ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ਦੇ ਪਿੰਡ ਭਗਵਾਨਪੁਰਾ ਚ ਬੋਰਵੈੱਲ ਚ 2 ਸਾਲਾ ਮਾਸੂਮ ਫਤਿਹਵੀਰ ਦੀ ਦਰਦਾਨਕ ਮੌਤ ਤੋਂ ਬਾਅਦ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਗੁੱਸਾ ਜਾਹਿਰ ਕੀਤਾ ਗਿਆ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ ਸੀ। ਇਸ ਮਾਮਲੇ ਦੇ ਗਰਮਾਉਣ ਤੋਂ ਬਾਅਦ ਇਹ ਮਾਮਲਾ ਹਾਈਕੋਰਟ ਪਹੁੰਚ ਗਿਆ। ਇਸ ਮਾਮਲੇ ਚ ਪੰਜਾਬ ਸਰਕਾਰ ਖਿਲਾਫ ਪਟੀਸ਼ਨ ਵੀ ਦਾਇਰ ਕੀਤੀ ਗਈ।
ਪੰਜਾਬ ਸਰਕਾਰ ਵੱਲੋਂ ਫਤਿਹਵੀਰ ਮਾਮਲੇ ਚ ਢਿੱਲ ਵਰਤੀ ਜਾਣ ਦੇ ਕਾਰਨ ਹਾਈਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ ਨੇ ਸੁਣਵਾਈ ਕੀਤੀ ਗਈ। ਇਸ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਖਿਲਾਫ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਨੋਟਿਸ ਨੇ ਕੋਰਟ ਨੇ ਸਰਕਾਰ ਨੂੰ 3ਜੁਲਾਈ ਤੱਕ ਜਵਾਬ ਦੇਣ ਲਈ ਆਖਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਪੁੱਛਿਆ ਕਿ ਫਤਿਹਵੀਰ ਦੀ ਮੌਤ ਦਾ ਜਿੰਮ੍ਹੇਵਾਰ ਕੌਂਣ ਹੈ? ਦੱਸਣਯੋਗ ਗੱਲ ਹੈ ਕਿ ਫਤਿਹਵੀਰ ਦੀ ਮੌਤ 150 ਫੁੱਟ ਬੋਰਵੈੱਲ ਚ ਡਿੱਗ ਗਿਆ ਸੀ ਜਿਸ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ ਸੀ।


