ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ-ਕਸ਼ਮੀਰ ‘ਚ ਪਿਛਲੇ ਕਾਫੀ ਦਿਨਾਂ ਤੋਂ ਮਾਹੌਲ ਕਾਫੀ ਤਣਾਅ ਵਾਲਾ ਬਣਿਆ ਹੋਇਆ ਹੈ ਜਿਸ ਕਾਰਨ ਉੱਥੇ ਰਹਿ ਲੋਕਾਂ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਦਸ ਦਈਏ ਕਿ ਬੀਤੀ ਸ਼ਾਮ ਤੋਂ ਹੀ ਜੰਮੂ ਕਸ਼ਮੀਰ ਚ ਅਜਿਹਾ ਮਾਹੌਲ ਬਣ ਗਿਆ ਹੈ ਜਿਸ ਕਾਰਨ ਉੱਥੇ ਇੰਟਰਨੈਟ ਤੇ ਮੋਬਾਇਲ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਮਾਹੌਲ ਨੂੰ ਦੇਖਦੇ ਹੋਏ ਨੀਮ ਫੌਜ ਬਲਾਂ ਦੀਆਂ 40 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਦਸ ਦਈਏ ਕਿ ਕਈ ਰਾਜਨੇਤਾਵਾਂ ਨੂੰ ਨਜ਼ਰ ਬੰਦ ਕਰ ਦਿੱਤਾ ਗਿਆ ਹੈ। ਉਮਰ ਅਬਦੁੱਲਾ, ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਘਰਾਂ ਵਿੱਚ ਨਜਰਬੰਦ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਥਿਤੀ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਚ ਚੱਲ ਰਹੇ ਹਲਾਤਾਂ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤਾ ਗਿਆ ਹੈ।


