ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਚੰਡੀਗੜ੍ਹ ਹਰਿਆਣਾ ਦੇ ਇਲਾਕੀਆਂ ‘ਚ ਤੜਕਸਾਰ ਹੀ ਭਾਰੀ ਪਿਆ ਜਿਸ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ। ਤੜਕਸਾਰ ਤੋਂ ਪੈ ਰਹੇ ਮੀਂਹ ਦੇ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲ ਗਈ ਪਰ ਇਸਦੇ ਨਾਲ ਹੀ ਉਹਨਾਂ ਨੇ ਦਿਕੱਤਾ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਦਸ ਦਈਏ ਕਿ ਭਾਰੀ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਆਉਣ ਜਾਣ ਚ ਦਿੱਕਤਾ ਹੋ ਰਹੀਆਂ ਹਨ।
ਇਸ ਤੋਂ ਇਲਾਵਾ ਦਸ ਦਈਏ ਕਿ ਮੀਂਹ ਦੇ ਕਾਰਨ ਤਾਪਮਾਨ ‘ਚ ਕਾਫੀ ਗਿਰਾਵਟ ਆ ਗਈ ਹੈ। ਘਰੋਂ ਨਿਕਲ ਰਹੇ ਲੋਕਾਂ ਮੀਂਹ ਦੇ ਕਾਰਨ ਠਰ੍ਹ ਗਏ ਹਨ।
ਨਾਲ ਹੀ ਕਿਸਾਨਾਂ ਦੇ ਵੀ ਚਿਹਰੇ ਖੁਸ਼ੀ ਦੇ ਨਾਲ ਖਿੜ ਗਏ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਹੋਰ ਜਿਆਦਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।



