ਫਿਰੋਜ਼ਪੁਰ ‘ਚ ਗੁੰਡਾਗਰਦੀ: ਕੈਨੇਡਾ ਤੋਂ ਆਏ NRI ‘ਤੇ 15-16 ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ, ਹਾਲਤ ਗੰਭੀਰ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਇਲਾਕੇ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਤਲਵੰਡੀ ਭਾਈ ਦੇ ਪਿੰਡ ਵਾੜਾ ਜਵਾਹਰ ਸਿੰਘ ਵਾਲਾ  ਤੋਂ…

ਫਿਰੋਜ਼ਪੁਰ : ਫਿਰੋਜ਼ਪੁਰ ਦੇ ਇਲਾਕੇ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਤਲਵੰਡੀ ਭਾਈ ਦੇ ਪਿੰਡ ਵਾੜਾ ਜਵਾਹਰ ਸਿੰਘ ਵਾਲਾ  ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਤੋਂ ਆਪਣੇ ਪਰਿਵਾਰ ਨੂੰ ਮਿਲਣ ਆਏ ਇੱਕ ਐਨ.ਆਰ.ਆਈ. (NRI) ‘ਤੇ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਵਿੱਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ NRI ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।

ਧੁੱਪ ਸੇਕ ਰਹੇ ਪਰਿਵਾਰ ਤੇ ਅਚਾਨਕ ਬੋਲਿਆ ਧਾਵਾ

ਪੀੜਤ NRI ਹਰਪਾਲ ਸਿੰਘ ਸਿੱਧੂ, ਜੋ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿੱਚ ਰਹਿੰਦਾ ਹੈ, ਨੇ ਦੱਸਿਆ ਕਿ ਉਹ ਪਿਛਲੇ ਸੋਮਵਾਰ ਹੀ ਆਪਣੇ ਪਰਿਵਾਰ ਨੂੰ ਮਿਲਣ ਭਾਰਤ ਆਇਆ ਸੀ। ਉਹ ਆਪਣੇ ਘਰ ਦੇ ਵਿਹੜੇ ਵਿੱਚ ਪਰਿਵਾਰ ਨਾਲ ਬੈਠਾ ਧੁੱਪ ਸੇਕ ਰਿਹਾ ਸੀ ਕਿ ਅਚਾਨਕ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ 15 ਤੋਂ 16 ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਰਪਾਲ ਸਿੰਘ ਨੇ ਆਪਣੇ ਆਪ ਨੂੰ ਬਚਾਉਣ ਲਈ ਕਮਰੇ ਵਿੱਚ ਬੰਦ ਕਰ ਲਿਆ, ਪਰ ਹਮਲਾਵਰਾਂ ਨੇ ਦਰਵਾਜ਼ੇ-ਬੂਹੇ ਭੰਨ ਦਿੱਤੇ ਅਤੇ ਕਿਰਪਾਨਾਂ ਤੇ ਕਿਰਚਾਂ ਨਾਲ ਉਸ ‘ਤੇ ਜਾਨਲੇਵਾ ਵਾਰ ਕੀਤੇ।

ਸਰਪੰਚ ਨੇ ਦਿਖਾਈ ਦਲੇਰੀ, ਡਾਕਟਰ ਤੇ ਲੱਗੇ ਗੰਭੀਰ ਦੋਸ਼

ਘਰ ਦੀਆਂ ਔਰਤਾਂ ਵੱਲੋਂ ਰੌਲਾ ਪਾਉਣ ‘ਤੇ ਪਿੰਡ ਦੇ ਮੌਜੂਦਾ ਸਰਪੰਚ ਹਰਭਗਵਾਨ ਸਿੰਘ ਗਿੱਲ ਮੌਕੇ ‘ਤੇ ਪਹੁੰਚੇ। ਸਰਪੰਚ ਅਨੁਸਾਰ ਹਮਲਾਵਰ ਨਸ਼ੇ ਵਿੱਚ ਧੁੱਤ ਸਨ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ। ਲੋਕਾਂ ਦਾ ਇਕੱਠ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਹਾਲਾਂਕਿ, ਸਰਪੰਚ ਨੇ ਹਸਪਤਾਲ ਦੇ ਡਾਕਟਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਡਾਕਟਰ ਨੇ ਇਲਾਜ ਤਾਂ ਕੀਤਾ ਪਰ ਰਿਪੋਰਟ ਗਲਤ ਤਿਆਰ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਗੈਰ-ਜ਼ਿੰਮੇਵਾਰ ਡਾਕਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੁਲਿਸ ਵੱਲੋਂ 3 ਨਾਮਜ਼ਦ ਅਤੇ 12 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸ.ਐਚ.ਓ. (SHO) ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ 3 ਵਿਅਕਤੀਆਂ ਨੂੰ ਬਾਇ-ਨੇਮ (ਨਾਮਜ਼ਦ) ਕੀਤਾ ਗਿਆ ਹੈ। 10 ਤੋਂ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 
ਕਾਰ ਅਤੇ ਬਾਈਕ ਵਿਚਾਲੇ ਭਿਆਨਕ ਟੱਕਰ, ਇੱਕ ਦੀ ਮੌਤ, ਦੂਜਾ ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *