LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Coffee ਪੀਣ ਦੇ ਅਦਭੁੱਤ ਫਾਇਦੇ, ਘਾਤਕ ਬਿਮਾਰੀਆਂ ਰਹਿਣਗੀਆਂ ਦੂਰ

cofee75460

ਚੰਡੀਗੜ੍ਹ: ਰੋਜ਼ਾਨਾ ਕੌਫੀ ਦਾ ਸੇਵਨ ਕਰਨ ਨਾਲ ਪਤਲੇ ਰਹਿਣ ਦੇ ਨਾਲ-ਨਾਲ ਸ਼ੂਗਰ ਦੇ ਖ਼ਤਰੇ ਨੂੰ ਵੀ ਟਾਲਿਆ ਜਾ ਸਕਦਾ ਹੈ। ਖੋਜਕਾਰਾਂ ਦਾ ਕਹਿਣਾ ਹੈ ਕਿ ਇੱਕ ਦਿਨ ਵਿੱਚ 3 ਕੌਫੀ ਕੱਪ ਪੀਣ ਨਾਲ ਸਰੀਰ ਵਿੱਚ ਬਲੱਡ ਸ਼ੂਗਰ ਦਾ ਪੱਧਰ ਘੱਟ ਜਾਂਦਾ ਹੈ ਅਤੇ ਸ਼ੂਗਰ ਦੀਆਂ ਸਮੱਸਿਆਂ ਤੋਂ ਰਾਹਤ ਮਿਲਦੀ ਹੈ। ਇਨ੍ਹਾਂ ਦਾ ਇਹ ਵੀ ਕਿਹਾ ਹੈ ਕਿ ਸਰੀਰ ਵਿੱਚ ਕੈਫੀਨ ਦੀ ਮਾਤਰਾ ਜਿੰਨੀ ਜ਼ਿਆਦਾ ਹੋਵੇਗੀ, ਮੋਟਾਪੇ ਦਾ ਖ਼ਤਰਾ ਘੱਟ ਹੋਵੇਗਾ।

ਰਿਪੋਰਟ ਮੁਤਾਬਕ ਪਿਛਲੇ ਕੁਝ ਖੋਜਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੌਫੀ ਦਾ ਸੇਵਨ ਡਾਇਬਟੀਜ਼ ਦੇ ਨਾਲ-ਨਾਲ ਮੋਟਾਪੇ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਵੀ ਘੱਟ ਕਰਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਕੌਫੀ ਭਾਰ ਘਟਾਉਣ ਅਤੇ ਸਰੀਰ ਵਿੱਚ ਇਨਸੁਲਿਨ ਦੀ ਮਾਤਰਾ ਵਧਾਉਣ ਵਿੱਚ ਮਦਦ ਕਰਦੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ  ਕੈਫੀਨ ਤੋਂ ਇਲਾਵਾ ਕੌਫੀ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼ ਅਤੇ ਫਾਈਬਰ ਵਰਗੇ ਕਈ ਤਰ੍ਹਾਂ ਦੇ ਮਿਸ਼ਰਣ ਪਾਏ ਜਾਂਦੇ ਹਨ, ਜੋ ਤੁਹਾਡੇ ਸ਼ੂਗਰ ਲੈਵਲ ਨੂੰ ਕੰਟਰੋਲ ਕਰ ਸਕਦੇ ਹਨ। 

In The Market