ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ ਇਕ ਹੋਰ ਭਿਆਨਕ ਸੜਕੀ ਹਾਦਸਾ ਹੋਇਆ।
ਮਿਲੀ ਜਾਣਕਾਰੀ ਦੇ ਅਨੁਸਾਰ ਖੰਨਾ ਵਿੱਚ ਸੰਘਣੀ ਧੁੰਦ ਦੇ ਕਾਰਨ ਤਿੰਨ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਸ ਭਿਆਨਕ ਹਾਦਸੇ ਵਿੱਚ ਕਰੀਬ 24 ਲੋਕ ਗੰਭੀਰ ਜਖਮੀ ਹੋ ਗਏ ਹੈ।
ਦੱਸਣਯੋਗ ਗੱਲ ਹੈ ਕਿ ਸੰਘਣੀ ਧੁੰਦ ਦੇ ਕਾਰਨ ਬੀਤੇ ਦਿਨ ਵੀ ਹਾਦਸਾ ਹੋਇਆ ਸੀ ਜਿਸ ਵਿੱਚ ਕਈ ਪੁਲਿਸ ਅਧਿਕਾਰੀ ਜਖਮੀ ਹੋ ਗਏ ਸੀ।
ਫਿਲਹਾਲ ਘਟਨਾ ਵਾਲੀ ਸਥਾਨ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



