ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ (Former cabinet minister) ਅਤੇ ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੂੰ ਲੈ ਕੇ ਵੱਡੀ ਖ਼ਬਰ (Big news) ਸਾਹਮਣੇ ਆ ਰਹੀ ਹੈ। ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਲੋਂ ਬਿਕਰਮ ਮਜੀਠੀਆ (Bikram Majithia) ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਲਈ ਰੋਕ ਲਗਾ ਦਿੱਤੀ ਗਈ ਹੈ। ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਜ਼ਮਾਨਤ ਪਟੀਸ਼ਨ ਦਾਇਰ (Bail petition filed) ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹਾਈਕੋਰਟ (High Court) ਨੇ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।
ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਮਜੀਠੀਆ ਬੀਤੇ ਦਿਨ ਹਾਈ ਕੋਰਟ ਵਲੋਂ ਪਾਸ ਕੀਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ਵਿਚ ਕਰਨਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ ਮਾਨਯੋਗ ਅਦਾਲਤ ਵਲੋਂ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਸਵੀਕਾਰ ਕਰਦਿਆਂ ਤਿੰਨ ਦਿਨ ਲਈ ਗ੍ਰਿਫ਼ਤਾਰੀ ‘ਤੇ ਰੋਕ ਲਗਾਉਂਦਿਆਂ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ।



