ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਟਾਲਾ ਦੇ ਧੀਰ ਮੋੜ ਤੇ ਇਕ ਭਿਆਨਕ ਸੜ੍ਹਕੀ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ।
ਇਸ ਭਿਆਨਕ ਹਾਦਸੇ ਦੇ ਕਾਰਨ ਮੌਕੇ ਤੇ ਹੀ ਚਾਰ ਲੋਕ ਗੰਭੀਰ ਜਖਮੀ ਹੋ ਗਏ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਤੇ ਮਾਮਲਾ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

