ਮੋਹਾਲੀ : ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਗਣਤੰਤਰ ਦਿਵਸ ਸਮਾਗਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਅਤੇ ਮਿਹਨਤ ਕਰਨ ਵਾਲੇ ਸਟਾਫ਼ ਦੇ ਸਨਮਾਨ ਵਿੱਚ 27 ਜਨਵਰੀ (ਮੰਗਲਵਾਰ) ਨੂੰ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀ ਰਹੇਗੀ।
ਹੁਸ਼ਿਆਰਪੁਰ ਵਿੱਚ ਝੰਡਾ ਲਹਿਰਾਉਣ ਤੋਂ ਬਾਅਦ ਕੀਤਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਇੱਥੇ ਤਿਰੰਗਾ ਲਹਿਰਾਉਣ ਤੋਂ ਬਾਅਦ ਜਨਤਕ ਸਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਪਰੇਡ ਨੂੰ ਸਫਲ ਬਣਾਉਣ ਲਈ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੇ ਕਈ ਦਿਨਾਂ ਤੋਂ ਦਿਨ-ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਇਸ ਉਤਸ਼ਾਹ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਸਰਕਾਰ ਨੇ ਭਲਕੇ ਦੀ ਛੁੱਟੀ ਦਾ ਫੈਸਲਾ ਲਿਆ ਹੈ।
28 ਜਨਵਰੀ ਨੂੰ ਮੁੜ ਖੁੱਲ੍ਹਣਗੇ ਸਕੂਲ
ਇਸ ਸਰਕਾਰੀ ਐਲਾਨ ਤੋਂ ਬਾਅਦ ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੰਗਲਵਾਰ ਨੂੰ ਬੰਦ ਰਹਿਣਗੇ। ਸਾਰੇ ਵਿਦਿਅਕ ਅਦਾਰੇ ਹੁਣ 28 ਜਨਵਰੀ ਨੂੰ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਦੁਬਾਰਾ ਖੁੱਲ੍ਹਣਗੇ। ਮੁੱਖ ਮੰਤਰੀ ਦੇ ਇਸ ਫੈਸਲੇ ਦਾ ਵਿਦਿਆਰਥੀਆਂ ਅਤੇ ਅਧਿਆਪਕ ਵਰਗ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।
ਹੋਰ ਜਾਣੋ:
SYL dispute: ਸੁਲਝਾਉਣ ਲਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਭਲਕੇ ਚੰਡੀਗੜ੍ਹ ‘ਚ ਹੋਵੇਗੀ ਅਹਿਮ ਮੀਟਿੰਗ
ਸਾਰੀਆਂ ਤਾਜ਼ਾ ਖ਼ਬਰਾਂ ਲਈ LIVING INDIA NEWS 24/7 ਨਾਲ ਜੁੜੇ ਰਹੋ।
https://www.youtube.com/live/dXsnbP-uR14?si=CRGCbPwfeX4jxJ8Y



