ਚੰਡੀਗੜ੍ਹ : ਚੰਡਗੜ੍ਹ ਦੇ ਧਨਾਸ ਇਲਾਕੇ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਦੋ ਨੌਜਵਾਨਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਥਾਰ ਗੱਡੀ ਇੱਕ ਲੜਕੀ ਚਲਾ ਰਹੀ ਸੀ। ਇਸ ਭਿਆਨਕ ਟੱਕਰ ਵਿੱਚ ਦੋਵਾਂ ਨੌਜਵਾਨਾਂ ਦੀਆਂ ਲੱਤਾਂ ਵਿੱਚ ਫ੍ਰੈਕਚਰ ਆ ਗਿਆ ਹੈ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਮੌਕੇ ‘ਤੇ ਪਹੁੰਚੀ ਪੁਲਿਸ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਅਤੇ ਪੂਰੀ ਘਟਨਾ ਦਾ ਸੱਚ ਸਾਹਮਣੇ ਆ ਸਕੇ। ਇਸ ਤੋਂ ਇਲਾਵਾ, ਘਟਨਾ ਸਥਾਨ ‘ਤੇ ਮੌਜੂਦ ਪ੍ਰਤੱਖਦਰਸ਼ੀਆਂ ਕੋਲੋਂ ਵੀ ਅਹਿਮ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



