ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਹਸਪਤਾਲਾਂ ਦੇ ਡਾਕਟਰਾਂ ਨੂੰ ਦੀਵਾਲੀ ਵਾਲੇ ਦਿਨ ਡਿਉਟੀ ‘ਤੇ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ 24 ਘੰਟੇ ਦੀ ਐਮਰਜੈਂਸੀ ਡਿਉਟੀ ‘ਤੇ ਸਰਕਾਰੀ ਐਂਬੂਲੈਂਸਾਂ ਤਾਇਨਾਤ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।
ਡਾ. ਮਨਜੀਤ ਸਿੰਘ ਨੇ ਮੁਖ ਤੌਰ ਤੋਂ ਅੱਖਾਂ ਅਤੇ ਚਮੜੀ ਦੇ ਡਾਕਟਰਾਂ ਨੂੰ ਡਿਉਟੀ ‘ਤੇ ਮੌਜੂਦ ਰਹਿਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਕ ਸਰਵੇ ਮੁਤਾਬਕ ਪਤਾ ਚਲਿਆ ਹੈ ਕਿ, ਹਰ ਸਾਲ ਕਈ ਸਾਰੇ ਬੱਚੇ ਅਤੇ ਬਜ਼ੁਰਗ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਂਦੇ ਸਮੇਂ ਆਪਣੀਆਂ ਅੱਖਾਂ ਦੀ ਰੌਸ਼ਨੀ ਗੁਆ ਬੈਠਦੇ ਹਨ।
ਹੋਰ ਵਧੇਰੀ ਜਾਣਕਾਰੀ ਦਿੰਦਿਆਂ ਡਾ. ਮਨਜੀਤ ਸਿੰਘ ਨੇ ਦੱਸਿਆ ਕਿ, ਉਨ੍ਹਾਂ ਨੇ ਸਾਰੇ ਹਸਪਤਾਲਾਂ ਦੇ SMO ਨੂੰ ਵੀ ਦਵਾਈਆਂ ਦਾ ਸਟਾਕ ਪਹਿਲਾਂ ਤੋਂ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਉਨ੍ਹਾਂ ਲੋਕਾਂ ਨੂੰ ਪਟਾਕੇ ਚਲਾਉਂਣ ਤੋਂ ਪਹਿਲਾਂ ਲੋਕਾਂ ਨੂੰ ਆਪਣੀਆਂ ਅੱਖਾਂ ‘ਤੇ ਐਨਕਾਂ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਹਨ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ ਐਮਰਜੈਂਸੀ ਮੈਡੀਕਲ ਅਧਿਕਾਰੀਆਂ ਨੂੰ ਵੀ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ।

