ਚੰਡੀਗੜ੍ਹ: ਕਰਨਾਲ ਹਿੰਸਾ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਅੱਜ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਵਿਚ ਹਾਈਕੋਰਟ ਦੀ ਵੱਡੀ ਟਿੱਪਣੀ ਸਾਹਮਣੇ ਆਈ ਹੈ।
ਪੜੋ ਹੋਰ ਖਬਰਾਂ: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, ‘ਪੰਜਾਬ ‘ਚ ਚੋਣ ਪ੍ਰਚਾਰ ਨਾ ਕਰਨ ਸਿਆਸੀ ਪਾਰਟੀਆਂ’
ਇਸ ਮਾਮਲੇ ਉੱਤੇ ਹਾਈਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿਸਾਨ ਇਕੋ ਪਾਰਟੀ ਨੂੰ ਹੀ ਟਾਰਗੇਟ ਕਿਉਂ ਕਰ ਰਹੇ ਹਨ। ਦੱਸ ਦਈਏ ਕਿ ਇਹ ਟਿੱਪਣੀ ਚੀਫ ਜਸਟਿਸ ਦੀ ਬੈਂਚ ਵਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਅਗਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਜਾਰੀ ਨੋਟਿਸ ਵਿਚ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਕਰਨਾਲ ਲਾਠੀਚਾਰਜ ਦੀ ਸਾਰੀ ਸਥਿਤੀ ਸਪੱਸ਼ਟ ਕਰਨ ਦੀ ਕਿਹਾ ਗਿਆ ਸੀ।
ਪੜੋ ਹੋਰ ਖਬਰਾਂ: ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, ‘ਪੰਜਾਬ ‘ਚ ਚੋਣ ਪ੍ਰਚਾਰ ਨਾ ਕਰਨ ਸਿਆਸੀ ਪਾਰਟੀਆਂ’
ਤੁਹਾਨੂੰ ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਵਿਰੋਧ ਕਰਦਿਆਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਕਰਨਾਲ ਵਿਚ ਇਕੱਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਖਿੰਡਾਉਣ ਲਈ ਹਰਿਆਣਾ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਕਾਰਵਾਈ ਵਿਚ ਕਈ ਕਿਸਾਨ ਜ਼ਖਮੀ ਹੋ ਗਏ ਤੇ ਇਕ ਕਿਸਾਨ ਦੀ ਮੌਤ ਵੀ ਹੋ ਗਈ।
ਪੜੋ ਹੋਰ ਖਬਰਾਂ: Paralympics: ਤੀਰਅੰਦਾਜ਼ੀ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਜਿੱਤਿਆ ਕਾਂਸੀ ਤਮਗਾ


