ਫਾਜ਼ਿਲਕਾ ‘ਚ ਕਲਯੁੱਗੀ ਪੁੱਤਰ ਦੀ ਘਿਨਾਉਣੀ ਕਰਤੂਤ: ਨਸ਼ੇ ਦੀ ਖ਼ਾਤਰ ਮਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹਾਲਤ ਗੰਭੀਰ

ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ ਅਧੀਨ ਆਉਂਦੇ ਪਿੰਡ ਵਾਣੀ ਮੋਹਣਾ ਰਾਮ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਲਯੁੱਗੀ ਪੁੱਤਰ…

ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ ਅਧੀਨ ਆਉਂਦੇ ਪਿੰਡ ਵਾਣੀ ਮੋਹਣਾ ਰਾਮ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਲਯੁੱਗੀ ਪੁੱਤਰ ਨੇ ਨਸ਼ੇ ਦੀ ਲਤ ਪਿੱਛੇ ਆਪਣੇ ਹੀ ਘਰ ਵਿੱਚ ਆਪਣੀ ਮਾਂ ਨੂੰ ਗੋਲੀਆਂ ਨਾਲ ਲਹੂ-ਲੁਹਾਨ ਕਰ ਦਿੱਤਾ। ਇਸ ਭਿਆਨਕ ਹਮਲੇ ਵਿੱਚ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਹੈ, ਜਿਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਮਾਂ ਨੂੰ ਨਸ਼ੇ ਤੋਂ ਰੋਕਣਾ ਪਿਆ ਭਾਰੀ

ਮਿਲੀ ਜਾਣਕਾਰੀ ਮੁਤਾਬਕ ਪੀੜਤ ਮਹਿਲਾ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਉਸਦਾ ਬੇਟਾ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਹੈ। ਮਾਤਾ-ਪਿਤਾ ਵੱਲੋਂ ਲਗਾਤਾਰ ਉਸਨੂੰ ਨਸ਼ੇ ਦੀ ਇਸ ਬੁਰੀ ਆਦਤ ਤੋਂ ਰੋਕਿਆ ਜਾਂਦਾ ਸੀ ਅਤੇ ਸਮਝਾਇਆ ਜਾਂਦਾ ਸੀ। ਪਰ ਆਦੀ ਪੁੱਤਰ ਨੇ ਗੁੱਸੇ ਵਿੱਚ ਆ ਕੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾ ਲਿਆ ਅਤੇ ਆਪਣੀ ਹੀ ਮਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਹਸਪਤਾਲ ਵਿੱਚ ਇਲਾਜ ਦੌਰਾਨ ਹਾਲਤ ਨਾਜ਼ੁਕ

ਗੋਲੀਬਾਰੀ ਵਿੱਚ ਗੰਭੀਰ ਜ਼ਖ਼ਮੀ ਹੋਈ ਮਹਿਲਾ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭਰਤੀ ਕਰਵਾਇਆ ਗਿਆ। ਪ੍ਰੰਤੂ ਉੱਥੇ ਹਾਲਤ ਜ਼ਿਆਦਾ ਵਿਗੜਨ ਕਾਰਨ ਡਾਕਟਰਾਂ ਨੇ ਉਸਨੂੰ ਕਿਸੇ ਉੱਚੇ ਹਸਪਤਾਲ ਲਈ ਰੈਫਰ ਕਰ ਦਿੱਤਾ ਹੈ।

ਪੁਲਿਸ ਵੱਲੋਂ ਕੇਸ ਦਰਜ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐਸ.ਐਚ.ਓ. ਹਰਦੇਵ ਸਿੰਘ ਬੇਦੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਮੌਕੇ ਤੋਂ ਕਰੀਬ 10 ਤੋਂ 11 ਖ਼ਾਲੀ ਖੋਲ, ਇੱਕ ਜ਼ਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ।

ਪੁਲਿਸ ਨੇ ਪੀੜਤ ਮਹਿਲਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਪੁੱਤਰ ਅਤੇ ਉਸਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Stray dogs Attack : ਅਵਾਰਾ ਕੁੱਤਿਆਂ ਨੇ ਮੰਦਬੁੱਧੀ ਵਿਅਕਤੀ ਨੂੰ ਨੋਚ-ਨੋਚ ਕੇ ਖਾਧਾ, ਹਾਲਤ ਗੰਭੀਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *