ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਕਾਰਵਾਈ ਜਾਰੀ ਹੈ। ਇਸੇ ਦੌਰਾਨ ਅੰਮ੍ਰਿਤਪਾਲ ਦੇ ਸਾਥੀਆਂ ’ਤੇ ਲਾਏ ਗਏ ਐਨਐਸਏ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਵੀਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।
10 ਪਟੀਸ਼ਨਾਂ ਦਾਇਰ ਹੋ ਚੁੱਕੀਆ ਹਨ ਪਰ ਸਬੂਤ ਨਹੀਂ: ਹਾਈ ਕੋਰਟ
ਹਾਈ ਕੋਰਟ ਨੇ ਪਟੀਸ਼ਨਕਰਤਾਵਾਂ ਦੇ ਵਕੀਲ ਨੂੰ ਕਿਹਾ ਕਿ ਉਹ ਪਹਿਲਾਂ ਇਹ ਸਾਬਤ ਕਰਨ ਕਿ ਇਨ੍ਹਾਂ ਸਾਰੇ ਕੈਦੀਆਂ ਜਿਨ੍ਹਾਂ ‘ਤੇ ਐੱਨਐੱਸਏ ਲਗਾਇਆ ਗਿਆ ਹੈ, ਲਈ ਹੈਬੀਅਸ ਕਾਰਪਸ ਪਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ।ਹਾਈਕੋਰਟ ਨੇ ਪਟੀਸ਼ਨਰਾਂ ਦੇ ਵਕੀਲ ਨੂੰ ਕਿਹਾ ਕਿ ਤੁਸੀਂ ਪਟੀਸ਼ਨ ਦਾਇਰ ਕੀਤੀ ਹੈ ਪਰ ਕੋਈ ਸਬੂਤ ਨਹੀਂ ਦਿੱਤਾ ਹੈ। ਹਾਈਕੋਰਟ ਨੇ ਵਕੀਲ ਨੂੰ ਕਿਹਾ ਕਿ ਤੁਸੀਂ 10 ਪਟੀਸ਼ਨਾਂ ਦਾਇਰ ਕਰ ਚੁੱਕੇ ਹੋ, ਪਰ ਅਜੇ ਤੱਕ ਇਹ ਨਹੀਂ ਦੱਸ ਸਕੇ ਕਿ ਹੈਬੀਅਸ ਕਾਰਪਸ ਕਿਵੇਂ ਬਰਕਰਾਰ ਹੈ।
ਅਦਾਲਤ ਨੇ ਪਟੀਸ਼ਨਰ ਨੂੰ ਫਟਕਾਰ ਲਗਾਈ
ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੇ ਨਾਂ ‘ਤੇ ਪਾਈ ਪਟੀਸ਼ਨ ‘ਚ ਧਿਰ ਬਣਾਏ ਜਾਣ ‘ਤੇ ਵੀ ਸਵਾਲ ਉਠਾਏ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕੈਦੀ ਅਸਾਮ ਜੇਲ੍ਹ ਵਿੱਚ ਹਨ ਤਾਂ ਇੱਥੇ ਪਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ। ਹਾਈਕੋਰਟ ਨੇ ਵਕੀਲ ਨੂੰ ਕਿਹਾ ਕਿ ਤੁਹਾਨੂੰ ਅਸਾਮ ਜਾਣਾ ਚਾਹੀਦਾ ਹੈ ਜਾਂ ਸੁਪਰੀਮ ਕੋਰਟ। ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਵਕੀਲ ਨੂੰ ਜਵਾਬ ਦੇਣਾ ਹੋਵੇਗਾ।

