LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
harpreet singh bedi
accident ka

ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਾਟਾ ਏਸ ਅਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋਈ। ਇਸ ਦੌਰਾਨ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌ.ਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਸਾਰੇ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇੱਕ ਧਾਰਮਿਕ ਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਏਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।ਮ੍ਰਿਤਕਾਂ ਦੀ ਪਛਾਣ ਸੁਖਦੇਵ ਰਾਜ (38), ਲਵਪ੍ਰੀਤ (22), ਕਰਮਜੀਤ ਕੌਰ ਪਤਨੀ ਸੁਰੇਸ਼ ਕੁਮਾਰ (36), ਕਰਮਜੀਤ ਕੌਰ ਪਤਨੀ ਸੁਖਚੈਨ ਸਿੰਘ (35), ਦੀਪਕ ਕੁਮਾਰ (27) ਸ਼ਾਮਲ ਹਨ। ਸਾਰੇ ਮ੍ਰਿਤਕ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਰਹਿਣ ਵਾਲੇ ਹਨ। ਜ਼ਖਮੀਆਂ ਨੂੰ ਕੋਟਕਪੂਰਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ।

lady 1

ਰਿਸ਼ਤੇ ਵਿਚ ਭਤੀਜਾ ਲੱਗਦੇ ਨੌਜਵਾਨ ਨਾਲ ਹੀ ਇਕ ਮਹਿਲਾ ਦੇ ਨਾਜਾਇਜ਼ ਸਬੰਧ ਬਣ ਗਏ। ਇਸ ਵਿਚਾਏ ਇਕ ਦਿਨ ਦੋਵਾਂ ਨੂੰ ਹਮਬਿਸਤਰ ਹੋਇਆਂ ਨੂੰ ਮਹਿਲਾ ਦੀ ਧੀ ਨੇ ਵੇਖ ਲਿਆ। ਧੀ ਕਿਤੇ ਰਾਜ਼ ਨਾ ਖੋਲ੍ਹ ਦੇਵੇ ਇਸ ਲਈ ਮਹਿਲਾ ਨੇ ਆਪਣੀ ਹੀ ਧੀ ਦਾ ਦਾਤਰੀ ਨਾਲ ਕ.ਤ.ਲ ਕਰ ਦਿੱਤਾ।ਇਹ ਮਾਮਲਾ ਹਾਪੁੜ ਦੇ ਬਹਾਦੁਰਗੜ੍ਹ ਥਾਣਾ ਖੇਤਰ ਦੇ ਜਖੈਦਾ ਰਹਿਮਤਪੁਰ ਪਿੰਡ ਦਾ ਹੈ। ਮ੍ਰਿਤਕ ਲੜਕੀ ਕਾਵਿਆ ਦਾ ਪਿਤਾ ਰਾਜੀਵ ਟਰੱਕ ਡਰਾਈਵਰ ਹੈ। ਉਹ ਕੰਮ ਕਾਰਨ ਅਕਸਰ ਘਰੋਂ ਬਾਹਰ ਰਹਿੰਦਾ ਸੀ। ਆਪਣੀ ਧੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਉਹ ਪਿੰਡ ਪੁੱਜਾ। ਉਸ ਨੇ ਦੱਸਿਆ ਕਿ ਉਹ ਹਰ ਰੋਜ਼ ਆਪਣੀ ਪਤਨੀ ਅਤੇ ਬੇਟੀ ਨਾਲ ਫੋਨ 'ਤੇ ਗੱਲ ਕਰਦਾ ਸੀ। ਉਸ ਨੇ ਐਤਵਾਰ ਨੂੰ ਆਪਣੀ ਧੀ ਨਾਲ ਗੱਲ ਕੀਤੀ ਸੀ। ਉਸ ਨੂੰ ਨਹੀਂ ਪਤਾ ਸੀ ਕਿ ਉਹ ਆਪਣੀ ਧੀ ਨਾਲ ਆਖਰੀ ਵਾਰ ਗੱਲ ਕਰ ਰਿਹਾ ਸੀ। ਐਤਵਾਰ ਸ਼ਾਮ ਨੂੰ 6 ਸਾਲ ਦੀ ਬੱਚੀ ਕਾਵਿਆ ਦੀ ਹੱਤਿ.ਆ ਦਾ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਲੜਕੀ ਨੇ ਆਪਣੀ ਮਾਂ ਸੁਰੇਖਾ ਨੂੰ ਉਸ ਦੇ ਭਤੀਜੇ ਅੰਕਿਤ ਨਾਲ ਇਤਰਾਜ਼ਯੋਗ ਹਾਲਤ ਵਿਚ ਦੇਖਿਆ ਸੀ ਅਤੇ ਉਸ ਨੇ ਪਿਤਾ ਨੂੰ ਇਸ ਬਾਰੇ ਦੱਸਣ ਦੀ ਧਮਕੀ ਦਿੱਤੀ ਸੀ। ਜਿਸ ਤੋਂ ਬਾਅਦ ਗੁੱਸੇ 'ਚ ਮਾਂ ਸੁਰੇਖਾ ਨੇ ਦਾਤਰੀ ਨਾਲ ਉਸ ਦਾ ਕ.ਤ.ਲ ਕਰ ਦਿੱਤਾ ਪਰ ਉਨ੍ਹਾਂ ਨੇ ਸਾਰਿਆਂ ਨੂੰ ਇਹ ਕਿਹਾ ਕਿ ਬੱਚੀ ਅਗਵਾ ਹੋ ਗਈ ਹੈ ਤੇ ਤਫਤੀਸ਼ 'ਚ ਅਹਿਮ ਸੁਰਾਗ ਮਿਲਣ ਤੋਂ ਬਾਅਦ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ। ਇਸ ਮਾਮਲੇ ਵਿਚ ਏਐਸਪੀ ਰਾਜਕੁਮਾਰ ਅਗਰਵਾਲ ਅਤੇ ਸੀਓ ਆਸ਼ੂਤੋਸ਼ ਸ਼ਿਵਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।ਜਾਂਚ ਦੌਰਾਨ ਫੋਰੈਂਸਿਕ ਟੀਮ ਨੇ ਮ੍ਰਿਤਕ ਦੇ ਘਰ ਦੇ ਸਾਰੇ ਪਾਸੇ ਤੇ ਖੰਡਰ ਵਿਚ ਖੂਨ ਦੇ ਛਿੱਟੇ ਮਿਲੇ। ਜਿਸ ਤੋਂ ਬਾਅਦ ਐਸਪੀ ਦੀ ਅਗਵਾਈ ਵਿੱਚ ਟੀਮ ਨੇ ਪੂਰੇ ਘਰ ਦੀ ਬਾਰੀਕੀ ਨਾਲ ਜਾਂਚ ਕੀਤੀ। ਰਸੋਈ ਵਿੱਚ ਤਾਜ਼ਾ ਚੌਂਕਾ ਲਗਾਇਆ ਗਿਆ। ਇਸ ਤੋਂ ਇਲਾਵਾ ਸਾਰਾ ਘਰ ਧੋਤਾ ਗਿਆ। ਜਦੋਂ ਕੈਮੀਕਲ ਦੀ ਵਰਤੋਂ ਕਰਕੇ ਜਾਂਚ ਕੀਤੀ ਗਈ ਤਾਂ ਘਰ ਦੀ ਰਸੋਈ, ਕਮਰੇ ਅਤੇ ਨਾਲੀ ਵਿੱਚ ਖੂਨ ਪਾਇਆ ਗਿਆ। ਦਾਤਰੀ ਵੀ ਪੁਲਿਸ ਨੇ ਬਰਾਮਦ ਕਰ ਲਈ ਹੈ। ਜਦੋਂ ਸੁਰੇਖਾ ਅਤੇ ਅੰਕਿਤ ਨੂੰ ਹਿਰਾਸਤ ਵਿੱਚ ਲੈ ਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਦੋਵਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ। 

masala lassi

ਗਰਮੀਆਂ ਸ਼ੁਰੂ ਹੋ ਗਈਆਂ ਹਨ। ਧੁੱਪ ਅਤੇ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਲੋਕ ਆਪਣੀ ਖੁਰਾਕ ਵਿੱਚ ਕੁਝ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਪਸੰਦ ਕਰਦੇ ਹਨ ਜੋ ਸਵਾਦ ਵਿਚ ਵਧੀਆ ਹੋਣ ਦੇ ਨਾਲ-ਨਾਲ ਸਰੀਰ ਨੂੰ ਠੰਢਾ ਅਤੇ ਹਾਈਡ੍ਰੇਟ ਵੀ ਰੱਖਣ। ਮਸਾਲਾ ਲੱਸੀ ਵੀ ਅਜਿਹੀਆਂ ਸਿਹਤਮੰਦ ਚੀਜ਼ਾਂ ਵਿੱਚ ਹੀ ਸ਼ਾਮਲ ਹੁੰਦੀ ਹੈ। ਗਰਮੀਆਂ ਵਿੱਚ ਮਸਾਲੇਦਾਰ ਲੱਸੀ ਦਾ ਸੇਵਨ ਨਾ ਸਿਰਫ਼ ਸਰੀਰ ਦਾ ਤਾਪਮਾਨ ਬਰਕਰਾਰ ਰੱਖਣ ਵਿੱਚ ਮਦਦ ਕਰਦਾ ਹੈ, ਸਗੋਂ ਕਮਜ਼ੋਰ ਪਾਚਨ ਕਿਰਿਆ ਨੂੰ ਸੁਧਾਰਨ ਵਿੱਚ ਵੀ ਮਦਦ ਕਰਦਾ ਹੈ। ਇੰਨਾ ਹੀ ਨਹੀਂ, ਲੱਸੀ ਦੀ ਨਿਯਮਤ ਵਰਤੋਂ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾ ਕੇ ਕਈ ਬਿਮਾਰੀਆਂ ਤੋਂ ਦੂਰ ਰੱਖਣ ਵਿਚ ਮਦਦ ਕਰਦੀ ਹੈ। ਚੰਗੀ ਗੱਲ ਇਹ ਹੈ ਕਿ ਸਿਹਤ ਲਈ ਫਾਇਦੇਮੰਦ ਇਸ ਲੱਸੀ ਨੂੰ ਤੁਸੀਂ ਘਰ 'ਚ ਆਸਾਨੀ ਨਾਲ ਤਿਆਰ ਕਰ ਸਕਦੇ ਹੋ। ਆਓ ਜਾਣਦੇ ਹਾਂ ਮਸਾਲਾ ਲੱਸੀ ਬਣਾਉਣ ਦੀ ਰੈਸਿਪੀ ਕੀ ਹੈ। ਮਸਾਲਾ ਲੱਸੀ ਬਣਾਉਣ ਲਈ ਸਮੱਗਰੀ- 2 ਕੱਪ ਦਹੀਂ- 2 ਚਮਚ ਭੁੰਨਿਆ ਹੋਇਆ ਜੀਰਾ ਪਾਊਡਰ- 1/2 ਚਮਚ ਹਰੀ ਮਿਰਚ-1/4 ਕੱਪ ਪੁਦੀਨੇ ਦੇ ਪੱਤੇ ਕੱਟੇ ਹੋਏ-1/4 ਕੱਪ ਹਰੇ ਧਨੀਏ ਪੱਤੇ- 1 ਚਮਚ ਕਾਲਾ ਨਮਕ- ਨਮਕ ਸਵਾਦ ਅਨੁਸਾਰ ਮਸਾਲਾ ਲੱਸੀ ਬਣਾਉਣ ਦਾ ਤਰੀਕਾ-ਮਸਾਲਾ ਮੱਖਣ ਬਣਾਉਣ ਲਈ ਪਹਿਲਾਂ ਪੁਦੀਨੇ ਦੀਆਂ ਪੱਤੀਆਂ ਅਤੇ ਹਰੇ ਧਨੀਏ ਦੀਆਂ ਪੱਤੀਆਂ ਨੂੰ ਤੋੜੋ ਅਤੇ ਉਨ੍ਹਾਂ ਦੇ ਮੋਟੇ ਡੰਡੇ ਨੂੰ ਵੱਖ ਕਰੋ। ਇਸ ਤੋਂ ਬਾਅਦ ਹਰੀ ਮਿਰਚ ਨੂੰ ਕੱਟ ਕੇ ਮਿਕਸਰ 'ਚ ਪੁਦੀਨੇ ਦੀਆਂ ਪੱਤੀਆਂ, ਹਰੇ ਧਨੀਏ ਦੀਆਂ ਪੱਤੀਆਂ, ਅੱਧਾ ਕੱਪ ਦਹੀਂ, ਜ਼ੀਰਾ ਪਾਊਡਰ ਅਤੇ ਕਾਲਾ ਨਮਕ ਪਾ ਕੇ ਪੀਸ ਲਓ। ਦਹੀਂ ਪਾਉਂਦਿਆਂ ਹੀ ਮਿਕਸਰ ਵਿੱਚ ਵਾਧੂ ਪਾਣੀ ਪਾਉਣ ਦੀ ਲੋੜ ਨਹੀਂ ਪਵੇਗੀ। ਹੁਣ ਇਸ ਤਿਆਰ ਕੀਤੇ ਹੋਏ ਪੇਸਟ ਨੂੰ ਇੱਕ ਵੱਡੇ ਭਾਂਡੇ ਵਿੱਚ ਕੱਢ ਲਓ ਤੇ ਇਸ ਵਿਚ ਬਾਕੀ ਬਚਿਆ ਡੇਢ ਕੱਪ ਦਹੀਂ, ਸਵਾਦ ਅਨੁਸਾਰ ਸਾਦਾ ਨਮਕ ਅਤੇ ਕਰੀਬ ਢਾਈ ਕੱਪ ਠੰਢਾ ਪਾਣੀ ਪਾਓ। ਇਸ ਤੋਂ ਬਾਅਦ, ਕਰੀਬ 2 ਤੋਂ 3 ਮਿੰਟ ਤੱਕ ਦਹੀਂ ਨੂੰ ਚੰਗੀ ਤਰ੍ਹਾਂ ਅਤੇ ਤੇਜ਼ੀ ਨਾਲ ਰਿੜਕ ਲਓ। ਅਜਿਹਾ ਕਰਨ ਨਾਲ ਦਹੀਂ ਚੰਗੀ ਝੱਗ ਵਾਲੀ ਲੱਸੀ ਵਿੱਚ ਬਦਲ ਜਾਵੇਗਾ। ਇਸ ਤੋਂ ਬਾਅਦ, ਇੱਕ ਸਰਵਿੰਗ ਗਲਾਸ ਵਿੱਚ ਤਿਆਰ ਲੱਸੀ ਪਾਓ, ਬਰਫ਼ ਦੇ ਕਿਊਬ ਪਾਓ ਤੇ ਸਰਵ ਕਰੋ।...

cake online news1

ਬੀਤੇ ਦਿਨੀਂ ਪਟਿਆਲਾ ਵਿਚ ਕੇਕ ਖਾਣ ਨਾਲ ਬੱਚੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੋਸਟਮਾਰਟਮ ਰਿਪੋਰਟ ਆ ਗਈ ਹੈ ਪਰ ਪੋਸਟਮਾਰਟਮ ਰਿਪੋਰਟ ਤੋਂ ਵੀ ਮੌਤ ਦੇ ਕਾਰਨਾਂ ਬਾਰੇ ਖੁਲਾਸਾ ਨਹੀਂ ਹੋ ਸਕਿਆ ਹੈ। ਹੁਣ ਪੈਥੋਲੋਜੀ ਲੈਬ ਵਿਚ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਇਸ ਲੈਬ ਤੋਂ ਰਿਪੋਰਟ ਆਉਣ ਵਿਚ 3 ਤੋਂ 4 ਮਹੀਨੇ ਲੱਗ ਸਕਦੇ ਹਨ।ਰਜਿੰਦਰਾ ਹਸਪਤਾਲ ਦੇ ਫੋਰੈਂਸਿਕ ਵਿਭਾਗ ਨੇ ਪੋਸਟਮਾਰਟਮ ਰਿਪੋਰਟ ਜਾਰੀ ਕਰ ਦਿੱਤੀ ਹੈ ਪਰ ਇਸ ਵਿੱਚ ਮਾਨਵੀ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੋਸਟਮਾਰਟਮ ਦੌਰਾਨ ਮਾਨਵੀ ਦੇ ਪੇਟ ਵਿੱਚੋਂ ਜੋ ਸੈਂਪਲ ਲਈ ਗਏ ਹਨ, ਉਨ੍ਹਾਂ ਨੂੰ 16 ਕਿਸਮ ਦੀਆਂ ਸੀਲਾਂ ਲਗਾ ਕੇ ਜਾਂਚ ਲਈ ਪੈਥੋਲੋਜੀ ਅਤੇ ਕੈਮੀਕਲ ਲੈਬ ਵਿੱਚ ਭੇਜਿਆ ਗਿਆ ਹੈ।ਇਨ੍ਹਾਂ ਦੋਨਾਂ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਾਨਵੀ ਦੀ ਮੌਤ ਦੇ ਕਾਰਨਾਂ ਦਾ ਅਸਲ ਰਾਜ਼ ਸਾਹਮਣੇ ਆ ਸਕੇਗਾ। ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਅਨੁਸਾਰ ਮਾਨਵੀ ਦੇ ਪੇਟ, ਵੱਡੀ ਅੰਤੜੀ, ਛੋਟੀ ਅੰਤੜੀ, ਗੁਰਦਾ, ਲੀਵਰ ਸਮੇਤ ਕਈ ਹਿੱਸਿਆਂ ਦੇ ਸੈਂਪਲ ਲਏ ਗਏ ਹਨ।ਇਨ੍ਹਾਂ ਨੂੰ ਜਾਂਚ ਲਈ ਪੈਥੋਲੋਜੀ ਲੈਬ ਦੇ ਨਾਲ-ਨਾਲ ਕੈਮੀਕਲ ਐਗਜ਼ਾਮੀਨਰ ਨੂੰ ਭੇਜ ਦਿੱਤਾ ਗਿਆ ਹੈ। ਜੇਕਰ ਕੇਕ ਵਿੱਚ ਕਿਸੇ ਕਿਸਮ ਦਾ ਜ਼ਹਿਰ ਪਾਇਆ ਜਾਂਦਾ ਹੈ ਤਾਂ ਕੈਮੀਕਲ ਐਗਜ਼ਾਮੀਨਰ ਪੇਟ ਵਿੱਚੋਂ ਲਏ ਨਮੂਨੇ ਵਿੱਚ ਇਸ ਦਾ ਪਤਾ ਲਗਾ ਸਕਣਗੇ। 

worlds oldest

ਦੁਨੀਆ ਭਰ ਵਿਚੋਂ ਸਭ ਤੋਂ ਬਜ਼ੁਰਗ ਜੁਆਨ ਵਿਸੇਂਟ ਪੇਰੇਜ਼ ਮੋਰਾ ਦਾ 114 ਸਾਲਾਂ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਵੈਨੇਜ਼ੁਏਲਾ ਦੇ ਰਹਿਣ ਵਾਲੇ ਸਨ। ਉਨ੍ਹਾਂ ਨੂੰ ਗਿਨੀਜ਼ ਵਰਲਡ ਰਿਕਾਰਡਜ਼ ਵੱਲੋਂ 2022 ਵਿੱਚ ਵਿਸ਼ਵ ਦੇ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਪ੍ਰਮਾਣਿਤ ਕੀਤਾ ਗਿਆ ਸੀ। ਉਨ੍ਹਾਂ ਦਾ ਦੇਹਾਂਤ ਮੰਗਲਵਾਰ ਨੂੰ ਹੋਇਆ। ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਿਹਾ, "ਜੁਆਨ ਵਿਸੇਂਟ ਪੇਰੇਜ਼ ਮੋਰਾ 114 ਸਾਲ ਦੀ ਉਮਰ ਵਿੱਚ ਸਦੀਵੀ ਵਿਛੋੜਾ ਦੇ ਗਏ ਹਨ।" ਗਿਨੀਜ਼ ਦੇ ਅਨੁਸਾਰ, ਪੇਰੇਜ਼ ਨੂੰ ਅਧਿਕਾਰਤ ਤੌਰ 'ਤੇ 4 ਫਰਵਰੀ, 2022 ਨੂੰ ਜ਼ਿੰਦਾ ਸਭ ਤੋਂ ਬਜ਼ੁਰਗ ਆਦਮੀ ਵਜੋਂ ਪੁਸ਼ਟੀ ਕੀਤੀ ਗਈ ਸੀ, ਜਦੋਂ ਉਹ 112 ਸਾਲ ਅਤੇ 253 ਦਿਨ ਦੇ ਸੀ। 2022 ਤਕ ਉਸ ਦੇ 41 ਪੋਤੇ-ਪੋਤੀਆਂ, 18 ਪੜਪੋਤੇ-ਪੋਤੀਆਂ ਅਤੇ 12 ਪੜਪੋਤੇ-ਪੋਤੀਆਂ ਸਨ। ਟਿਓ ਵਿਸੇਂਟੇ ਵਜੋਂ ਜਾਣੇ ਜਾਂਦੇ ਕਿਸਾਨ ਦਾ ਜਨਮ 27 ਮਈ, 1909 ਨੂੰ ਟੈਚੀਰਾ ਦੇ ਐਂਡੀਅਨ ਰਾਜ ਦੇ ਐਲ ਕੋਬਰੇ ਸ਼ਹਿਰ ਵਿੱਚ ਹੋਇਆ ਸੀ ਅਤੇ ਉਹ 10 ਬੱਚਿਆਂ ਵਿੱਚੋਂ ਨੌਵਾਂ ਸੀ।"ਪੰਜ ਸਾਲ ਦੀ ਉਮਰ ਵਿੱਚ, ਉਸ ਨੇ ਆਪਣੇ ਪਿਤਾ ਅਤੇ ਭਰਾਵਾਂ ਨਾਲ ਖੇਤੀਬਾੜੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ ਅਤੇ ਗੰਨੇ ਤੇ ਕੌਫੀ ਦੀ ਵਾਢੀ ਵਿੱਚ ਸਹਾਇਤਾ ਕੀਤੀ।" ਇਸ ਮਗਰੋਂ ਉਹ ਇੱਕ ਸ਼ੈਰਿਫ ਬਣ ਗਏ ਤੇ ਜ਼ਮੀਨੀ ਝਗੜਿਆਂ ਦੇ ਮਾਮਲੇ ਸੁਲ਼ਝਾਉਣ ਲੱਗੇ।

pp vaca

ਪੰਜਾਬ ਵਿਚ ਸਰਕਾਰੀ ਨੌਕਰੀ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ਖਬਰੀ ਆ ਗਈ ਹੈ। ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੀ ਬੰਪਰ ਭਰਤੀ ਚੱਲ ਰਹੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲਾਂ ਦੀਆਂ 1700 ਤੋਂ ਵੱਧ ਆਸਾਮੀਆਂ ਉਤੇ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਜਾਵੇਗੀ ।ਜੇਕਰ ਤੁਸੀਂ ਹਾਲੇ ਫਾਰਮ ਨਹੀਂ ਭਰਿਆ ਤਾਂ ਹੁਣ ਭਰ ਦਿਓ ਕਿਉਂਕਿ ਇਸ ਤੋਂ ਬਾਅਦ ਇਹ ਮੌਕਾ ਨਹੀਂ ਮਿਲੇਗਾ। ਪੰਜਾਬ ਪੁਲਿਸ ਵਿਚ ਕਾਂਸਟੇਬਲਾਂ ਦੇ ਕੁੱਲ 1746 ਅਹੁਦਿਆਂ ਉਤੇ ਉਮੀਦਵਾਰਾਂ ਦੀ ਭਰਤੀ ਹੋਵੇਗੀ। ਇਸ ਲਈ ਆਨਲਾਈਨ ਹੀ ਅਪਲਾਈ ਕੀਤਾ ਜਾਵੇਗਾ। ਪੰਜਾਬ ਪੁਲਿਸ ਦੀ ਆਫੀਸ਼ੀਅਲ ਵੈੱਬਸਾਈਟ : punjabpolice.gov.in ‘ਤੇ ਅਪਲਾਈ ਕੀਤਾ ਜਾ ਸਕਦਾ ਹੈ। 14 ਮਾਰਚ ਤੋਂ ਅਰਜ਼ੀਆਂ ਸਵੀਕਾਰ ਕੀਤੀਆਂ ਜਾ ਰਹੀਆਂ ਹਨ ਤੇ ਫਾਰਮ ਭਰਨ ਦੀ ਲਾਸਟ ਤਰੀਕ 4 ਅਪ੍ਰੈਲ 2024 ਹੈ।ਕਾਂਸਟੇਬਲ ਦੇ ਕੁੱਲ 1746 ਆਸਾਮੀਆਂ ਵਿਚੋਂ 970 ਆਸਾਮੀਆਂ ਡਿਸਟ੍ਰਿਕਟ ਪੁਲਿਸ ਕੈਡਰ ਦੇ ਹਨ ਤੇ 776 ਅਹੁਦੇ ਆਰਮਡ ਪੁਲਿਸ ਕੈਡਰ ਪੰਜਾਬ ਲਈ ਹੈ। ਇਸ ਲਈ ਅਪਲਾਈ ਕਰਨ ਲਈ ਜ਼ਰੂਰੀ ਹੈ ਕਿ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਵੇ। ਉਮਰ ਸੀਮਾ 18 ਤੋਂ 28 ਸਾਲ ਤੈਅ ਕੀਤੀ ਗਈ ਹੈ। 450 ਰੁਪਏ ਦੀ ਅਰਜ਼ੀ ਫੀਸ ਅਤੇ 650 ਰੁਪਏ ਪ੍ਰੀਖਿਆ ਫੀਸ ਰੱਖੀ ਗਈ ਹੈ। ਕਈ ਦੌਰ ਦੀ ਪ੍ਰੀਖਿਆ ਤੋਂ ਬਾਅਦ ਚੋਣ ਕੀਤੀ ਜਾਵੇਗੀ। ਡਿਟਲ ਜਾਣਨ ਲਈ ਅਤੇ ਅਪਡੇਟ ਪੜ੍ਹਨ ਲਈ ਸਮੇਂ-ਸਮੇਂ ‘ਤੇ ਆਫੀਸ਼ੀਅਲ ਵੈੱਬਸਾਈਟ ਵਿਜ਼ਿਟ ਕਰੋ। ਸਿਲੈਕਟ ਹੋਣ ‘ਤੇ ਤਨਖਾਹ 19,900 ਰੁਪਏ ਹੈ।

aap list

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨ ਦਿੱਤੇ ਗਏ ਹਨ। ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।ਪਹਿਲੀ ਸੂਚੀ ਵਿੱਚ ਪਾਰਟੀ ਨੇ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀ.ਪੀ. ਸ਼ਾਮਲ ਹਨ। ‘ਆਪ’ ਦੀ ਦੂਜੀ ਸੂਚੀ ਤੋਂ ਬਾਅਦ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।  

arvind kejriwal one

ਤਿਹਾੜ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਬੰਧੀ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਜੇਲ੍ਹ ਵਿਚ ਸਿਹਤ ਠੀਕ ਨਹੀਂ ਹੈ, 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਭਾਰ ਕਾਫੀ ਘੱਟ ਗਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦਿੱਤੀ ਹੈ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ 4.5 ਕਿਲੋ ਘਟ ਗਿਆ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਡਾਕਟਰਾਂ ਨੇ ਅਰਵਿੰਦ ਕੇਜਰੀਵਾਲ ਦੇ ਘਟ ਰਹੇ ਵਜ਼ਨ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਦਿੱਲੀ ਦੇ ਮੰਤਰੀ ਆਤਿਸ਼ੀ ਮਾਰਲੇਨਾ ਨੇ ਟਵੀਟ ਕਰਦਿਆਂ ਲਿਖਿਆ, “ਅਰਵਿੰਦ ਕੇਜਰੀਵਾਲ ਸ਼ੂਗਰ ਦੇ ਗੰਭੀਰ ਰੋਗੀ ਹਨ। ਸਿਹਤ ਸਮੱਸਿਆਵਾਂ ਦੇ ਬਾਵਜੂਦ ਉਹ 24 ਘੰਟੇ ਦੇਸ਼ ਦੀ ਸੇਵਾ ਵਿਚ ਲੱਗੇ ਰਹੇ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਭਾਰ 4.5 ਕਿਲੋ ਘਟ ਗਿਆ, ਇਹ ਬਹੁਤ ਚਿੰਤਾਜਨਕ ਹੈ। ਭਾਜਪਾ ਉਨ੍ਹਾਂ ਦੀ ਸਿਹਤ ਨੂੰ ਖਤਰੇ ਵਿਚ ਪਾ ਰਹੀ ਹੈ। ਜੇ ਅਰਵਿੰਦ ਕੇਜਰੀਵਾਲ ਨੂੰ ਕੁੱਝ ਹੋਇਆ ਤਾਂ ਦੇਸ਼ ਕੀ, ਰੱਬ ਵੀ ਮੁਆਫ਼ ਨਹੀਂ ਕਰੇਗਾ...”।ਹਾਲਾਂਕਿ ਜੇਲ੍ਹ ਦੇ ਡਾਕਟਰਾਂ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਹੈ। ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ਨੰਬਰ 2 ਵਿਚ 14X8 ਫੁੱਟ ਦੀ ਸੈੱਲ ਵਿਚ ਰਖਿਆ ਗਿਆ ਹੈ।

mi hardik

IPL 2024 ਹਾਲ ਦੀ ਘੜੀ ਮੁੰਬਈ ਇੰਡੀਅਨਜ਼ ਤੇ ਕਪਤਾਨ ਹਾਰਦਿਕ ਪੰਡਯਾ ਲਈ ਸਹੀ ਨਹੀਂ ਜਾ ਰਿਹਾ। ਰਾਜਸਥਾਨ ਰਾਇਲਜ਼ ਨਾਲ ਹੋਈ ਮੈਚ ਵਿਚ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ ਮੁੰਬਈ ਇੰਡੀਅਨਜ਼ ਨੂੰ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ। ਉਧਰ, ਰੋਹਿਤ ਸ਼ਰਮਾ ਨੂੰ ਹਟਾਉਣ ਮਗਰੋਂ ਕਪਤਾਨ ਬਣੇ ਹਾਰਦਿਕ ਪੰਡਯਾ ਹਰ ਮੈਚ ਵਿਚ ਹੂਟਿੰਗ ਦਾ ਸ਼ਿਕਾਰ ਹੋ ਰਹੇ ਹਨ। ਉਹ ਲਗਾਤਾਰ ਟ੍ਰੋਲਿੰਗ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਇਸ ਹਾਰ ਤੋਂ ਬਾਅਦ ਹਾਰਦਿਕ ਦੀ ਕਪਤਾਨੀ 'ਤੇ ਸਵਾਲ ਉੱਠ ਰਹੇ ਹਨ। ਇਸ ਵਿਚਾਲੇ ਹਾਰਦਿਕ ਨੇ ਇੱਕ ਭਾਵੁਕ ਪੋਸਟ ਕੀਤੀ ਹੈ। ਇਸ ਪੋਸਟ 'ਚ ਪੰਡਯਾ ਨੇ ਮੁੰਬਈ ਇੰਡੀਅਨਜ਼ ਦੇ ਪ੍ਰਸ਼ੰਸਕਾਂ ਲਈ ਖਾਸ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਮੈਚਾਂ 'ਚ ਮੁੰਬਈ ਇੰਡੀਅਨਜ਼ ਦੀ ਰਣਨੀਤੀ ਕੀ ਹੋਵੇਗੀ? 'ਅਸੀਂ ਕਦੇ ਹਾਰ ਨਹੀਂ ਮੰਨਦੇ, ਅਸੀਂ ਲੜਦੇ ਰਹਾਂਗੇ, ਅਸੀਂ ਅੱਗੇ ਵਧਦੇ ਰਹਾਂਗੇ...'ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੇ ਟੀਮ ਦੀ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਮੁੰਬਈ ਇੰਡੀਅਨਜ਼ ਦੇ ਖਿਡਾਰੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਹਾਰਦਿਕ ਨੇ ਕੈਪਸ਼ਨ 'ਚ ਲਿਖਿਆ ਹੈ- 'ਇਸ ਟੀਮ ਦੇ ਬਾਰੇ ਵਿੱਚ ਤੁਹਾਨੂੰ ਇੱਕ ਗੱਲ ਪਤਾ ਹੋਣੀ ਚਾਹੀਦੀ ਹੈ, ਅਸੀਂ ਕਦੇ ਹਾਰ ਨਹੀਂ ਮੰਨਦੇ, ਅਸੀਂ ਲੜਦੇ ਰਹਾਂਗੇ, ਅੱਗੇ ਵਧਦੇ ਰਹਾਂਗੇ।' ਹਾਲਾਂਕਿ ਹਾਰਦਿਕ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਜ਼ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। If there's one thing you should know about this team, we never give up. We'll keep fighting, we'll keep going. pic.twitter.com/ClcPnkP0wZ — hardik pandya (@hardikpandya7) April 2, 2024 ਮੁੰਬਈ ਇੰਡੀਅਨਜ਼ ਨੂੰ ਸੀਜ਼ਨ ਦੀ ਪਹਿਲੀ ਜਿੱਤ ਦਾ ਇੰਤਜ਼ਾਰਦੱਸ ਦੇਈਏ ਕਿ ਲਗਾਤਾਰ ਪਹਿਲੇ ਤਿੰਨ ਮੈਚ ਹਾਰਨ ਤੋਂ ਬਾਅਦ ਫਿਲਹਾਲ ਮੁੰਬਈ ਇੰਡੀਅਨਸ ਅੰਕ ਸੂਚੀ 'ਚ ਸਭ ਤੋਂ ਹੇਠਲੇ ਸਥਾਨ 'ਤੇ ਹੈ। ਇਹ ਟੀਮ ਸੀਜ਼ਨ ਦੀ ਪਹਿਲੀ ਜਿੱਤ ਦਾ ਇੰਤਜ਼ਾਰ ਕਰ ਰਹੀ ਹੈ। ਹੁਣ ਮੁੰਬਈ ਇੰਡੀਅਨਜ਼ ਆਪਣਾ ਅਗਲਾ ਮੈਚ ਦਿੱਲੀ ਕੈਪੀਟਲਸ ਨਾਲ ਖੇਡੇਗੀ। ਮੁੰਬਈ ਇੰਡੀਅਨਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੈਚ 7 ਅਪ੍ਰੈਲ ਨੂੰ ਖੇਡਿਆ ਜਾਵੇਗਾ।...

weather update 030420 2

ਪੰਜਾਬ ਤੇ ਹਰਿਆਣਾ ਵਿਚ ਮੌਸਮ ਮੁੜ ਰੰਗ ਬਦਲੇਗਾ। 3 ਤੇ 4 ਅਪ੍ਰੈਲ ਨੂੰ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। 3 ਤੇ 4 ਅਪ੍ਰੈਲ ਨੂੰ ਹਰਿਆਣਾ ਦੇ ਕਈ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ ਤੇ ਮੀਂਹ ਪਵੇਗਾ। 5 ਅਪ੍ਰੈਲ ਨੂੰ ਪੰਜਾਬ ਤੇ ਹਰਿਆਣਾ ਵਿਚ ਮੀਂਹ ਪੈ ਸਕਦਾ ਹੈ।2 ਅਪ੍ਰੈਲ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਪੱਛਮੀ ਗੜਬੜੀ ਕਾਰਨ ਇਹ ਬਦਲਾਅ ਹੋਣ ਵਾਲਾ ਹੈ। ਪੰਜਾਬ ਵਿਚ ਵੀ ਜਲਦ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਲਈ ਅੱਜ ਕਈ ਹਿੱਸਿਆਂ ਮੀਂਹ ਪੈ ਸਕਦਾ ਹੈ ਤੇ ਦਿਨ ਦਾ ਤਾਪਮਾਨ ਵਿਚ ਵੀ 2 ਤੋਂ 3 ਡਿਗਰੀ ਹੇਠਾਂ ਆਉਣ ਦੀ ਸੰਭਾਵਨਾ ਹੈ। 3 ਤੇ 4 ਅਪ੍ਰੈਲ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਜੀਂਦ, ਹਰਿਆਣਾ, ਭਿਵਾਨੀ, ਦਾਦਰੀ ਵਿਚ ਹਲਕੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 4 ਅਪ੍ਰੈਲ ਨੂੰ ਵੀ ਇਹੋ ਜਿਹਾ ਮੌਸਮ ਦੇਖਣ ਨੂੰ ਮਿਲੇਗਾ। ਪਹਾੜਾਂ ਵਿਚ ਵੀ ਮੀਂਹ ਦੇ ਆਸਾਰ ਵਧੇ ਹਨ। ਉਧਰ, ਮੀਂਹ ਮੁੜ ਕਿਸਾਨਾਂ ਨੂੰ ਚਿੰਤਾ ਦੇ ਘੇਰੇ ਵਿਚ ਲਿਆ ਖੜ੍ਹਾ ਕਰੇਗਾ। ਬੀਤੇ ਦਿਨਾਂ ਵਿਚ ਵੀ ਮੀਂਹ ਤੇ ਤੇਜ਼ ਹਵਾਵਾਂ ਨਾਲ ਪੰਜਾਬ ਦੇ ਕਈ ਇਲਾਕਿਆਂ ਵਿਚ ਕਿਸਾਨਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਸਨ। ਜੇ ਮੁੜ ਮੀਂਹ ਤੇ ਤੇਜ਼ ਹਵਾਵਾਂ ਚਲਦੀਆਂ ਹਨ ਤਾਂ ਕਿਸਾਨਾਂ ਨੂੰ ਮੁੜ ਨੁਕਸਾਨ ਝੱਲਣਾ ਪੈ ਸਕਦਾ ਹੈ।  

april fool day

ਨੈਸ਼ਨਲ ਡੈਸਕ-1 ਅਪ੍ਰੈਲ ਨੂੰ 'ਅਪ੍ਰੈਲ ਫੂਲ' ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਆਪਣੇ ਨਜ਼ਦੀਕੀਆਂ ਨਾਲ ਛੋਟੇ-ਮੋਟੇ ਮਜ਼ਾਕ ਕਰਦੇ ਹਨ ਤੇ ਉਨ੍ਹਾਂ ਦੀ ਪ੍ਰਤੀਕਿਰਿਆ ਦੇਖਦੇ ਹਨ ਪਰ ਕਈ ਵਾਰ ਮਜ਼ਾਕ ਕਰਨਾ ਮਹਿੰਗਾ ਪੈ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਇੰਦੌਰ ਤੋਂ ਸਾਹਮਣੇ ਆਇਆ ਹੈ। ਇਥੇ ਆਪਣੇ ਦੋਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਥਿਤ ਤੌਰ ’ਤੇ 'ਅਪ੍ਰੈਲ ਫੂਲ' ਬਣਾਉਣ ਦੀ ਕੋਸ਼ਿਸ਼ ਦੌਰਾਨ ਗਲਤੀ ਨਾਲ ਗਲਾ ਘੁੱਟੇ ਜਾਣ ਕਾਰਨ 18 ਸਾਲ ਦੇ ਇਕ ਵਿਦਿਆਰਥੀ ਦੀ ਜਾਨ ਚਲੀ ਗਈ।ਅਡੀਸ਼ਨਲ ਡਿਪਟੀ ਕਮਿਸ਼ਨਰ ਆਫ਼ ਪੁਲਿਸ ਰਾਜੇਸ਼ ਨੇ ਦੱਸਿਆ ਕਿ ਮਲਹਾਰਗੰਜ ਥਾਣਾ ਖੇਤਰ ’ਚ ਅਭਿਸ਼ੇਕ ਰਘੂਵੰਸ਼ੀ (18) ਨੇ 1 ਅਪ੍ਰੈਲ ਨੂੰ ਆਪਣੇ ਇਕ ਦੋਸਤ ਨੂੰ ਅਪ੍ਰੈਲ ਫੂਲ ਬਣਾਉਣ ਲਈ ਵੀਡੀਓ ਕਾਲ ਕੀਤੀ ਅਤੇ ਗਲੇ ’ਚ ਫਾਹਾ ਪਾ ਕੇ ਖੁਦਕੁਸ਼ੀ ਕਰਨ ਦਾ ਵਿਖਾਵਾ ਕਰਨ ਲੱਗਾ। ਇਸ ਦੌਰਾਨ ਰਘੂਵੰਸ਼ੀ ਜਿਸ ਸਟੂਲ ’ਤੇ ਖੜ੍ਹਾ ਸੀ, ਉਹ ਅਚਾਨਕ ਡਿੱਗ ਪਿਆ।ਹਵਾ ’ਚ ਲਟਕਣ ਕਾਰਨ ਉਸ ਦੀ ਗਰਦਨ ਫਾਹੇ ਨਾਲ ਕੱਸੀ ਗਈ ਤੇ ਉਸ ਦੀ ਮੌਤ ਹੋ ਗਈ। ਰਘੂਵੰਸ਼ੀ ਪ੍ਰਸ਼ਾਸਨ ਦੇ ਐੱਸਡੀਐੱਮ ਦੇ ਡਰਾਈਵਰ ਦਾ ਪੁੱਤ ਸੀ। ਘਟਨਾ ਵਾਲੀ ਥਾਂ ਨੂੰ ਪੁਲਿਸ ਨੇ ਸੀਲ ਕਰ ਦਿੱਤਾ ਹੈ। ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।...

trains tte

ਨੈਸ਼ਨਲ ਡੈਸਕ- ਰੇਲ ਗੱਡੀਆਂ ਵਿਚ ਅਕਸਰ ਕਈ ਯਾਤਰੀ ਬਿਨਾਂ ਟਿਕਟ ਹੀ ਸਫਰ ਕਰਨ ਲਈ ਚੜ੍ਹ ਜਾਂਦੇ ਹਨ। ਜਿਨ੍ਹਾਂ ਨੂੰ ਟੀਟੀਈ ਵੱਲੋਂ ਕਾਬੂ ਕਰ ਕੇ ਜੁਰਮਾਨਾ ਵੀ ਲਾਇਆ ਜਾਂਦਾ ਹੈ ਪਰ ਕਈ ਵਾਰ ਟੀਟੀਈ ਤੇ ਯਾਤਰੀਆਂ ਵਿਚਾਲੇ ਕਹਾਸੁਣੀ ਹੁੰਦੀ ਵੀ ਵੇਖੀ ਜਾਂਦੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਪਰ ਇਸ ਵਾਰ ਤਾਂ ਹੱਦ ਪਾਰ ਹੋ ਗਈ। ਰੇਲਵੇ ਦੇ ਟੀਟੀਈ ਨਾਲ ਬਿਨਾਂ ਟਿਕਟ ਸਫ਼ਰ ਕਰ ਰਹੇ ਇਕ ਵਿਅਕਤੀ ਵੱਲੋਂ ਖ਼ਤਰਨਾਕ ਵਾਰਦਾਤ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ 'ਚ ਬਿਨਾਂ ਟਿਕਟ ਦੇ ਸਫ਼ਰ ਕਰ ਰਹੇ ਇਕ ਯਾਤਰੀ ਨੇ ਟਿਕਟ ਨਾ ਹੋਣ 'ਤੇ ਇਤਰਾਜ਼ ਪ੍ਰਗਟਾਉਣ ਉਤੇ ਟੀਟੀਈ ਨੂੰ ਚੱਲਦੀ ਟਰੇਨ 'ਚੋਂ ਧੱਕਾ ਦੇ ਕੇ ਬਾਹਰ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਸ਼ਾਮ ਸਮੇਂ ਤ੍ਰਿਸ਼ੂਰ ਮੈਡੀਕਲ ਕਾਲਜ, ਵੇਲੱਪਾਇਆ ਇਲਾਕੇ 'ਚ ਹੋਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਟੀਟੀਈ ਨੇ ਉਸ ਯਾਤਰੀ ਕੋਲੋਂ ਟਿਕਟ ਮੰਗੀ ਤਾਂ ਉਸ ਨੇ ਟੀਟੀਈ ਨੂੰ ਧੱਕਾ ਦੇ ਦਿੱਤਾ, ਜਿਸ ਕਾਰਨ ਉਹ ਚੱਲਦੀ ਟਰੇਨ 'ਚੋਂ ਹੇਠਾਂ ਡਿੱਗ ਗਿਆ। ਇਹ ਟਰੇਨ ਇਰਨਾਕੁਲਮ ਤੋਂ ਪਟਨਾ ਜਾ ਰਹੀ ਸੀ। ਪੁਲਿਸ ਨੇ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਉਹ ਇਕ ਪਰਵਾਸੀ ਮਜ਼ਦੂਰ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਧੱਕਾ ਮਾਰ ਕੇ ਸੁੱਟਿਆ ਗਿਆ ਟੀਟੀਈ ਦੂਜੇ ਪਾਸਿਓਂ ਆ ਰਹੀ ਟਰੇਨ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

earthquake taiwan

7.5 magnitude earthquake in Taiwan: ਤਾਈਵਾਨ ਦੇ ਪੂਰਬ ਵਿੱਚ ਬੁੱਧਵਾਰ ਸਵੇਰੇ 7.4 ਤੀਬਰਤਾ ਨਾਲ ਜ਼ਬਰਦਸਤ ਭੂਚਾਲ ਆਇਆ। ਜਿਸ ਕਾਰਨ ਪੂਰਾ ਟਾਪੂ ਹਿੱਲ ਗਿਆ ਅਤੇ ਇਮਾਰਤਾਂ ਢਹਿ ਗਈਆਂ। ਜਾਪਾਨ ਨੇ ਦੱਖਣੀ ਟਾਪੂ ਸਮੂਹ ਓਕੀਨਾਵਾ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇੱਥੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਫਿਲੀਪੀਨਜ਼ ਨੇ ਵੀ ਸੁਨਾਮੀ ਦੀ ਚਿਤਾਵਨੀ ਦਿੱਤੀ ਹੈ ਅਤੇ ਤੱਟਵਰਤੀ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਭੂਚਾਲ ਤੋਂ ਬਾਅਦ 3 ਮੀਟਰ (9.8 ਫੁੱਟ) ਤੱਕ ਸੁਨਾਮੀ ਦੀ ਭਵਿੱਖਬਾਣੀ ਕੀਤੀ ਹੈ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (USGS) ਨੇ ਭੂਚਾਲ ਦਾ ਕੇਂਦਰ ਤਾਈਵਾਨ ਦੇ ਹੁਆਲੀਨ ਸ਼ਹਿਰ ਤੋਂ 18 ਕਿਲੋਮੀਟਰ (11 ਮੀਲ) ਦੱਖਣ ਵਿੱਚ, 34.8 ਕਿਲੋਮੀਟਰ ਦੀ ਡੂੰਘਾਈ ਵਿੱਚ ਰੱਖਿਆ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਮਿਆਕੋਜੀਮਾ ਟਾਪੂ ਸਮੇਤ ਖੇਤਰ ਦੇ ਦੂਰ-ਦੁਰਾਡੇ ਜਾਪਾਨੀ ਟਾਪੂਆਂ ਲਈ ਤਿੰਨ ਮੀਟਰ (10 ਫੁੱਟ) ਤੱਕ ਉੱਚੀਆਂ ਸੁਨਾਮੀ ਲਹਿਰਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਤਾਈਵਾਨ ਵਿੱਚ, ਅਧਿਕਾਰੀਆਂ ਨੇ ਟੈਕਸਟ ਸੁਨੇਹੇ ਦੁਆਰਾ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ "ਤੱਟਵਰਤੀ ਖੇਤਰਾਂ ਵਿੱਚ ਲੋਕਾਂ ਨੂੰ ਚੌਕਸ ਰਹਿਣ ਅਤੇ ਸਖਤ ਸਾਵਧਾਨੀ ਵਰਤਣ ਅਤੇ ਲਹਿਰਾਂ ਵਿੱਚ ਅਚਾਨਕ ਵਾਧੇ ਕਾਰਨ ਹੋਣ ਵਾਲੇ ਖ਼ਤਰਿਆਂ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ"। ਸ਼ੁਰੂਆਤੀ ਭੂਚਾਲ ਪੂਰੇ ਤਾਈਵਾਨ ਵਿੱਚ ਮਹਿਸੂਸ ਕੀਤਾ ਗਿਆ, ਤਾਈਪੇ ਵਿੱਚ ਦੱਖਣੀ ਪਿੰਗਤੁੰਗ ਕਾਉਂਟੀ ਤੋਂ ਉੱਤਰ ਵੱਲ ਏਐਫਪੀ ਦੇ ਪੱਤਰਕਾਰਾਂ ਨੇ ਜ਼ੋਰਦਾਰ ਹਿੱਲਣ ਵਾਲੀਆਂ ਸੰਵੇਦਨਾਵਾਂ ਦੀ ਰਿਪੋਰਟ ਕੀਤੀ। ਤਾਈਪੇ ਦੀ ਮੌਸਮ ਏਜੰਸੀ ਦੇ ਅਨੁਸਾਰ ਹੁਆਲੀਅਨ ਨੇੜੇ 6.5 ਤੀਬਰਤਾ ਵਾਲੇ ਭੂਚਾਲ ਦੇ ਝਟਕੇ-ਤਾਈਪੇ ਵਿੱਚ ਵੀ ਮਹਿਸੂਸ ਕੀਤੇ ਗਏ।ਰਾਜਧਾਨੀ ਵਿੱਚ, ਮੈਟਰੋ ਨੇ ਥੋੜ੍ਹੇ ਸਮੇਂ ਲਈ ਚੱਲਣਾ ਬੰਦ ਕਰ ਦਿੱਤਾ ਪਰ ਇੱਕ ਘੰਟੇ ਦੇ ਅੰਦਰ ਮੁੜ ਚਾਲੂ ਹੋਇਆ ਪ੍ਰਤੀਤ ਹੋਇਆ, ਜਦੋਂ ਕਿ ਵਸਨੀਕਾਂ ਨੂੰ ਉਨ੍ਹਾਂ ਦੇ ਸਥਾਨਕ ਬੋਰੋ ਮੁਖੀਆਂ ਤੋਂ ਕਿਸੇ ਵੀ ਗੈਸ ਲੀਕ ਦੀ ਜਾਂਚ ਕਰਨ ਲਈ ਚੇਤਾਵਨੀਆਂ ਪ੍ਰਾਪਤ ਹੋਈਆਂ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਟਾਪੂ 'ਤੇ ਦਹਾਕਿਆਂ 'ਚ ਸਭ ਤੋਂ ਤੇਜ਼ ਮਹਿਸੂਸ ਕੀਤਾ ਗਿਆ ਸੀ।ਤਾਈਪੇ ਦੇ ਕੇਂਦਰੀ ਮੌਸਮ ਪ੍ਰਸ਼ਾਸਨ ਦੇ ਭੂਚਾਲ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਵੂ ਚਿਏਨ-ਫੂ ਨੇ ਕਿਹਾ, "ਭੂਚਾਲ ਪੂਰੇ ਤਾਈਵਾਨ ਅਤੇ ਸਮੁੰਦਰੀ ਟਾਪੂਆਂ 'ਤੇ ਮਹਿਸੂਸ ਕੀਤਾ ਗਿਆ ਹੈ।"ਉਸ ਨੇ ਪੱਤਰਕਾਰਾਂ ਨੂੰ ਕਿਹਾ, "ਇਹ (1999) ਭੂਚਾਲ ਤੋਂ ਬਾਅਦ 25 ਸਾਲਾਂ ਵਿੱਚ ਸਭ ਤੋਂ ਸ਼ਕਤੀਸ਼ਾਲੀ ਹੈ।"ਸਤੰਬਰ 1999 ਵਿੱਚ ਤਾਈਵਾਨ ਵਿੱਚ 7.6 ਤੀਬਰਤਾ ਦੇ ਭੂਚਾਲ ਨੇ ਟਾਪੂ ਦੇ ਇਤਿਹਾਸ ਵਿੱਚ ਸਭ ਤੋਂ ਘਾਤਕ ਕੁਦਰਤੀ ਆਫ਼ਤ ਵਿੱਚ ਲਗਪਗ 2,400 ਲੋਕਾਂ ਦੀ ਮੌਤ ਹੋ ਗਈ ਸੀ। ਵੂ ਨੇ ਚੇਤਾਵਨੀ ਦਿੱਤੀ ਕਿ ਅਧਿਕਾਰੀ ਇਸ ਗੱਲ ਤੋਂ ਇਨਕਾਰ ਨਹੀਂ ਕਰ ਰਹੇ ਹਨ ਕਿ "ਤਿੰਨ ਦਿਨਾਂ ਵਿੱਚ 6.5 ਤੋਂ 7 ਦੀ ਤੀਬਰਤਾ ਵਾਲੇ ਭੂਚਾਲ ਆਉਣਗੇ ਜੋ ਜ਼ਮੀਨ ਦੇ ਮੁਕਾਬਲਤਨ ਨੇੜੇ ਹੋਣਗੇ"। "ਜਨਤਾ ਨੂੰ ਸੰਬੰਧਤ ਚੇਤਾਵਨੀਆਂ ਅਤੇ ਸੰਦੇਸ਼ਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭੂਚਾਲ ਨਿਕਾਸੀ ਲਈ ਤਿਆਰ ਰਹਿਣਾ ਚਾਹੀਦਾ ਹੈ।"...

ipl dates ch

IPL 2024 ਸ਼ਾਨਦਾਰ ਅੰਦਾਜ਼ ਵਿੱਚ ਆਪਣੇ ਅੰਜਾਮ ਵੱਲ ਵੱਧ ਰਿਹਾ ਹੈ। ਦਰਸ਼ਕ ਹਰ ਰੋਜ਼ ਰੋਮਾਂਚਕ ਮੈਚਾਂ ਦਾ ਲੁਤਫ ਉਠਾ ਰਹੇ ਹਨ। BCCI ਨੇ IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ ਕੀਤਾ ਸੀ। ਫਿਰ ਆਮ ਚੋਣਾਂ ਦੇ ਐਲਾਨ ਤੋਂ ਬਾਅਦ ਦੂਜੇ ਪੜਾਅ ਦਾ ਸ਼ਡਿਊਲ ਵੀ ਜਾਰੀ ਕੀਤਾ ਗਿਆ। ਬੀਸੀਸੀਆਈ ਨੇ ਹੁਣ ਆਈਪੀਐਲ 2024 ਦੇ ਮੱਧ ਵਿੱਚ ਸ਼ੈਡਿਊਲ ਵਿੱਚ ਬਦਲਾਅ ਕੀਤਾ ਹੈ। ਦੋ ਮੈਚਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ।ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਸ ਵਿਚਾਲੇ ਮੈਚ 17 ਅਪ੍ਰੈਲ 2024 ਨੂੰ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਜਾਣਾ ਸੀ ਪਰ ਹੁਣ ਇਹ ਮੈਚ 16 ਅਪ੍ਰੈਲ 2024 ਨੂੰ ਖੇਡਿਆ ਜਾਵੇਗਾ। ਇਸ ਤੋਂ ਇਲਾਵਾ ਗੁਜਰਾਤ ਟਾਈਟਨਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੈਚ 16 ਅਪ੍ਰੈਲ 2024 ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਣਾ ਸੀ, ਜੋ ਹੁਣ 17 ਅਪ੍ਰੈਲ ਨੂੰ ਖੇਡਿਆ ਜਾਵੇਗਾ। ਇਨ੍ਹਾਂ ਦੋ ਮੈਚਾਂ ਵਿੱਚ ਹੀ ਬਦਲਾਅ ਹੋਇਆ ਹੈ।ਆਈਪੀਐਲ 2024 ਵਿੱਚ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਵਾਰ ਕੁਆਲੀਫਾਇਰ ਮੈਚ ਅਹਿਮਦਾਬਾਦ ਅਤੇ ਚੇਨਈ ਵਿੱਚ ਖੇਡੇ ਜਾਣਗੇ। ਪਹਿਲਾ ਕੁਆਲੀਫਾਇਰ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ, ਜਦਕਿ ਇਸ ਮੈਦਾਨ 'ਚ 22 ਮਈ ਨੂੰ ਐਲੀਮੀਨੇਟਰ ਮੈਚ ਖੇਡਿਆ ਜਾਵੇਗਾ। ਜਦਕਿ ਦੂਜਾ ਕੁਆਲੀਫਾਇਰ 24 ਮਈ ਨੂੰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਫਾਈਨਲ ਮੈਚ 26 ਮਈ ਨੂੰ ਚੇਨਈ ਦੇ ਮੈਦਾਨ 'ਤੇ ਹੋਵੇਗਾ।

sanjay maan

ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ 6 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੇ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਸੰਜੇ ਸਿੰਘ ਨੂੰ ਜ਼ਮਾਨਤ ਉਤੇ ਈਡੀ ਨੇ ਵੀ ਕੋਈ ਇਤਰਾਜ਼ ਨਹੀਂ ਪ੍ਰਗਟਾਇਆ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਉਧਰ, ਸੰਜੇ ਸਿੰਘ ਨੂੰ ਜ਼ਮਾਨਤ ਮਿਲਣ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੱਚ ਕਦੇ ਵੀ ਮਰਦਾ ਨਹੀਂ।CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ..ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਐ ..ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ..ਇਨਕਲਾਬ ਜ਼ਿੰਦਾਬਾਦ।”ਦੱਸ ਦੇਈਏ ਕਿ ਸੰਜੇ ਸਿੰਘ ਨੂੰ ED ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਵਿੱਚ ED ਨੇ AAP ਸੰਸਦ ਮੈਂਬਰ ਦੀ ਜ਼ਮਾਨਤ ਪਟੀਸ਼ਨ ਉਤੇ ਵਿਰੋਧ ਕੀਤਾ ਸੀ। ਸੰਜੇ ਸਿੰਘ ਨੇ ਇਸ ਆਧਾਰ ਉਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।

canada death news

ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਪਛਾਣ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਖਬਰ ਪਹੁੰਚਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ।ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇੱਕ ਨੌਜਵਾਨ ਨੇ ਫੋਨ ਉਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।ਤੇਜਬੀਰ ਨੇ ਦੱਸਿਆ ਕਿ ਉਸ ਦਾ ਭਰਾ ਗੁਰਦਾਸ ਮਾਡਰਨ ਸੀਨੀਅਰ ਸਕੂਲ ਲੱਖਣਕਲਾਂ ਤੋਂ ਕੰਪਿਊਟਰ ਡਿਪਲੋਮਾ ਕਰ ਕੇ ਕੈਨੇਡਾ ਚਲਾ ਗਿਆ ਸੀ। ਮ੍ਰਿਤਕ ਸਤਿੰਦਰ ਸਿੰਘ ਦੇ ਪਿਤਾ ਦੀ ਕਰੀਬ 5 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਉਹ ਆਪਣੀ ਮਾਂ ਦੀ ਮਦਦ ਨਾਲ ਪੜ੍ਹਾਈ ਕਰ ਰਿਹਾ ਸੀ। ਸਤਿੰਦਰ ਸਿੰਘ ਕੋਲ ਸਿਰਫ਼ ਇੱਕ ਏਕੜ ਜ਼ਮੀਨ ਸੀ ਅਤੇ ਉਹ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

rohit mi vs

ਨਵੀਂ ਦਿੱਲੀ-ਕਪਤਾਨ ਹਾਰਦਿਕ ਪੰਡਯਾ ਤੇ ਮੁੰਬਈ ਇੰਡੀਅਨਜ਼ (MI) ਦਾ ਸਮਾਂ ਠੀਕ ਨਹੀਂ ਚੱਲ ਰਿਹਾ ਹੈ। ਮੁੰਬਈ ਇੰਡੀਅਨਜ਼ ਦਾ ਕਪਤਾਨ ਬਣਨ ਤੋਂ ਬਾਅਦ ਹਾਰਦਿਕ ਪੰਡਯਾ ਪ੍ਰਸ਼ੰਸਕਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ। ਉਹ ਜਿੱਥੇ ਵੀ ਜਾ ਰਿਹਾ ਹੈ, ਹੂਟਿੰਗ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸ ਸੀਜ਼ਨ ਦਾ ਪਹਿਲਾ ਮੈਚ ਮੁੰਬਈ ਇੰਡੀਅਨਜ਼ ਦੀ ਟੀਮ ਸੋਮਵਾਰ ਨੂੰ ਆਪਣੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ 'ਚ ਰਾਜਸਥਾਨ ਰਾਇਲਸ ਦੇ ਖਿਲਾਫ ਖੇਡਣ ਆਈ ਸੀ ਪਰ ਇੱਥੇ ਵੀ ਹਾਰਦਿਕ ਪੰਡਯਾ ਦਰਸ਼ਕਾਂ ਦੇ ਗੁੱਸੇ ਦਾ ਸ਼ਿਕਾਰ ਹੋਣ ਤੋਂ ਨਹੀਂ ਬਚੇ। ਵਾਨਖੇੜੇ ਸਟੇਡੀਅਮ 'ਚ ਦਰਸ਼ਕਾਂ ਨੇ ਮੁੰਬਈ ਇੰਡੀਅਨਜ਼ ਦੇ ਕਪਤਾਨ ਨੂੰ ਲੈ ਕੇ ਖੂਬ ਹੂਟਿੰਗ ਕੀਤੀ। ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਇਸ ਧੱਕੇਸ਼ਾਹੀ ਤੋਂ ਕਾਫੀ ਗੁੱਸੇ 'ਚ ਨਜ਼ਰ ਆਏ ਅਤੇ ਉਨ੍ਹਾਂ ਨੇ ਦਰਸ਼ਕਾਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕ ਦਿੱਤਾ। ਸੰਜੇ ਮਾਂਜਰੇਕਰ ਨੇ ਵੀ ਕੀਤਾ ਹਾਰਦਿਕ ਦਾ ਸਮਰਥਨਰੋਹਿਤ ਸ਼ਰਮਾ ਡੀਪ ਵਿੱਚ ਫੀਲਡਿੰਗ ਕਰ ਰਹੇ ਸਨ। ਫਿਰ ਉਸ ਨੇ ਦਰਸ਼ਕਾਂ ਨੂੰ ਸ਼ਾਂਤ ਰਹਿਣ ਦਾ ਇਸ਼ਾਰਾ ਕੀਤਾ ਅਤੇ ਉਨ੍ਹਾਂ ਨੂੰ ਹਾਰਦਿਕ ਪੰਡਯਾ ਖਿਲਾਫ ਹੂਟਿੰਗ ਤੋਂ ਰੁਕਣ ਦੀ ਬੇਨਤੀ ਕੀਤੀ। ਇਸ ਤੋਂ ਪਹਿਲਾਂ ਟਾਸ ਦੌਰਾਨ ਵੀ ਹਾਰਦਿਕ ਪੰਡਯਾ ਦੀ ਜ਼ਬਰਦਸਤ ਹੂਟਿੰਗ ਕੀਤੀ। ਉਦੋਂ ਬ੍ਰਾਡਕਾਸਟਰ ਸੰਜੇ ਮਾਂਜਰੇਕਰ ਨੇ ਦਰਸ਼ਕਾਂ ਨੂੰ ਸਹੀ ਵਿਹਾਰ ਕਰਨ ਲਈ ਕਿਹਾ ਸੀ। ਹਾਲਾਂਕਿ ਸੰਜੇ ਮਾਂਜਰੇਕਰ ਵਾਂਗ ਰੋਹਿਤ ਸ਼ਰਮਾ ਨੇ ਦਰਸ਼ਕਾਂ ਨੂੰ ਸਿੱਧੇ ਤੌਰ 'ਤੇ ਕੁਝ ਨਹੀਂ ਕਿਹਾ ਪਰ 'ਹਿਟਮੈਨ' ਨੇ ਇਸ਼ਾਰੇ ਜ਼ਰੂਰ ਕਰ ਦਿੱਤੇ ਅਤੇ ਦਰਸ਼ਕਾਂ ਨੂੰ ਹੂਟਿੰਗ ਬੰਦ ਕਰਨ ਲਈ ਕਿਹਾ। ਰੋਹਿਤ ਸ਼ਰਮਾ ਦੀ ਦਰਸ਼ਕਾਂ ਨੂੰ ਅਪੀਲ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।  ਮਿਲੀ ਲਗਾਤਾਰ ਤੀਜੀ ਹਾਰਉਧਰ, ਮੁੰਬਈ ਇੰਡੀਅਨਜ਼ ਨੂੰ ਸੋਮਵਾਰ ਨੂੰ ਟੂਰਨਾਮੈਂਟ 'ਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ। ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੂੰ ਰਾਜਸਥਾਨ ਰਾਇਲਜ਼ ਹੱਥੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਸ਼ਰਮਨਾਕ ਹਾਰ ਨਾਲ ਮੁੰਬਈ ਇੰਡੀਅਨਜ਼ ਦੀ ਟੀਮ IPL 2024 ਦੇ ਅੰਕ ਸੂਚੀ 'ਚ ਆਖਰੀ ਸਥਾਨ 'ਤੇ ਹੈ। ਮੁੰਬਈ ਨੂੰ ਹੁਣ ਅਗਲੇ ਮੈਚ ਤੋਂ 6 ਦਿਨ ਦਾ ਬ੍ਰੇਕ ਮਿਲ ਗਿਆ ਹੈ। ਹਾਰਦਿਕ ਪੰਡਯਾ ਅਤੇ ਟੀਮ ਪ੍ਰਬੰਧਨ ਅਗਲੇ ਮੈਚ ਵਿੱਚ ਆਪਣੀ ਪਹਿਲੀ ਜਿੱਤ ਦਰਜ ਕਰਨ ਦੀ ਕੋਸ਼ਿਸ਼ ਕਰਨਗੇ। ਮੁੰਬਈ ਆਪਣਾ ਅਗਲਾ ਮੈਚ ਦਿੱਲੀ ਦੇ ਖਿਲਾਫ 7 ਅਪ੍ਰੈਲ ਨੂੰ ਵਾਨਖੇੜੇ ਸਟੇਡੀਅਮ 'ਚ ਖੇਡੇਗਾ।    ...

ram dev 121

ਅੱਜ ਯੋਗ ਗੁਰੂ ਬਾਬਾ ਰਾਮਦਵੇ ਸੁਪਰੀਮ ਕੋਰਟ ਵਿਚ ਪੇਸ਼ ਹੋਏ। ਸੁਪਰੀਮ ਕੋਰਟ ਦੀ ਝਾੜ ਉਤੇ ਰਾਮ ਦੇਵ ਹੱਥ ਜੋੜ ਮਾਫੀਆਂ ਮੰਗਣ ਲੱਗੇ। ਦਰਅਸਲ, ਪਤੰਜਲੀ ਇਸ਼ਤਿਹਾਰ ਮਾਮਲੇ 'ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਅੱਜ ਸੁਪਰੀਮ ਕੋਰਟ 'ਚ ਪੇਸ਼ ਹੋਏ। ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਨੂੰ ਹਲਕੇ 'ਚ ਨਹੀਂ ਲਿਆ ਜਾ ਸਕਦਾ। ਅਸੀਂ ਅਫਸੋਸ ਜ਼ਾਹਰ ਕਰਨ ਦੇ ਤੁਹਾਡੇ ਤਰੀਕੇ ਨੂੰ ਮਨਜ਼ੂਰ ਨਹੀਂ ਕਰ ਸਕਦੇ। 21 ਨਵੰਬਰ ਦੇ ਅਦਾਲਤੀ ਆਦੇਸ਼ ਤੋਂ ਬਾਅਦ ਵੀ ਅਗਲੇ ਦਿਨ ਪ੍ਰੈਸ ਕਾਨਫਰੰਸ ਕੀਤੀ ਗਈ। ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਸੀ ਅਤੇ ਪਤੰਜਲੀ ਦੇ ਇਸ਼ਤਿਹਾਰ ਛਾਪੇ ਜਾ ਰਹੇ ਸਨ। ਇਸ 'ਤੇ ਰਾਮਦੇਵ ਦੇ ਵਕੀਲ ਨੇ ਕਿਹਾ ਕਿ ਭਵਿੱਖ 'ਚ ਅਜਿਹਾ ਨਹੀਂ ਹੋਵੇਗਾ। ਪਹਿਲਾਂ ਹੋਈ ਗਲਤੀ ਲਈ ਮੁਆਫੀ ਮੰਗਦੇ ਹਾਂ।ਰਾਮਦੇਵ ਅਤੇ ਬਾਲਕ੍ਰਿਸ਼ਨ ਦੇ ਵਕੀਲ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਮੁਆਫੀ ਮੰਗਣ ਲਈ ਤਿਆਰ ਹਨ। ਇਸ ਤੋਂ ਬਾਅਦ ਰਾਮਦੇਵ ਅਤੇ ਬਾਲਕ੍ਰਿਸ਼ਨ ਅਦਾਲਤ 'ਚ ਸਾਹਮਣੇ ਆਏ। ਰਾਮਦੇਵ ਨੇ ਕਿਹਾ, “ਅਸੀਂ ਹੱਥ ਜੋੜ ਕੇ ਸੁਪਰੀਮ ਕੋਰਟ ਤੋਂ ਮੁਆਫੀ ਮੰਗ ਰਹੇ ਹਾਂ”। ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਨੂੰ ਕਿਹਾ, "ਤੁਸੀਂ ਕਿੰਨੇ ਵੀ ਉੱਚੇ ਕਿਉਂ ਨਾ ਹੋਵੋ, ਕਾਨੂੰਨ ਤੁਹਾਡੇ ਤੋਂ ਉੱਪਰ ਹੈ।"ਸੁਪਰੀਮ ਕੋਰਟ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ, "21 ਨਵੰਬਰ ਨੂੰ ਅਦਾਲਤੀ ਹੁਕਮ ਜਾਰੀ ਕਰਨ ਤੋਂ ਬਾਅਦ ਅਗਲੇ ਦਿਨ ਪ੍ਰੈੱਸ ਕਾਨਫਰੰਸ ਕੀਤੀ ਗਈ। ਉਸ ਵਿਚ ਬਾਲਕ੍ਰਿਸ਼ਨ ਅਤੇ ਰਾਮਦੇਵ ਮੌਜੂਦ ਸਨ। ਤੁਹਾਡੀ ਮੁਆਫ਼ੀ ਕਾਫ਼ੀ ਨਹੀਂ ਹੈ ਕਿਉਂਕਿ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਸੀ ਅਤੇ ਪਤੰਜਲੀ ਦੇ ਇਸ਼ਤਿਹਾਰ ਛਾਪੇ ਗਏ ਸਨ। ਤੁਹਾਡਾ ਮੀਡੀਆ ਵਿਭਾਗ ਤੁਹਾਡੇ ਤੋਂ ਵੱਖਰਾ ਨਹੀਂ ਹੈ। ਤੁਸੀਂ ਅਜਿਹਾ ਕਿਉਂ ਕੀਤਾ...? ਤੁਹਾਨੂੰ ਨਵੰਬਰ ਵਿਚ ਚਿਤਾਵਨੀ ਦਿੱਤੀ ਗਈ ਸੀ, ਫਿਰ ਵੀ ਤੁਸੀਂ ਪ੍ਰੈਸ ਕਾਨਫਰੰਸ ਕੀਤੀ... ਤਾਂ ਕਾਰਵਾਈ ਲਈ ਤਿਆਰ ਰਹੋ। ਇਹ ਦੇਸ਼ ਦੀ ਸੱਭ ਤੋਂ ਵੱਡੀ ਅਦਾਲਤ ਹੈ। ਤੁਸੀਂ ਕਾਨੂੰਨ ਦੀ ਉਲੰਘਣਾ ਕਿਵੇਂ ਕੀਤੀ...? ਨਤੀਜੇ ਭੁਗਤਣ ਲਈ ਤਿਆਰ ਰਹੋ।" ਇਸ 'ਤੇ ਬਾਬਾ ਰਾਮਦੇਵ ਦੇ ਵਕੀਲ ਨੇ ਕਿਹਾ, “ਕੁਤਾਹੀ ਹੋ ਗਈ ਹੈ। ਅਸੀਂ ਸਹਿਮਤ ਹਾਂ ਕਿ ਕੁਤਾਹੀ ਹੋਈ ਹੈ"।ਰਾਮਦੇਵ ਦੇ ਵਕੀਲ ਨੇ ਕਿਹਾ ਕਿ ਭਵਿੱਖ ਵਿਚ ਅਜਿਹਾ ਨਹੀਂ ਹੋਵੇਗਾ। ਪਹਿਲਾਂ ਹੋਈ ਗਲਤੀ ਲਈ ਮੁਆਫੀ ਮੰਗਦੇ ਹਾਂ। ਅਸੀਂ ਅੱਜ ਨਵਾਂ ਹਲਫ਼ਨਾਮਾ ਦਾਇਰ ਕਰਾਂਗੇ। ਰਾਮਦੇਵ ਅਦਾਲਤ ਵਿਚ ਹਨ ਅਤੇ ਉਹ ਖੁਦ ਮੁਆਫੀ ਮੰਗਣਾ ਚਾਹੁੰਦੇ ਹਨ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ, "ਅਸੀਂ ਮਾਣਹਾਨੀ ਦੀ ਕਾਰਵਾਈ ਕਰਾਂਗੇ। ਮੁਆਫ਼ੀ ਸਵੀਕਾਰ ਨਹੀਂ, ਤੁਹਾਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਕਿ ਤੁਸੀਂ ਕੀ ਕੀਤਾ ਹੈ। ਜੇਕਰ ਤੁਸੀਂ ਮਾਫ਼ੀ ਮੰਗਣੀ ਹੁੰਦੀ ਤਾਂ ਤੁਸੀਂ ਸ਼ੁਰੂ ਵਿਚ ਹੀ ਕਹਿ ਦਿੰਦੇ ਕਿ ਮਾਫ਼ ਕਰ ਦਿਤਾ ਜਾਵੇ।"ਇਸ ਤੋਂ ਪਹਿਲਾਂ, ਪਤੰਜਲੀ ਆਯੁਰਵੇਦ ਦੇ ਆਚਾਰੀਆ ਬਾਲਕ੍ਰਿਸ਼ਨ ਨੇ ਕਈ ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਦਵਾਈਆਂ ਦੀਆਂ ਹੋਰ ਪ੍ਰਣਾਲੀਆਂ ਨੂੰ ਕਮਜ਼ੋਰ ਕਰਨ ਲਈ ਦਵਾਈ ਦੀ ਪ੍ਰਭਾਵਸ਼ੀਲਤਾ ਦਾ ਦਾਅਵਾ ਕਰਨ ਵਾਲੇ ਕੰਪਨੀ ਦੇ ਹਰਬਲ ਉਤਪਾਦਾਂ ਦੀ ਇਸ਼ਤਿਹਾਰਬਾਜ਼ੀ ਲਈ ਸੁਪਰੀਮ ਕੋਰਟ ਵਿਚ ਬਿਨਾਂ ਸ਼ਰਤ ਮੁਆਫੀ ਮੰਗੀ ਹੈ। ਬਾਲਕ੍ਰਿਸ਼ਨ ਨੇ ਕਿਹਾ ਸੀ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਭਵਿੱਖ ਵਿਚ ਅਜਿਹੇ ਇਸ਼ਤਿਹਾਰ ਜਾਰੀ ਨਾ ਹੋਣ।    ...

untitled new

ਬਲਜਿੰਦਰ ਸਿੰਘ ਮਹੰਤ, ਐਸਏਐਸ ਨਗਰ- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਆਪਣੇ ਅਸਲਾ ਤੁਰੰਤ ਪ੍ਰਭਾਵ ਨਾਲ ਨੇੜਲੇ ਅਸਲਾ ਵਿਕਰੇਤਾਵਾਂ ਕੋਲ ਜਾਂ ਥਾਣੇ ਵਿੱਚ ਜਮ੍ਹਾਂ ਕਰਵਾਉਣੇ ਪੈਣਗੇ। ਇਹ ਨਿਰਦੇਸ਼ ਮੁਹਾਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਅਤੇ ਆਉਣ ਵਾਲੀ ਲੋਕ ਸਭਾ ਦੇ ਮੱਦੇਨਜ਼ਰ ਦਿੱਤਾ ਹੈ। ਸੋਮਵਾਰ ਨੂੰ ਹੋਈ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿਡਕੇ, ਸਹਾਇਕ ਕਮਿਸ਼ਨਰ (ਜੀ) ਡੇਵੀ ਗੋਇਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਹਾਜ਼ਰ ਸਨ।ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਅਸਲਾ ਲਾਇਸੈਂਸ ਜਮ੍ਹਾ ਕਰਵਾਉਣ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ.(ਜੀ) ਨੂੰ ਹਦਾਇਤ ਕੀਤੀ ਕਿ ਉਹ ਅਸਲਾ ਲਾਇਸੈਂਸ ਧਾਰਕਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਹਰੇਕ ਅਸਲਾ ਡੀਲਰ ਦੇ ਬਾਹਰ ਜਮ੍ਹਾਂ ਰਕਮ ਪ੍ਰਦਰਸ਼ਿਤ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਐਸ.ਡੀ.ਐਮ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਡਿਸਪਲੇ ਨੋਟਿਸਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਜਾਵੇ।ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 16 ਮਾਰਚ, 2024 ਨੂੰ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਜ਼ਿਲ੍ਹੇ ਵਿੱਚ ਅਸਲਾ, ਧਮਾਕਾਖੇਜ਼ ਜਲਣਸ਼ੀਲ ਵਸਤੂਆਂ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਹੁਕਮ ਦੀ ਪਾਲਣਾ ਨਾ ਕਰਨ ਉਤੇ ਕਾਨੂੰਨੀ ਤੌਰ ‘ਤੇ ਨਜਿੱਠਿਆ ਜਾਵੇਗਾ ਅਤੇ ਭਾਰਤੀ ਦੰਡ ਵਿਧਾਨ ਦੀਆਂ ਢੁਕਵੀਆਂ ਧਾਰਾਵਾਂ ਅਤੇ ਹੋਰ ਸਬੰਧਤ ਕਾਨੂੰਨਾਂ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ।ਹਾਲਾਂਕਿ, ਇਹ ਹੁਕਮ ਆਰਮੀ, ਅਰਧ ਸੈਨਿਕ ਬਲਾਂ ਅਤੇ ਵਰਦੀਧਾਰੀ ਬੈਂਕ ਗਾਰਡਾਂ ਅਤੇ ਬੈਂਕਾਂ ਦੇ ਕੈਸ਼ ਅਤੇ ਕੈਰੀ ਵਾਹਨਾਂ ਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ, ਜੋ ਕਿ ਅਧਿਕਾਰਤ ਤੌਰ ‘ਤੇ ਅਧਿਕਾਰਤ ਹਨ ਅਤੇ ਆਪਣੀ ਸਰਕਾਰੀ ਡਿਊਟੀ ਦੇ ਹਿੱਸੇ ਵਜੋਂ ਹਥਿਆਰ ਲੈ ਕੇ ਜਾਂਦੇ ਹਨ। ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਵੀ ਛੋਟ ਹੋਵੇਗੀ।

haryana sui

ਪਤੀ ਦੀ ਮੌਤ ਤੋਂ ਬਾਅਦ ਇਕ ਮਹਿਲਾ ਨੇ ਆਪਣਾ ਪੂਰਾ ਪਰਿਵਾਰ ਹੀ ਖਤਮ ਕਰ ਲਿਆ। ਉਸ ਨੇ ਆਪਣੇ ਪੁੱਤ ਤੇ ਧੀ ਨਾਲ ਮਿਲ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਮਹਿਲਾ ਤੇ ਉਸ ਦੀ ਧੀ ਦੀ ਮੌਤ ਹੋ ਗਈ ਹੈ ਜਦਕਿ ਪੁੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਮੰਦਭਾਗੀ ਖਬਰ ਹਰਿਆਣਾ ਦੇ ਰੇਵਾੜੀ ਇਲਾਕੇ ਵਿਚੋਂ ਸਾਹਮਣੇ ਆਈ ਹੈ। ਗੰਭੀਰ ਹਾਲਤ ਵਿਚ ਪੁ੍ੱਤ ਨੂੰ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਤਿੰਨਾਂ ਨੇ ਜ਼ਹਿਰੀਲਾ ਪਦਾਰਥ ਕਿਉਂ ਨਿਗਲਿਆ। ਮੰਗਲਵਾਰ ਨੂੰ ਸਿਵਲ ਹਸਪਤਾਲ 'ਚ ਮਾਂ-ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਰੇਵਾੜੀ ਸ਼ਹਿਰ ਦੇ ਨਾਰਨੌਲ ਰੋਡ ਸਥਿਤ ਰਾਓ ਤੁਲਾਰਾਮ ਵਿਹਾਰ ਦੀ ਰਹਿਣ ਵਾਲੀ ਅਨਿਲ ਕੁਮਾਰੀ (39) ਨੇ ਆਪਣੇ 12 ਸਾਲ ਦੇ ਪੁੱਤ ਅਤੇ 18 ਸਾਲ ਦੀ ਧੀ ਸਵੀਟੀ ਸਮੇਤ ਘਰ 'ਚ ਹੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜ਼ਹਿਰੀਲਾ ਪਦਾਰਥ ਖਾਣ ਨਾਲ ਤਿੰਨਾਂ ਦੀ ਹਾਲਤ ਵਿਗੜ ਗਈ। ਉਨ੍ਹਾਂ ਨੂੰ ਉਲਟੀਆਂ ਆਉਂਦੀਆਂ ਦੇਖ ਆਸ-ਪਾਸ ਦੇ ਲੋਕਾਂ ਨੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸੂਚਿਤ ਕੀਤਾ।ਪਰਿਵਾਰਕ ਮੈਂਬਰਾਂ ਨੇ ਤਿੰਨਾਂ ਨੂੰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ। ਜਿਥੋਂ ਤਿੰਨਾਂ ਨੂੰ ਤੁਰੰਤ ਰੈਫਰ ਕਰ ਦਿਤਾ ਗਿਆ। ਇਸ ਤੋਂ ਬਾਅਦ, ਪਰਿਵਾਰ ਵਾਲੇ ਤਿੰਨਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ਲੈ ਗਏ, ਜਿਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਅਨਿਲ ਕੁਮਾਰੀ ਅਤੇ ਉਸ ਦੀ ਧੀ ਸਵੀਟੀ ਨੂੰ ਮ੍ਰਿਤਕ ਐਲਾਨ ਦਿਤਾ। ਪੁੱਤਰ ਦਾ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਪੁਰਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ।ਪਰਿਵਾਰ ਮੁਤਾਬਕ ਅਨਿਲ ਕੁਮਾਰੀ ਦੇ ਪਤੀ ਦੀ ਵੀ ਕਰੀਬ ਢਾਈ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਪਤੀ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ। ਹਾਲਾਂਕਿ ਅਨਿਲ ਕੁਮਾਰੀ ਅਤੇ ਉਸ ਦੇ ਬੱਚਿਆਂ ਵਲੋਂ ਜ਼ਹਿਰ ਨਿਗਲਣ ਦਾ ਕਾਰਨ ਅਜੇ ਤਕ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਘਰ 'ਚ ਸਿਰਫ ਇਹ ਤਿੰਨ ਲੋਕ ਹੀ ਮੌਜੂਦ ਸਨ।