ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਹਾਈ ਕੋਰਟ ਨੇ ਲਗਾਈ 2022 ਤੱਕ ਰੋਕ

ਚੰਡੀਗੜ੍ਹ (ਇੰਟ.)- ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਸੁਮੇਧ ਸੈਣੀ ਦੀ ਗ੍ਰਿਫਤਾਰੀ…

ਚੰਡੀਗੜ੍ਹ (ਇੰਟ.)- ਸਾਬਕਾ ਡੀ.ਜੀ.ਪੀ. ਪੰਜਾਬ ਸੁਮੇਧ ਸੈਣੀ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਕਿਸੇ ਵੀ ਤਰ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੀ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲੱਗ ਗਈ ਹੈ। ਹਾਈ ਕੋਰਟ ਵਲੋਂ 2022 ਦੀਆਂ ਚੋਣਾਂ ਤੱਕ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗਾ ਦਿੱਤੀ ਗਈ ਹੈ। ਇਹ ਫੈਸਲਾ ਜੱਜ ਅਰਵਿੰਦ ਸਾਂਗਵਾਨ ਵਲੋਂ ਲਿਆ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀ 18 ਅਗਸਤ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਅਗਲੇ ਦਿਨ ਹੀ ਹਾਈਕੋਰਟ ਵਲੋਂ ਗ੍ਰਿਫ਼ਤਾਰੀ ਨੂੰ ”ਗ਼ੈਰਕਾਨੂੰਨੀ” ਅਤੇ ਇਸ ਦੇ ਦੁਆਰਾ ਜਾਰੀ ਕੀਤੇ ਗਏ ਵੱਖ – ਵੱਖ ਨਿਰਦੇਸ਼ਾਂ ਦੇ ਵਿਰੁੱਧ ਵੇਖਣ ਤੋਂ ਬਾਅਦ ਸੈਣੀ ਨੂੰ ਰਿਹਾ ਕਰ ਦਿੱਤਾ ਸੀ। ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰੀ ਰੱਦ ਹੋਣ ‘ਤੇ ਰਿਕਾਲ ਪਟੀਸ਼ਨ ਪਾਈ ਗਈ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਸੈਣੀ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਸੀ ।ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਸੀ।

 

Leave a Reply

Your email address will not be published. Required fields are marked *