ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗੁਰਦਾਸਪੁਰ ਦੇ ਦੀਨਾਨਗਰ ਵਿੱਚ ਪੁਲਿਸ ਨੇ ਇਕ ਮੰਦਰ ਦੇ ਪੁਜਾਰੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਗੁਪਤ ਸੁਚਨਾ ਮਿਲੀ ਸੀ ਕਿ ਸ਼ਿਵਾਲਾ ਮੰਦਰ ਦਾ ਪੁਜਾਰੀ ਨਸ਼ੇ ਨੂੰ ਵੇਚਣ ਦਾ ਧੰਦਾ ਕਰਦਾ ਹੈ
ਜਿਸ ਤੋਂ ਬਾਅਦ ਪੁਲਿਸ ਨੇ ਗੁਪਤ ਸੁਚਨਾ ਦੇ ਆਧਾਰ ਤੇ ਪੁਜਾਰੀ ਦੇ ਠਿਕਾਣੇ ਪਹੁੰਚੇ ਤੇ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਨਾਲ ਹੀ ਪੁਲਿਸ ਨੇ 9 ਗ੍ਰਾਮ 20 ਮਿਲੀਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਆਰੋਪੀ ਪੁਜਾਰੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

