ਧਰਮ ਪਰਿਵਰਤਨ ਦੇ ਮਾਮਲਿਆਂ ਤੋਂ ਬਾਅਦ ਹਿੰਦੂ ਕੁੜੀ ਦੀ ਮਿਲੀ ਲਾਸ਼, ਭਰਾ ਨੇ ਲਾਏ ਇਹ ਗੰਭੀਰ ਇਲਜ਼ਾਮ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਤੋਂ ਲਗਾਤਾਰ ਇਕ ਤੋਂ ਬਾਅਦ ਇਕ ਸਿੱਖ ਤੇ ਹਿੰਦੂ ਧਰਮ ਦੇ ਲੋਕਾਂ ਦੇ ਨਾਲ ਜੁੜੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਤੋਂ ਲਗਾਤਾਰ ਇਕ ਤੋਂ ਬਾਅਦ ਇਕ ਸਿੱਖ ਤੇ ਹਿੰਦੂ ਧਰਮ ਦੇ ਲੋਕਾਂ ਦੇ ਨਾਲ ਜੁੜੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਧਰਮ ਪਰਿਵਰਤਨ ਦਾ ਮਾਮਲਾ ਵੀ ਹਨ ਤੇ ਨਾਲ ਹੀ ਕਿਸੇ ਕਾਰਨ ਹਿੰਦੂ ਧਰਮ ਦੇ ਪ੍ਰਿੰਸੀਪਲ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਹੋਵੇ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਪਾਕਿਸਤਾਨ ਦੇ ਸਿੰਧ ‘ਚ ਘੋਟਕੀ ਵਿਖੇ ਇਕ ਹਿੰਦੂ ਲੜਕੀ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ ਹੈ।

girl

ਦਸ ਦਈਏ ਕਿ ਹਿੰਦੂ ਲੜਕੀ ਦੇ ਗਲ੍ਹ ਚ ਇਕ ਰੱਸੀ ਬਣੀ ਹੋਈ ਸੀ। ਇਸ ਮਾਮਲੇ ਤੇ ਲੜਕੀ ਦੇ ਭਰਾ ਦਾ ਕਹਿਣਾ ਹੈ ਕਿ ਉਸਦੀ ਭੈਣ ਦੇ ਸ਼ਰੀਰ ਦੇ ਕਈ ਅੰਗਾਂ ਤੇ ਨਿਸ਼ਾਨ ਹਨ ਜਿਸ ਤੋਂ ਇਹ ਲੱਗ ਰਿਹਾ ਹੈ ਕਿ ਉਸਦੀ ਭੈਣ ਨਾਲ ਕਿਸੇ ਨੇ ਜਬਰਦਸਤੀ ਕੀਤੀ ਹੋਵੇ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਫਿਲਹਾਲ ਇਸ ਹਿੰਦੂ ਲੜਕੀ ਦੀ ਹੱਤਿਆ ਹੋਈ ਹੈ ਜਾਂ ਫਿਰ ਇਹ ਖੁਦਕੁਸ਼ੀ ਹੀ ਹੈ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ ਤੋਂ ਬਾਅਦ ਇਸ ਮਾਮਲੇ ਦਾ ਖੁਲਾਸਾ ਹੋ ਪਾਵੇਗਾ।

 

Leave a Reply

Your email address will not be published. Required fields are marked *