ਮਾਂਗੇਵਾਲ ‘ਚ ਰੂਹ ਕੰਬਾਊ ਵਾਰਦਾਤ, ਸਹੁਰਿਆਂ ਨੇ ਨਵਵਿਆਹੁਤਾ ‘ਤੇ ਡੀਜ਼ਲ ਪਾ ਕੇ ਸਾੜਨ ਦੀ ਕੀਤੀ ਕੋਸ਼ਿਸ਼

ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਂਗੇਵਾਲ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਹੁਰਾ ਪਰਿਵਾਰ ਵੱਲੋਂ ਆਪਣੀ ਹੀ ਨੂੰਹ…

ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਂਗੇਵਾਲ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਹੁਰਾ ਪਰਿਵਾਰ ਵੱਲੋਂ ਆਪਣੀ ਹੀ

ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਂਗੇਵਾਲ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਹੁਰਾ ਪਰਿਵਾਰ ਵੱਲੋਂ ਆਪਣੀ ਹੀ ਨੂੰਹ ਨੂੰ ਡੀਜ਼ਲ ਪਾ ਕੇ ਜਿਊਂਦਾ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਪੀੜਤ ਔਰਤ, ਜਿਸ ਦੀ ਪਛਾਣ ਜਸਮੀਤ ਸ਼ਰਮਾ ਵਜੋਂ ਹੋਈ ਹੈ, ਇਸ ਵੇਲੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਹੈ ਅਤੇ ਜ਼ਿੰਦਗੀ ਦੀ ਜੰਗ ਲੜ ਰਹੀ ਹੈ।

ਤਲਾਕ ਤੋਂ ਮਨਾਂ ਕਰਨ ਤੇ ਦਿੱਤੀ ਖੌਫ਼ਨਾਕ ਸਜ਼ਾ

ਹਸਪਤਾਲ ਵਿੱਚ ਇਲਾਜ ਅਧੀਨ ਜਸਮੀਤ ਸ਼ਰਮਾ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ ਇੱਕ ਸਾਲ ਪਹਿਲਾਂ ਪ੍ਰਦੀਪ ਸਿੰਘ ਨਾਲ ਹੋਇਆ ਸੀ, ਜੋ ਇਸ ਵੇਲੇ ਵਿਦੇਸ਼ ਵਿੱਚ ਰਹਿੰਦਾ ਹੈ। ਜਸਮੀਤ ਅਨੁਸਾਰ, ਉਸ ਦਾ ਸਹੁਰਾ ਪਰਿਵਾਰ ਲਗਾਤਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਤਲਾਕ ਦੇਣ ਲਈ ਦਬਾਅ ਪਾ ਰਿਹਾ ਸੀ। ਬੀਤੇ ਦਿਨੀਂ ਜਦੋਂ ਸਹੁਰਾ ਪਰਿਵਾਰ ਨੇ ਉਸ ਨੂੰ ਜਬਰੀ ਤਲਾਕ ਦੇ ਕਾਗਜ਼ਾਂ ‘ਤੇ ਦਸਤਖ਼ਤ ਕਰਨ ਲਈ ਕਿਹਾ ਅਤੇ ਉਸ ਨੇ ਮਨਾਂ ਕਰ ਦਿੱਤਾ, ਤਾਂ ਉਨ੍ਹਾਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਅਤੇ ਫਿਰ ਉਸ ਦੇ ਮੂੰਹ ਤੇ ਸਰੀਰ ‘ਤੇ ਡੀਜ਼ਲ ਪਾ ਕੇ ਅੱਗ ਲਗਾ ਦਿੱਤੀ।

ਪਿੰਡ ਵਾਸੀਆਂ ਨੇ ਬਚਾਈ ਜਾਨ

ਪੀੜਤਾ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਉਹ ਹਿੰਮਤ ਕਰਕੇ ਘਰੋਂ ਬਾਹਰ ਭੱਜੀ ਅਤੇ ਰੌਲਾ ਪਾਇਆ। ਪਿੰਡ ਵਾਸੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਉਸ ਦੀ ਮਦਦ ਕੀਤੀ ਅਤੇ ਪਹਿਲਾਂ ਉਸ ਨੂੰ ਕਰਤਾਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਾਅਦ ਵਿੱਚ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਪੀੜਤਾ ਦੀ ਮਾਤਾ ਹਰਜਿੰਦਰ ਕੌਰ ਅਤੇ ਭੂਆ ਨੇ ਦੱਸਿਆ ਕਿ ਜਸਮੀਤ ਦਾ ਪਤੀ ਵੀ ਪਿਛਲੇ ਕਈ ਮਹੀਨਿਆਂ ਤੋਂ ਉਸ ਨਾਲ ਗੱਲ ਨਹੀਂ ਕਰ ਰਿਹਾ ਸੀ ਅਤੇ ਨਾ ਹੀ ਖਰਚਾ ਭੇਜ ਰਿਹਾ ਸੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਮਰੀਜ਼ ਦਾ ਇਲਾਜ ਚੱਲ ਰਿਹਾ ਹੈ ਅਤੇ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਮ.ਐਲ.ਆਰ. (MLR) ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ। ਦੂਜੇ ਪਾਸੇ, ਥਾਣਾ ਢਿਲਵਾਂ ਦੇ ਐਡੀਸ਼ਨਲ ਐਸ.ਐਚ.ਓ. ਪਰਮਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਸੂਚਨਾ ਮਿਲ ਚੁੱਕੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੀੜਤ ਔਰਤ ਅਤੇ ਉਸ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ

ਜਸਮੀਤ ਦੇ ਪੇਕੇ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਹੁਰੇ ਪਰਿਵਾਰ ਅਤੇ ਸਾਜ਼ਿਸ਼ ਵਿੱਚ ਸ਼ਾਮਲ ਵਿਚੋਲਣ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਧੀ ਨੂੰ ਇਨਸਾਫ਼ ਮਿਲ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ: ਕਾਸ਼ੀ ਲਈ ਚੱਲਣਗੀਆਂ 12 ਵਿਸ਼ੇਸ਼ ਰੇਲ ਗੱਡੀਆਂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *