ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ਖਿਲਾਫ਼ ਗਰਜੀਆਂ ਹਿੰਦੂ ਜਥੇਬੰਦੀਆਂ, ਫੂਕਿਆ ਪੁਤਲਾ

ਗੁਰਦਾਸਪੁਰ : ਬੰਗਲਾਦੇਸ਼ ਵਿੱਚ ਪਿਛਲੇ ਦਿਨੀਂ ਵਾਪਰੀਆਂ ਹਿੰਸਕ ਘਟਨਾਵਾਂ ਅਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿੱਚ ਅੱਜ ਗੁਰਦਾਸਪੁਰ ਵਿਖੇ ਵੱਖ-ਵੱਖ…

ਗੁਰਦਾਸਪੁਰ : ਬੰਗਲਾਦੇਸ਼ ਵਿੱਚ ਪਿਛਲੇ ਦਿਨੀਂ ਵਾਪਰੀਆਂ ਹਿੰਸਕ ਘਟਨਾਵਾਂ ਅਤੇ ਘੱਟ ਗਿਣਤੀ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿੱਚ ਅੱਜ ਗੁਰਦਾਸਪੁਰ ਵਿਖੇ ਵੱਖ-ਵੱਖ ਹਿੰਦੂ ਜਥੇਬੰਦੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਰੋਸ ਮਾਰਚ ਕੱਢਦੇ ਹੋਏ ਇਕੱਠੇ ਹੋਏ ਆਗੂਆਂ ਨੇ ਬੰਗਲਾਦੇਸ਼ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਹਨੂਮਾਨ ਚੌਂਕ ਵਿੱਚ ਬੰਗਲਾਦੇਸ਼ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।

ਹਨੂਮਾਨ ਚੌਂਕ ਚ ਜੰਮ ਕੇ ਹੋਈ ਨਾਅਰੇਬਾਜ਼ੀ

ਵੱਖ-ਵੱਖ ਹਿੰਦੂ ਸੰਗਠਨਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਮਾਰਚ ਕਰਦੇ ਹੋਏ ਸਥਾਨਕ ਹਨੂਮਾਨ ਚੌਂਕ ਪਹੁੰਚੇ। ਇੱਥੇ ਪ੍ਰਦਰਸ਼ਨਕਾਰੀਆਂ ਨੇ ਬੰਗਲਾਦੇਸ਼ ਵਿੱਚ ਹੋ ਰਹੀ ਹਿੰਸਾ ਵਿਰੁੱਧ ਰੋਸ ਜਤਾਇਆ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਗੁਆਂਢੀ ਮੁਲਕ ਵਿੱਚ ਜੋ ਕੁਝ ਵੀ ਹੋ ਰਿਹਾ ਹੈ ਉਹ ਨਾ ਸਿਰਫ਼ ਮੰਦਭਾਗਾ ਹੈ ਬਲਕਿ ਮਨੁੱਖੀ ਅਧਿਕਾਰਾਂ ਦਾ ਸ਼ਰੇਆਮ ਘਾਣ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੰਗਲਾਦੇਸ਼ ਵਿੱਚ ਸੋਚੀ-ਸਮਝੀ ਸਾਜ਼ਿਸ਼ ਤਹਿਤ ਹਿੰਦੂਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ  ਰਿਹਾ ਹੈ।

ਭਾਰਤ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਅਪੀਲ

ਇਸ ਮੌਕੇ ਹਿੰਦੂ ਆਗੂਆਂ ਨੇ ਭਾਰਤ ਸਰਕਾਰ ਤੋਂ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਗੰਭੀਰ ਮੁੱਦੇ ‘ਤੇ ਤੁਰੰਤ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿੱਚ ਹਮੇਸ਼ਾ ਤੋਂ ਹੀ ਹਿੰਦੂ ਭਾਈਚਾਰੇ ਨੂੰ ਟਾਰਗੇਟ ਕੀਤਾ ਜਾਂਦਾ ਰਿਹਾ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉੱਥੇ ਹਿੰਦੂਆਂ ਦੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ  

Leave a Reply

Your email address will not be published. Required fields are marked *