ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲੋਕਸਭਾ ਚੋਣਾਂ ਚ ਕਾਂਗਰਸ ਦੀ ਜਿੱਤ ਹੋਈ। ਇਸ ਦੌਰਾਨ ਆਪ ਆਦਮੀ ਪਾਰਟੀ ਨੂੰ ਇਕ ਸੀਟ ਤੇ ਸ਼੍ਰੋਮਣੀ ਅਕਾਲੀ ਦਲ ਨੂੰ 4 ਸੀਟਾਂ ਮਿਲਿਆ। ਦਸ ਦਈਏ ਕਿ ਆਪ ਤੇ ਅਕਾਲੀ ਦਲ ਨੇ ਇਹਨਾਂ ਚੋਣਾਂ ਦੌਰਾਨ ਚੰਗਾ ਪ੍ਰਦਰਸ਼ਨ ਨਹੀਂ ਦਿਖਾ ਸਕੇ। ਪਰ ਇਸ ਦੌਰਾਨ ਬਾਦਲ ਪਰਿਵਾਰ ਦੀ ਵੱਡੀ ਜਿੱਤ ਹੋਈ ਦਸ ਦਈਏ ਕਿ ਫਿਰੋਜਪੁਰ ਸੀਟ ਤੋਂ ਸੁਖਬੀਰ ਬਾਦਲ ਨੇ ਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਿਲ ਕੀਤੀ।
ਦੱਸਣਯੋਗ ਗੱਲ ਹੈ ਕਿ ਬਠਿੰਡਾ ਸੀਟ ਤੋਂ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਬਹੁਤ ਹੀ ਘੱਟ ਫਰਕ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੂੰ ਮਾਤ ਦਿੱਤੀ ਤਾਂ ਉੱਥੇ ਹੀ ਫਿਰਜੋਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਵੱਡੇ ਫਰਕ ਦੇ ਨਾਲ ਹਰਾਇਆ।
ਤੁਹਾਨੂੰ ਦੱਸ ਦਈਏ ਕਿ ਆਪਣੀ ਜਿੱਤ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਦਾ ਰੋਡ ਸ਼ੋਅ ਕੱਢ ਕੇ ਲੋਕਾਂ ਦਾ ਧੰਨਵਾਦ ਕੀਤਾ ਨਾਲ ਹੀ ਉਹਨਾਂ ਨੇ ਗਿੱਧਾ ਪਾ ਕੇ ਆਪਣੀ ਖੁਸ਼ੀ ਜਾਹਿਰ ਕੀਤੀ। ਇਸ ਜਿੱਤ ਤੋਂ ਬਾਅਦ ਬਾਦਲ ਪਰਿਵਾਰ ਦੇ ਘਰ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।
ਆਪਣੀ ਜਿੱਤ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬੀਜੇਪੀ ਦੀ ਜਿੱਤ ਤੋਂ ਬਾਅਦ ਕਾਂਗਰਸ ਦਾ ਮਿਸ਼ਨ 2019 ਤੇ ਪੰਜਾਬ ਚ ਕਾਂਗਰਸ ਮਿਸ਼ਨ 13 ਦੇ ਸੁਪਨੇ ਤੇ ਪਾਣੀ ਫੇਰ ਦਿੱਤਾ। ਨਾਲ ਹੀ ਉਹਨਾਂ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣ ਦੀ ਵੀ ਗੱਲ ਆਖੀ। ਇਸ ਤੋਂ ਇਲਾਵਾ ਉਹਨਾਂ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਪ੍ਰਧਾਨਗੀ ਤੋਂ ਅਸਤੀਫਾ ਦੇਕੇ ਸੰਨਿਆਸ ਤੇ ਚੱਲੇ ਜਾਣ ਲਈ ਕਿਹਾ। ਦੱਸਣਯੋਗ ਗੱਲ ਹੈ ਕਿ ਲੋਕਸਭਾ ਚੋਣਾਂ ਦੇ ਨਤੀਜੀਆਂ ਆਉਣ ਤੋਂ ਬਾਅਦ ਬੀਜੇਪੀ ਪਾਰਟੀ ਨੂੰ ਭਾਰੀ ਜਿੱਤ ਹਾਸਿਲ ਹੋਈ। ਜਦਕਿ ਕਾਂਗਰਸ ਨੂੰ ਕਾਫੀ ਭਾਰ ਹਾਰ ਮਿਲੀ।


