ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੋ ਸਾਧਵੀਆਂ ਦੇ ਬਲਾਤਕਾਰ ਦੇ ਦੋਸ਼ੀ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਉਸਦੀ ਮੁੰਹਬੋਲੀ ਬੇਟੀ ਹਨੀਪ੍ਰੀਤ ਮਿਲਣ ਨੂੰ ਤੜਪ ਰਹੀ ਹੈ। ਇਸਦੇ ਚੱਲਦੇ ਹਨਪ੍ਰੀਤ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਗੁਰਮੀਤ ਰਾਮ ਰਹੀਮ ਦੇ ਨਾਲ ਮੁਲਾਕਾਤ ਕਰੇ।
ਜਿਸਦੇ ਲਈ ਉਸਨੇ ਬਹੁਤੀ ਵਾਰ ਇਜਾਜ਼ਤ ਵੀ ਮੰਗ ਲਈ ਹੈ ਪਰ ਜੇਲ੍ਹ ਪ੍ਰਸਾਸ਼ਨ ਵੱਲੋਂ ਹਨੀਪ੍ਰੀਤ ਨੂੰ ਇਹ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਉੱਥੇ ਹੀ ਹਨੀਪ੍ਰੀਤ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਗੁਰਮੀਤ ਰਾਮ ਰਹੀਮ ਨੂੰ ਜਲਦ ਤੋਂ ਜਲਦ ਬਾਹਰ ਨਿਆਉਣਾ ਚਾਹੁੰਦੀ ਹੈ। ਜਿਸ ਲਈ ਉਹ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਕਾਬਿਲੇਗੌਰ ਹੈ ਕਿ ਜਦੋ ਤੋਂ ਹਨੀਪ੍ਰੀਤ ਜੇਲ੍ਹ ਤੋਂ ਬਾਹਰ ਆਈ ਹੈ ਉਦੋਂ ਤੋਂ ਹੀ ਉਹ ਰਾਮ ਰਹੀਮ ਨੂੰ ਮਿਲਣਾ ਚਾਹੁੰਦੀ ਹੈ ਤੇ ਨਾਲ ਹੀ ਉਸਨੂੰ ਜਲਦ ਤੋਂ ਜਲਦ ਬਾਹਰ ਲਿਆਉਣਾ ਚਾਹੁੰਦੀ ਹੈ। ਦੂਜੇ ਪਾਸੇ ਹਨੀਪ੍ਰੀਤ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਸਿਰਸਾ ਦੇ ਇਕ ਸਮਾਮਗ ਦੌਰਾਨ ਦੇਖਿਆ ਗਿਆ ਸੀ।


