ਚੰਡੀਗੜ੍ਹ: ਹਰਿਆਣਾ ਗੁਰਦੁਆਰਾ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੀ 14 ਅਗਸਤ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਇਤਰਾਜ਼ ਉਠਾਏ ਜਾਣ ’ਤੇ ਆਪਸੀ ਵਿਵਾਦ ਪੈਦਾ ਹੋ ਗਿਆ ਸੀ। ਬਾਅਦ ’ਚ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਗਿਆ। ਐਤਵਾਰ ਨੂੰ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ।
