ਹਾਈ ਕੋਰਟ ਨੇ ਟੋਡਰ ਮੱਲ ਹਵੇਲੀ ਦੀ ਖਸਤਾ ਹਾਲਤ ‘ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਤਹਿਗੜ ਸਾਹਿਬ ਵਿਖੇ ਸਥਿਤ ਮੁਗਲਾਂ ਦੇ ਸਮੇਂ ਦੀ ਟੋਡਰ ਮੱਲ ਦੀ ਹਵੇਲੀ ਨੂੰ ਸੁਰੱਖਿਅਤ ਰੱਖਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-   ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਤਹਿਗੜ ਸਾਹਿਬ ਵਿਖੇ ਸਥਿਤ ਮੁਗਲਾਂ ਦੇ ਸਮੇਂ ਦੀ ਟੋਡਰ ਮੱਲ ਦੀ ਹਵੇਲੀ ਨੂੰ ਸੁਰੱਖਿਅਤ ਰੱਖਣ ਅਤੇ ਆਪਣੇ ਅਸਲ ਰੂਪ ‘ਚ ਵਾਪਸ ਕਰਨ ਦੀ ਮੰਗ ਵਾਲੀ ਇਕ ਪਟੀਸ਼ਨ ‘ਤੇ ਜਵਾਬ ਮੰਗਦਿਆਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ।

ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਡਿਵੀਜ਼ਨ ਬੈਂਚ ਨੇ ਇਸ ਕੇਸ ਦੀ ਅਗਲੀ ਸੁਣਵਾਈ 17 ਮਾਰਚ ਨੂੰ ਸੁਣਾਉਂਦਿਆਂ ਇਸ ਦਰਮਿਆਨ ਸਥਿਤੀ ਨੂੰ ਕਾਇਮ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਦੇ ਵਕੀਲ ਐਚ.ਸੀ. ਅਰੋੜਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ, ਇਸ ਇਤਿਹਾਸਕ ਇਮਾਰਤ ਦੀ ਸਥਿਤੀ ਬਹੁਤ ਖਰਾਬ ਹੈ। ਇਸ ਸਥਿਤੀ ਵਿੱਚ, ਜਗ੍ਹਾ ਤੋਂ ਕਬਜ਼ੇ ਹਟਾਏ ਜਾਣੇ ਚਾਹੀਦੇ ਹਨ ਅਤੇ ਇਸ ਨੂੰ ਆਪਣੇ ਅਸਲ ਰੂਪ ਵਿੱਚ ਵਾਪਸ ਲਿਆਉਂਣ ਦਾ ਫੈਸਲਾ ਕੀਤਾ ਜਾਣਾ ਚਾਹੀਦਾ ਹੈ।

Image result for todarmal di haveli

ਲੋਕ ਹਿੱਤ ਪਟੀਸ਼ਨ ‘ਚ ਕਿਹਾ ਗਿਆ ਹੈ ਕਿ, ਟੋਡਰ ਮੱਲ 17 ਵੀਂ ਸਦੀ ‘ਚ ਸਰਹਿੰਦ ਦਾ ਸਥਾਨਕ ਕਾਰੋਬਾਰੀ ਸੀ। ਉਹ ਨਵਾਬ ਵਜ਼ੀਰ ਖ਼ਾਨ ਦੇ ਦਰਬਾਰ ‘ਚ ਦੀਵਾਨ ਵੀ ਸੀ। ਉਹ ਮਾਤਾ ਗੁਜਰੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀਆਂ ਮ੍ਰਿਤਕ ਦੇਹਾਂ ਦਾ ਸਸਕਾਰ ਕਰਨ ਲਈ ਬਹੁਤ ਮਹਿੰਗੇ ਭਾਅ ਤੇ ਜ਼ਮੀਨ ਖਰੀਦਣ ਲਈ ਜਾਣਿਆ ਜਾਂਦਾ ਹੈ ਅਤੇ ਉਸ ਜਮੀਨ ‘ਤੇ ਅੱਜ ਗੁਰਦਵਾਰਾ ਸ੍ਰੀ ਜੋਤੀ ਸਰੂਪ ਸਾਹਿਬ  ਸੁਸ਼ੋਭਿਤ ਹੈ।

Image result for Gurdwara Jyoti Sarup History

ਇਤਹਾਸ ਦੇ ਹਵਾਲੇ ਤੋਂ ਇਹ ਕਿਹਾ ਜਾਂਦਾ ਹੈ ਕਿ, ਜਿੰਨੀ ਧਰਤੀ ਸਸਕਾਰ ਲਈ ਚਾਹੀਦੀ ਸੀ, ਉੰਨੇ ਸੋਨੇ ਦੇ ਸਿੱਕੇ (ਅਸ਼ਰਫੀ) ਰੱਖਣੇ ਪਏ ਸੀ। ਇਸ ਸਮੇਂ ਟੋਡਰਮਲ ਦੀ ਹਵੇਲੀ ਬਹੁਤ ਮਾੜੀ ਹਾਲਤ ਵਿੱਚ ਹੈ। ਅਜਿਹੀ ਸਥਿਤੀ ਵਿੱਚ ਕੇਂਦਰ ਜਾਂ ਰਾਜ ਸਰਕਾਰ ਜਾਂ ਐਸਜੀਪੀਸੀ ਨੂੰ ਇਸ ਇਮਾਰਤ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

Leave a Reply

Your email address will not be published. Required fields are marked *