ਪੰਜਾਬ ‘ਚ ਕਹਿਰ ਦੀ ਗਰਮੀ, ਪਾਰਾ 41 ਡਿਗਰੀ, 17 ਅਪ੍ਰੈਲ ਤੋਂ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਗਰਮੀ ਇੰਨ੍ਹੀ ਵੱਧਦੀ ਜਾ ਰਹੀ ਹੈ ਲੋਕਾਂ ਏਸੀ ਦੀ ਵਰਤੋਂ ਕਰਨੀ ਪੈ ਰਹੀ…

Punjab Weather: ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਗਰਮੀ ਇੰਨ੍ਹੀ ਵੱਧਦੀ ਜਾ ਰਹੀ ਹੈ ਲੋਕਾਂ ਏਸੀ ਦੀ ਵਰਤੋਂ ਕਰਨੀ ਪੈ ਰਹੀ ਹੈ। ਪੰਜਾਬ ਵਿੱਚ ਸ਼ੁੱਕਰਵਾਰ ਨੂੰ ਪਾਰਾ 41 ਡਿਗਰੀ ਤੱਕ ਪਹੁੰਚ ਗਿਆ। ਗਰਮੀ ਨਾਲ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਸੂਬੇ ‘ਚ ਫਰੀਦਕੋਟ ‘ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 17 ਅਪ੍ਰੈਲ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੋਇਆ ਹੈ। ਦੂਜੇ ਪਾਸੇ ਹਰਿਆਣਾ ਦੇ ਮੇਵਾਤ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਮੇਵਾਤ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ। ਮੇਵਾਤ ਤੋਂ ਇਲਾਵਾ ਹਿਸਾਰ ਵਿੱਚ 40 ਡਿਗਰੀ, ਫਰੀਦਾਬਾਦ ਵਿੱਚ 41.3, ਜੀਂਦ ਵਿੱਚ 41 ਅਤੇ ਰਾਜਧਾਨੀ ਚੰਡੀਗੜ੍ਹ ਵਿੱਚ 38 ਡਿਗਰੀ ਦੇ ਕਰੀਬ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ।

 

Leave a Reply

Your email address will not be published. Required fields are marked *