ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਲਕਾ ਸ਼ਿਮਲਾ ਹਾਈਵੇਅ ਤੇ ਇਕ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਦਸ ਦਈਏ ਕਿ ਹਾਈਵੇਅ ਤੇ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ ਇਸ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ।
ਪਰ ਇਸ ਹਾਦਸੇ ਦੌਰਾਨ ਇਨਸਾਨੀਅਤ ਉਸ ਵੇਲੇ ਸ਼ਰਮਸਾਰ ਹੋਈ ਜਦੋ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮਦਦ ਤਾਂ ਕਿਸੇ ਨੇ ਨਹੀਂ ਕੀਤੀ ਸਗੋਂ ਇਸ ਹਾਦਸੇ ਦੇ ਸ਼ਿਕਾਰ ਹੋਏ ਨੌਜਵਾਨ ਨੂੰ ਸੈਕੜਿਆਂ ਗੱਡੀਆਂ ਨੇ ਦਰੜਿਆ।
ਦੱਸਿਆ ਜਾ ਰਿਹਾ ਹੈ ਕਿ ਸਾਈਕਲ ਸਵਾਰ ਨੌਜਵਾਨ ਇਸ ਹਾਦਸੇ ਦਾ ਸ਼ਿਕਾਰ ਹੋਇਆ ਸੀ ਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਟੱਕਰ ਮਾਰੀ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

