Health workers in Gurdaspur protest: NHM ਅਤੇ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਵਲ ਸਰਜਨ ਦਫ਼ਤਰ ਘੇਰਿਆ, ਮੰਗਾਂ ਨਾ ਮੰਨਣ ‘ਤੇ CM ਹਾਊਸ ਮੂਹਰੇ ਰੈਲੀ ਦੀ ਚੇਤਾਵਨੀ

ਗੁਰਦਾਸਪੁਰ : ਨੈਸ਼ਨਲ ਹੈਲਥ ਮਿਸ਼ਨ (NHM) ਦੇ ਮੁਲਾਜ਼ਮਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ (CHOs) ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੋਰ ਤੇਜ਼…

ਨੈਸ਼ਨਲ ਹੈਲਥ ਮਿਸ਼ਨ (NHM) ਦੇ ਮੁਲਾਜ਼ਮਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ (CHOs) ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ

ਗੁਰਦਾਸਪੁਰ : ਨੈਸ਼ਨਲ ਹੈਲਥ ਮਿਸ਼ਨ (NHM) ਦੇ ਮੁਲਾਜ਼ਮਾਂ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ (CHOs) ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਬੀਤੀ 22 ਜੂਨ ਤੋਂ ਲਗਾਤਾਰ ਚੱਲ ਰਹੇ ਇਸ ਅੰਦੋਲਨ ਤਹਿਤ ਅੱਜ ਗੁਰਦਾਸਪੁਰ ਦੇ ਸਿਵਲ ਸਰਜਨ ਦਫ਼ਤਰ ਮੂਹਰੇ ਸਿਹਤ ਮੁਲਾਜ਼ਮਾਂ ਨੇ ਵਿਸ਼ਾਲ ਰੋਸ ਰੈਲੀ ਕੀਤੀ। ਇਸ ਮੌਕੇ ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਿਵਲ ਸਰਜਨ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਇੱਕ ਮੰਗ ਪੱਤਰ ਸੌਂਪਿਆ।

ਸਰਕਾਰ ਨੇ ਮੰਗਾਂ ਮੰਨੀਆਂ

ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਦੇ ਹੱਲ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਬੀਤੀ 27 ਜੂਨ ਨੂੰ ਸੈਕਟਰੀ ਹੈਲਥ ਪੰਜਾਬ, 1 ਜੁਲਾਈ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਤੇ 14 ਜੁਲਾਈ ਨੂੰ ਪੰਜਾਬ ਦੇ ਵਿੱਤ ਮੰਤਰੀ ਨਾਲ ਹੋਈਆਂ ਅਹਿਮ ਮੀਟਿੰਗਾਂ ਦੌਰਾਨ ਇਨ੍ਹਾਂ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਸਵੀਕਾਰ ਕਰਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ, ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।

20 ਜੁਲਾਈ ਨੂੰ ਵਿਧਾਇਕਾਂ ਦੇ ਦਫ਼ਤਰਾਂ ਦਾ ਘੇਰਾਓ

ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਹਰ ਹਾਲ ਜਾਰੀ ਰਹੇਗਾ। ਇਸ ਕੜੀ ਤਹਿਤ ਅਗਲੇ ਤਿੱਖੇ ਪ੍ਰੋਗਰਾਮਾਂ ਦਾ ਐਲਾਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਆਗੂਆਂ ਦੇ ਦਫ਼ਤਰਾਂ ਤੱਕ ਰੋਸ ਮਾਰਚ ਕੱਢੇ ਜਾਣਗੇ ਅਤੇ ਉਨ੍ਹਾਂ ਨੂੰ ਯਾਦ ਪੱਤਰ ਸੌਂਪੇ ਜਾਣਗੇ। ਜੇਕਰ ਇਸ ਤੋਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ, ਤਾਂ ਸਮੂਹ ਸਿਹਤ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ/ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਕਰਨਗੇ ਅਤੇ ਉੱਥੇ ਰਾਜ ਪੱਧਰੀ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਇਸ ਦੌਰਾਨ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ, ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਸਰਕਾਰੀ ਸਮਾਰਟ ਸਕੂਲ ਦੀ ਬਿਜਲੀ ਗੁੱਲ: ਅੱਤ ਦੀ ਗਰਮੀ ਵਿੱਚ ਰੁੱਖਾਂ ਦੀ ਛਾਂ ਹੇਠ ਪੜ੍ਹਨ ਲਈ ਮਜਬੂਰ ਮਾਸੂਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *