ਮਾਨ ਸਰਕਾਰ ਦਾ ਨੌਜਵਾਨਾਂ ਲਈ ਵੱਡਾ ਤੌਹਫਾ, ਪੰਜਾਬ ਪੁਲਿਸ ‘ਚ ਹੋਣਗੀਆਂ ਭਰਤੀਆਂ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਪੰਜਾਬ ‘ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ-ਕੁੜੀਆਂ ਤਿਆਰ…

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ। ਪੰਜਾਬ ‘ਚ ਕਾਂਸਟੇਬਲ ਦੀ ਭਰਤੀ ਲਈ ਮੁੰਡੇ-ਕੁੜੀਆਂ ਤਿਆਰ ਹੋ ਜਾਣ, ਕਿਉਂਕਿ ਪੰਜਾਬ ਪੁਲਿਸ ਵਿਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋਣ ਵਾਲੀ ਹੈ। ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਾਨ ਸਰਕਾਰ ਵਲੋਂ ਪੁਲਿਸ ਵਿਭਾਗ ‘ਚ ਕਾਂਸਟੇਬਲ ਭਰਤੀ ਨੂੰ ਲੈ ਕੇ ਖ਼ਬਰ ਹੈ ਕਿ ਮਾਨ ਸਰਕਾਰ ਜਲਦ ਹੀ 4358 ਕਾਂਸਟੇਬਲਾਂ ਦੀ ਭਰਤੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਪ੍ਰੋਗਰਾਮ ‘ਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸੰਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਡਾਕਟਰੀ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ।
ਦੱਸ ਦਈਏ ਕਿ ਪੰਜਾਬ ਪੁਲਿਸ ਦੀ ਇਹ ਭਰਤੀ ਕਾਂਗਰਸ ਸਰਕਾਰ ਵੇਲੇ ਹੋਈ ਸੀ ਪਰ ਚੋਣਾਂ ਦੇ ਚੱਲਦੇ ਇਹ ਭਰਤੀ ਪ੍ਰਕਿਰਿਆ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਨਵੀਂ ਭਗਵੰਤ ਮਾਨ ਸਰਕਾਰ ਆਈ ਹੈ। ਇਸ ਭਰਤੀ ਪ੍ਰਕਿਰਿਆ ਨੂੰ ਸਿਰੇ ਚਾੜ੍ਹਨ ਦੇ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਸੜਕ ਉੱਪਰ ਰੋਸ ਪ੍ਰਦਰਸ਼ਨ ਕਰ ਰਹੇ ਸਨ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਨੌਜਵਾਨ ਆਪਣੀ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਸਨ।

Leave a Reply

Your email address will not be published. Required fields are marked *