ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਹੋਈ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ‘ਚ ਕੀਤਾ ਵਾਧਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਬੀਤੀ ਰਾਤ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿਚ ਜੋਰਦਾਰ ਬਾਰਿਸ਼ ਹੋਈ ਹੈ ਜਿਸ ਕਰਕੇ ਮੌਸਮ ਠੰਡਾ ਹੋਇਆ ਹੈ ਅਤੇ ਪਾਰੇ ਵਿਚ ਵੀ ਗਿਰਾਵਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਬੀਤੀ ਰਾਤ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿਚ ਜੋਰਦਾਰ ਬਾਰਿਸ਼ ਹੋਈ ਹੈ ਜਿਸ ਕਰਕੇ ਮੌਸਮ ਠੰਡਾ ਹੋਇਆ ਹੈ ਅਤੇ ਪਾਰੇ ਵਿਚ ਵੀ ਗਿਰਾਵਚ ਦਰਜ ਕੀਤੀ ਗਈ ਹੈ ਪਰ ਇਸ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਖੇਤਾਂ ਤੋਂ ਲੈ ਕੇ ਮੰਡੀਆਂ ਤੱਕ ਨੁਕਸਾਨ ਹੋਇਆ ਹੈ। ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਮੁੜ ਤੋਂ ਮੀਂਹ ਪੈਣ ਦੀ ਭਵਿੱਖਵਾਣੀ ਕੀਤੀ ਹੈ।

ਪੰਜਾਬ ਵਿਚ ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਪਰ ਕੋਰੋਨਾ ਮਹਾਮਾਰੀ ਦੇ ਚੱਲਦੇ ਪ੍ਰਵਾਸੀ ਮਜ਼ਦੂਰਾਂ ਦੀ ਕਮੀ ਕਾਰਨ ਆਪਣੀ ਕਣਕ ਦੀ ਫ਼ਸਲ ਦੀ ਕਟਾਈ ਅਤੇ ਵੇਚਣ ਦੇ ਲਈ ਪਰੇਸ਼ਾਨ ਹੋ ਰਹੇ ਕਿਸਾਨਾਂ ਲਈ ਇਕ ਹੋਰ ਮੁਸਿਬਤ ਖੜੀ ਹੋ ਚੁੱਕੀ ਹੈ। ਦਰਅਸਲ ਬੀਤੀ ਰਾਤ ਹੋਈ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਨੇ ਖੇਤਾਂ ਵਿਚ ਪੱਕੀਆਂ ਖੜ੍ਹੀਆਂ ਫਸਲਾਂ ਨੂੰ ਵਿਛਾ ਕੇ ਰੱਖ ਦਿੱਤਾ ਹੈ ਜਿਸ ਕਰਕੇ ਕਿਸਾਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾ ਰਹੇ ਹਨ।ਇੰਨਾਂ ਹੀ ਨਹੀਂ ਮੰਡੀਆਂ ਵਿਚ ਪਹੁੰਚੀ ਕਣਕ ਵੀ ਬਾਰਿਸ਼ ਦਾ ਸ਼ਿਕਾਰ ਹੋਈ ਹੈ। ਉੱਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਨੇ ਆਉਣ ਵਾਲੀ 21-22 ਅਪ੍ਰੈਲ ਨੂੰ ਮੁੜ ਤੋਂ ਬਾਰਿਸ਼ ਹੋਣ ਦੇ ਅਸਾਰ ਜਤਾਏ ਹਨ ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਫਸਲ ਉੱਤੇ ਨਮੀ ਦੇ ਚੱਲਦਿਆਂ ਵਾਢੀ ਦੇ ਸਮੇਂ ਵਿਚ ਬਦਲਾਅ ਕੀਤਾ ਹੈ। ਹੁਣ ਵਾਢੀ ਦੇ ਲਈ ਸਵੇਰੇ 7 ਤੋਂ ਰਾਤ 8 ਵਜੇ ਤੱਕ ਦੀ ਛੁੱਟ ਦਿੱਤੀ ਹੈ ਜੋ ਕਿ ਪਹਿਲਾਂ ਸਵੇਰੇ 6 ਤੋਂ ਸ਼ਾਮ 7 ਵਜੇ ਤੱਕ ਸੀ।

Leave a Reply

Your email address will not be published. Required fields are marked *