Heartbreaking accident in Kapurthala: ਘਰੇਲੂ ਕਲੇਸ਼ ਕਾਰਨ ਮਾਂ ਨੇ 3 ਬੱਚਿਆਂ ਸਮੇਤ ਨਿਗਲ਼ੀ ਜ਼ਹਿਰੀਲੀ ਦਵਾਈ, 1 ਬੱਚੀ ਦੀ ਮੌਤ, 3 ਗੰਭੀਰ

ਕਪੂਰਥਲਾ : ਕਪੂਰਥਲਾ ਦੇ ਪਿੰਡ ਮੱਲੂ ਕਦਰਾਬਾਦ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਵਾਸੀ ਮਹਿਲਾ ਨੇ ਘਰੇਲੂ ਵਿਵਾਦ…

ਕਪੂਰਥਲਾ : ਕਪੂਰਥਲਾ ਦੇ ਪਿੰਡ ਮੱਲੂ ਕਦਰਾਬਾਦ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਵਾਸੀ ਮਹਿਲਾ ਨੇ ਘਰੇਲੂ ਵਿਵਾਦ ਤੋਂ ਪਰੇਸ਼ਾਨ ਹੋ ਕੇ ਆਪਣੇ ਤਿੰਨ ਮਾਸੂਮ ਬੱਚਿਆਂ ਸਮੇਤ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਚੀਕ-ਚਿਹਾਰਾ ਮਚ ਗਿਆ। ਸਾਰਿਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਇੱਕ ਬੱਚੀ ਨੇ ਦਮ ਤੋੜ ਦਿੱਤਾ, ਜਦਕਿ ਬਾਕੀ ਤਿੰਨਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ।

ਖੇਤਾਂ ‘ਚੋਂ ਪਰਤੇ ਪਤੀ ਦੇ ਸਾਹਮਣੇ ਆਇਆ ਖ਼ੌਫ਼ਨਾਕ ਮੰਜ਼ਰ

ਜਾਣਕਾਰੀ ਦਿੰਦਿਆਂ ਪਿੰਡ ਮੱਲੂ ਕਾਦਰਾਬਾਦ ਦੇ ਰਹਿਣ ਵਾਲੇ ਲਵਕੁਸ਼ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੇਰ ਰਾਤ ਖੇਤਾਂ ਵਿੱਚ ਕੰਮ ਖ਼ਤਮ ਕਰਕੇ ਘਰ ਪਰਤਿਆ ਸੀ। ਜਿਵੇਂ ਹੀ ਉਹ ਕਮਰੇ ਵਿੱਚ ਗਿਆ ਤਾਂ ਉਸਨੇ ਦੇਖਿਆ ਕਿ ਉਸਦੀ ਪਤਨੀ ਸੰਤੋਸ਼ ਦੇਵੀ ਨੂੰ ਲਗਾਤਾਰ ਉਲਟੀਆਂ ਆ ਰਹੀਆਂ ਸਨ ਅਤੇ ਉਸਦੇ ਕੋਲ ਕੀਟਨਾਸ਼ਕ (ਜ਼ਹਿਰੀਲੀ ਦਵਾਈ) ਦੀ ਬੋਤਲ ਪਈ ਸੀ। ਇਸ ਦੇ ਨਾਲ ਹੀ ਉਸਦੇ ਮਾਸੂਮ ਬੱਚੇ ਵੀ ਬੇਹੋਸ਼ੀ ਦੀ ਹਾਲਤ ਵਿੱਚ ਤੜਫ ਰਹੇ ਸਨ। ਲਵਕੁਸ਼ ਨੇ ਬਿਨਾਂ ਸਮਾਂ ਗਵਾਏ 108 ਐਂਬੂਲੈਂਸ ਦੀ ਮਦਦ ਨਾਲ ਪਤਨੀ ਅਤੇ ਬੱਚਿਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ।

ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਇਸ ਖ਼ੌਫ਼ਨਾਕ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਹਰਕਤ ਵਿੱਚ ਆ ਗਈ ਹੈ। ਥਾਣਾ ਸਦਰ ਦੇ SHO ਰਣਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਮਿਲੀ ਜਾਣਕਾਰੀ ਤੋਂ ਬਾਅਦ ਪੁਲਿਸ ਟੀਮ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਰੈਫਰ ਕੀਤੇ ਗਏ ਤਿੰਨੋਂ ਮਰੀਜ਼ਾਂ ਦੀ ਹਾਲਤ ਅਜੇ ਵੀ ਕਾਫੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਉਲੀਕ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Hooliganism in Patiala: ਘਰ ‘ਤੇ ਕਬਜ਼ੇ ਦੀ ਕੋਸ਼ਿਸ਼, ਬਜ਼ੁਰਗਾਂ ਤੇ ਔਰਤਾਂ ਦੀ ਕੁੱਟਮਾਰ, ਪੀੜਤ ਪਰਿਵਾਰ ਨੇ ਲਗਾਏ ਗੰਭੀਰ ਦੋਸ਼

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *