High alert in Punjab: ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿਚ ਸਿਰਫ 30 ਘੰਟਿਆਂ ਦੌਰਾਨ ਦੋ ਧਮਾਕਿਆਂ ਪਿੱਛੋਂ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਇਨ੍ਹਾਂ ਧਮਾਕਿਆਂ ਪਿਛੋਂ ਪੁਲਿਸ ਅਲਰਟ ਉਤੇ ਹੈ। ਸ਼ਹਿਰ-ਸ਼ਹਿਰ ਵਿਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉਧਰ ਪੁਲਿਸ ਨੇ ਪੂਰੇ ਸੂਬੇ ਵਿਚ ਆਪਰੇਸ਼ਨ ‘ਵਿਜਿਲ’ ਸ਼ੁਰੂ ਕੀਤਾ ਗਿਆ। ਜਿਸ ਵਿਚ ਥਾਂ-ਥਾਂ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਵਾਹਨਾਂ ਦੀ ਚੈਕਿੰਗ
ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਾਹਨਾਂ ਦੀ ਤਾਲਾਸ਼ੀ ਲਈ ਜਾ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ।
ਲੋਕਾਂ ਨੂੰ ਅਪੀਲ-
ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਤੇ ਵੀ ਕੋਈ ਸ਼ੱਕੀ ਵਸਤੂ ਮਿਲਦੀ ਹੈ ਤਾਂ ਉਸ ਨੂੰ ਬਾਰੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਪੁਲਿਸ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਉੱਤੇ ਕੋਈ ਵੀ ਅਫਵਾਹ ਤੇ ਯਕੀਨ ਨਾ ਕੀਤਾ ਜਾਵੇ।



