ਮੁੰਬਈ : ਭਾਰਤੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ, ਜਿਨ੍ਹਾਂ ਨੇ ‘ਬਲੂ ਆਈਜ਼’, ‘ਬ੍ਰਾਊਨ ਰੰਗ’, ‘ਧੀਰੇ ਧੀਰੇ ਸੇ ਮੇਰੀ ਜ਼ਿੰਦਗੀ’ ਅਤੇ ‘ਦੇਸੀ ਕਲਾਕਾਰ’ ਵਰਗੇ ਸੁਪਰਹਿੱਟ ਗੀਤੇ ਦਿੱਤੇ ਹਨ, ਇਸ ਸਮੇਂ ਕਾਨੂੰਨੀ ਮੁਸ਼ਕਿਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਆਪਜੋ ਕਲਾਕਾਰ ਆਪਣੇ ਗੀਤਾਂ ਕਰਕੇ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ, ਹੁਣ ਇੱਕ ਵਿਵਾਦਤ ਮਾਮਲੇ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਕਾਨਸਰਟ ਦੌਰਾਨ ਇਤਰਾਜ਼ਯੋਗ ਟਿੱਪਣੀ ਕਰਨ ਦਾ ਹੈ ਮਾਮਲਾ
ਦਰਅਸਲ, ਇਹ ਪੂਰਾ ਵਿਵਾਦ ਹਨੀ ਸਿੰਘ ਦੇ ਇੱਕ ਲਾਈਵ ਕਾਨਸਰਟ ਦੌਰਾਨ ਕਥਿਤ ਤੌਰ ’ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੇ ਸਟੇਜ ਪਰਫ਼ਾਰਮੈਂਸ ਦੌਰਾਨ ਬੋਲੇ ਗਏ ਸ਼ਬਦਾਂ ਤੋਂ ਇਤਰਾਜ਼ ਜਤਾਉਂਦਿਆਂ ਇੱਕ ਸ਼ਿਕਾਇਤਕਰਤਾ ਨੇ ਮਹਾਰਾਸ਼ਟਰ ਸਾਈਬਰ ਸੈੱਲ ਕੋਲ ਅਧਿਕਾਰਤ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਮਹਾਰਾਸ਼ਟਰ ਸਾਈਬਰ ਵਿਭਾਗ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮਹਾਰਾਸ਼ਟਰ ਸਾਈਬਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਜਾਂਚ ਏਜੰਸੀ ਵੱਲੋਂ ਹਨੀ ਸਿੰਘ ਨੂੰ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਪੁੱਛਗਿੱਛ ਲਈ ਹਾਜ਼ਰ ਹੋਣ ਦੇ ਨੋਟਿਸ ਭੇਜੇ ਗਏ ਸਨ, ਪਰ ਉਹ ਅਧਿਕਾਰੀਆਂ ਅੱਗੇ ਪੇਸ਼ ਨਹੀਂ ਹੋਏ। ਗਾਇਕ ਵੱਲੋਂ ਵਿਦੇਸ਼ ਵਿੱਚ ਹੋਣ ਦਾ ਹਵਾਲਾ ਦੇ ਕੇ ਪੇਸ਼ ਨਾ ਹੋ ਸਕਣ ਦੀ ਗੱਲ ਕਹੀ ਗਈ ਸੀ। ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਵੀ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ, ਪਰ ਉਸ ਸਮੇਂ ਵੀ ਉਨ੍ਹਾਂ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗ ਲਿਆ ਸੀ।
LOC ਜਾਰੀ ਕਰਨ ਦੀ ਤਿਆਰੀ ਵਿੱਚ ਜਾਂਚ ਏਜੰਸੀ
ਹੁਣ ਮਹਾਰਾਸ਼ਟਰ ਸਾਈਬਰ ਸੈੱਲ ਨੇ ਸਖ਼ਤ ਰੁਖ਼ ਅਪਣਾਉਂਦਿਆਂ ਗਾਇਕ ਨੂੰ ਇੱਕ ਵਾਰ ਫਿਰ ਪੁੱਛਗਿੱਛ ਲਈ ਸੱਦਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਹਨੀ ਸਿੰਘ ਇਸ ਵਾਰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਨਹੀਂ ਹੁੰਦੇ ਹਨ, ਤਾਂ ਉਨ੍ਹਾਂ ਦੇ ਖ਼ਿਲਾਫ਼ ‘ਲੁੱਕ ਆਉਟ ਸਰਕੁਲਰ’ (LOC) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਫਿਲਹਾਲ, ਇਸ ਮਾਮਲੇ ਵਿੱਚ ਏਜੰਸੀ ਵੱਲੋਂ ਅਗਲੀ ਕਾਰਵਾਈ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Tragic road accident: ਪੰਡੋਰੀ ਰੋਡ ਬਾਈਪਾਸ ’ਤੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਪਿਓ-ਧੀ ਗੰਭੀਰ ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



