਣ ਉਸ ਨੂੰ ਦਰਸ਼ਨ ਕਰਨੇ ਪੈਣਗੇ ਤਾਂ ਉਹ ਆਪਣੀ ਵ੍ਹੀਲਚੇਅਰ 'ਤੇ ਬੈਠ ਗਿਆ। ਉਨ੍ਹਾਂ ਦੇ ਪਿੰਡ ਲਬਾਣਾ ਸ਼ਾਹ ਤੋਂ ਅੰਮ੍ਰਿਤਸਰ ਤੱਕ ਦਾ ਰਸਤਾ 620 ਕਿਲੋਮੀਟਰ ਤੋਂ ਵੱਧ ਦਾ ਹੈ ਪਰ ਉਹ ਘਬਰਾਇਆ ਨਹੀਂ ਅਤੇ ਵਾਹਿਗੁਰੂ ਦਾ ਨਾਮ ਲੈ ਕੇ ਤੁਰ ਪਿਆ।ਮੱਖਣ ਸਿੰਘ ਨੇ ਦੱਸਿਆ ਕਿ ਉਸ ਨੇ 21 ਮਾਰਚ ਨੂੰ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਉਸ ਨੂੰ ਇੱਥੇ ਪਹੁੰਚਣ ਲਈ 14 ਦਿਨ ਲੱਗ ਗਏ। ਫਿਰ ਜਦੋਂ ਵੀ ਰਸਤੇ ਵਿੱਚ ਰਾਤ ਪੈ ਜਾਂਦੀ ਤਾਂ ਉਹ ਕਿਸੇ ਨਾ ਕਿਸੇ ਗੁਰੂ ਜੀ ਕੋਲ ਸਾਹਿਬ ਠਹਿਰਦੇ ਸਨ। ਉਸ ਦੀ ਯਾਤਰਾ ਬਾਰੇ ਜਾਣ ਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਉਸ ਦੀ ਬਹੁਤ ਮਦਦ ਕੀਤੀ।ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਉਸ ਦੀ ਸਾਰੀ ਥਕਾਵਟ ਦੂਰ ਹੋ ਗਈ ਹੈ ਅਤੇ ਉਹ ਉਤਸ਼ਾਹ ਨਾਲ ਭਰ ਗਿਆ ਹੈ। ਇੱਥੇ ਉਹ ਕਾਫੀ ਆਰਾਮ ਮਹਿਸੂਸ ਕਰ ਰਹੀ ਹੈ। ਹੁਣ ਉਹ ਇੱਥੇ ਰਹਿ ਕੇ ਕੁਝ ਦਿਨ ਸੇਵਾ ਕਰੇਗਾ ਅਤੇ ਫਿਰ ਆਪਣੇ ਪਿੰਡ ਵਾਪਸ ਪਰਤੇਗਾ।ਮੱਖਣ ਨੇ ਦੱਸਿਆ ਕਿ ਭਾਵੇਂ ਉਸ ਦਾ ਸਫ਼ਰ ਬਹੁਤ ਵਧੀਆ ਰਿਹਾ ਪਰ ਉਸ ਨੂੰ ਪੁਲ 'ਤੇ ਚੜ੍ਹਨ ਲਈ ਮਦਦ ਦੀ ਲੋੜ ਸੀ। ਇਸ ਦੇ ਲਈ ਵੀ ਹਰ ਵਾਰ ਕੋਈ ਸਹਾਇਕ ਆ ਕੇ ਉਸ ਦੀ ਸੜਕ ਪਾਰ ਕਰਨ ਵਿੱਚ ਮਦਦ ਕਰਦਾ ਸੀ।ਉਸ ਨੇ ਮੱਖਣ ਨੂੰ ਦੱਸਿਆ ਕਿ ਉਹ ਬਚਪਨ ਤੋਂ ਹੀ ਅਪਾਹਜ ਹੈ ਅਤੇ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਦਾ ਹੈ। ਉਹੀ ਉਸਦਾ ਘਰ ਹੈ।ਮੱਖਣ ਨੇ ਦੱਸਿਆ ਕਿ ਕਈ ਵਾਰ ਉਸ ਨੂੰ ਲੱਗਾ ਕਿ ਉਹ ਨਹੀਂ ਪਹੁੰਚ ਸਕੇਗਾ ਪਰ ਫਿਰ ਇਕ ਨਵੀਂ ਊਰਜਾ ਉਸ ਨੂੰ ਹਿੰਮਤ ਦਿੰਦੀ ਅਤੇ ਉਹ ਰਵਾਨਾ ਹੋ ਜਾਂਦਾ।
ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ।ਨਵੇਂ ਰੇਟ ਮੁਤਾਬਕ ਪੰਜਾਬ ਵਿਚ ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਕੁਝ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਜਦੋਂ ਕਿ ਕੁਝ ਸੂਬਿਆਂ ਵਿਚ ਇਸ ਦੇ ਰੇਟ ਵਿਚ ਮਾਮੂਲੀ ਵਾਧਾ ਵੀ ਹੋਇਆ ਹੈ, ਜਦੋਂ ਕਿ ਕਈ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਦੇ ਰੇਟ ਸਥਿਰ ਹਨ।
ਕਾਂਗਰਸੀ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਯਮੁਨਾਨਗਰ ਦੇ ਡਾ. ਵਰਿਆਮ ਸਿੰਘ ਹਸਪਤਾਲ 'ਚ ਵੀਰਵਾਰ ਸ਼ਾਮ ਸਫਲ ਆਪ੍ਰੇਸ਼ਨ ਕੀਤਾ ਗਿਆ। ਉਨ੍ਹਾਂ ਦਾ ਕੈਂਸਰ ਦਾ ਇਲਾਜ ਚਲ ਰਿਹਾ ਹੈ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਆਪਰੇਸ਼ਨ ਤੋਂ ਬਾਅਦ ਉਹ ਠੀਕ ਹਨ।ਨਵਜੋਤ ਸਿੰਘ ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਆਪ੍ਰੇਸ਼ਨ ਤੋਂ ਬਾਅਦ ਸਿੱਧੂ ਨੇ ਆਪਣੀ ਪਤਨੀ ਨਾਲ ਆਪਣੀ ਤਸਵੀਰ 'ਐਕਸ' 'ਤੇ ਸ਼ੇਅਰ ਕਰਦੇ ਹੋਏ ਲਿਖਿਆ, 'ਆਪ੍ਰੇਸ਼ਨ ਬਹੁਤ ਹੀ ਦੁਰਲੱਭ ਬੀਮਾਰੀ ਮੈਟਾਸਟੇਸਿਸ ਲਈ ਕੀਤਾ ਗਿਆ, ਇਹ ਸਾਢੇ ਤਿੰਨ ਘੰਟੇ ਚੱਲਦਾ ਰਿਹਾ। ਸਿੱਧੂ ਨੇ ਆਪਣੀ ਪਤਨੀ ਨੂੰ ਦਲੇਰ ਦੱਸਿਆ ਆਪਣੀ ਪਤਨੀ ਦੀ ਹਿੰਮਤ ਦੀ ਤਾਰੀਫ ਕਰਦਿਆਂ ਕਿਹਾ, "ਉਸ ਦਾ ਇਰਾਦਾ ਮਜ਼ਬੂਤਹੈ, ਉਸ ਦੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਰਹਿੰਦੀ ਹੈ, ਇਸ ਹਿੰਮਤ ਦਾ ਨਾਂ ਨੋਨੀ ਹੈ।ਚੋਣਾਂ ਦੇ ਸੀਜ਼ਨ ਵਿਚ ਇਸ ਤੋਂ ਪਹਿਲਾਂ ਚਰਚਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਪਟਿਆਲਾ ਤੋਂ ਚੋਣ ਲੜੇਗੀ ਪਰ ਇਨ੍ਹਾਂ ਅਫਵਾਹਾਂ ਉਤੇ ਵਿਰਾਮ ਲਾਉਂਦਿਆਂ ਕਰੀਬ ਦੋ ਮਹੀਨੇ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਸੀ ਕਿ ਉਹ ਚੋਣ ਨਹੀਂ ਲੜਨਗੇ। ਸਿੱਧੂ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਲਿਖਿਆ ਕਿ ਅਜਿਹੀਆਂ ਅਟਕਲਾਂ 'ਤੇ ਰੋਕ ਲੱਗਣੀ ਚਾਹੀਦੀ ਹੈ। Operation for rarest of rare Metastasis - lasted three and a half hours …. Affected skin removed and reconstruction done with flaps … her resolve is steadfast , the smile never leaves her face - courage thy name is Noni … Dr Rupinder hoping for a speedy recovery…. pic.twitter.com/qsC6MJW1zE — Navjot Singh Sidhu (@sherryontopp) April 5, 2024 ਦੱਸ ਦੇਈਏ ਕਿ ਨਵਜੋਤ ਕੌਰ ਦੇ ਕੈਂਸਰ ਤੋਂ ਪੀੜਤ ਹੋਣ ਦੀ ਜਾਣਕਾਰੀ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੰਬਰ 'ਚ ਦੱਸਿਆ ਸੀ ਕਿ ਡਾਕਟਰ ਨੇ ਉਨ੍ਹਾਂ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਸੀ। ਨਵਜੋਤ ਕੌਰ ਨੇ ਭਾਵੁਕ ਹੋ ਕੇ ਪੋਸਟ ਲਿਖਿਆ ਸੀ, ''ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੀਈਟੀ ਸਕੈਨ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਹੈ।...
ਹਰਿਆਣਾ ਦੇ ਅੰਬਾਲਾ ਕੈਂਟ 'ਚ ਵੱਡੀ ਵਾਰ.ਦਾਤ ਸਾਹਮਣੇ ਆਈ ਹੈ। ਇੱਥੇ ਖੜ੍ਹੀ ਗੱਡੀ ਵਿਚ ਸੂਟਕੇਸ ਬਰਾਮਦ ਹੋਇਆ। ਉਕਤ ਸੂਟਕੇਸ ਵਿਚ ਤਿੰਨ ਦਿਨਾਂ ਲਾਪਤਾ 13 ਸਾਲਾ ਵਿਦਿਆਰਥੀ ਦੀ ਲਾ.ਸ਼ ਮਿਲੀ। ਉਸ ਦੇ ਪਿਤਾ ਨੇ ਵੀਰਵਾਰ ਨੂੰ ਪਡਾਵ ਥਾਣੇ 'ਚ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।ਦੁਧਲਾ ਮੰਡੀ ਇਲਾਕੇ 'ਚ ਇਕ ਸੂਟਕੇਸ 'ਚੋਂ ਲੜਕੇ ਦੀ ਲਾ.ਸ਼ ਮਿਲੀ। ਇਹ ਸੂਟਕੇਸ ਉਥੇ ਖੜ੍ਹੀ ਹੌਂਡਾ ਸਿਟੀ ਗੱਡੀ (HR85F-1504) ਵਿੱਚੋਂ ਬਰਾਮਦ ਹੋਇਆ। ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਥਾਣਾ ਪਾੜਵਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਲੜਕਾ ਬੀਤੇ ਬੁੱਧਵਾਰ ਘਰੋਂ ਲਾਪਤਾ ਹੋ ਗਿਆ ਸੀ। ਲੜਕੇ ਦੀ ਪਛਾਣ ਗੌਰਵ ਪੁੱਤਰ ਦੇਵੀ ਸਹਾਏ ਵਜੋਂ ਹੋਈ ਹੈ।ਗੌਰਵ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀਆਂ 4 ਭੈਣਾਂ ਹਨ। ਉਹ 9ਵੀਂ ਜਮਾਤ ਵਿੱਚ ਪੜ੍ਹਾਉਂਦਾ ਸੀ ਫਿਲਹਾਲ ਪੁਲਿਸ ਮਾਮਾਲੇ ਦੀ ਜਾਂਚ ਕਰ ਰਹੀ ਹੈ। ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਗੱਡੀ ਅੱਜ ਸਵੇਰੇ 9 ਵਜੇ ਦੇ ਕਰੀਬ ਦੁਧਲਾ ਮੰਡੀ 'ਚ ਖੜ੍ਹੀ ਮਿਲੀ। ਕਾਰ 'ਚੋਂ ਬਦਬੂ ਆ ਰਹੀ ਸੀ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਇਸ ਦੀ ਡਿੱਗੀ ਵਿੱਚੋਂ ਇੱਕ ਸੂਟਕੇਸ ਮਿਲਿਆ। ਇਸ ਸੂਟਕੇਸ ਵਿਚੋਂ ਭਿਆਨਕ ਬਦਬੂ ਆ ਰਹੀ ਸੀ। ਜਦੋਂ ਖੋਲ੍ਹਿਆ ਤਾਂ ਸਾਰਿਆਂ ਦੇ ਲਾਸ਼ ਵੇਖ ਹੋਸ਼ ਉਡ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ।ਪਡਾਵ ਥਾਣਾ ਇੰਚਾਰਜ ਦਲੀਪ ਕੁਮਾਰ, ਡੀਐਸਪੀ ਰਜਤ ਗੁਲੀਆ ਅਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਗੱਡੀ ਵਿਚੋਂ ਇੱਕ ਡਾਇਰੀ, ਵੱਖ-ਵੱਖ ਬੈਂਕਾਂ ਦੀਆਂ ਪਾਸਬੁੱਕਾਂ, ਪਾਣੀ ਦੀਆਂ ਬੋਤਲਾਂ, ਕੱਚ ਦੇ ਗਲਾਸ, ਐਨਕਾਂ ਅਤੇ ਹੋਰ ਸ਼ੱਕੀ ਸਾਮਾਨ ਬਰਾਮਦ ਕੀਤਾ ਹੈ। ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Khanna Bus Viral Video: खन्ना में ओवरलोड बस का वीडियो वायरल;पुलिस ने काटा चालान
Kailash Mansarovar Yatra News: भारत-चीन मानसरोवर यात्रा और सीधी उड़ानें फिर से शुरू होंगी! S. Jaishankar की चीनी विदेश मंत्री से मुलाकात
Jaggery Benefits: सर्दियों में गुड़ को करें अपनी डाइट में शामिल, सेहत को मिलेंगे ये गजब फायदे