ਨਸ਼ੇ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਾਲੇ ਮੁਲਾਜ਼ਮ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀ ਧਮਕੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਸ਼ੇ ਖਿਲਾਫ ਪੰਜਾਬ ਪੁਲਿਸ ਨੇ ਇਕ ਮੁਹਿੰਮ ਛੇੜੀ ਹੋਈ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ਇਕ ਤੋਂ ਬਾਅਦ ਇਕ ਵੱਡੇ ਨਸ਼ੇੜੀਆਂ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਸ਼ੇ ਖਿਲਾਫ ਪੰਜਾਬ ਪੁਲਿਸ ਨੇ ਇਕ ਮੁਹਿੰਮ ਛੇੜੀ ਹੋਈ ਹੈ ਜਿਸ ਤੋਂ ਬਾਅਦ ਪੰਜਾਬ ਪੁਲਿਸ ਇਕ ਤੋਂ ਬਾਅਦ ਇਕ ਵੱਡੇ ਨਸ਼ੇੜੀਆਂ ਨੂੰ ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੇ ਹਨ। ਜਿਸ ਕਾਰਨ ਨਸ਼ਾ ਤਸਕਰਾਂ ਨੂੰ ਹੁਣ ਆਪਣੇ ਲਈ ਖਤਰਾ ਲੱਗ ਰਿਹਾ ਹੈ। ਜਿਸ ਕਾਰਨ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

police

ਇਸੇ ਤਰ੍ਹਾਂ ਦਾ ਮਾਮਲਾ ਫਤਿਹਗੜ੍ਹ ਸਾਹਿਬ ਦੇ ਮੁੱਲੇਪੁਰ ਥਾਣੇ ‘ਚ ਤੈਨਾਤ ਰਸ਼ਪਾਲ ਸਿੰਘ ਨੇ ਭਾਰੀ ਗਿਣਤੀ ‘ਚ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਕਾਬੂ ਕੀਤਾ ਸੀ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੌਲਦਾਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਧਮਕੀ ਦੇਣ ਵਾਲਾ ਮੌਜੂਦਾ ਸਰਪੰਚ ਦਾ ਭਰਾ ਦੱਸਿਆ ਜਾ ਰਿਹਾ ਹੈ। ਹੌਲਦਾਰ ਦਾ ਕਹਿਣਾ ਹੈ ਕਿ ਰਾਜਨੀਤਿਕ ਦਬਾਅ ਪਵਾ ਕੇ ਪਰਚਾ ਰੱਦ ਕਰਾਉਣ ਦੀ ਧਮਕੀ ਦਿੱਤੀ ਜਾ ਰਹੀ ਹੈ।

 

Leave a Reply

Your email address will not be published. Required fields are marked *