ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਤੋਂ ਆਏ ਦਿਨ ਕਿਸੇ ਨਾ ਕਿਸੇ ਧਰਮ ਦੇ ਲੋਕਾਂ ਦੇ ਨਾਲ ਬਦਸਲੂਕੀ ਦੇ ਮਾਮਲਾ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਜਿੱਥੇ ਇਕ ਇਸਲਾਮ ਪ੍ਰਤੀ ਗਲਤ ਸ਼ਬਦਾਵਲੀ ਵਰਤਣ ਦਾ ਇਲਜ਼ਾਮ ਲਾ ਕੇ ਪ੍ਰਿੰਸੀਪਲ ਨਾਲ ਕੁੱਟਮਾਰ ਕੀਤੀ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਸਿੰਘ ਸੂਬਾ ਦੇ ਗੋਟਕੀ ਸ਼ਹਿਰ ਤੋਂ ਇਹ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਤੋਂ ਭੜਕੇ ਲੋਕਾਂ ਨੇ ਲਾਹੌਰ ਦੇ ਸਿੰਧ ਪ੍ਰਾਂਤ ‘ਚ ਹਿੰਦੂ ਮੰਦਰਾਂ ਮਕਾਨਾਂ ਸਮੇਤ ਸਕੂਲਾਂ ਦੀ ਭੰਨਤੋੜ ਕੀਤੀ ਗਈ। ਜਿਸ ਕਾਰਨ ਇਸ ਮਾਮਲੇ ਦੇ ਕਾਰਨ ਹਿੰਦੂ ਭਾਈਚਾਰੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਹੀ ਪ੍ਰਿੰਸੀਪਲ ਤੇ ਇਲਜ਼ਾਮ ਲਗਾਈਆ ਸੀ। ਫਿਲਹਾਲ ਇਸ ਮਾਮਲੇ ਤੇ ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਜਾਂਚ ਕੀਤੀ ਜਾ ਰਹੀ ਹੈ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

