ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਦਿੱਗਜ ਖਿਡਾਰੀ ਜਿਹਨਾਂ ਨੇ ਖੇਡਾਂ ਦੇ ਖੇਤਰ ਚ ਕੌਮਾਂਤਰੀ ਪੱਧਰ ਤੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਨੂੰ ਸੂਬਾਈ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀ ਸ਼ਾਨ ਬਣੇ 18 ਦਿੱਗਜਾਂ ਸਮੇਤ 99 ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨ ਕੀਤਾ ਜਾਵੇਗਾ।
ਇਹ ਜਾਣਕਾਰੀ ਖੇਡ ਤੇ ਯੁਵਕ ਮਾਮਲਾ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਜਾਰੀ ਕੀਤੀ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਦਾ ਕਹਿਣਾ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੁਰਾਏ ਖਿਡਾਰੀਆਂ ਨੂੰ ਖੇਡ ਐਵਾਰਡ ਦੇ ਨਾਲ ਸਨਮਾਨਿਤ ਕੀਤੇ ਜਾਣ ਦਾ ਖੇਡ ਨੀਤੀ ਚ ਸੋਧ ਕੀਤੀ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਖਿਡਾਰੀਆਂ ਨੇ ਕੌਮਾਂਤਰੀ ਦੇ ਨਾ ਸਿਰਫ ਪੰਜਾਬ ਦਾ ਸਗੋਂ ਦੇਸ਼ ਦਾ ਮਾਣ ਵਧਾਇਆ ਹੈ।
ਜਿਸ ਕਾਰਨ ਉਹਨਾਂ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਨਾਲ ਹੀ ਉਹਨਾਂ ਨੇ ਇਹ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਐਵਾਰਡ ਸਾਲ 1978 ਚ ਸ਼ੁਰੂਆਤ ਹੋਣ ਕਾਰਨ 18 ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਜਿਸ ਕਾਰਨ ਪੰਜਾਬ ਦਾ ਉਹਨਾਂ ਨੂੰ ਇਹ ਸਨਮਾਨ ਦੇਣ ਦਾ ਫਰਜ਼ ਬਣਦਾ ਹੈ।




