ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਉਤਰ ਭਾਰਤ ਚ ਅਗਲੇ 72 ਘੰਟੇ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਦਸ ਦਈਏ ਕਿ ਮੌਸਮ ਵਿਭਾਗ ਨੇ ਇਸ ਸੰਬੰਧੀ ਅਲਰਟ ਜਾਰੀ ਕਰਦੇ ਹੋਏ ਕਿਹਾ ਕਿ ਸੂਬੇ ਦੇ ਕਈ ਇਲਾਕੀਆਂ ਚ ਭਾਰੀ ਬਾਰਿਸ਼ ਹੋ ਸਕਦੀ ਹੈ।
ਜਿਸ ਕਾਰਨ ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਹੈ। ਦਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕੀਆਂ ‘ਚ ਬੁੰਦਾਬਾਦੀ ਹੋ ਰਹੀ ਹੈ। ਉੱਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਬਾਰਿਸ਼ ਝੋਨੇ ਲਈ ਲਾਹੇਵੰਦ ਹੈ ਪਰ ਸਬਜ਼ੀਆਂ ਦੇ ਲਈ ਇਹ ਬਾਰਿਸ਼ ਹਾਨੀਕਾਰਕ ਹੈ।

